ਚੰਡੀਗੜ੍ਹ :- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇੱਕ ਮਹੱਤਵਪੂਰਣ ਟਿੱਪਣੀ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਦੋਸ਼ੀਆਂ ਨੂੰ ਨਿਰਧਾਰਤ ਸਮੇਂ ਲਈ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ‘ਤੇ ਤੁਰੰਤ ਰਿਹਾਅ ਕਰਨਾ ਲਾਜ਼ਮੀ ਹੈ। ਅਦਾਲਤ ਨੇ ਇਹ ਵੀ ਸਪਸ਼ਟ ਕੀਤਾ ਕਿ ਅਜਿਹੇ ਮਾਮਲਿਆਂ ਵਿੱਚ ਕਿਸੇ ਵਿਸ਼ੇਸ਼ ਮਾਫ਼ੀ ਜਾਂ ਛੋਟ ਦੇ ਹੁਕਮ ਦੀ ਲੋੜ ਨਹੀਂ ਹੈ, ਜਿਵੇਂ ਉਹਨਾਂ ਦੋਸ਼ੀਆਂ ਦੇ ਕੇਸ ਵਿੱਚ ਹੁੰਦੀ ਹੈ ਜਿਨ੍ਹਾਂ ਨੂੰ ਪੂਰੀ ਉਮਰ ਜੇਲ੍ਹ ਵਿੱਚ ਰਹਿਣ ਦੀ ਸਜ਼ਾ ਮਿਲਦੀ ਹੈ।