Home Blog Page 291

ਅਮਰੀਕਾ-ਈਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਦਾਅਵਾ, 19 ਜੂਨ ਨੂੰ ਸਵਿਟਜ਼ਰਲੈਂਡ ਵਿੱਚ ਹੋ ਸਕਦੇ ਹਨ ਦਸਤਖ਼ਤ

ਨਵੀਂ ਦਿੱਲੀ :- ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਨੂੰ ਖ਼ਤਮ ਕਰਨ ਸਬੰਧੀ ਇੱਕ ਅਹਿਮ ਦਾਅਵਾ ਸਾਹਮਣੇ ਆਇਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਦੋਵੇਂ ਦੇਸ਼ਾਂ ਵਿਚਾਲੇ ਇੱਕ ਅੰਤਿਮ ਸਮਝੌਤੇ ’ਤੇ ਸਹਿਮਤੀ ਬਣ ਗਈ ਹੈ ਅਤੇ ਇਸ ਨੂੰ ਰਸਮੀ ਰੂਪ ਦੇਣ ਲਈ 19 ਜੂਨ ਨੂੰ ਸਵਿਟਜ਼ਰਲੈਂਡ ਵਿੱਚ ਦਸਤਖ਼ਤ ਕੀਤੇ ਜਾ ਸਕਦੇ ਹਨ।

ਸਟ੍ਰੇਟ ਆਫ਼ ਹੋਰਮੁਜ਼ ਨੂੰ ਲੈ ਕੇ ਵੀ ਬਣੀ ਸਹਿਮਤੀ

ਟਰੰਪ ਨੇ ਦਾਅਵਾ ਕੀਤਾ ਕਿ ਸਮਝੌਤੇ ਤਹਿਤ ਸਟ੍ਰੇਟ ਆਫ਼ ਹੋਰਮੁਜ਼ ਨਾਲ ਜੁੜੇ ਮਸਲਿਆਂ ’ਤੇ ਵੀ ਸਹਿਮਤੀ ਬਣੀ ਹੈ। ਉਨ੍ਹਾਂ ਕਿਹਾ ਕਿ ਸਮੁੰਦਰੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਖੇਤਰ ਵਿੱਚ ਤਣਾਅ ਘਟਾਉਣ ਲਈ ਲੋੜੀਂਦੇ ਕਦਮਾਂ ’ਤੇ ਦੋਵੇਂ ਧਿਰਾਂ ਵਿਚਕਾਰ ਵਿਚਾਰ-ਵਟਾਂਦਰਾ ਸਫ਼ਲ ਰਿਹਾ ਹੈ।

ਸਵਿਟਜ਼ਰਲੈਂਡ ਵਿੱਚ ਹੋ ਸਕਦਾ ਹੈ ਦਸਤਖ਼ਤ ਸਮਾਰੋਹ

ਸੂਤਰਾਂ ਅਨੁਸਾਰ ਸਮਝੌਤੇ ਦੇ ਦਸਤਖ਼ਤ ਸਮਾਰੋਹ ਲਈ ਸਵਿਟਜ਼ਰਲੈਂਡ ਨੂੰ ਚੁਣਿਆ ਗਿਆ ਹੈ। ਇਸ ਮੌਕੇ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੀ ਮੌਜੂਦਗੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਨਾਲ ਹੀ ਡੋਨਾਲਡ ਟਰੰਪ ਦੇ ਵੀ ਸਮਾਰੋਹ ਵਿੱਚ ਸ਼ਾਮਲ ਹੋਣ ਬਾਰੇ ਚਰਚਾਵਾਂ ਜਾਰੀ ਹਨ।

ਸ਼ਾਹਬਾਜ਼ ਸ਼ਰੀਫ਼ ਨੇ ਵੀ ਕੀਤਾ ਸਮਝੌਤੇ ਦਾ ਜ਼ਿਕਰ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਵੀ ਕਿਹਾ ਹੈ ਕਿ ਅਮਰੀਕਾ ਅਤੇ ਈਰਾਨ ਵਿਚਾਲੇ ਗੱਲਬਾਤ ਤੋਂ ਬਾਅਦ ਸ਼ਾਂਤੀ ਸਮਝੌਤੇ ਦਾ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਅਨੁਸਾਰ ਦੋਵੇਂ ਦੇਸ਼ਾਂ ਨੇ ਖੇਤਰੀ ਤਣਾਅ ਘਟਾਉਣ ਅਤੇ ਫੌਜੀ ਗਤੀਵਿਧੀਆਂ ਨੂੰ ਰੋਕਣ ਵੱਲ ਮਹੱਤਵਪੂਰਨ ਕਦਮ ਚੁੱਕਣ ’ਤੇ ਸਹਿਮਤੀ ਪ੍ਰਗਟਾਈ ਹੈ।

ਵਿਚੋਲਗੀ ਕਰਨ ਵਾਲੇ ਦੇਸ਼ਾਂ ਦਾ ਕੀਤਾ ਧੰਨਵਾਦ

ਸ਼ਾਹਬਾਜ਼ ਸ਼ਰੀਫ਼ ਨੇ ਕਤਰ, ਸਾਊਦੀ ਅਰਬ ਅਤੇ ਤੁਰਕੀ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੇਸ਼ਾਂ ਦੀਆਂ ਕੋਸ਼ਿਸ਼ਾਂ ਨੇ ਗੱਲਬਾਤ ਨੂੰ ਅੱਗੇ ਵਧਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕੂਟਨੀਤਕ ਹੱਲ ਲਈ ਸਾਰੇ ਸਬੰਧਤ ਪੱਖਾਂ ਦਾ ਧੰਨਵਾਦ ਵੀ ਕੀਤਾ।

ਦਸਤਖ਼ਤਾਂ ਤੋਂ ਪਹਿਲਾਂ ਹੋਣਗੀਆਂ ਹੋਰ ਬੈਠਕਾਂ

ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਇਸ ਹਫ਼ਤੇ ਦੌਰਾਨ ਕਈ ਅਹਿਮ ਬੈਠਕਾਂ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਮੀਟਿੰਗਾਂ ਵਿੱਚ ਸਮਝੌਤੇ ਦੇ ਵੱਖ-ਵੱਖ ਪੱਖਾਂ ’ਤੇ ਚਰਚਾ ਕੀਤੀ ਜਾਵੇਗੀ, ਜਿਸ ਤੋਂ ਬਾਅਦ 19 ਜੂਨ ਨੂੰ ਹੋਣ ਵਾਲੇ ਸੰਭਾਵੀ ਦਸਤਖ਼ਤ ਸਮਾਰੋਹ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾਣਗੀਆਂ।

ਡੇਰਾਬੱਸੀ ’ਚ ਵਿਆਹੁਤਾ ਮਹਿਲਾ ਦੀ ਸ਼ੱਕੀ ਮੌਤ, ਪੁਲਿਸ ਨੇ ਜਾਂਚ ਕੀਤੀ ਤੇਜ਼, ਕਿਰਾਏ ਦੇ ਕਮਰੇ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

ਡੇਰਾਬੱਸੀ :- ਡੇਰਾਬੱਸੀ ਦੇ ਬਰਵਾਲਾ ਰੋਡ ’ਤੇ ਸਥਿਤ ਪਿੰਡ ਕੂੜਾਂਵਾਲਾ ਵਿੱਚ ਇੱਕ 23 ਸਾਲਾ ਵਿਆਹੁਤਾ ਮਹਿਲਾ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸੀਮਾ ਦੇਊ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੜੀਸਾ ਦੇ ਮਿਊਰਭੰਜ ਜ਼ਿਲ੍ਹੇ ਨਾਲ ਸਬੰਧਤ ਸੀ ਅਤੇ ਇੱਥੇ ਕਿਰਾਏ ਦੇ ਕੁਆਰਟਰ ਵਿੱਚ ਰਹਿ ਰਹੀ ਸੀ।

ਪ੍ਰੇਮ ਸੰਬੰਧਾਂ ਤੋਂ ਬਾਅਦ ਡੇਰਾਬੱਸੀ ਆ ਕੇ ਰਹਿ ਰਹੀ ਸੀ ਮਹਿਲਾ

ਜਾਣਕਾਰੀ ਅਨੁਸਾਰ ਮਹਿਲਾ ਅਤੇ ਇੱਕ ਨੌਜਵਾਨ ਦੀ ਜਾਣ-ਪਛਾਣ ਸੋਸ਼ਲ ਮੀਡੀਆ ਰਾਹੀਂ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਪਹਿਲਾਂ ਤੋਂ ਵਿਆਹੀ ਹੋਈ ਸੀ ਅਤੇ ਉਸ ਦਾ ਇੱਕ ਪੰਜ ਸਾਲਾ ਪੁੱਤਰ ਵੀ ਹੈ। ਬਾਅਦ ਵਿੱਚ ਉਹ ਆਪਣੇ ਪਹਿਲੇ ਪਰਿਵਾਰ ਤੋਂ ਵੱਖ ਹੋ ਕੇ ਡੇਰਾਬੱਸੀ ਵਿੱਚ ਰਹਿਣ ਲੱਗ ਪਈ ਸੀ, ਜਿੱਥੇ ਉਸ ਦੇ ਨਾਲ ਰਹਿ ਰਿਹਾ ਨੌਜਵਾਨ ਇੱਕ ਨਿੱਜੀ ਕੰਪਨੀ ਵਿੱਚ ਨੌਕਰੀ ਕਰਦਾ ਹੈ।

ਕਮਰੇ ਵਿੱਚੋਂ ਮਿਲੀ ਲਾਸ਼

ਨੌਜਵਾਨ ਦੇ ਬਿਆਨਾਂ ਮੁਤਾਬਕ ਘਟਨਾ ਵਾਲੇ ਦਿਨ ਉਹ ਕੰਮ ਸਬੰਧੀ ਬਾਹਰ ਗਿਆ ਹੋਇਆ ਸੀ। ਵਾਪਸ ਆਉਣ ਮਗਰੋਂ ਉਹ ਆਰਾਮ ਕਰਨ ਲਈ ਲੇਟ ਗਿਆ। ਕੁਝ ਸਮੇਂ ਬਾਅਦ ਜਦੋਂ ਉਸ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਮਹਿਲਾ ਨੂੰ ਕਮਰੇ ਅੰਦਰ ਫਾਹੇ ਨਾਲ ਲਟਕਿਆ ਹੋਇਆ ਦੇਖਿਆ। ਇਸ ਤੋਂ ਬਾਅਦ ਉਸ ਨੇ ਤੁਰੰਤ ਉਸ ਨੂੰ ਹੇਠਾਂ ਉਤਾਰਿਆ ਅਤੇ ਮਾਮਲੇ ਦੀ ਜਾਣਕਾਰੀ ਹੋਰਨਾਂ ਨੂੰ ਦਿੱਤੀ।

ਘਟਨਾ ਨੂੰ ਲੈ ਕੇ ਕਈ ਸਵਾਲ

ਸਥਾਨਕ ਲੋਕਾਂ ਅਨੁਸਾਰ ਦੋਵੇਂ ਕਿਰਾਏ ਦੇ ਕਮਰੇ ਵਿੱਚ ਇਕੱਠੇ ਰਹਿੰਦੇ ਸਨ। ਘਟਨਾ ਤੋਂ ਬਾਅਦ ਜਦੋਂ ਲੋਕ ਮੌਕੇ ’ਤੇ ਪਹੁੰਚੇ ਤਾਂ ਮਹਿਲਾ ਦੀ ਲਾਸ਼ ਕਮਰੇ ਅੰਦਰ ਪਈ ਮਿਲੀ ਅਤੇ ਗਲੇ ’ਤੇ ਨਿਸ਼ਾਨ ਵੀ ਨਜ਼ਰ ਆਏ। ਇਸ ਕਾਰਨ ਮਾਮਲੇ ਨੂੰ ਸ਼ੱਕੀ ਮੰਨਦਿਆਂ ਪੁਲਿਸ ਨੇ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ।

ਪੁਲਿਸ ਹਰ ਪਹਿਲੂ ਤੋਂ ਕਰ ਰਹੀ ਜਾਂਚ

ਸੂਚਨਾ ਮਿਲਦੇ ਹੀ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਡੇਰਾਬੱਸੀ ਦੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਮਹਿਲਾ ਨਾਲ ਰਹਿ ਰਹੇ ਨੌਜਵਾਨ ਅਤੇ ਹੋਰ ਸੰਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪਰਿਵਾਰ ਨੂੰ ਦਿੱਤੀ ਗਈ ਸੂਚਨਾ

ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਟਨਾ ਬਾਰੇ ਜਾਣੂ ਕਰਵਾ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੌਰਾਨ ਮਿਲਣ ਵਾਲੇ ਤੱਥਾਂ ਦੇ ਆਧਾਰ ’ਤੇ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।

ਪੱਛਮੀ ਹਵਾਵਾਂ ਸਰਗਰਮ: ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਚੰਡੀਗੜ੍ਹ :- ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੌਸਮ ਕਰਵਟ ਲੈ ਸਕਦਾ ਹੈ। ਮੌਸਮ ਮਾਹਿਰਾਂ ਅਨੁਸਾਰ ਸੋਮਵਾਰ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ, ਗਰਜ-ਚਮਕ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਵਰਖਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਦੇ ਜ਼ਿਆਦਾਤਰ ਖੇਤਰਾਂ ਲਈ ਕਿਸੇ ਵੱਡੇ ਮੌਸਮੀ ਖਤਰੇ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ।

ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤੀ ਗਈ ਚੇਤਾਵਨੀ

ਮੌਸਮ ਵਿਭਾਗ ਨੇ ਦੱਖਣੀ ਅਤੇ ਦੱਖਣ-ਪੱਛਮੀ ਪੰਜਾਬ ਦੇ ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਇਲਾਕਿਆਂ ਨੂੰ ਨਿਗਰਾਨੀ ਸ਼੍ਰੇਣੀ ਅਧੀਨ ਰੱਖਿਆ ਗਿਆ ਹੈ।

ਪਟਿਆਲਾ ਰਿਹਾ ਸਭ ਤੋਂ ਗਰਮ ਸ਼ਹਿਰ

ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨਾਂ ਦੇ ਮੁਕਾਬਲੇ 5.4 ਡਿਗਰੀ ਸੈਲਸੀਅਸ ਵਧਿਆ, ਹਾਲਾਂਕਿ ਇਹ ਅਜੇ ਵੀ ਆਮ ਪੱਧਰ ਨਾਲੋਂ ਹੇਠਾਂ ਰਿਹਾ। ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

15 ਜੂਨ: ਮੀਂਹ ਅਤੇ ਤੇਜ਼ ਹਵਾਵਾਂ ਦੇ ਆਸਾਰ

ਬਠਿੰਡਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ ਅਤੇ ਬਰਨਾਲਾ ਵਿੱਚ ਗਰਜ-ਚਮਕ ਦੇ ਨਾਲ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।

16 ਜੂਨ: ਬੱਦਲਵਾਈ ਰਹਿ ਸਕਦੀ ਹੈ

ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਸਧਾਰਨ ਰਹਿਣ ਦੀ ਉਮੀਦ ਹੈ। ਕਿਸੇ ਖਾਸ ਜ਼ਿਲ੍ਹੇ ਲਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ, ਪਰ ਕੁਝ ਥਾਵਾਂ ’ਤੇ ਬੱਦਲ ਛਾਏ ਰਹਿ ਸਕਦੇ ਹਨ।

17 ਜੂਨ: ਖੁਸ਼ਕ ਮੌਸਮ ਦੇ ਸੰਕੇਤ

ਪੰਜਾਬ ਦੇ ਵੱਡੇ ਹਿੱਸੇ ਵਿੱਚ ਮੌਸਮ ਸੁੱਕਾ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਦੇਖਿਆ ਜਾ ਸਕਦਾ ਹੈ।

18 ਜੂਨ: ਗਰਮੀ ਮੁੜ ਵਧਣ ਦੇ ਆਸਾਰ

ਮੌਸਮ ਸਾਫ਼ ਰਹਿਣ ਅਤੇ ਵਰਖਾ ਦੀ ਸੰਭਾਵਨਾ ਨਾ ਮਾਤਰ ਹੋਣ ਕਾਰਨ ਤਾਪਮਾਨ ਵਿੱਚ 2 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ। ਮਾਹਿਰਾਂ ਅਨੁਸਾਰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਮੀ ਦਾ ਅਸਰ ਮੁੜ ਤੇਜ਼ ਹੋ ਸਕਦਾ ਹੈ।

ਅਮਰੀਕਾ ਦੇ ਮਿਸੂਰੀ ਰਾਜ ਵਿੱਚ ਵਾਪਰਿਆ ਭਿਆਨਕ ਹਾਦਸਾ, ਉਡਾਣ ਭਰਨ ਮਗਰੋਂ ਡਿੱਗਿਆ ਜਹਾਜ਼

ਅਮਰੀਕਾ :- ਅਮਰੀਕਾ ਦੇ ਮਿਸੂਰੀ ਰਾਜ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ, ਜਿੱਥੇ ਸਕਾਈਡਾਈਵਿੰਗ ਲਈ ਵਰਤਿਆ ਜਾਣ ਵਾਲਾ ਇੱਕ ਛੋਟਾ ਜਹਾਜ਼ ਉਡਾਣ ਭਰਨ ਤੋਂ ਕੁਝ ਹੀ ਸਮੇਂ ਬਾਅਦ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 12 ਲੋਕਾਂ ਦੀ ਮੌਤ ਹੋ ਗਈ।

ਉਡਾਣ ਤੋਂ ਕੁਝ ਮਿੰਟਾਂ ਬਾਅਦ ਵਾਪਰਿਆ ਹਾਦਸਾ

ਅਧਿਕਾਰੀਆਂ ਅਨੁਸਾਰ ਜਹਾਜ਼ ਨੇ ਬਟਲਰ ਮੈਮੋਰੀਅਲ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਹਾਲਾਂਕਿ ਉਡਾਣ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਬਾਅਦ ਹੀ ਜਹਾਜ਼ ਬੇਕਾਬੂ ਹੋ ਕੇ ਹਵਾਈ ਅੱਡੇ ਦੇ ਨੇੜੇ ਆ ਡਿੱਗਿਆ। ਹਾਦਸੇ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

ਰਾਹਤ ਟੀਮਾਂ ਪਹੁੰਚੀਆਂ, ਪਰ ਕੋਈ ਨਾ ਬਚ ਸਕਿਆ

ਘਟਨਾ ਦੀ ਸੂਚਨਾ ਮਿਲਦੇ ਹੀ ਐਮਰਜੈਂਸੀ ਅਤੇ ਬਚਾਅ ਦਲ ਮੌਕੇ ’ਤੇ ਪਹੁੰਚ ਗਏ, ਪਰ ਹਾਦਸਾ ਇੰਨਾ ਗੰਭੀਰ ਸੀ ਕਿ ਜਹਾਜ਼ ਵਿੱਚ ਸਵਾਰ ਕਿਸੇ ਵੀ ਵਿਅਕਤੀ ਨੂੰ ਬਚਾਇਆ ਨਹੀਂ ਜਾ ਸਕਿਆ। ਅਧਿਕਾਰੀਆਂ ਨੇ ਸਾਰੇ 12 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

11 ਸਕਾਈਡਾਈਵਰਾਂ ਸਮੇਤ ਪਾਇਲਟ ਦੀ ਵੀ ਮੌਤ

ਪ੍ਰਸ਼ਾਸਨ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਜਹਾਜ਼ ਵਿੱਚ ਇੱਕ ਪਾਇਲਟ ਅਤੇ 11 ਸਕਾਈਡਾਈਵਰ ਸਵਾਰ ਸਨ। ਸਾਰੇ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਦੀ ਕਾਰਵਾਈ ਜਾਰੀ ਹੈ।

ਹਾਦਸੇ ਦੀ ਜਾਂਚ ਸ਼ੁਰੂ

ਅਮਰੀਕੀ ਹਵਾਬਾਜ਼ੀ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਰਾਸ਼ਟਰੀ ਆਵਾਜਾਈ ਸੁਰੱਖਿਆ ਬੋਰਡ ਨੇ ਮਾਮਲੇ ਦੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਹੈ ਅਤੇ ਮਾਹਿਰਾਂ ਦੀਆਂ ਟੀਮਾਂ ਸਬੂਤ ਇਕੱਠੇ ਕਰਨ ਵਿੱਚ ਜੁਟੀਆਂ ਹੋਈਆਂ ਹਨ।

ਕੋਲਡ ਡਰਿੰਕ ਦਾ ਮਾਲ ਚੋਰੀ ਕਰਕੇ ਵੇਚਣ ਵਾਲੇ ਦੋ ਡਰਾਈਵਰ ਕਾਬੂ, ਮਹੀਨਿਆਂ ਤੋਂ ਚੱਲ ਰਿਹਾ ਸੀ ਗੋਰਖਧੰਦਾ, 7 ਤੋਂ 8 ਲੱਖ ਰੁਪਏ ਦੇ ਮਾਲ ਦੀ ਹੇਰਾਫੇਰੀ ਦਾ ਦੋਸ਼!

ਅੰਮ੍ਰਿਤਸਰ :- ਅੰਮ੍ਰਿਤਸਰ ਵਿੱਚ ਵੱਲਾ ਚੌਂਕੀ ਪੁਲਿਸ ਨੇ ਕੋਲਡ ਡਰਿੰਕ ਸਪਲਾਈ ਨਾਲ ਜੁੜੇ ਇੱਕ ਵੱਡੇ ਚੋਰੀ ਮਾਮਲੇ ਦਾ ਪਰਦਾਫਾਸ਼ ਕਰਦਿਆਂ ਦੋ ਡਰਾਈਵਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਕੰਪਨੀ ਦੇ ਟਰੱਕਾਂ ਰਾਹੀਂ ਭੇਜੇ ਜਾਣ ਵਾਲੇ ਮਾਲ ਵਿੱਚੋਂ ਕਰੇਟ ਗਾਇਬ ਕਰਕੇ ਗੈਰ-ਕਾਨੂੰਨੀ ਤਰੀਕੇ ਨਾਲ ਵੇਚਦੇ ਰਹੇ ਸਨ।

ਮਾਲਕ ਨੂੰ ਘਾਟੇ ਨੇ ਪਾਇਆ ਸ਼ੱਕ

ਕੰਪਨੀ ਦੇ ਸੰਚਾਲਕ ਵਿਕਰਮ ਖਜੂਰੀਆ ਨੂੰ ਕਾਫ਼ੀ ਸਮੇਂ ਤੋਂ ਮਾਲ ਦੀ ਗਿਣਤੀ ਵਿੱਚ ਲਗਾਤਾਰ ਫ਼ਰਕ ਨਜ਼ਰ ਆ ਰਿਹਾ ਸੀ। ਵਾਰ-ਵਾਰ ਹੋ ਰਹੇ ਨੁਕਸਾਨ ਕਾਰਨ ਜਦੋਂ ਅੰਦਰੂਨੀ ਪੱਧਰ ’ਤੇ ਪੜਤਾਲ ਕੀਤੀ ਗਈ ਤਾਂ ਸ਼ੱਕ ਦੀ ਸੂਈ ਕੰਪਨੀ ਨਾਲ ਜੁੜੇ ਕੁਝ ਕਰਮਚਾਰੀਆਂ ਵੱਲ ਘੁੰਮ ਗਈ। ਇਸ ਤੋਂ ਬਾਅਦ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ।

ਰਸਤੇ ਵਿੱਚ ਹੀ ਉਤਾਰ ਦਿੱਤੇ ਜਾਂਦੇ ਸਨ ਕਰੇਟ

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਵੇਂ ਡਰਾਈਵਰ ਸਪਲਾਈ ਲਈ ਲਿਜਾਏ ਜਾ ਰਹੇ ਕੋਲਡ ਡਰਿੰਕ ਦੇ ਕਰੇਟ ਮੰਜ਼ਿਲ ਤੱਕ ਪਹੁੰਚਾਉਣ ਦੀ ਬਜਾਏ ਵਿਚਕਾਰ ਹੀ ਉਤਾਰ ਕੇ ਵੇਚ ਦਿੰਦੇ ਸਨ। ਦੋਸ਼ ਹੈ ਕਿ ਇਸ ਤਰੀਕੇ ਨਾਲ ਲੰਬੇ ਸਮੇਂ ਦੌਰਾਨ ਕੰਪਨੀ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਗਿਆ।

7 ਤੋਂ 8 ਲੱਖ ਰੁਪਏ ਦੇ ਮਾਲ ਦੀ ਚੋਰੀ ਦਾ ਦਾਅਵਾ

ਪੀੜਤ ਧਿਰ ਦਾ ਕਹਿਣਾ ਹੈ ਕਿ ਮੁਲਜ਼ਮਾਂ ਵੱਲੋਂ ਕੀਤੀ ਗਈ ਹੇਰਾਫੇਰੀ ਕਾਰਨ ਕਰੀਬ 7 ਤੋਂ 8 ਲੱਖ ਰੁਪਏ ਮੁੱਲ ਦਾ ਮਾਲ ਗਾਇਬ ਹੋਇਆ। ਕੰਪਨੀ ਦਾ ਦੋਸ਼ ਹੈ ਕਿ ਇਹ ਕੰਮ ਯੋਜਨਾਬੱਧ ਢੰਗ ਨਾਲ ਕਈ ਮਹੀਨਿਆਂ ਤੋਂ ਕੀਤਾ ਜਾ ਰਿਹਾ ਸੀ।

ਇੱਕ ਦੀ ਨਿਸ਼ਾਨਦੇਹੀ ’ਤੇ ਦੂਜਾ ਵੀ ਗ੍ਰਿਫ਼ਤਾਰ

ਪੁਲਿਸ ਨੇ ਕਾਰਵਾਈ ਕਰਦਿਆਂ ਪਹਿਲਾਂ ਇੱਕ ਮੁਲਜ਼ਮ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ’ਤੇ ਉਸ ਦੇ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਦੋਵੇਂ ਕੋਲੋਂ ਹੋਰ ਜਾਣਕਾਰੀ ਹਾਸਲ ਕਰਨ ਲਈ ਜਾਂਚ ਜਾਰੀ ਹੈ।

ਤੀਜੇ ਸ਼ੱਕੀ ਦੀ ਭਾਲ ਜਾਰੀ

ਮਾਮਲੇ ਦੀ ਤਫ਼ਤੀਸ਼ ਦੌਰਾਨ ‘ਲਾਲੀ’ ਨਾਮ ਦੇ ਇੱਕ ਹੋਰ ਵਿਅਕਤੀ ਦਾ ਨਾਮ ਵੀ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਸ ਦੀ ਸੰਭਾਵਿਤ ਭੂਮਿਕਾ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਕੱਪੜਾ ਚੋਰੀ ਮਾਮਲੇ ਨਾਲ ਵੀ ਜੁੜ ਸਕਦੇ ਹਨ ਤਾਰ

ਵਿਕਰਮ ਖਜੂਰੀਆ ਨੇ ਸ਼ੱਕ ਜਤਾਇਆ ਹੈ ਕਿ ਕੁਝ ਸਮਾਂ ਪਹਿਲਾਂ ਨੇੜਲੀ ਇੱਕ ਟਰਾਂਸਪੋਰਟ ਕੰਪਨੀ ਵਿੱਚ ਹੋਈ ਲੱਖਾਂ ਰੁਪਏ ਦੇ ਕੱਪੜੇ ਦੀ ਚੋਰੀ ਨਾਲ ਵੀ ਇਸੇ ਗਿਰੋਹ ਦੇ ਸਬੰਧ ਹੋ ਸਕਦੇ ਹਨ। ਪੁਲਿਸ ਇਸ ਪੱਖ ਨੂੰ ਵੀ ਗੰਭੀਰਤਾ ਨਾਲ ਖੰਗਾਲ ਰਹੀ ਹੈ ਤਾਂ ਜੋ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ।

ਸਖ਼ਤ ਕਾਰਵਾਈ ਦੀ ਮੰਗ

ਪੀੜਤ ਧਿਰ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਅਤੇ ਨੁਕਸਾਨ ਦੀ ਭਰਪਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।

ਦੀਨਾਨਗਰ ਨਗਰ ਕੌਂਸਲ ਚੋਣ: ਬੂਥ ਨੰਬਰ 9 ’ਤੇ ਅੱਜ ਮੁੜ ਪੈਣਗੀਆਂ ਵੋਟਾਂ

ਚੋਣ ਮੁੜ ਕਰਵਾਉਣ ਦਾ ਫੈਸਲਾ

ਦੀਨਾਨਗਰ :- ਨਗਰ ਕੌਂਸਲ ਦੀਨਾਨਗਰ ਦੇ ਵਾਰਡ ਨੰਬਰ 6 ਦੇ ਬੂਥ ਨੰਬਰ 9 ’ਤੇ 13 ਜੂਨ ਨੂੰ ਵੋਟਿੰਗ ਦੌਰਾਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਵਿੱਚ ਤਕਨੀਕੀ ਖਰਾਬੀ ਆ ਜਾਣ ਕਾਰਨ ਚੋਣ ਪ੍ਰਕਿਰਿਆ ਅਧੂਰੀ ਰਹਿ ਗਈ ਸੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੇ ਹੁਕਮਾਂ ਅਨੁਸਾਰ ਇਸ ਬੂਥ ’ਤੇ 15 ਜੂਨ, ਸੋਮਵਾਰ ਨੂੰ ਦੁਬਾਰਾ ਵੋਟਿੰਗ ਕਰਵਾਈ ਜਾਵੇਗੀ।

ਵੋਟਿੰਗ ਦਾ ਸਮਾਂ

ਅਧਿਕਾਰੀਆਂ ਅਨੁਸਾਰ ਮਤਦਾਨ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਵੀ ਕੀਤੀ ਜਾਵੇਗੀ।

ਸਿਆਸੀ ਮਾਹੌਲ ਗਰਮ

ਵੋਟਿੰਗ ਮੁੜ ਹੋਣ ਦੇ ਐਲਾਨ ਨਾਲ ਵਾਰਡ ਨੰਬਰ 6 ਦਾ ਸਿਆਸੀ ਮਾਹੌਲ ਤਪਿਆ ਹੋਇਆ ਹੈ। ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਆਪਣੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਲਗਾ ਰਹੀਆਂ ਹਨ।

ਇਸ ਦਰਮਿਆਨ ਇੱਕ ਅਜ਼ਾਦ ਉਮੀਦਵਾਰ ਨੇ ਕਾਂਗਰਸ ਨੂੰ ਸਮਰਥਨ ਦੇ ਦਿੱਤਾ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਉਮੀਦਵਾਰ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਮੋਰਚਾ ਸੰਭਾਲ ਲਿਆ ਹੈ। ਇਸ ਕਾਰਨ ਮੁਕਾਬਲਾ ਹੁਣ ਮੁੱਖ ਤੌਰ ’ਤੇ ਤਿੰਨ ਧਿਰਾਂ ਵਿਚਕਾਰ ਰਹਿ ਗਿਆ ਹੈ।

‘ਆਪ’ ਤੇ ਕਾਂਗਰਸ ਲਈ ਇੱਜ਼ਤ ਦਾ ਸਵਾਲ

ਸਥਾਨਕ ਸਿਆਸੀ ਹਲਕਿਆਂ ਅਨੁਸਾਰ ਇਸ ਵਾਰਡ ਦੀ ਸੀਟ ਖਾਸ ਤੌਰ ’ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਲਈ ਪ੍ਰਤੀਸ਼ਠਾ ਨਾਲ ਜੁੜੀ ਹੋਈ ਮੰਨੀ ਜਾ ਰਹੀ ਹੈ। ਦੋਵੇਂ ਧਿਰਾਂ ਆਪਣੇ ਹੱਕ ਵਿੱਚ ਵੋਟਰਾਂ ਨੂੰ ਮੋੜਨ ਲਈ ਘਰ-ਘਰ ਸੰਪਰਕ ਮੁਹਿੰਮ ਤੇਜ਼ ਕਰ ਚੁੱਕੀਆਂ ਹਨ।

Why is Britainbet Casino a Top Choice for Gamers?

Britainbet Casino stands out in the crowded online gaming market, drawing players with its extensive range of gaming options and robust security measures. Offering a seamless experience, players can explore the offerings at https://britainbetcasino.com, making it a favored choice for both newcomers and seasoned gamers alike.

Diverse Gaming Library

The gaming catalog at Britainbet Casino is remarkably diverse, featuring a wide array of games that cater to various preferences. Players can enjoy everything from classic table games like blackjack and roulette to a plethora of slot machines with stunning graphics and engaging themes. With partnerships with top-notch providers such as NetEnt and Microgaming, the quality of games is guaranteed, ensuring that players have access to the latest and most exciting titles.

The platform also offers live dealer games, providing players with an authentic casino experience without leaving their homes. The live games include popular choices like baccarat and poker, where players can interact with real dealers in real-time, enhancing the overall gaming experience.

Trust and Security

Trust is paramount in the online gambling industry, and Britainbet Casino excels in this area. The platform operates under a valid license, ensuring compliance with strict regulations to protect players. It uses advanced encryption technology to safeguard personal and financial information, which is essential for creating a secure gambling environment.

  • Licensing from reputable authorities
  • Advanced SSL encryption
  • Commitment to responsible gaming
  • Regular audits for fair play

These measures instill confidence in players, knowing that their security and fair treatment are prioritized. This commitment to safety makes Britainbet Casino a reliable choice for online gaming enthusiasts.

Bonus Ecosystem

Attracting new players and retaining existing ones is crucial for any online casino, and Britainbet Casino offers a robust bonus ecosystem to achieve this. New players are greeted with generous welcome bonuses that enhance their initial deposits, allowing them to explore the platform with increased bankrolls.

Additionally, the casino has a loyalty program that rewards regular players with exclusive bonuses and promotions. This system not only incentivizes continued play but also fosters a sense of community among players.

Bonus Type Description Wagering Requirement
Welcome Bonus 100% up to $300 on first deposit 30x
Free Spins 50 free spins on selected slots 25x

Player Support

Effective player support is another hallmark of Britainbet Casino. The platform offers various support channels, including live chat, email, and a comprehensive FAQ section to address common inquiries. This multi-faceted approach ensures that players can receive timely assistance whenever they need it.

With trained professionals ready to help, players can enjoy a hassle-free experience, knowing that assistance is just a message away if needed.

FAQ

  • What payment methods are available? Players can deposit and withdraw using popular methods like credit cards, e-wallets, and cryptocurrencies.
  • Is Britainbet Casino safe to play at? Yes, it is licensed and uses advanced security measures to protect players.
  • Are there any bonuses for loyal players? Yes, the casino has a loyalty program that rewards regular players with various bonuses and promotions.

ਸਮਰਾਲਾ ਨੇੜੇ ਭਿਆਨਕ ਸੜਕ ਹਾਦਸਾ, ਕਾਰ ਦੀ ਟੱਕਰ ਨਾਲ ਕਿਸਾਨ ਦੀ ਮੌਤ!

ਬਾਈਪਾਸ ਕੋਲ ਵਾਪਰੇ ਹਾਦਸੇ ਨੇ ਪਰਿਵਾਰ ਨੂੰ ਦਿੱਤਾ ਗਹਿਰਾ ਸਦਮਾ

ਸਮਰਾਲਾ :- ਸਮਰਾਲਾ ਦੇ ਬਾਈਪਾਸ ਨੇੜਲੇ ਇਲਾਕੇ ਵਿੱਚ ਐਤਵਾਰ ਸਵੇਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਜਾਨ ਚਲੀ ਗਈ। ਇਹ ਹਾਦਸਾ ਪਿੰਡ ਬੌਂਦਲੀ ਕੋਲ ਉਸ ਸਮੇਂ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਟੋਡਰਪੁਰ ਦੇ ਵਸਨੀਕ ਗੁਰਮੀਤ ਸਿੰਘ (45) ਵਜੋਂ ਹੋਈ ਹੈ।

ਰੋਜ਼ਾਨਾ ਕੰਮ ਲਈ ਨਿਕਲੇ ਸਨ ਘਰੋਂ

ਪਰਿਵਾਰਕ ਮੈਂਬਰਾਂ ਅਨੁਸਾਰ ਗੁਰਮੀਤ ਸਿੰਘ ਸਵੇਰੇ ਆਪਣੇ ਕੰਮ ਲਈ ਮੋਟਰਸਾਈਕਲ ‘ਤੇ ਘਰੋਂ ਰਵਾਨਾ ਹੋਏ ਸਨ। ਜਦੋਂ ਉਹ ਸਮਰਾਲਾ ਬਾਈਪਾਸ ਨੇੜੇ ਪਿੰਡ ਬੌਂਦਲੀ ਦੇ ਕੋਲ ਪਹੁੰਚੇ ਤਾਂ ਇੱਕ ਕਾਰ ਨਾਲ ਉਨ੍ਹਾਂ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਤੋੜਿਆ ਦਮ

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਜ਼ਖ਼ਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਡਾਕਟਰਾਂ ਮੁਤਾਬਕ ਗੁਰਮੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ, ਪਰ ਜਾਂਚ ਦੌਰਾਨ ਪਤਾ ਲੱਗਿਆ ਕਿ ਉਹ ਰਸਤੇ ਵਿੱਚ ਹੀ ਦਮ ਤੋੜ ਚੁੱਕੇ ਸਨ।

ਸਿਰ ਅਤੇ ਲੱਤਾਂ ‘ਤੇ ਲੱਗੀਆਂ ਸਨ ਗੰਭੀਰ ਸੱਟਾਂ

ਚਿਕਿਤਸਕਾਂ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ਅਤੇ ਲੱਤਾਂ ‘ਤੇ ਡੂੰਘੀਆਂ ਸੱਟਾਂ ਲੱਗੀਆਂ ਹੋਈਆਂ ਸਨ। ਸੱਟਾਂ ਦੀ ਗੰਭੀਰਤਾ ਕਾਰਨ ਉਸਦੀ ਜਾਨ ਨਹੀਂ ਬਚ ਸਕੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਗੁਰਮੀਤ ਸਿੰਘ ਖੇਤੀਬਾੜੀ ਨਾਲ ਜੁੜੇ ਹੋਏ ਸਨ ਅਤੇ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਦਾ ਮੁੱਖ ਸਹਾਰਾ ਸਨ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ। ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਪੁਲਿਸ ਵੱਲੋਂ ਜਾਂਚ ਸ਼ੁਰੂ

ਹਾਦਸੇ ਸਬੰਧੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਵੱਲੋਂ ਟੱਕਰ ਦੇ ਕਾਰਨਾਂ ਅਤੇ ਕਾਰ ਚਾਲਕ ਦੀ ਭੂਮਿਕਾ ਸਬੰਧੀ ਤੱਥ ਇਕੱਠੇ ਕੀਤੇ ਜਾ ਰਹੇ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਝਾਰਖੰਡ ‘ਚ ਅਸਮਾਨੀ ਬਿਜਲੀ ਦਾ ਕਹਿਰ: 24 ਘੰਟਿਆਂ ‘ਚ 7 ਲੋਕਾਂ ਦੀ ਮੌਤ, ਕਈ ਇਲਾਕਿਆਂ ‘ਚ ਮੌਸਮ ਨੇ ਮਚਾਈ ਤਬਾਹੀ

ਝਾਰਖੰਡ :- ਝਾਰਖੰਡ ਵਿੱਚ ਪਿਛਲੇ 24 ਘੰਟਿਆਂ ਦੌਰਾਨ ਖ਼ਰਾਬ ਮੌਸਮ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਘੱਟੋ-ਘੱਟ ਸੱਤ ਲੋਕਾਂ ਦੀ ਜਾਨ ਚਲੀ ਗਈ। ਮ੍ਰਿਤਕਾਂ ਵਿੱਚ ਤਿੰਨ ਔਰਤਾਂ ਅਤੇ ਇੱਕ ਨਾਬਾਲਗ ਬੱਚਾ ਵੀ ਸ਼ਾਮਲ ਹੈ। ਇਸ ਕੁਦਰਤੀ ਆਫ਼ਤ ਨੇ ਕਈ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ ਹੈ।

ਖੇਤਾਂ ਵਿੱਚ ਕੰਮ ਕਰ ਰਹੇ ਲੋਕ ਬਣੇ ਬਿਜਲੀ ਦਾ ਸ਼ਿਕਾਰ

ਪੁਲਿਸ ਅਧਿਕਾਰੀਆਂ ਅਨੁਸਾਰ ਰਾਂਚੀ ਜ਼ਿਲ੍ਹੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਈ ਹੈ। ਦੋਵੇਂ ਪਿੰਡਾਂ ਵਿੱਚ ਖੇਤੀਬਾੜੀ ਨਾਲ ਸੰਬੰਧਤ ਕੰਮ ਕਰ ਰਹੇ ਸਨ, ਜਦੋਂ ਅਚਾਨਕ ਬਿਜਲੀ ਡਿੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਹਨਾਂ ਦੀ ਜਾਨ ਨਹੀਂ ਬਚ ਸਕੀ।

ਗੜ੍ਹਵਾ ਜ਼ਿਲ੍ਹੇ ਵਿੱਚ ਵੀ ਦੋ ਲੋਕਾਂ ਨੇ ਗਵਾਈ ਜਾਨ

ਗੜ੍ਹਵਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਬਿਜਲੀ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਰੋਜ਼ਾਨਾ ਕੰਮਾਂ ਵਿੱਚ ਰੁੱਝੇ ਹੋਏ ਸਨ, ਜਦੋਂ ਇਹ ਹਾਦਸਾ ਵਾਪਰਿਆ। ਪ੍ਰਸ਼ਾਸਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਕੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਚਤਰਾ, ਗਿਰੀਡੀਹ ਅਤੇ ਸਰਾਏਕੇਲਾ-ਖਰਸਾਵਨ ਵਿੱਚ ਵੀ ਵਾਪਰੇ ਹਾਦਸੇ

ਮੌਸਮ ਦੀ ਮਾਰ ਸਿਰਫ਼ ਰਾਂਚੀ ਅਤੇ ਗੜ੍ਹਵਾ ਤੱਕ ਹੀ ਸੀਮਿਤ ਨਹੀਂ ਰਹੀ। ਚਤਰਾ, ਗਿਰੀਡੀਹ ਅਤੇ ਸਰਾਏਕੇਲਾ-ਖਰਸਾਵਨ ਜ਼ਿਲ੍ਹਿਆਂ ਵਿੱਚ ਵੀ ਬਿਜਲੀ ਡਿੱਗਣ ਦੀਆਂ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ, ਜਿਨ੍ਹਾਂ ਵਿੱਚ ਹੋਰ ਲੋਕਾਂ ਦੀ ਜਾਨ ਗਈ। ਲਗਾਤਾਰ ਹੋ ਰਹੀਆਂ ਇਨ੍ਹਾਂ ਘਟਨਾਵਾਂ ਨੇ ਸੂਬੇ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਪ੍ਰਸ਼ਾਸਨ ਵੱਲੋਂ ਸਾਵਧਾਨੀ ਵਰਤਣ ਦੀ ਅਪੀਲ

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੌਰਾਨ ਵੀ ਕੁਝ ਇਲਾਕਿਆਂ ਵਿੱਚ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਖੁੱਲ੍ਹੇ ਖੇਤਾਂ, ਦਰੱਖਤਾਂ ਹੇਠਾਂ ਅਤੇ ਉੱਚੀਆਂ ਥਾਵਾਂ ‘ਤੇ ਖੜ੍ਹੇ ਹੋਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਨਾਲ ਹੀ ਮੌਸਮ ਸਬੰਧੀ ਚੇਤਾਵਨੀਆਂ ‘ਤੇ ਧਿਆਨ ਦੇਣ ਅਤੇ ਲੋੜ ਪੈਣ ‘ਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਅਪੀਲ ਕੀਤੀ ਗਈ ਹੈ।

ਮ੍ਰਿਤਕਾਂ ਦੇ ਪਰਿਵਾਰਾਂ ‘ਚ ਸੋਗ ਦੀ ਲਹਿਰ

ਅਚਾਨਕ ਵਾਪਰੀਆਂ ਇਨ੍ਹਾਂ ਦੁਖਦਾਈ ਘਟਨਾਵਾਂ ਕਾਰਨ ਮ੍ਰਿਤਕਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੌਸਮ ਦੀ ਇਸ ਮਾਰ ਨੇ ਇੱਕ ਵਾਰ ਫਿਰ ਕੁਦਰਤੀ ਆਫ਼ਤਾਂ ਪ੍ਰਤੀ ਸਾਵਧਾਨ ਰਹਿਣ ਦੀ ਲੋੜ ਨੂੰ ਉਜਾਗਰ ਕੀਤਾ ਹੈ।

ਮੋਹਾਲੀ ‘ਚ ਅੱਜ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦਾ ਰੋਡ ਸ਼ੋਅ, ਨਗਰ ਨਿਗਮ ਚੋਣ ਜਿੱਤ ਲਈ ਲੋਕਾਂ ਦਾ ਕਰਨਗੇ ਧੰਨਵਾਦ

ਤਿੰਨ ਦਿਨਾਂ ਦੇ ਪੰਜਾਬ ਦੌਰੇ ਦੇ ਆਖਰੀ ਪੜਾਅ ‘ਚ ਮੋਹਾਲੀ ਪਹੁੰਚਣਗੇ ਕੇਜਰੀਵਾਲਮ

ਮੋਹਾਲੀ :- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਦੇ ਆਖਰੀ ਦਿਨ ਅੱਜ ਮੋਹਾਲੀ ਪਹੁੰਚ ਰਹੇ ਹਨ। ਇਸ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਾਂਝੇ ਤੌਰ ‘ਤੇ ਇੱਕ ਵਿਸ਼ਾਲ ਰੋਡ ਸ਼ੋਅ ਵਿੱਚ ਸ਼ਿਰਕਤ ਕਰਨਗੇ। ਪਾਰਟੀ ਵੱਲੋਂ ਇਸ ਪ੍ਰੋਗਰਾਮ ਨੂੰ ਸਥਾਨਕ ਸਰਕਾਰਾਂ ਵਿੱਚ ਮਿਲੀ ਸਫਲਤਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਨਵੇਂ ਮੇਅਰ ਦੀ ਚੋਣ ਮਗਰੋਂ ਪਹਿਲਾ ਵੱਡਾ ਸ਼ਕਤੀ ਪ੍ਰਦਰਸ਼ਨ

ਮੋਹਾਲੀ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣਨ ਤੋਂ ਬਾਅਦ ਇਹ ਪਹਿਲਾ ਵੱਡਾ ਜਨਤਕ ਪ੍ਰੋਗਰਾਮ ਹੋਵੇਗਾ। ਪਾਰਟੀ ਆਗੂ ਇਸ ਮੌਕੇ ਲੋਕਾਂ ਦਾ ਧੰਨਵਾਦ ਕਰਨਗੇ ਅਤੇ ਨਗਰ ਨਿਗਮ ਚੋਣਾਂ ਵਿੱਚ ਮਿਲੇ ਸਮਰਥਨ ਨੂੰ ਜਨਤਾ ਦੇ ਭਰੋਸੇ ਦੀ ਜਿੱਤ ਵਜੋਂ ਪੇਸ਼ ਕਰਨਗੇ।

ਸੁਰੱਖਿਆ ਪ੍ਰਬੰਧਾਂ ਕਾਰਨ ਕੁਝ ਇਲਾਕਿਆਂ ਵਿੱਚ ਆਈਆਂ ਦਿੱਕਤਾਂ

ਰੋਡ ਸ਼ੋਅ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਤੇ ਪ੍ਰਸ਼ਾਸਨ ਵੱਲੋਂ ਰੂਟ ਦਾ ਜਾਇਜ਼ਾ ਲਿਆ ਗਿਆ। ਸੁਰੱਖਿਆ ਕਾਰਨਾਂ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਥਾਵਾਂ ‘ਤੇ ਤਕਨੀਕੀ ਢਾਂਚੇ ਵਿੱਚ ਤਬਦੀਲੀਆਂ ਕੀਤੀਆਂ ਗਈਆਂ, ਜਿਸ ਕਾਰਨ ਸੈਕਟਰ-78 ਅਤੇ ਆਲੇ-ਦੁਆਲੇ ਦੇ ਕੁਝ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਪ੍ਰਭਾਵਿਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਨਾਲ ਕੁਝ ਲੋਕਾਂ ਨੂੰ ਅਸਥਾਈ ਅਸੁਵਿਧਾ ਦਾ ਸਾਹਮਣਾ ਵੀ ਕਰਨਾ ਪਿਆ।

ਵਿਧਾਨ ਸਭਾ ਚੋਣਾਂ ਲਈ ਵੀ ਕੀਤਾ ਜਾਵੇਗਾ ਸੰਦੇਸ਼ ਜਾਰੀ

ਰੋਡ ਸ਼ੋਅ ਦੌਰਾਨ ਪਾਰਟੀ ਆਗੂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਆਪਣਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣਗੇ। ਆਮ ਆਦਮੀ ਪਾਰਟੀ ਮੋਹਾਲੀ ਜ਼ਿਲ੍ਹੇ ਦੀਆਂ ਵਿਧਾਨ ਸਭਾ ਸੀਟਾਂ ‘ਤੇ ਆਪਣੀ ਮਜ਼ਬੂਤ ਪਕੜ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸ਼ਹਿਰੀ ਵੋਟਰਾਂ ਨੂੰ ਆਪਣੇ ਨਾਲ ਜੋੜਨ ‘ਤੇ ਖਾਸ ਧਿਆਨ ਦੇ ਰਹੀ ਹੈ।

ਸ਼ਹਿਰੀ ਖੇਤਰਾਂ ‘ਤੇ ਕੇਂਦਰਿਤ ਰਿਹਾ ਦੌਰਾ

ਅਰਵਿੰਦ ਕੇਜਰੀਵਾਲ ਦਾ ਇਹ ਪੰਜਾਬ ਦੌਰਾ ਮੁੱਖ ਤੌਰ ‘ਤੇ ਸ਼ਹਿਰੀ ਇਲਾਕਿਆਂ ‘ਤੇ ਕੇਂਦਰਿਤ ਰਿਹਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਸ਼ਹਿਰਾਂ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ, ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਮੀਟਿੰਗਾਂ ਵੀ ਕੀਤੀਆਂ।

ਮੋਹਾਲੀ ਦੇ ਪ੍ਰੋਗਰਾਮ ‘ਤੇ ਸਿਆਸੀ ਹਲਕਿਆਂ ਦੀ ਨਜ਼ਰ

ਮੋਹਾਲੀ ਵਿੱਚ ਹੋਣ ਵਾਲੇ ਇਸ ਰੋਡ ਸ਼ੋਅ ਨੂੰ ਸਿਆਸੀ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਆਗੂਆਂ ਨੂੰ ਉਮੀਦ ਹੈ ਕਿ ਇਹ ਪ੍ਰੋਗਰਾਮ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤੀ ਦੇਵੇਗਾ ਅਤੇ ਸ਼ਹਿਰੀ ਵੋਟਰਾਂ ਵਿੱਚ ਪਾਰਟੀ ਦਾ ਪ੍ਰਭਾਵ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।