ਜੰਮੂ-ਕਸ਼ਮੀਰ :- ਜੰਮੂ-ਕਸ਼ਮੀਰ ਵਿੱਚ ਮੌਸਮ ਨੇ ਤਬਾਹੀ ਮਚਾ ਦਿੱਤੀ ਹੈ। ਜੰਮੂ ਡਿਵੀਜ਼ਨ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ, ਜਿਸ ਕਾਰਨ ਲੋਕਾਂ ਨੂੰ ਪਾਣੀ ਭਰਨ ਅਤੇ ਆਵਾਜਾਈ ਦੀਆਂ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਗੰਭੀਰ ਸਥਿਤੀ ਨੂੰ ਦੇਖਦਿਆਂ ਜੰਮੂ-ਕਸ਼ਮੀਰ ਸਰਕਾਰ ਨੇ ਮਹੱਤਵਪੂਰਨ ਫੈਸਲਾ ਲਿਆ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਆਦੇਸ਼ ਅਨੁਸਾਰ, ਸੋਮਵਾਰ (25 ਅਗਸਤ) ਨੂੰ ਜੰਮੂ ਡਿਵੀਜ਼ਨ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ।
ਜੰਮੂ ਕਸ਼ਮੀਰ ਵਿਚ ਸੋਮਵਾਰ ਨੂੰ ਸਕੂਲ ਰਹਿਣਗੇ ਬੰਦ
ਵਿਭਾਗ ਵੱਲੋਂ ਜਾਰੀ ਅਧਿਕਾਰਤ ਆਦੇਸ਼ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਇਹ ਫੈਸਲਾ ਸਿਰਫ਼ ਖਰਾਬ ਮੌਸਮ ਅਤੇ ਹੜ੍ਹ ਵਰਗੇ ਹਾਲਾਤਾਂ ਨੂੰ ਦੇਖਦਿਆਂ ਹੀ ਲਿਆ ਗਿਆ ਹੈ। ਇਸ ਸੰਬੰਧੀ ਆਦੇਸ਼ ਦੀਆਂ ਕਾਪੀਆਂ ਸਾਰੇ ਸੰਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ, ਤਾਂ ਜੋ ਸਕੂਲਾਂ ਵਿੱਚ ਕੱਲ੍ਹ ਕੋਈ ਅਕਾਦਮਿਕ ਜਾਂ ਪ੍ਰਸ਼ਾਸਨਕ ਗਤੀਵਿਧੀ ਨਾ ਹੋਵੇ।