ਤੇਲੰਗਾਨਾ :- ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ‘ਚ ਸੋਮਵਾਰ ਸਵੇਰੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਬੱਜਰੀ ਨਾਲ ਭਰੇ ਟਰੱਕ ਦੀ ਜਨਤਕ ਆਵਾਜਾਈ ਬੱਸ ਨਾਲ ਆਮਨੇ-ਸਾਮਨੇ ਟੱਕਰ ਹੋ ਗਈ, ਜਿਸ ਕਾਰਨ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਤੇ 8 ਹੋਰ ਜ਼ਖਮੀ ਹੋ ਗਏ।
ਚੇਵੇਲਾ ਨੇੜੇ ਵਾਪਰਿਆ ਹਾਦਸਾ
ਪੁਲਿਸ ਦੇ ਅਨੁਸਾਰ, ਇਹ ਹਾਦਸਾ ਚੇਵੇਲਾ ਇਲਾਕੇ ਦੇ ਨੇੜੇ ਵਾਪਰਿਆ ਜਦੋਂ ਬੱਜਰੀ ਨਾਲ ਭਰਿਆ ਟਰੱਕ ਤੇਲੰਗਾਨਾ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (RTC) ਦੀ ਬੱਸ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਦੀ ਬੱਜਰੀ ਸਿੱਧੀ ਬੱਸ ‘ਤੇ ਡਿੱਗ ਗਈ, ਜਿਸ ਕਾਰਨ ਬੱਸ ਅੰਦਰ ਸਵਾਰ ਕਈ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪੁਲਿਸ ਵਲੋਂ ਰਾਹਤ ਕਾਰਜ ਤੇ ਜਾਂਚ ਸ਼ੁਰੂ
ਹਾਦਸੇ ਦੀ ਜਾਣਕਾਰੀ ਮਿਲਣ ਨਾਲ ਹੀ ਪੁਲਿਸ ਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਬੱਸ ਵਿਚ ਫਸੇ ਯਾਤਰੀਆਂ ਨੂੰ ਕੱਟ ਕੇ ਬਾਹਰ ਕੱਢਿਆ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ‘ਚ 19 ਲੋਕਾਂ ਦੀ ਮੌਤ ਹੋਈ ਤੇ 8 ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।
ਮਾਮਲੇ ਦੀ ਜਾਂਚ ਜਾਰੀ
ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਟਰੱਕ ਚਾਲਕ ਦੀ ਪਛਾਣ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਰਾਹਤ-ਮੁਆਵਜ਼ੇ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਗਈ ਹੈ।

