ਨਵੀਂ ਦਿੱਲੀ :- ਕੇਂਦਰ ਸਰਕਾਰ ਨੇ ਸਿੱਖਿਆ ਮੰਤਰਾਲੇ ਦੀ ਕਮਾਨ ਹੁਣ ਪ੍ਰਹਿਲਾਦ ਜੋਸ਼ੀ ਨੂੰ ਸੌਂਪ ਦਿੱਤੀ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਅਨੁਸਾਰ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸਿਫ਼ਾਰਸ਼ ਤੇ ਕੈਬਨਿਟ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਉਨ੍ਹਾਂ ਦੇ ਮੌਜੂਦਾ ਮੰਤਰਾਲਿਆਂ ਦੇ ਨਾਲ ਸਿੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਨਵੇਂ ਪ੍ਰਬੰਧ ਨਾਲ ਦੇਸ਼ ਦੇ ਸਿੱਖਿਆ ਵਿਭਾਗ ਦੀ ਅਗਵਾਈ ਹੁਣ ਪ੍ਰਹਿਲਾਦ ਜੋਸ਼ੀ ਕਰਨਗੇ। ਰਾਸ਼ਟਰਪਤੀ ਨੇ ਇਹ ਫ਼ੈਸਲਾ ਸੰਵਿਧਾਨ ਦੀ ਧਾਰਾ 75(2) ਤਹਿਤ ਲਿਆ ਹੈ।

