ਚੰਡੀਗੜ੍ਹ :- 60.48 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਵਿੱਚ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਦੀਆਂ ਮੁਸ਼ਕਲਾਂ ਘੱਟ ਹੋਣ ਦੀ ਬਜਾਏ ਹੋਰ ਵਧ ਰਹੀਆਂ ਹਨ। ਮੁੰਬਈ ਪੁਲਿਸ ਦੀ ਅਰਥਿਕ ਗੁਨਾਹ ਵਿਰੋਧੀ ਵਿੰਗ (EOW) ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਸਮਨ ਭੇਜਿਆ ਹੈ। ਇਹ ਮਾਮਲਾ 13 ਅਗਸਤ ਨੂੰ ਦਰਜ ਕੀਤਾ ਗਿਆ ਸੀ। ਰਾਜ ਕੁੰਦਰਾ ਹੁਣ 15 ਸਤੰਬਰ ਨੂੰ ਈਓਡਬਲਯੂ ਦਫ਼ਤਰ ਪਹੁੰਚ ਕੇ ਆਪਣਾ ਬਿਆਨ ਦਰਜ ਕਰਵਾਉਣਗੇ।