ਨਵੀਂ ਦਿੱਲੀ :- ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਰਾਸ਼ਟਰੀ ਦਿਵਸ ਮੌਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਸੰਦੇਸ਼ ਜਾਰੀ ਕਰਦਿਆਂ ਗੁਰੂ ਸਾਹਿਬ ਦੇ ਬੇਮਿਸਾਲ ਤਿਆਗ ਤੇ ਅਟੱਲ ਹਿੰਮਤ ਨੂੰ ਸਦਾ ਲਈ ਮਨੁੱਖਤਾ ਦਾ ਪੱਥ-ਪ੍ਰਦਰਸ਼ਕ ਦੱਸਿਆ।
ਉਨ੍ਹਾਂ ਕਿਹਾ ਕਿ ਧਰਮ ਦੀ ਆਜ਼ਾਦੀ, ਮਨੁੱਖੀ ਅਧਿਕਾਰ ਅਤੇ ਸੱਚ ਦੇ ਰਾਹ ’ਤੇ ਅਡਿੱਗ ਰਹਿਣ ਦੀ ਗੁਰੂ ਸਾਹਿਬ ਦੀ ਸਿੱਖਿਆ ਅੱਜ ਵੀ ਦੇਸ਼ ਨੂੰ ਸਹੀ ਦਿਸ਼ਾ ਦਿੰਦੀ ਹੈ। ਰਾਸ਼ਟਰਪਤੀ ਨੇ ‘ਹਿੰਦ ਦੀ ਚਾਦਰ’ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇਹ ਵੀ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦਾ ਬਲਿਦਾਨ ਉਹ ਅਲੌਕਿਕ ਚਾਨਣ ਹੈ, ਜੋ ਹਰ ਯੁੱਗ ਦੇ ਮਨੁੱਖ ਨੂੰ ਅਨਿਆਇ ਦੇ ਸਾਹਮਣੇ ਡਟਣ ਦੀ ਹਿੰਮਤ ਬਖਸ਼ਦਾ ਹੈ।
ਸੋਸ਼ਲ ਮੀਡੀਆ ’ਤੇ ਸੰਦੇਸ਼ – ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਸ਼ਕਤ ਭਾਰਤ ਦਾ ਆਧਾਰ”
ਮੁਰਮੂ ਨੇ ‘ਐਕਸ’ ’ਤੇ ਲਿਖਿਆ ਕਿ ਗੁਰੂ ਜੀ ਦਾ ਜੀਵਨ-ਮਾਰਗ ਸਾਨੂੰ ਸੱਚਾਈ, ਵਿਸ਼ਵਾਸ ਅਤੇ ਨਿਆਂ ਦੀ ਰੱਖਿਆ ਲਈ ਸ਼ਕਤੀ ਪ੍ਰਦਾਨ ਕਰਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਆਦਰਸ਼ਾਂ ’ਤੇ ਚੱਲ ਕੇ ਨਵੀਂ ਪੀੜ੍ਹੀ ਨੂੰ ਜ਼ਿੰਮੇਵਾਰ ਤੇ ਸਹਿਣਸ਼ੀਲ ਭਾਰਤ ਦੀ ਓਰ ਲੈ ਜਾਇਆ ਜਾ ਸਕਦਾ ਹੈ।
ਦਿੱਲੀ ਸਰਕਾਰ ਵੱਲੋਂ 25 ਨਵੰਬਰ ਨੂੰ ਛੁੱਟੀ, CM ਰੇਖਾ ਗੁਪਤਾ ਵੱਲੋਂ ਸਮਾਗਮ ਵਿੱਚ ਸੇਵਾ
ਸ਼ਹੀਦੀ ਦਿਵਸ ਨੂੰ ਸਮਰਪਿਤ ਮੁੱਖ ਸਮਾਗਮ ਲਾਲ ਕਿਲ੍ਹੇ ਵਿੱਚ ਹੋਣ ਕਾਰਨ ਦਿੱਲੀ ਸਰਕਾਰ ਨੇ 25 ਨਵੰਬਰ ਨੂੰ ਸ਼ਹਿਰ ਭਰ ਲਈ ਜਨਤਕ ਛੁੱਟੀ ਦਾ ਐਲਾਨ ਕੀਤਾ।
ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਇਹ ਦਿੱਲੀ ਲਈ ਸੌਭਾਗਾ ਦੀ ਗੱਲ ਹੈ ਕਿ ਗੁਰੂ ਸਾਹਿਬ ਦੀ ਸ਼ਹਾਦਤ ਦੇ 350 ਸਾਲ ਪੂਰੇ ਹੋਣ ’ਤੇ ਇਤਿਹਾਸਕ ਮੰਚ ’ਤੇ ਵੱਡਾ ਗੁਰਮਤਿ ਸਮਾਗਮ ਆਯੋਜਿਤ ਹੋ ਰਿਹਾ ਹੈ।
CM ਗੁਪਤਾ ਨੇ ਪਹਿਲੇ ਦਿਨ ਲੰਗਰ ਵਿੱਚ ਸੇਵਾ ਭੀਭਾਵਾਂ ਨਾਲ ਨਿਭਾਈ ਅਤੇ ਲੋਕਾਂ ਨੂੰ ਸਮਾਗਮ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ।
ਲਾਲ ਕਿਲ੍ਹੇ ’ਚ ਤਿੰਨ ਰੋਜ਼ਾ ਗੁਰਮਤਿ ਸਮਾਗਮ, ਲਾਈਟ ਐਂਡ ਸਾਊਂਡ ਸ਼ੋਅ ਨੇ ਖਿੱਚਿਆ ਧਿਆਨ
23 ਤੋਂ 25 ਨਵੰਬਰ ਤੱਕ ਲਾਲ ਕਿਲ੍ਹੇ ’ਤੇ ਚੱਲ ਰਿਹਾ ਤਿੰਨ ਦਿਨਾਂ ਦਾ ਗੁਰਮਤਿ ਸਮਾਗਮ ਭਗਤੀ ਤੇ ਇਤਿਹਾਸ ਦੀ ਰੌਸ਼ਨੀ ਨਾਲ ਭਰਪੂਰ ਹੈ।
ਦਿੱਲੀ ਸਰਕਾਰ ਵੱਲੋਂ ਲਗਾਇਆ ਗਿਆ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਉਨ੍ਹਾਂ ਦੇ ਜੀਵਨ ਦੀਆਂ ਮਹਾਨ ਘਟਨਾਵਾਂ ਨੂੰ ਆਧੁਨਿਕ ਪ੍ਰਭਾਵਸ਼ਾਲੀ ਢੰਗ ਨਾਲ ਦਰਸਾ ਰਿਹਾ ਹੈ।
ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ ਅਤੇ ਕਈ ਸਿੱਖ ਸੰਗਠਨਾਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।

