ਮੁੱਖ ਮੰਤਰੀ 18 ਨੂੰ ਪਹੁੰਚਣਗੇ ਸੁਲਤਾਨਪੁਰ ਲੋਧੀ
ਕਪੂਰਥਲਾ/ਚੰਦਰ ਸ਼ੇਖਰ ਕਾਲਿਆਂ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਐਸ ਪੀ ਆਂਗਰਾ ਵਲੋਂ ਜਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ 18 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਪੁੱਜਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਆਮਦ ਅਤੇੇ ਸੰਗਤ ਦੀ ਸਹੂਲਤ ਲਈ ਪ੍ਰਬੰਧ ਕਰਨ ਵਾਸਤੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰਪੁਰਬ ਮੌਕੇ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਮੈਡੀਕਲ ਟੀਮਾਂ , ਐਂਬੂਲੈਂਸ , ਰਿਕਵਰੀ ਵੈਨਾਂ ਤੇ ਅੱਗ ਬੁਝਾਊ ਗੱਡੀਆਂ ਦਾ ਪ੍ਰਬੰਧ ਕੀਤਾ ਜਾਵੇ।
ਉਨ੍ਹਾਂ ਨਗਰ ਕੌਂਸਲ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸ਼ਹਿਰ ਦੀ ਸਾਫ ਸਫਾਈ, ਲਾਈਟਿੰਗ ਤੇ ਪਾਰਕਿੰਗ ਦੇ ਵੀ ਸੁਚੱਜੇ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਸੰਗਤ ਦੀ ਸਹੂਲਤ ਲਈ ਜਨ ਸਿਹਤ ਵਿਭਾਗ ਨੂੰ ਆਰਜ਼ੀ ਪਖਾਨੇ ਸਥਾਪਿਤ ਕਰਨ ਦੇ ਹੁਕਮ ਦਿੱਤੇ ਗਏ।
ਮੀਟਿੰਗ ਦੌਰਾਨ ਐਸ.ਡੀ.ਐਮ. ਸੁਲਤਾਨਪੁਰ ਲੋਧੀ ਰਣਜੀਤ ਸਿੰਘ, ਐਕਸੀਅਨ ਸਰਵਰਾਜ ਤੇ ਪਵਨ ਕੁਮਾਰ, ਜਿਲ੍ਹਾ ਲੋਕ ਸੰਪਰਕ ਅਫਸਰ ਸੁਬੇਗ ਸਿੰਘ, ਐਕਸੀਅਨ ਪਾਵਰਕਾਮ ਦਰਸ਼ਨ ਸਿੰਘ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।