ਰੋਹਤਕ :- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ 16ਵੀਂ ਪੈਰੋਲ ਦੀ ਮਿਆਦ ਅੱਜ ਸਮਾਪਤ ਹੋ ਰਹੀ ਹੈ। ਇਸ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ਲਿਆਂਦਾ ਜਾਵੇਗਾ। ਪੁਲਿਸ ਨੇ ਉਸ ਦੀ ਵਾਪਸੀ ਨੂੰ ਲੈ ਕੇ ਸੁਰੱਖਿਆ ਦੇ ਵਿਸ਼ੇਸ਼ ਇੰਤਜ਼ਾਮ ਕੀਤੇ ਹਨ ਅਤੇ ਪੂਰੀ ਕਾਰਵਾਈ ਨਿਗਰਾਨੀ ਹੇਠ ਪੂਰੀ ਕੀਤੀ ਜਾਵੇਗੀ।

