ਜੰਮੂ :- ਉੱਤਰੀ ਭਾਰਤ ਵਿੱਚ ਮੌਸਮ ਦੇ ਮਾੜੇ ਮਿਜ਼ਾਜ ਨੇ ਕਹਿਰ ਮਚਾ ਦਿੱਤਾ ਹੈ। ਜੰਮੂ ਖੇਤਰ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ ਕਾਰਨ ਡੋਡਾ ਜ਼ਿਲ੍ਹੇ ਦੇ ਭੱਦਰਵਾਹ ਇਲਾਕੇ ਵਿੱਚ ਅਚਾਨਕ ਹੜ੍ਹ ਆ ਗਿਆ। ਕਈ ਥਾਵਾਂ ‘ਤੇ ਭੂ-ਸਖਲਨ (landslides) ਹੋਣ ਨਾਲ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ (NH-44) ‘ਤੇ ਆਵਾਜਾਈ ਪੂਰੀ ਤਰ੍ਹਾਂ ਰੁੱਕ ਗਈ।