ਨਵੀਂ ਦਿੱਲੀ :- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਪੱਸ਼ਟ ਕੀਤਾ ਹੈ ਕਿ ਰੂਸ ਤੋਂ ਤੇਲ ਖਰੀਦਣ ਵਾਲੇ ਦੇਸ਼ਾਂ, ਖ਼ਾਸ ਕਰਕੇ ਭਾਰਤ, ਨੂੰ ਅਮਰੀਕਾ ਵੱਲੋਂ ਸੈਕੰਡਰੀ ਪਾਬੰਦੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਬਿਆਨ ਨਾਲ ਉਹ ਸਾਰੇ ਖਦਸ਼ੇ ਦੂਰ ਹੋ ਗਏ ਹਨ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਜੇ ਵਾਧੂ ਆਰਥਿਕ ਰੋਕਾਂ ਲਗਾਈਆਂ ਜਾਂਦੀਆਂ ਹਨ ਤਾਂ ਭਾਰਤ ਉਨ੍ਹਾਂ ਦਾ ਸਭ ਤੋਂ ਵੱਡਾ ਨਿਸ਼ਾਨਾ ਬਣ ਸਕਦਾ ਹੈ।