ਚੰਡੀਗੜ੍ਹ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਦੇਸ਼ ਦੇ ਲੋਕਾਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਆਪਣੇ ਸੰਦੇਸ਼ ‘ਚ ਕਿਹਾ ਕਿ ਰੌਸ਼ਨੀ ਦਾ ਇਹ ਤਿਉਹਾਰ ਹਰ ਪਰਿਵਾਰ ਲਈ ਖੁਸ਼ਹਾਲੀ ਤੇ ਸਦਭਾਵਨਾ ਲੈ ਕੇ ਆਵੇ ਅਤੇ ਸਭ ਦੇ ਜੀਵਨ ਨੂੰ ਚਾਨਣ ਨਾਲ ਭਰ ਦੇਵੇ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੱਲੋਂ ਵੀ ਤਿਉਹਾਰੀ ਸੰਦੇਸ਼
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀ ਦੇਸ਼ ਅੰਦਰ ਅਤੇ ਵਿਦੇਸ਼ਾਂ ‘ਚ ਰਹਿੰਦੇ ਸਾਰੇ ਭਾਰਤੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੀਵਾਲੀ ਹਨੇਰੇ ‘ਤੇ ਰੌਸ਼ਨੀ ਦੀ, ਅਗਿਆਨ ‘ਤੇ ਗਿਆਨ ਦੀ ਅਤੇ ਅਨਿਆਂ ‘ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਨਾ ਸਿਰਫ਼ ਉਤਸਾਹ ਲਿਆਉਂਦਾ ਹੈ, ਸਗੋਂ ਪ੍ਰੇਮ, ਭਰਾਵਾਂ ਤੇ ਭਾਈਚਾਰੇ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦਾ ਹੈ।
ਸਮਾਜਿਕ ਜ਼ਿੰਮੇਵਾਰੀ ਦੀ ਯਾਦ ਦਵਾਉਂਦਾ ਸੰਦੇਸ਼
ਰਾਸ਼ਟਰਪਤੀ ਮੁਰਮੂ ਨੇ ਅੱਗੇ ਕਿਹਾ ਕਿ ਦੀਵਾਲੀ ਸਿਰਫ਼ ਮਨੋਰੰਜਨ ਦਾ ਮੌਕਾ ਨਹੀਂ, ਸਗੋਂ ਆਤਮ-ਵਿਚਾਰ ਤੇ ਆਤਮ-ਸੁਧਾਰ ਦੀ ਪ੍ਰੇਰਨਾ ਵੀ ਹੈ। ਜਿਵੇਂ ਇਕ ਦੀਵਾ ਦੂਜੇ ਨੂੰ ਜਗਾਉਂਦਾ ਹੈ, ਉਸੇ ਤਰ੍ਹਾਂ ਲੋੜਵੰਦ ਅਤੇ ਗਰੀਬ ਵਰਗ ਦੀ ਸਹਾਇਤਾ ਕਰਕੇ ਅਸੀਂ ਉਨ੍ਹਾਂ ਦੇ ਜੀਵਨ ‘ਚ ਵੀ ਚਾਨਣ ਕਰ ਸਕਦੇ ਹਾਂ।