ਨਵੀਂ ਦਿੱਲੀ :- ਰਾਸ਼ਟਰੀ ਪੁਲਾੜ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਦੇ ਪੁਲਾੜ ਵਿਗਿਆਨੀਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਡੂੰਘੇ ਪੁਲਾੜ ਖੋਜ ਮਿਸ਼ਨਾਂ ਦੀ ਤਿਆਰੀ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਜਲਦ ਹੀ ਭਵਿੱਖ ਦੇ ਪੁਲਾੜ ਮਿਸ਼ਨਾਂ ਲਈ ਇੱਕ ਨਵਾਂ ਯਾਤਰੀ ਸਮੂਹ ਤਿਆਰ ਕਰ ਰਿਹਾ ਹੈ ਅਤੇ ਨੌਜਵਾਨਾਂ ਨੂੰ ਇਸ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕੀਤਾ।