ਨੈਨੀਤਾਲ :- ਨੈਨੀਤਾਲ ਵਿੱਚ ਭਾਰੀ ਬਾਰਿਸ਼ ਨੇ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਬੀਤੀ ਰਾਤ ਤੋਂ ਲਗਾਤਾਰ ਮੀਂਹ ਪੈਣ ਕਰਕੇ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ। ਮੀਂਹ ਕਾਰਨ ਗਲੀਆਂ ਤੇ ਨਾਲੀਆਂ ਪਾਣੀ ਨਾਲ ਭਰ ਗਈਆਂ ਹਨ, ਜਦਕਿ ਸ਼ਹਿਰ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।