ਝਾਰਖੰਡ :- ਝਾਰਖੰਡ ਦੇ ਜਮਸ਼ੇਦਪੁਰ ਵਿੱਚ ਸੋਮਵਾਰ ਇੱਕ ਹੈਰਾਨੀਜਨਕ ਵਾਰਦਾਤ ਵਾਪਰੀ, ਜਿੱਥੇ ਟਾਟਾਨਗਰ ਰੇਲਵੇ ਸਟੇਸ਼ਨ ਦੇ ਨੇੜੇ ਇਕ ਲੋਕੇ ਪਾਇਲਟ ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਿਕ ਮੋਟਰਸਾਈਕ ਤੇ ਸਵਾਰ ਦੋ ਵਿਅਕਤੀ ਨੇ ਨਜ਼ਦੀਕ ਤੋਂ ਗੋਲੀਬਾਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ।
ਹਸਪਤਾਲ ਵਿੱਚ ਇਲਾਜ ਦੌਰਾਨ ਤੋੜਿਆ ਦਮ
ਜ਼ਖ਼ਮੀ ਹਾਲਤ ਵਿੱਚ ਪੀੜਤ ਨੂੰ ਤੁਰੰਤ ਰੇਲਵੇ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਦੀ ਕੋਸ਼ਿਸ਼ਾਂ ਦੇ ਬਾਵਜੂਦ ਉਸਦੀ ਜਾਨ ਨਹੀਂ ਬਚ ਸਕੀ। ਮ੍ਰਿਤਕ ਦੀ ਪਛਾਣ ਜੀ.ਕੇ. ਗੌਤਮ ਵਜੋਂ ਹੋਈ ਹੈ, ਜੋ ਬਿਹਾਰ ਦਾ ਰਹਿਣ ਵਾਲਾ ਸੀ।
ਘਟਨਾ ਸਥਾਨ ਤੋਂ ਸਬੂਤ ਬਰਾਮਦ
ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਸਥਾਨ ਤੋਂ ਖਾਲੀ ਕਾਰਤੂਸ ਮਿਲੇ ਹਨ ਅਤੇ ਨੇੜਲੇ ਇਲਾਕਿਆਂ ਵਿੱਚ ਲੱਗੇ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।
ਜ਼ਮੀਨੀ ਵਿਵਾਦ ਕੋਣ ਦੀ ਜਾਂਚ
ਮੁੱਢਲੇ ਅਨੁਮਾਨਾਂ ਅਨੁਸਾਰ ਇਹ ਵਾਰਦਾਤ ਕਿਸੇ ਪੁਰਾਣੇ ਜ਼ਮੀਨੀ ਝਗੜੇ ਨਾਲ ਜੁੜੀ ਹੋ ਸਕਦੀ ਹੈ, ਹਾਲਾਂਕਿ ਪੁਲਿਸ ਹੋਰ ਸੰਭਾਵਨਾਵਾਂ ਨੂੰ ਵੀ ਧਿਆਨ ਵਿੱਚ ਰੱਖ ਕੇ ਜਾਂਚ ਕਰ ਰਹੀ ਹੈ।
ਰੇਲਵੇ ਕਰਮਚਾਰੀਆਂ ਵਿੱਚ ਚਿੰਤਾ ਦਾ ਮਾਹੌਲ
ਇਸ ਘਟਨਾ ਤੋਂ ਬਾਅਦ ਰੇਲਵੇ ਕਰਮਚਾਰੀਆਂ ਅਤੇ ਯੂਨੀਅਨਾਂ ਵਿੱਚ ਗਹਿਰੀ ਚਿੰਤਾ ਵੇਖਣ ਨੂੰ ਮਿਲੀ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਸਟਾਫ਼ ਦੀ ਸੁਰੱਖਿਆ ਲਈ ਪੱਕੇ ਪ੍ਰਬੰਧ ਕੀਤੇ ਜਾਣ।

