ਹਰਿਆਣਾ :- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਬਿਆਸ ਵਿਖੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਸਮਾਜਿਕ ਭਲਾਈ, ਅਧਿਆਤਮਿਕ ਜਾਗਰੂਕਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ। ਮੁੱਖ ਮੰਤਰੀ ਨੇ ਕਿਹਾ ਕਿ ਡੇਰਾ ਬਿਆਸ ਵੱਲੋਂ ਸਮਾਜ ਵਿੱਚ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਮਨੁੱਖਤਾ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਸਰਾਹਨਾ ਕੀਤੀ ਅਤੇ ਇਨ੍ਹਾਂ ਨੂੰ ਸਮਾਜ ਲਈ ਪ੍ਰੇਰਣਾਦਾਇਕ ਦੱਸਿਆ।

