ਹਿਮਾਚਲ ਪ੍ਰਦੇਸ਼ :- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ 7:30 ਵਜੇ ਭਾਰੀ ਮੀਂਹ ਤੋਂ ਬਾਅਦ ਅਖਾੜਾ ਬਾਜ਼ਾਰ ਇਲਾਕੇ ਵਿੱਚ ਜ਼ਮੀਨ ਖਿਸਕਣ ਨਾਲ ਦੋ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕਾਂ ਨੂੰ ਸੁਰੱਖਿਅਤ ਕੱਢ ਕੇ ਹਸਪਤਾਲ ਭੇਜਿਆ ਗਿਆ।
ਇੱਕ ਔਰਤ ਅਤੇ ਪੰਜ ਕਸ਼ਮੀਰੀ ਮਜ਼ਦੂਰ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ। ਐਨਡੀਆਰਐਫ ਦੀ ਟੀਮ ਬਚਾਅ ਕਾਰਜਾਂ ਵਿੱਚ ਜੁਟੀ ਹੋਈ ਹੈ, ਜਦਕਿ ਏਡੀਸੀ ਅਸ਼ਵਨੀ ਕੁਮਾਰ ਅਤੇ ਐਸਡੀਐਮ ਨਿਸ਼ਾਂਤ ਕੁਮਾਰ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਲਗਾਤਾਰ ਮੀਂਹ ਕਾਰਨ ਰਾਹਤ ਕਾਰਜਾਂ ਵਿੱਚ ਰੁਕਾਵਟਾਂ ਪੈਦਾ ਹੋ ਰਹੀਆਂ ਹਨ।