ਨਵੀਂ ਦਿੱਲੀ :- ਰਾਜ ਸਭਾ ਦੇ ਨਵੇਂ ਮੈਂਬਰ ਅਤੇ ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ-ਚੇਅਰਮੈਨ ਰਜਿੰਦਰ ਗੁਪਤਾ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱੜਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜੇਪੀ ਨੱੜਾ ਨੇ ਉਨ੍ਹਾਂ ਨੂੰ ਰਾਜ ਸਭਾ ਵਿੱਚ ਚੁਣੇ ਜਾਣ ‘ਤੇ ਮੁਬਾਰਕਬਾਦ ਵੀ ਦਿੱਤੀ। ਮੀਟਿੰਗ ਦੌਰਾਨ ਦੋਵਾਂ ਨੇ ਦੇਸ਼ ਦੇ ਮੌਜੂਦਾ ਹਾਲਾਤ ਅਤੇ ਪੰਜਾਬ ਨਾਲ ਸੰਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਗੈਰ-ਰਸਮੀ ਚਰਚਾ ਕੀਤੀ। ਜਾਣਕਾਰੀ ਮੁਤਾਬਕ, ਮੁਲਾਕਾਤ ਸਦਭਾਵਨਾ ਅਤੇ ਸਹਿਯੋਗ ਦੇ ਮਾਹੌਲ ਵਿੱਚ ਹੋਈ, ਜਿਸ ਵਿੱਚ ਭਵਿੱਖ ਲਈ ਕੁਝ ਸੰਭਾਵਤ ਪਹਿਲਕਦਮੀਆਂ ‘ਤੇ ਵੀ ਵਿਚਾਰਿਆ ਗਿਆ।

