Homeਦੇਸ਼ਕੇਜਰੀਵਾਲ ਅਤੇ ਧੀ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਦੀ ਫਿਰੌਤੀ...

ਕੇਜਰੀਵਾਲ ਅਤੇ ਧੀ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਦੀ ਫਿਰੌਤੀ ਮੰਗੀ

WhatsApp Group Join Now
WhatsApp Channel Join Now

ਨਵੀਂ ਦਿੱਲੀ :- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਣ ਵਾਲੇ ਇਕ ਵਿਅਕਤੀ ਨੇ ਕੇਜਰੀਵਾਲ ਨੂੰ 7 ਕਰੋੜ ਰੁਪਏ ਦੇਣ ਲਈ ਕਿਹਾ ਹੈ। ਪੈਸੇ ਨਾ ਮਿਲਣ ਦੀ ਸੂਰਤ ਵਿੱਚ ਪਿਉ-ਧੀ ਦੀ ਹੱਤਿਆ ਕਰਨ ਦੀ ਧਮਕੀ ਦਿੱਤੀ ਗਈ। ਇਸ ਸਬੰਧੀ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਵਿਧਾਇਕ ਨੂੰ ਫੋਨ ਅਤੇ ਵ੍ਹਟਸਐਪ ਤੇ ਭੇਜਿਆ ਸੁਨੇਹਾ

ਜਰਨੈਲ ਸਿੰਘ ਨੇ 6 ਨਵੰਬਰ ਨੂੰ ਮੋਹਾਲੀ ਦੇ ਐੱਸਐੱਸਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੇ ਨਿੱਜੀ ਮੋਬਾਈਲ ਨੰਬਰ ’ਤੇ ਇਕ ਵਿਅਕਤੀ ਦਾ ਫੋਨ ਆਇਆ ਸੀ। ਇਸ ਤੋਂ ਬਾਅਦ ਉਸੇ ਨੰਬਰ ਤੋਂ ਵ੍ਹਟਸਐਪ ਰਾਹੀਂ ਧਮਕੀ ਭਰਿਆ ਸੁਨੇਹਾ ਵੀ ਭੇਜਿਆ ਗਿਆ। ਮੁਲਜ਼ਮ ਦੇ ਵ੍ਹਟਸਐਪ ਪ੍ਰੋਫਾਈਲ ’ਤੇ ‘ਐੱਚ’ ਨਾਂ ਦਿਖਾਈ ਦੇ ਰਿਹਾ ਸੀ।

ਸ਼ਿਕਾਇਤ ਮੁਤਾਬਕ ਫੋਨ ਕਰਨ ਵਾਲੇ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਅਤੇ ਵਿਧਾਇਕ ਨੂੰ ਕਿਹਾ ਕਿ ਉਹ ਕੇਜਰੀਵਾਲ ਤੱਕ 7 ਕਰੋੜ ਰੁਪਏ ਦੇਣ ਦਾ ਸੁਨੇਹਾ ਪਹੁੰਚਾ ਦੇਣ। ਉਸ ਨੇ ਰਕਮ ਨਾ ਮਿਲਣ ’ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਸਾਈਬਰ ਕ੍ਰਾਈਮ ਥਾਣੇ ਵਿੱਚ ਕੇਸ ਦਰਜ

ਇਸ ਮਾਮਲੇ ਵਿੱਚ 7 ਨਵੰਬਰ 2026 ਨੂੰ ਰਾਤ 9 ਵੱਜ ਕੇ 16 ਮਿੰਟ ’ਤੇ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ ਵਿੱਚ ਐੱਫਆਈਆਰ ਦਰਜ ਕੀਤੀ ਗਈ। ਪੁਲਸ ਨੇ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ), 2023 ਦੀਆਂ ਧਾਰਾਵਾਂ 308(4), 351(2), 351(3), 351(4) ਅਤੇ 111(2) ਤੋਂ ਇਲਾਵਾ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66D ਤਹਿਤ ਮਾਮਲਾ ਦਰਜ ਕੀਤਾ ਹੈ।

ਮਾਮਲੇ ਦੀ ਤਕਨੀਕੀ ਜਾਂਚ ਇੰਸਪੈਕਟਰ ਸੁਨੀਲ ਕੁਮਾਰ ਨੂੰ ਸੌਂਪੀ ਗਈ ਹੈ। ਫਿਲਹਾਲ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਉਸ ਵੱਲੋਂ ਵਰਤੇ ਗਏ ਮੋਬਾਈਲ ਨੰਬਰ ਦੀ ਜਾਂਚ ਕੀਤੀ ਜਾ ਰਹੀ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle