Home Blog Page 338

Discussing Bigwins Casino’s Reputation Among Players

Bigwins Casino has been making waves in the online gaming community, establishing a reputation that players are keen to discuss. This platform is known for an engaging gaming vibe, but what truly sets it apart is its commitment to player security and satisfaction. For further details, players can visit bigwins​.

Trust and Security: The Foundation of Bigwins Casino

The trustworthiness of an online casino is paramount. Bigwins Casino operates under a reputable license, which ensures that players can enjoy their gaming experience with peace of mind. The platform employs state-of-the-art encryption technology to protect user data, alongside a commitment to fair play and responsible gaming practices.

Moreover, the casino provides resources for players to manage their gaming habits, reinforcing its role as a player-friendly platform. This focus on security and player welfare has contributed significantly to its positive reputation.

Diverse Gaming Catalog: A World of Choices

Bigwins Casino offers a comprehensive gaming catalog, catering to a wide array of player preferences. From classic slots to innovative table games, the selection is both extensive and diverse. Players can find titles from leading software providers, ensuring high-quality gaming experiences.

  • Slots: A rich variety featuring different themes and gameplay styles.
  • Table Games: Including blackjack, roulette, and poker options to challenge players.
  • Live Casino: Interactive sessions with real dealers for an immersive experience.

This rich assortment not only adds excitement but also encourages players to return for new gaming experiences. The constant introduction of new titles keeps the catalog fresh and engaging.

Bonuses and Promotions: Enhancing the Player Experience

Bigwins Casino provides an attractive array of bonuses and promotions aimed at enhancing player engagement. New players are often welcomed with generous welcome bonuses, setting a positive tone for their journey.

Additionally, ongoing promotions and a robust loyalty program reward returning players, contributing to a supportive gaming ecosystem. Players appreciate the transparency regarding wagering requirements and bonus conditions, which adds to the casino’s credibility.

Feature Bigwins Casino Average Online Casino
Welcome Bonus Up to 200% match bonus 100% match bonus
Game Variety Over 500 games 300+ games
Mobile Compatibility Fully optimized Partially optimized

FAQ about Bigwins Casino

  1. Is Bigwins Casino reliable? Yes, it is licensed and employs stringent security measures, ensuring a reliable gaming environment.
  2. How does Bigwins Casino differ from other platforms? With its diverse game selection, generous bonuses, and strong focus on player security, it stands out significantly.
  3. Are there mobile options available at Bigwins Casino? Yes, the platform is fully mobile-optimized, allowing players to enjoy games on the go.

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ ‘ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।

ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਦੇ ਜ਼ਮੀਨੀ ਪੱਧਰ ‘ਤੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਅੱਜ ਇੱਥੇ ਟੈਗੋਰ ਥੀਏਟਰ ਵਿਖੇ ‘ਸਿਤਾਰੇ ਜ਼ਮੀਨ ਤੇ’ ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਪਛਾਣ ਲਈ ਸੰਘਰਸ਼ ਨਹੀਂ ਕਰ ਰਹੇ, ਸਗੋਂ ਦੇਸ਼ ਭਰ ਵਿੱਚ ਉੱਤਮਤਾ, ਆਤਮ-ਵਿਸ਼ਵਾਸ ਅਤੇ ਮੌਕਿਆਂ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੇ ਹਨ।

ਇਸ ਇਕੱਠ ਦੀਆਂ ਕੁਝ ਝਲਕੀਆਂ ‘ਐਕਸ’ ‘ਤੇ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਚੰਡੀਗੜ੍ਹ ਵਿਖੇ ‘ਸਿਤਾਰੇ ਜ਼ਮੀਨ ’ਤੇ’ ਪ੍ਰੋਗਰਾਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਹੋਣਹਾਰ ਟੌਪਰਾਂ ਨੂੰ ਸਨਮਾਨਿਤ ਕਰਨ ਦਾ ਮਾਣ ਹਾਸਲ ਹੋਇਆ। ਇਸ ਮੌਕੇ ਮੈਂ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਕਿ ਜਨਮ ਮਿਤੀ ਦੇ ਆਧਾਰ ‘ਤੇ ਰੈਂਕ ਤੈਅ ਕਰਨ ਦੀ ਬਜਾਏ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਾਂਝੇ ਰੂਪ ਵਿੱਚ ਪਹਿਲਾ ਸਥਾਨ ਦਿੱਤਾ ਜਾਵੇ। ਅੱਜ ਤੁਹਾਡੀ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਕੇਰਲ ਨੂੰ ਵੀ ਪਛਾੜ ਰਹੇ ਹਨ।”

ਮੁੱਖ ਮੰਤਰੀ ਨੇ ਪੋਸਟ ਦੇ ਅੰਤ ਵਿੱਚ ਕਿਹਾ, “ਵਿਦਿਆਰਥੀਆਂ ਲਈ ਮੇਰਾ ਸੰਦੇਸ਼ ਸਾਫ ਤੇ ਸਪੱਸ਼ਟ ਹੈ ਕਿ ਜ਼ਿੰਦਗੀ ਵਿੱਚ ਤੁਸੀਂ ਭਾਵੇਂ ਕਿੰਨੇ ਵੀ ਸਫਲ ਹੋ ਜਾਓ, ਹਮੇਸ਼ਾ ਜ਼ਮੀਨ ਨਾਲ ਜੁੜੇ ਰਹੋ। ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਹਮੇਸ਼ਾ ਸਤਿਕਾਰ ਕਰੋ, ਕਿਉਂਕਿ ਇੱਕ ਜੇਤੂ ਨੂੰ ਵੀ ਮੈਡਲ ਲੈਣ ਲਈ ਝੁਕਣਾ ਪੈਂਦਾ ਹੈ। ਤੁਹਾਡੇ ਸਾਰਿਆਂ ਦੇ ਰੌਸ਼ਨ ਅਤੇ ਸਫਲ ਭਵਿੱਖ ਲਈ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ।”

ਪੰਜਾਬ ਭਰ ਦੇ ਜ਼ਿਲ੍ਹਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਕਰਵਾਏ ‘ਸਿਤਾਰੇ ਜ਼ਮੀਨ ਤੇ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ‘ਸਿੱਖਿਆ ਕ੍ਰਾਂਤੀ’ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਬਦਲ ਦਿੱਤਾ ਹੈ ਅਤੇ ਉਨ੍ਹਾਂ ਲਈ ਮੌਕਿਆਂ ਦੇ ਨਵੇਂ ਰਾਹ ਖੋਲ੍ਹੇ ਹਨ।

ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਮਾਜ ਦਾ ਨਾਂ ਰੌਸ਼ਨ ਕੀਤਾ ਹੈ। ਅਤੀਤ ਵਿੱਚ ਅਜਿਹੇ ਸਮਾਗਮ ਕਦੇ ਨਹੀਂ ਕਰਵਾਏ ਗਏ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ, ਖਾਸ ਕਰਕੇ ਸਰਕਾਰੀ ਸਕੂਲਾਂ ਵੱਲ ਕਦੇ ਧਿਆਨ ਨਹੀਂ ਦਿੱਤਾ। ਪਹਿਲਾਂ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਅਕਸਰ ਪ੍ਰੀਖਿਆਵਾਂ ਵਿੱਚ ਮੁਕਾਬਲਾ ਕਰਨ ਤੋਂ ਝਿਜਕਦੇ ਅਤੇ ਅਸੁਰੱਖਿਅਤ ਮਹਿਸੂਸ ਕਰਦੇ ਸਨ, ਪਰ ਅੱਜ ਉਹ ਪੂਰੇ ਆਤਮ-ਵਿਸ਼ਵਾਸ ਨਾਲ ਮੱਲਾਂ ਮਾਰ ਰਹੇ ਹਨ ਅਤੇ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ।”

ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਦੇ ਯਤਨਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਜਿੱਥੇ ਉਹ ਆਧੁਨਿਕ ਅਧਿਆਪਨ ਪ੍ਰਣਾਲੀਆਂ ਸਿੱਖਦੇ ਹਨ। ਵਾਪਸ ਆਉਣ ਤੋਂ ਬਾਅਦ ਉਹ ਇਸ ਗਿਆਨ ਨੂੰ ਵਿਦਿਆਰਥੀਆਂ ਅਤੇ ਸਾਥੀ ਅਧਿਆਪਕਾਂ ਨਾਲ ਸਾਂਝਾ ਕਰਦੇ ਹਨ, ਜਿਸ ਨਾਲ ਇਹ ਯਕੀਨੀ ਹੁੰਦਾ ਹੈ ਕਿ ਸਿੱਖਿਆ ਦਾ ਵਿਸ਼ਵ ਪੱਧਰੀ ਮਿਆਰ ਪੰਜਾਬ ਦੇ ਕੋਨੇ-ਕੋਨੇ ਦੇ ਕਲਾਸਰੂਮਾਂ ਤੱਕ ਪਹੁੰਚੇ। ਇਹ ਨਵੀਨਤਮ ਪਹਿਲਕਦਮੀ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਗੁਣਾਤਮਕ ਤਬਦੀਲੀਆਂ ਲਿਆ ਰਹੀ ਹੈ ਜਿਸ ਦਾ ਸਿੱਧਾ ਫਾਇਦਾ ਵਿਦਿਆਰਥੀਆਂ ਨੂੰ ਹੋ ਰਿਹਾ ਹੈ। ਇਹ ਅਧਿਆਪਕ ਬਦਲਾਅ ਦੇ ਦੂਤ ਵਜੋਂ ਕੰਮ ਕਰ ਰਹੇ ਹਨ ਅਤੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨੂੰ ਮਜ਼ਬੂਤ ਕਰ ਰਹੇ ਹਨ।”

ਉਨ੍ਹਾਂ ਨੇ ਅੱਗੇ ਕਿਹਾ, “ਇਹ ਪਹਿਲਕਦਮੀ ਅਧਿਆਪਕਾਂ ਦੀ ਮੁਹਾਰਤ ਨੂੰ ਨਿਖਾਰਦੀ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਵਿਧੀਆਂ ਨਾਲ ਲੈਸ ਕਰਦੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇ। ਨਤੀਜੇ ਅੱਜ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੇ ਪਰਿਵਾਰਾਂ ਦਾ ਨਾਂ ਰੌਸ਼ਨ ਕਰ ਰਹੇ ਹਨ। ਮੌਜੂਦਾ ਯੁੱਗ ਹੁਨਰ ਦਾ ਹੈ, ਸਾਡੀ ਸਰਕਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।”

ਵਿਦਿਆਰਥੀਆਂ ਨੂੰ ਜ਼ਮੀਨ ਨਾਲ ਜੁੜੇ ਰਹਿਣ ਅਤੇ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਨੂੰ ਜ਼ਿੰਦਗੀ ਵਿੱਚ ਗ੍ਰਾਸ-ਰੂਟਸ (ਜ਼ਮੀਨੀ ਨਾਲ ਜੁੜਨ) ਬਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਨਾ ਕਿ ਪੈਰਾਸ਼ੂਟਰ ਬਣਨ ਦੀ। ਗ੍ਰਾਸ-ਰੂਟਸ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਜ਼ਮੀਨ ਤੋਂ ਉੱਠਦੇ ਹਨ ਅਤੇ ਦੁਨੀਆ ਨੂੰ ਜਿੱਤਣ ਲਈ ਅੱਗੇ ਵਧਦੇ ਹਨ। ਅਜਿਹੇ ਮਿਹਨਤੀ ਵਿਅਕਤੀਆਂ ਲਈ ਅਸੀਮ ਮੌਕੇ ਹੁੰਦੇ ਹਨ। ਦੂਜੇ ਪਾਸੇ ਪੈਰਾਸ਼ੂਟਰਜ਼ ਅਸਮਾਨ ਤੋਂ ਹੇਠਾਂ ਉਤਰਦੇ ਹਨ ਅਤੇ ਉਨ੍ਹਾਂ ਦਾ ਦੇਰ-ਸਵੇਰ ਡਿੱਗਣਾ ਤੈਅ ਹੁੰਦਾ ਹੈ। ਤੁਹਾਡਾ ਧਿਆਨ ਹਮੇਸ਼ਾ ਬੁਲੰਦੀ ਛੂਹਣ ‘ਤੇ ਹੋਣਾ ਚਾਹੀਦਾ ਹੈ ਅਤੇ ਸਾਡੀ ਸਰਕਾਰ ਤੁਹਾਡੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।”

ਹਵਾਬਾਜ਼ੀ ਨਾਲ ਤੁਲਨਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਤਰ੍ਹਾਂ ਇੱਕ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਸਮਰੱਥ ਬਣਾਉਂਦਾ ਹੈ, ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਲਈ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇ। ਸਾਡੇ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਰੀ ਮਾਰਨ ਲਈ ਖੰਭ ਦੇਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਮੈਂ ਹਰ ਨੌਜਵਾਨ ਨੂੰ ਮਿਹਨਤ ਅਤੇ ਲਗਨ ਰਾਹੀਂ ਵੱਖਰੀ ਪਛਾਣ ਬਣਾਉਣ ਦੀ ਅਪੀਲ ਕਰਦਾ ਹਾਂ ਕਿਉਂਕਿ ਤੁਸੀਂ ਜੋ ਕੁਝ ਹਾਸਲ ਕਰ ਸਕਦੇ ਹੋ ਉਸ ਦੀ ਕੋਈ ਸੀਮਾ ਨਹੀਂ ਹੈ।”

ਸਫਲਤਾ ਦੇ ਬਾਵਜੂਦ ਵਿਦਿਆਰਥੀਆਂ ਨੂੰ ਨਿਮਰ ਰਹਿਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਹਾਨੂੰ ਆਪਣੀਆਂ ਪ੍ਰਾਪਤੀਆਂ ਕਰਕੇ ਕਦੇ ਵੀ ਹੰਕਾਰੀ ਨਹੀਂ ਹੋਣਾ ਚਾਹੀਦਾ। ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਰਹਿਣਾ ਜ਼ਰੂਰੀ ਗੁਣ ਹੁੰਦੇ ਹਨ, ਪਰ ਹੰਕਾਰ ਕਦੇ ਵੀ ਸਫਲਤਾ ਦੇ ਨਾਲ ਨਹੀਂ ਆਉਣਾ ਚਾਹੀਦਾ। ਨਿਮਰਤਾ, ਮਿਹਨਤ ਅਤੇ ਦ੍ਰਿੜਤਾ ਨਿਰੰਤਰ ਸਫਲਤਾ ਦੀਆਂ ਅਸਲ ਕੁੰਜੀਆਂ ਹਨ ਅਤੇ ਇਹ ਕਦਰਾਂ-ਕੀਮਤਾਂ ਹਮੇਸ਼ਾ ਤੁਹਾਡੇ ਸਫ਼ਰ ਦਾ ਮਾਰਗਦਰਸ਼ਨ ਕਰਦੀਆਂ ਹੋਣ।”

ਪੰਜਾਬ ਦੀ ਸ਼ਾਨਦਾਰ ਵਿਰਾਸਤ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਨੂੰ ਅਨਾਜ ਦਿੰਦਾ ਹੈ ਸਗੋਂ ਦੇਸ਼ ਦੀ  ਖੜਗਭੁਜਾ ਵੀ ਹੈ। ਪੰਜਾਬ ਦੇ ਲੋਕ ਆਪਣੀ ਬਹਾਦਰੀ, ਮਿਹਨਤ ਅਤੇ ਉੱਦਮੀ ਭਾਵਨਾ ਲਈ ਪੂਰੀ ਦੁਨੀਆ ਵਿੱਚ ਜਾਣੇ ਜਾਂਦੇ ਹਨ। ਇਸ ਪਵਿੱਤਰ ਧਰਤੀ ਦਾ ਇਕ-ਇਕ ਇੰਚ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਪ੍ਰਣਾਇਆ ਹੋਇਆ ਹੈ ਜਿਨ੍ਹਾਂ ਨੇ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਜਬਰ ਦੇ ਵਿਰੁੱਧ ਖੜ੍ਹੇ ਹੋਣਾ ਸਿਖਾਇਆ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਹੈ।”

ਉਨ੍ਹਾਂ ਨੇ ਅੱਗੇ ਜੋੜਿਆ, “ਪੰਜਾਬੀ ਕੁਦਰਤ ਵੱਲੋਂ ਹੀ ਮੋਹਰੀ ਰਹਿਣ ਦੇ ਸੁਭਾਅ ਦੇ ਮਾਲਕ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹਰ ਖੇਤਰ ਵਿੱਚ ਬੁਲੰਦੀ ਹਾਸਲ ਕੀਤੀ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਨੇ ਮੋਹਰੀ ਭੂਮਿਕਾ ਨਿਭਾਈ ਅਤੇ ਦੇਸ਼ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ।”
ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਵਿੱਚ ਲਗਭਗ ਚਾਰ ਲੱਖ ਬੱਚੇ ਫਰਸ਼ ‘ਤੇ ਬੈਠ ਕੇ ਪੜ੍ਹ ਰਹੇ ਸਨ। ਅੱਜ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇੱਕ ਵੀ ਬੱਚਾ ਫਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜਬੂਰ ਨਹੀਂ ਹੈ। ਪੰਜਾਬ ਹੁਣ ਸਿੱਖਿਆ ਖੇਤਰ ਨਾਲ ਸਬੰਧਤ ਲਗਭਗ ਹਰ ਰਾਸ਼ਟਰੀ ਰਿਪੋਰਟ ਵਿੱਚ ਸਿਖਰਲੇ ਦਰਜੇ ਹਾਸਲ ਕਰ ਰਿਹਾ ਹੈ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਦੇਸ਼ ਵਿੱਚ ਪੁਰਾਣੀ ਪ੍ਰੀਖਿਆ ਪ੍ਰਣਾਲੀ ਨੂੰ ਬਦਲਣਾ ਚਾਹੀਦਾ ਹੈ। ਨੀਟ ਵਰਗੀਆਂ ਪ੍ਰੀਖਿਆਵਾਂ ਦੇ ਲੀਕ ਹੋਣ ਵਰਗੀਆਂ ਘਟਨਾਵਾਂ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਕਰ ਰਹੀਆਂ ਹਨ। 19ਵੀਂ ਸਦੀ ਦੇ ਸਿਸਟਮ ‘ਤੇ ਭਰੋਸਾ ਕਰਨ ਦੀ ਬਜਾਏ ਪ੍ਰੀਖਿਆਵਾਂ, ਵਿਦਿਆਰਥੀਆਂ ਦੀ ਸਮੁੱਚੀ ਯੋਗਤਾ ਅਤੇ ਸਮਰੱਥਾਵਾਂ ਦਾ ਮੁਲਾਂਕਣ ਕਰਨ ਵਾਲੀਆਂ ਹੋਣੀਆਂ ਚਾਹੀਦੀਆਂ ਹਨ ਨਾ ਕਿ ਤਿੰਨ ਘੰਟੇ ਦੀ ਪ੍ਰੀਖਿਆ ਤੱਕ ਸੀਮਤ ਹੋਣ।
ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ, “ਪ੍ਰੀਖਿਆ ਪ੍ਰਣਾਲੀ ਨੂੰ 21ਵੀਂ ਸਦੀ ਦੇ ਵਿਦਿਆਰਥੀਆਂ ਦੀਆਂ ਲੋੜਾਂ ਅਤੇ ਯੋਗਤਾਵਾਂ ਮੁਤਾਬਕ ਢਾਲਿਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਸਮੁੱਚੀ ਸ਼ਖਸੀਅਤ ਅਤੇ ਸਮਰੱਥਾ ਦਾ ਵਿਕਾਸ ਹੋ ਸਕੇ। ਇਸ ਤਬਦੀਲੀ ਲਈ ਸਾਨੂੰ ਸਿੱਖਿਆ ਨੂੰ ਤਰਜੀਹ ਦੇਣ ਵਾਲੀਆਂ ਅਤੇ ਸਿੱਖਿਆ ‘ਚ ਨਿਵੇਸ਼ ਕਰਨ ਵਾਲੀਆਂ ਸਰਕਾਰਾਂ ਚੁਣਨੀਆਂ ਚਾਹੀਦੀਆਂ ਹਨ।
ਇਸ ਮੌਕੇ ਵਿਦਿਆਰਥੀਆਂ ਨੇ ਵਿਚਾਰ ਸਾਂਝੇ ਕੀਤੇ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਉਨ੍ਹਾਂ ਦੇ ਸਕੂਲਾਂ, ਵਿਸ਼ਵਾਸ ਅਤੇ ਖਾਹਿਸ਼ਾਂ ਨੂੰ ਕਿਵੇਂ ਨਵਾਂ ਰੂਪ ਦੇ ਰਹੀ ਹੈ।
ਇਸ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੇ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਫਰੀਦਕੋਟ ਜ਼ਿਲ੍ਹੇ ਦੇ ਜੈਤੋ ਤੋਂ ਹਰਲੀਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਲਗਾਤਾਰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਉੱਤਮਤਾ ਹਾਸਲ ਕਰਨ ਲਈ ਹੱਲਾਸ਼ੇਰੀ ਦੇਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਸਕੂਲ ਰੁਪਾਣਾ ਦੇ ਵਿਦਿਆਰਥੀ ਨਿਖਿਲ ਪਾਂਡੇ ਨੇ ਆਪਣੇ ਅਧਿਆਪਕਾਂ ਨੂੰ ਸਮਰਪਿਤ ਇੱਕ ਕਵਿਤਾ ਪੇਸ਼ ਕੀਤੀ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਵੇਖਣ ਅਤੇ ਉਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਲਈ ਕੋਸ਼ਿਸ਼ ਕਰਨ ਵਾਸਤੇ ਪ੍ਰੇਰਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
ਲੁਧਿਆਣਾ ਤੋਂ ਸੁਹਾਨੀ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਿੱਖਿਆ ਪਹਿਲਕਦਮੀਆਂ ਨੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਹੈ ਅਤੇ ਉਸ ਨੇ ਵਿਦਿਆਰਥੀਆਂ ਨੂੰ ਜਨਤਕ ਪਲੇਟਫਾਰਮਾਂ ‘ਤੇ ਬੋਲਣ ਅਤੇ ਵਿਚਾਰ ਪੇਸ਼ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਜ਼ੀਰਾ ਦੇ ਇੱਕ ਸਰਕਾਰੀ ਸਕੂਲ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੁੜੀਆਂ ਲਈ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕਰਕੇ ਸਿੱਖਿਆ ਨੂੰ ਵਧੇਰੇ ਪਹੁੰਚਯੋਗ ਬਣਾਇਆ ਹੈ। ਉਸ ਨੇ ਆਪਣੇ ਸਕੂਲ ਵਿੱਚ ਇੱਕ ਲਿਫਟ ਦੀ ਸਥਾਪਨਾ ‘ਤੇ ਵੀ ਚਾਨਣਾ ਪਾਇਆ ਅਤੇ ਸਾਂਝਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦੀ ਹੀ ਸਕੂਲ ਦਾ ਦੌਰਾ ਕਰਨਗੇ।
*ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸ਼ਾਨਦਾਰ ਨਤੀਜੇ ਦਿੱਤੇ*
ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਸਮੁੱਚੇ ਸੂਬੇ ਵਿੱਚ ਸ਼ਾਨਦਾਰ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ। ਨੀਤੀ ਆਯੋਗ ਦੇ ਸਕੂਲ ਸਿੱਖਿਆ ਦੇ ਮੁਲਾਂਕਣ ਵਿੱਚ, ਪੰਜਾਬ ਦੇ ਸਰਕਾਰੀ ਸਕੂਲਾਂ ਨੇ ਰਵਾਇਤੀ ਤੌਰ ‘ਤੇ ਬਿਹਤਰ ਪ੍ਰਦਰਸ਼ਨ ਵਾਲੇ ਕਈ ਸੂਬਿਆਂ ਨੂੰ ਪਛਾੜ ਦੇਸ਼ ਭਰ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਾਲ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਨੇ ਜੇ.ਈ.ਈ. ਮੇਨ ਲਈ ਕੁਆਲੀਫਾਈ ਕੀਤਾ ਹੈ, ਜਦੋਂ ਕਿ ਸਰਕਾਰ ਨੇ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਲਈ ਕੋਚਿੰਗ ਸੰਸਥਾ ‘ਫਿਜ਼ਿਕਸ ਵਾਲਾ’ ਨਾਲ ਵੀ ਭਾਈਵਾਲੀ ਕੀਤੀ ਹੈ।
ਭਗਵੰਤ ਮਾਨ ਸਰਕਾਰ ਨੇ ਲਗਭਗ 19,000 ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜਿਸਨੇ ਵਿਦਿਆਰਥੀਆਂ ਦੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨ ਲਈ ਲਗਭਗ 25 ਲੱਖ ਮਾਪਿਆਂ ਅਤੇ 1.8 ਲੱਖ ਤੋਂ ਵੱਧ ਸਕੂਲ ਸਟਾਫ਼ ਨੂੰ ਮਿਲਣੀਆਂ ਕਰਨ ਦਾ ਮੌਕਾ ਦਿੱਤਾ। ਹੋਰ ਮੁੱਖ ਸੁਧਾਰਾਂ ਵਿੱਚ ਫਿਨਲੈਂਡ ਅਤੇ ਸਿੰਗਾਪੁਰ ਵਿੱਚ ਅਧਿਆਪਕਾਂ ਲਈ ਵਿਦੇਸ਼ੀ ਸਿਖਲਾਈ ਪ੍ਰੋਗਰਾਮ, ਵਿਦਿਆਰਥਣਾਂ ਲਈ ਆਵਾਜਾਈ ਸਹੂਲਤਾਂ ਅਤੇ ਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਕੂਲ ਆਫ਼ ਐਮੀਨੈਂਸ ਦਾ ਵਿਸਥਾਰ ਸ਼ਾਮਲ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਡਬਾ, ਲਹਿਰਾਗਾਗਾ ਅਤੇ ਬਘਰੋਲੀ ਇਲਾਕਿਆਂ ਨੂੰ 18.76 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਅਤੇ ਹਜ਼ਾਰਾਂ ਪਿੰਡ ਵਾਸੀਆਂ ਲਈ ਹਰ ਮੌਸਮ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡਾਂ ਨੂੰ ਬਿਹਤਰ ਸੰਪਰਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਦਹਾਕਿਆਂ ਤੋਂ ਅਣਗੌਲੇ ਸਨ।

ਪਿੰਡ ਡਸਕਾ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਛੂਆਣਾ ਤੋਂ ਬਰੇਟਾ (ਵਾਇਆ ਦਸਕਾ ਅਤੇ ਬਹਾਦਰਪੁਰ) ਨੂੰ ਜੋੜਨ ਵਾਲੀ 10.5 ਕਿਲੋਮੀਟਰ ਲੰਬੀ ਸੜਕ ਲੋਕਾਂ ਨੂੰ ਸਮਰਪਿਤ ਕੀਤੀ। ਇਸ ਸੜਕ ਨੂੰ 7.15 ਕਰੋੜ ਰੁਪਏ ਦੀ ਲਾਗਤ ਨਾਲ 12 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਗਿਆ ਹੈ। ਸੜਕ ਦੇ ਚੌੜਾ ਹੋਣ ਨਾਲ ਪੁਰਾਣੀ ਖਸਤਾ ਹਾਲਤ ਅਤੇ ਤੰਗ ਰਸਤੇ ਕਾਰਨ ਪੈਦਾ ਹੋਣ ਵਾਲੀਆਂ ਟਰੈਫਿਕ ਸਮੱਸਿਆਵਾਂ ਅਤੇ ਸੁਰੱਖਿਆ ਚਿੰਤਾਵਾਂ ਦੂਰ ਹੋਣ ਦੀ ਉਮੀਦ ਹੈ।

ਵਿੱਤ ਮੰਤਰੀ ਨੇ 1.27 ਕਰੋੜ ਰੁਪਏ ਦੀ ਲਾਗਤ ਨਾਲ ਡਸਕਾ ਅਤੇ ਖੱਤਰੀਵਾਲਾ ਨੂੰ ਜੋੜਨ ਵਾਲੀ ਨਵੀਂ ਬਣੀ 4 ਕਿਲੋਮੀਟਰ ਪੱਕੀ ਸੜਕ ਵੀ ਲੋਕ ਅਰਪਣ ਕੀਤੀ, ਜਿਸ ਨਾਲ ਲੰਬੇ ਸਮੇਂ ਤੋਂ ਬਣੇ ਕੱਚੇ ਰਸਤੇ ਨੂੰ ਹਰ ਮੌਸਮ ਦੇ ਅਨੁਕੂਲ ਸੜਕ ਵਿੱਚ ਬਦਲ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਡਸਕਾ-ਬਹਾਦਰਪੁਰ ਰਸਤੇ ‘ਤੇ ਡੇਰਾ ਬਾਬਾ ਧੌਲਾ ਪੀਰ ਨੂੰ ਜਾਣ ਵਾਲੀ 1 ਕਿਲੋਮੀਟਰ ਲਿੰਕ ਸੜਕ 34.50 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਹੈ, ਜਿਸ ਨਾਲ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਦੀ ਆਵਾਜਾਈ ਸੁਖਾਲੀ ਹੋਵੇਗੀ।

ਬਾਘਰੌਲ ਅਤੇ ਨੇੜਲੇ ਪਿੰਡਾਂ ਵਿੱਚ ਵਿਕਾਸ ਦੇ ਘੇਰੇ ਨੂੰ ਵਧਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਲਗਭਗ 10 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੇ ਬਾਘਰੌਲ ਤੋਂ ਬੁਜਰਕ ਤੱਕ 1.10 ਕਰੋੜ ਰੁਪਏ ਦੀ ਲਾਗਤ ਨਾਲ 3 ਕਿਲੋਮੀਟਰ ਸੜਕ ਅਤੇ ਬਾਘਰੌਲ ਨੂੰ ਬੁਰਜ ਟਿੱਲਾ ਤੇ ਖੇੜੀ ਨਗਾਈਆਂ ਨਾਲ ਜੋੜਨ ਵਾਲੀ 2.35 ਕਿਲੋਮੀਟਰ ਸੜਕ (ਲਾਗਤ 1 ਕਰੋੜ ਰੁਪਏ ਤੋਂ ਵੱਧ) ਦੀ ਉਸਾਰੀ ਦਾ ਐਲਾਨ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਬਾਘਰੌਲ ਅਤੇ ਬਲਮਗੜ੍ਹ ਨੂੰ ਜੋੜਨ ਵਾਲੀ 2.75 ਕਿਲੋਮੀਟਰ ਸੜਕ ਦੀ ਉਸਾਰੀ ‘ਤੇ 1.16 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਲਾਕੇ ਵਿੱਚ ਕੀਤੇ ਗਏ ਵੱਡੇ ਉਪਰਾਲਿਆਂ ਵਿੱਚ ਲਗਭਗ 12 ਕਿਲੋਮੀਟਰ ਕੱਚੀਆਂ ਸੜਕਾਂ ਨੂੰ ਪੱਕਾ ਕਰਨਾ ਸ਼ਾਮਲ ਹੈ, ਜੋ ਪਿਛਲੇ 70 ਤੋਂ 80 ਸਾਲਾਂ ਤੋਂ ਅਣਗੌਲੀਆਂ ਸਨ। ਇਨ੍ਹਾਂ ਸੜਕਾਂ ਨੂੰ 5.25 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਸੜਕੀ ਨੈੱਟਵਰਕ ਵਿੱਚ ਬਦਲਿਆ ਜਾ ਰਿਹਾ ਹੈ। ਵਿੱਤ ਮੰਤਰੀ ਨੇ ਇੱਕ ਨਵੇਂ ਬਣੇ ਪੁਲ ਦਾ ਉਦਘਾਟਨ ਵੀ ਕੀਤਾ ਜਿਸ ਨੇ ਦੋ ਪ੍ਰਮੁੱਖ ਪਿੰਡਾਂ ਵਿਚਕਾਰ ਆਵਾਜਾਈ ਦੇ ਸਬੰਧਾਂ ਨੂੰ ਮਜ਼ਬੂਤ ਕੀਤਾ ਹੈ।

ਚੱਲ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ ਬਾਰੇ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਘਰੌਲ ਤੋਂ ਖੇੜੀ ਦਗਾਈਆਂ ਤੱਕ ਪਿੰਡ ਦੀ ਫਿਰਨੀ ਸਮੇਤ ਲਗਭਗ 4 ਕਿਲੋਮੀਟਰ ਸੜਕ 1.83 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਬਾਘਰੌਲ ਨੂੰ ਕੰਗਰੌੜੀ ਅਤੇ ਕਮਾਲਪੁਰ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਚੌੜਾ ਕਰਨ ਦਾ ਕੰਮ 4.50 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਚੱਲ ਰਿਹਾ ਹੈ।” ਕੁੱਲ ਮਿਲਾ ਕੇ ਬਾਘਰੌਲ ਖੇਤਰ ਦੇ ਆਲੇ-ਦੁਆਲੇ ਲਗਭਗ 19 ਕਿਲੋਮੀਟਰ ਸੜਕਾਂ ਦੀ ਉਸਾਰੀ ਅਤੇ ਵਿਸਥਾਰ ਦਾ ਕੰਮ ਜਾਰੀ ਹੈ, ਜਿਸ ਨਾਲ ਖੇਤੀਬਾੜੀ ਗਤੀਵਿਧੀਆਂ ਅਤੇ ਆਰਥਿਕ ਗਤੀਸ਼ੀਲਤਾ ਵਿੱਚ ਆ ਰਹੀਆਂ ਦਹਾਕਿਆਂ ਪੁਰਾਣੀਆਂ ਰੁਕਾਵਟਾਂ ਦੂਰ ਹੋਣ ਦੀ ਉਮੀਦ ਹੈ।

ਸੰਤੁਲਿਤ ਵਿਕਾਸ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਚੀਮਾ ਨੇ ਕਿਹਾ, “ਸਾਡੀ ਸਰਕਾਰ ਸ਼ਹਿਰੀ ਅਤੇ ਪੇਂਡੂ ਬੁਨਿਆਦੀ ਢਾਂਚੇ ਦੇ ਪਾੜੇ ਨੂੰ ਪੂਰਨ ਲਈ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਜਿੱਥੇ ਪੇਂਡੂ ਸੜਕਾਂ ਦਾ ਨੈੱਟਵਰਕ ਦਹਾਕਿਆਂ ਤੋਂ ਅਣਗਹਿਲੀ ਦਾ ਸ਼ਿਕਾਰ ਸੀ, ਉੱਥੇ ਹੀ ਸਾਡੀ ਸਰਕਾਰ ਹਰ ਪਿੰਡ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਆਪਣੀ ਮੁੱਖ ਜ਼ਿੰਮੇਵਾਰੀ ਸਮਝਦੀ ਹੈ।” ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਥਾਨਕ ਆਗੂਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਪ੍ਰੋਜੈਕਟਾਂ ਦਾ ਸਵਾਗਤ ਕੀਤਾ।

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਚੰਡੀਗੜ੍ਹ : ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ ‘ਤੇ ਜ਼ਬਤ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਕਿਹਾ ਕਿ “ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ ‘ਤੇ ਦਿੱਤਾ ਹੈ।”ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ, ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਨਸ਼ਾ ਤਸਕਰਾਂ ਵਿਰੁੱਧ ਇੱਕੋ ਸਮੇਂ ਆਪ੍ਰੇਸ਼ਨ ਚਲਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 46,937 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 65,884 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਆਪ੍ਰੇਸ਼ਨਾਂ ਦੌਰਾਨ 2950 ਕਿਲੋਗ੍ਰਾਮ ਹੈਰੋਇਨ, 792 ਕਿਲੋਗ੍ਰਾਮ ਅਫੀਮ, 666 ਕੁਇੰਟਲ ਭੁੱਕੀ, 71 ਕਿਲੋਗ੍ਰਾਮ ਚਰਸ, 986 ਕਿਲੋਗ੍ਰਾਮ ਗਾਂਜਾ, 56 ਕਿਲੋਗ੍ਰਾਮ ਆਈਸੀਈ ਅਤੇ 55 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਡੀਜੀਪੀ ਨੇ ਕਿਹਾ ਕਿ ਇਨ੍ਹਾਂ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਨਾਲ-ਨਾਲ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 20 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੀ ਵੱਡੀ ਸਫਲਤਾ ਗੁਪਤ ਹਵਾਲਾ ਚੈਨਲਾਂ ਨੂੰ ਹਮਲਾਵਰ ਢੰਗ ਨਾਲ ਨਿਸ਼ਾਨਾ ਬਣਾਉਣਾ ਹੈ, ਜਿਨ੍ਹਾਂ ਜ਼ਰੀਏ ਵੱਡੇ ਮੁਨਾਫ਼ੇ ਵਿਦੇਸ਼ੀ ਹੈਂਡਲਰਾਂ ਅਤੇ ਪਾਕਿਸਤਾਨੀ ਸਪਲਾਇਰਾਂ ਨੂੰ ਵਾਪਸ ਭੇਜੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਨੈੱਟਵਰਕ ਸ਼ੈੱਲ ਕੰਪਨੀਆਂ, ਵਟਸਐਪ ਅਤੇ ਸਿਗਨਲ ਵਰਗੀਆਂ ਐਨਕ੍ਰਿਪਟਡ ਐਪਲੀਕੇਸ਼ਨਾਂ ਅਤੇ ਵਰਚੁਅਲ ਅੰਤਰਰਾਸ਼ਟਰੀ ਨੰਬਰਾਂ ਰਾਹੀਂ ਕੰਮ ਕਰਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਾਂਚ ਅਧਿਕਾਰੀਆਂ ਦੀ ਸਹਾਇਤਾ ਲਈ ਹਰੇਕ ਜ਼ਿਲ੍ਹੇ ਵਿੱਚ ਸਮਰਪਿਤ ਵਿੱਤੀ ਜਾਂਚ ਇਕਾਈਆਂ (ਐਫਆਈਯੂ) ਸਥਾਪਤ ਕੀਤੀਆਂ ਹਨ, ਤਾਂ ਜੋ ਮੁਲਜ਼ਮ ਕਿਸੇ ਵੀ ਢੰਗ ਨਾਲ ਬਚ ਕੇ ਨਿਕਲ ਨਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਢਾਂਚਾਗਤ ਅਪਗ੍ਰੇਡ ਦੇ ਨਤੀਜੇ ਵਜੋਂ 65 ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 8.85 ਕਰੋੜ ਰੁਪਏ ਦਾ ਹਵਾਲਾ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਭ ਤੋਂ ਮਹੱਤਵਪੂਰਨ ਆਪ੍ਰੇਸ਼ਨਾਂ ਵਿੱਚੋਂ ਇੱਕ ਵਿੱਚ, ਫਗਵਾੜਾ ਵਿੱਚ ਸ਼ਰਮਾ ਫਾਰੇਕਸ ਮਨੀ ਐਕਸਚੇਂਜ ਤੋਂ 5.09 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਬਰਾਮਦ ਅਤੇ ਫ੍ਰੀਜ਼ ਕਰਕੇ ਇੱਕ ਵੱਡੇ ਵਿੱਤੀ ਢਾਂਚੇ ਨੂੰ ਨਸ਼ਟ ਕਰਨਾ ਹੈ, ਜਿਸਨੇ ਯੂਏਈ ਚੈਨਲਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰ ਲਈ ਡਰਾਈਵਰ ਦੀ ਤਨਖਾਹ ਦਾ ਭੁਗਤਾਨ ਕਰਨ ਦੀ ਆੜ ਵਿੱਚ ਮਨੀ ਲਾਂਡਰਿੰਗ ਕੀਤੀ।

ਸਰਹੱਦ ਪਾਰੋਂ ਨੈੱਟਵਰਕ ਦੇ ਇੱਕ ਹੋਰ ਮਹੱਤਵਪੂਰਨ ਹਿੱਸੇ ਬਾਰੇ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਬੀਕਾਨੇਰ ਅਧਾਰਤ ਇੱਕ ਆਪਰੇਟਰ ਤੋਂ 20.55 ਲੱਖ ਰੁਪਏ ਬਰਾਮਦ ਕੀਤੇ ਹਨ, ਜੋ ਪਾਕਿਸਤਾਨ ਤੋਂ ਡਰੱਗ ਕੋਰੀਅਰਾਂ ਨੂੰ ਫੰਡ ਦੇਣ ਲਈ ਪੇਸ਼ਗੀ ਭੁਗਤਾਨਾਂ ਦਾ ਪ੍ਰਬੰਧਨ ਕਰਦਾ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵਿਦੇਸ਼ੀ ਨਕਦੀ ਦੇ ਨਾਲ-ਨਾਲ ਭਾਰਤੀ ਮੁਦਰਾ ਵਿੱਚ 1.24 ਕਰੋੜ ਰੁਪਏ ਦੀ ਬਰਾਮਦਗੀ ਨਾਲ ਨਾਰਕੋ-ਹਥਿਆਰਾਂ ਦੇ ਗੱਠਜੋੜ ਦਾ ਪਰਦਾਫਾਸ਼ ਹੋਇਆ।

ਡੀਜੀਪੀ ਨੇ ਦੱਸਿਆ ਕਿ ਇਹ ਬੇਮਿਸਾਲ ਸਫ਼ਲਤਾ ਉੱਨਤ ਤਕਨਾਲੋਜੀ ਅਤੇ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਪੁਲਿਸਿੰਗ ਦੇ ਭਾਰੀ ਸਮਰਥਨ ਨਾਲ ਮਿਲੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਦੇ ਏਕੀਕਰਨ ਨੇ 1.36 ਲੱਖ ਐਨਡੀਪੀਐਸ ਐਫਆਈਆਰਜ਼ ਅਤੇ 93,000 ਤੋਂ ਵੱਧ ਵੌਇਸ ਸੈਂਪਲਾਂ ਦੇ ਵਿਆਪਕ ਡੇਟਾਬੇਸ ਦਾ ਪ੍ਰਬੰਧਨ ਕਰਕੇ ਜਾਂਚ ਗੁਣਵੱਤਾ ਵਿੱਚ ਕ੍ਰਾਂਤੀ ਲਿਆਂਦੀ ਹੈ।”

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਭਗ 43,400 ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੇ ਯੋਜਨਾਬੱਧ ਵਿਸ਼ਲੇਸ਼ਣ ਦੁਆਰਾ ਸਮੁੱਚੀ ਸਪਲਾਈ ਚੇਨ ਦੀ ਪਛਾਣ ਕਰਨ ‘ਤੇ ਧਿਆਨ ਕੇਂਦਰਿਤ ਕਰਕੇ, ਪੁਲਿਸ ਨੇ 45,809 ਅਪਰਾਧਿਕ ਨੈੱਟਵਰਕ ਕਨੈਕਸ਼ਨਾਂ ਨੂੰ ਮੈਪ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਡਿਵਾਈਸ ਫੋਰੈਂਸਿਕ ਨੇ ਮਹੱਤਵਪੂਰਨ ਭੂਮਿਕਾ ਨਿਭਾਈ, ਲੈਪਟਾਪ ਅਤੇ ਜ਼ਬਤ ਕੀਤੇ ਗਏ, ਮੋਬਾਈਲ ਫੋਨਾਂ ਤੋਂ ਲੋੜੀਂਦੇ ਤਕਨੀਕੀ ਸਬੂਤ ਮਿਲੇ, ਜਿਨ੍ਹਾਂ ਦੀ ਸਹਾਇਤਾ ਨਾਲ ਕਾਰਟੈਲ ਦੁਆਰਾ ਵਰਤੇ ਗਏ ਵਿਦੇਸ਼ੀ ਵਰਚੁਅਲ ਨੰਬਰਾਂ ਅਤੇ ਏਨਕ੍ਰਿਪਟਡ ਸੰਚਾਰ ਦਾ ਪਰਦਾਫਾਸ਼ ਕੀਤਾ ਗਿਆ।

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ।

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵੀ ਕੁਦਰਤੀ ਆਫ਼ਤ ਤੋਂ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਸਕਣ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕਿਸ਼ਤੀਆਂ, ਹੜ੍ਹ ਰੋਕੂ ਸਮੱਗਰੀ ਅਤੇ ਹੋਰ ਜ਼ਰੂਰੀ ਸਾਜ਼ੋ-ਸਾਮਾਨ ਦੀ ਉਪਲਬਧਤਾ ਯਕੀਨੀ ਬਣਾਉਣ ਵਾਸਤੇ ਵਾਧੂ 46 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ। ਇਸ ਤਹਿਤ ਹਰ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੀ ਤਿਆਰੀ ਦਾ ਨਿਰੰਤਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਫ਼ੰਡ ਜਾਰੀ ਹੋਣ ਨਾਲ ਜ਼ਿਲ੍ਹਾ ਪ੍ਰਸ਼ਾਸਨਾਂ ਦੀ ਆਫ਼ਤਾਂ ਨਾਲ ਨਜਿੱਠਣ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਫ਼ਤ ਪ੍ਰਬੰਧਨ, ਸੂਬਾ ਵਾਸੀਆਂ ਦੀ ਹਿਫ਼ਾਜ਼ਤ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਸੂਬਾ ਵਾਸੀਆਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਫ਼ਾਜ਼ਿਲਕਾ ਦੇ ਗੁਰਦੁਆਰਾ ਸਾਹਿਬ ‘ਚ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ

ਫਾਜ਼ਿਲਕਾ :- ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਇਲਾਕੇ ਅਧੀਨ ਪੈਂਦੇ ਪਿੰਡ ਬਾਰੇਕੇ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਵਾਪਰੇ ਦੁਖਦਾਈ ਹਾਦਸੇ ਨੇ ਸੰਗਤਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ। ਗੁਰਦੁਆਰਾ ਸਾਹਿਬ ਅੰਦਰ ਅਚਾਨਕ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸੰਗਤ ਮੌਕੇ ‘ਤੇ ਇਕੱਠੀ ਹੋ ਗਈ।

ਗ੍ਰੰਥੀ ਸਿੰਘ ਯਾਤਰਾ ‘ਤੇ ਹੋਣ ਕਾਰਨ ਹੋਰ ਵਿਅਕਤੀ ਕਰ ਰਿਹਾ ਸੀ ਸੇਵਾ

ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਇਨ੍ਹਾਂ ਦਿਨਾਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਹੋਏ ਸਨ। ਉਨ੍ਹਾਂ ਦੀ ਗੈਰਹਾਜ਼ਰੀ ਦੌਰਾਨ ਗੁਰਦੁਆਰਾ ਸਾਹਿਬ ਦੀ ਦੇਖਭਾਲ ਦੀ ਜ਼ਿੰਮੇਵਾਰੀ ਪੰਜਾਬ ਪੁਲਿਸ ਦੇ ਸੇਵਾਮੁਕਤ ਅਧਿਕਾਰੀ ਪੰਜਾਬ ਸਿੰਘ ਨਿਭਾ ਰਹੇ ਸਨ। ਇਸੇ ਦੌਰਾਨ ਇਹ ਮੰਦਭਾਗੀ ਘਟਨਾ ਵਾਪਰ ਗਈ।

ਜਾਂਚ ਲਈ ਪੁਲਿਸ ਨੇ ਸੰਭਾਲਿਆ ਮੋਰਚਾ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਹਾਸਲ ਕਰ ਲਈ ਗਈ ਹੈ, ਜਿਸ ਦੇ ਆਧਾਰ ‘ਤੇ ਅੱਗ ਲੱਗਣ ਦੇ ਕਾਰਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਸੰਗਤਾਂ ਨੇ ਪ੍ਰਗਟਾਇਆ ਦੁੱਖ

ਇਸ ਦੁਖਦਾਈ ਘਟਨਾ ਤੋਂ ਬਾਅਦ ਇਲਾਕੇ ਵਿੱਚ ਗਮਗੀਨ ਮਾਹੌਲ ਬਣਿਆ ਹੋਇਆ ਹੈ। ਸਥਾਨਕ ਸੰਗਤਾਂ ਨੇ ਇਸ ਨੂੰ ਬਹੁਤ ਹੀ ਮੰਦਭਾਗਾ ਹਾਦਸਾ ਕਰਾਰ ਦਿੰਦਿਆਂ ਜਲਦ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਜਾਰੀ ਹੈ।

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਚੰਡੀਗੜ੍ਹ, 31 ਮਈ : ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨਐਫਐਚਐਸ-6) ਅਨੁਸਾਰ, ਪੰਜਾਬ ਨੇ ਦੇਸ਼ ਭਰ ‘ਚੋਂ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਜਨਤਕ ਸਿਹਤ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ, ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਦੇ ਥੀਮ ਨਾਲ ਮੇਲ ਖਾਂਦਾ ਹੈ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਦੇਸ਼ ਵਿਆਪੀ ਵਿਆਪਕ ਸਰਵੇਖਣ ਪੰਜਾਬ ਨੂੰ ਸਾਰੇ ਭਾਰਤੀ ਰਾਜਾਂ ਵਿੱਚੋਂ ਸਪੱਸ਼ਟ ਤੌਰ ‘ਤੇ ਸਿਖਰਲੇ ਸਥਾਨ ‘ਤੇ ਸਥਾਪਿਤ ਕਰਦਿਆਂ ਵਿਸ਼ਵਵਿਆਪੀ ਤੰਬਾਕੂ ਵਿਰੋਧੀ ਮੁਹਿੰਮ ਲਈ ਇੱਕ ਪ੍ਰਭਾਵੀ ਬਲੂਪ੍ਰਿੰਟ ਪੇਸ਼ ਕਰਦਾ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਹੁਣ ਤੱਕ ਦੀ ਸਭ ਤੋਂ ਘੱਟ ਸਿਰਫ਼ 13.9% ਦਰਜ ਕੀਤੀ ਗਈ ਹੈ, ਜੋ ਰਾਸ਼ਟਰੀ ਔਸਤ 36.3% ਦੇ ਅੱਧੇ ਤੋਂ ਵੀ ਘੱਟ ਹੈ। ਔਰਤਾਂ ਦੀ ਆਬਾਦੀ ਵਿੱਚ ਇਹ ਅੰਤਰ ਹੋਰ ਵੀ ਸਪੱਸ਼ਟ ਹੈ, ਪੰਜਾਬ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਵਿੱਚ ਤੰਬਾਕੂ ਦੀ ਵਰਤੋਂ ਸਿਰਫ 0.5% ਦਰਜ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਔਸਤ 8.4% ਨਾਲੋਂ ਕਾਫ਼ੀ ਜ਼ਿਆਦਾ ਘੱਟ ਹੈ।

ਜਨਤਕ ਸਿਹਤ ਵਿੱਚ ਇਹ ਮੀਲ ਪੱਥਰ ਭਾਰਤ ਦੇ ਹੋਰ ਪ੍ਰਮੁੱਖ ਖੇਤਰਾਂ ਦੇ ਮੁਕਾਬਲੇ ਪੰਜਾਬ ਦੇ ਮਿਸਾਲੀ ਪ੍ਰਦਰਸ਼ਨ ਨੂੰ ਉਜਾਗਰ ਕਰਦਾ ਹੈ, ਸਿਹਤ ਸ਼ਾਸਨ ਵਿੱਚ ਇਸਦੀ ਕੌਮੀ ਲੀਡਰਸ਼ਿਪ ਨੂੰ ਮਜ਼ਬੂਤ ਕਰਦਾ ਹੈ ਅਤੇ ਵਿਸ਼ਵਵਿਆਪੀ ਧੂੰਆਂ-ਮੁਕਤ ਉਦੇਸ਼ਾਂ ਦੀ ਪ੍ਰਾਪਤੀ ਨੂੰ ਹੋਰ ਬਲ ਦਿੰਦਾ ਹੈ।

ਇਸ ਇਤਿਹਾਸਕ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮੀਲ ਪੱਥਰ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ੇ ਦੇ ਖ਼ਤਰੇ ਤੋਂ ਬਚਾਉਣ ਲਈ ਰਾਜ ਭਰ ਵਿੱਚ ਨਿਰੰਤਰ, ਬਹੁ-ਪੱਖੀ ਤੰਬਾਕੂ ਕੰਟਰੋਲ ਢਾਂਚੇ, ਸਖ਼ਤ ਕਾਨੂੰਨੀ ਲਾਗੂਕਰਨ ਅਤੇ ਸਰਗਰਮ ਭਾਈਚਾਰਕ-ਸੰਚਾਲਿਤ ਮਾਡਲਾਂ ਦਾ ਪ੍ਰਤੱਖ ਨਤੀਜਾ ਹੈ। ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਪ੍ਰੋਟੋਕੋਲ ਅਨੁਸਾਰ ਇੱਕ ਸਿਹਤਮੰਦ ਅਤੇ ਨਸ਼ਾ-ਮੁਕਤ ਰਾਜ ਸਿਰਜਣ ਦੀ ਆਪਣੀ ਅਟੱਲ ਵਚਨਬੱਧਤਾ ਤਹਿਤ, ਤੰਬਾਕੂ ਉਲੰਘਣਾਵਾਂ ਪ੍ਰਤੀ ਸਖ਼ਤ ਜ਼ੀਰੋ-ਸਹਿਣਸ਼ੀਲਤਾ ਪਹੁੰਚ ਅਪਣਾਈ ਹੈ। ਇਸ ਸੰਕਲਪ ਤਹਿਤ ਪ੍ਰਾਪਤੀ ਲਈ ਵਿੱਤੀ ਸਾਲ 2025-26 ਦੌਰਾਨ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ (ਸੀਓਟੀਪੀਏ), 2003 ਅਧੀਨ 22,054 ਚਲਾਨ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਸ਼ਵ ਸਿਹਤ ਐਡਵਾਈਜਰੀਜ਼ ਦੀ ਪਾਲਣਾ ਅਨੁਸਾਰ ਰਾਜ ਦੇ ਕਲੀਨਿਕਲ ਸਹਾਇਤਾ ਢਾਂਚੇ ਨੂੰ ਵਧੇਰੇ ਸੰਸਥਾਗਤ ਬਣਾਇਆ ਗਿਆ ਹੈ, ਜਿਸ ਅਧੀਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਤੰਬਾਕੂ ਮੁਕਤੀ ਕੇਂਦਰ ਪੂਰੀ ਤਰ੍ਹਾਂ ਕਾਰਜਸ਼ੀਲ ਹਨ, ਜੋ ਤੰਬਾਕੂ ਛੱਡਣ ਦੀ ਸਰਗਰਮੀ ਨਾਲ ਕੋਸ਼ਿਸ਼ ਕਰ ਰਹੇ ਵਿਅਕਤੀਆਂ ਨੂੰ ਆਸਾਨੀ ਨਾਲ ਪਹੁੰਚਯੋਗ ਕਲੀਨਿਕਲ ਇਲਾਜ, ਸਲਾਹ ਅਤੇ ਮਨੋਵਿਗਿਆਨਕ ਸਹਾਇਤਾ ਦੀ ਪੇਸ਼ਕਸ਼ ਕਰਦੇ ਹਨ।

ਇਸ ਜਨਤਕ ਸਿਹਤ ਸਫ਼ਲਤਾ ਨੂੰ ਅੱਗੇ ਵਧਾਉਣ ਵਾਲੀਆਂ ਸਥਾਨਕ ਆਈਈਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਰਣਨੀਤੀਆਂ ਨੂੰ ਉਜਾਗਰ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਭਾਈਚਾਰਕ ਭਾਗੀਦਾਰੀ ਨੇ ਤੰਬਾਕੂ ਵਿਰੋਧੀ ਮੁਹਿੰਮ ਨੂੰ ਇੱਕ ਵਿਸ਼ਾਲ ਲੋਕ ਲਹਿਰ ਵਿੱਚ ਬਦਲ ਦਿੱਤਾ ਹੈ, ਜਿਸ ਵਿੱਚ ਪੰਜਾਬ ਭਰ ਦੇ 800 ਤੋਂ ਵੱਧ ਪਿੰਡ ਅਧਿਕਾਰਤ ਤੌਰ ‘ਤੇ ਆਪਣੇ ਆਪ ਨੂੰ ਪੂਰੀ ਤਰ੍ਹਾਂ ‘ਤੰਬਾਕੂ-ਮੁਕਤ’ ਘੋਸ਼ਿਤ ਕਰ ਚੁੱਕੇ ਹਨ ਅਤੇ ਆਪਣੇ ਵਾਤਾਵਰਣ ਦੀ ਸੁਰੱਖਿਆ ਲਈ ਚੌਕਸ ਭਾਈਵਾਲਾਂ ਵਜੋਂ ਕੰਮ ਕਰ ਰਹੇ ਹਨ।

ਭਵਿੱਖ ਦੀਆਂ ਪੀੜ੍ਹੀਆਂ ਨੂੰ ਨਿਕੋਟੀਨ ਅਤੇ ਤੰਬਾਕੂ ਦੀ ਲਤ ਦੇ ਸ਼ੁਰੂਆਤੀ ਸੰਪਰਕ ਤੋਂ ਸੁਰੱਖਿਅਤ ਕਰਨ – ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਮਿਸ਼ਨ ਦੀ ਮੁੱਖ ਤਰਜੀਹ ਹੈ- ਅਧੀਨ ਰਾਜ ਨੇ ਆਪਣੇ ਅਕਾਦਮਿਕ ਬੁਨਿਆਦੀ ਢਾਂਚੇ ਵਿੱਚ ਲਗਭਗ ਸਮੁੱਚੀ ਕਵਰੇਜ ਦੇ ਨਾਲ ਰਾਸ਼ਟਰੀ ਤੰਬਾਕੂ-ਮੁਕਤ ਵਿਦਿਅਕ ਸੰਸਥਾਵਾਂ (ਟੀਓਈਐਫਆਈ) ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਦੇ 98.6% ਸਕੂਲਾਂ ਨੂੰ ‘ਤੰਬਾਕੂ-ਮੁਕਤ’ ਐਲਾਨਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕੀਤੀ ਕਿ ਪੰਜਾਬ ਲਈ ਐਨਐਫਐਚਐਸ-6 ਫੀਲਡਵਰਕ ਦੌਰਾਨ ਇਨ੍ਹਾਂ ਮਜ਼ਬੂਤ ਢਾਂਚਾਗਤ ਦਖਲਾਂ ਨੂੰ ਪੂਰੀ ਤਰ੍ਹਾਂ ਪ੍ਰਮਾਣਿਤ ਕੀਤਾ ਗਿਆ ਹੈ, ਜੋ 1 ਮਾਰਚ, 2024 ਤੋਂ 1 ਅਕਤੂਬਰ, 2024 ਤੱਕ ਕੀਤਾ ਗਿਆ ਸੀ ਸੀ, ਜਿਸ ਵਿੱਚ 19,616 ਘਰਾਂ, 20,135 ਔਰਤਾਂ ਅਤੇ 3,160 ਪੁਰਸ਼ਾਂ ਦੀ ਵਿਆਪਕ ਨਮੂਨਾ ਪ੍ਰਕਿਰਿਆ ਸ਼ਾਮਲ ਸੀ।

ਵਿਸ਼ਵ ਪੱਧਰ ‘ਤੇ ਰਾਜ ਦੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਸਬੰਧੀ ਆਪਣੀ ਸਥਿਤੀ ਕਾਇਮ ਰੱਖਣ ਅਤੇ ਇੱਕ ਪੂਰੀ ਤਰ੍ਹਾਂ ਸਿਹਤਮੰਦ, ਜੀਵੰਤ ਅਤੇ ਤੰਬਾਕੂ-ਮੁਕਤ ਸਮਾਜ ਨੂੰ ਉਤਸ਼ਾਹਿਤ ਕਰਨ ਲਈ ਆਪਣੀਆਂ ਲੋਕ ਜਾਗਰੂਕਤਾ ਮੁਹਿੰਮਾਂ ਦਾ ਵਿਆਪਕ ਵਿਸਥਾਰ, ਸਖ਼ਤੀ ਨਾਲ ਵਿਧਾਨਕ ਲਾਗੂਕਰਨ ਅਤੇ ਭਾਈਚਾਰਕ ਨੈੱਟਵਰਕਾਂ ਨੂੰ ਮਜ਼ਬੂਤ ਕਰਨਾ ਜਾਰੀ ਰੱਖੇਗੀ।

ਕੱਲ ਫੇਰ ਅਹਿਮ ਪੰਜਾਬ ਕੈਬਨਿਟ ਮੀਟਿੰਗ ਹੋਵੇਗੀ, ਵੱਡੇ ਫੈਸਲਿਆਂ ਤੇ ਪੱਕੀ ਮੋਹਰ ਦੀ ਉਮੀਦ!

ਅੰਮ੍ਰਿਤਸਰ :- ਪੰਜਾਬ ਸਰਕਾਰ ਨੇ 1 ਜੂਨ 2026 ਨੂੰ ਮੁੱਖ ਮੰਤਰੀ ਨਿਵਾਸ ਵਿਖੇ ਕੈਬਨਿਟ ਦੀ ਵਿਸ਼ੇਸ਼ ਮੀਟਿੰਗ ਸੱਦਣ ਦਾ ਫ਼ੈਸਲਾ ਕੀਤਾ ਹੈ। ਸਰਕਾਰੀ ਹੁਕਮਾਂ ਅਨੁਸਾਰ ਇਹ ਮੀਟਿੰਗ ਸੂਬੇ ਵਿੱਚ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਬੁਲਾਈ ਗਈ ਹੈ।

ਸੂਤਰਾਂ ਮੁਤਾਬਕ ਸਰਕਾਰ ਇਸ ਸਬੰਧੀ ਤਿਆਰ ਕੀਤੇ ਗਏ ਅਧਿਆਦੇਸ਼ ਨੂੰ ਤੁਰੰਤ ਮਨਜ਼ੂਰੀ ਦੇ ਕੇ ਰਾਜਪਾਲ ਕੋਲ ਭੇਜਣਾ ਚਾਹੁੰਦੀ ਹੈ, ਤਾਂ ਜੋ ਇਸ ਨੂੰ ਕਾਨੂੰਨੀ ਰੂਪ ਦਿੱਤਾ ਜਾ ਸਕੇ। ਸ਼ਨੀਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਨੀਤੀ ਨੂੰ ਸਿਧਾਂਤਕ ਮਨਜ਼ੂਰੀ ਮਿਲ ਚੁੱਕੀ ਹੈ, ਪਰ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਹੋਰ ਕਾਨੂੰਨੀ ਕਾਰਵਾਈ ਲਾਜ਼ਮੀ ਹੈ।

ਸਰਕਾਰ ਦਾ ਮੰਨਣਾ ਹੈ ਕਿ ਇਹ ਕਦਮ ਹਜ਼ਾਰਾਂ ਕਰਮਚਾਰੀਆਂ ਲਈ ਰਾਹਤ ਦਾ ਕਾਰਨ ਬਣੇਗਾ ਅਤੇ ਰੁਜ਼ਗਾਰ ਪ੍ਰਣਾਲੀ ਵਿੱਚ ਵਧੇਰੇ ਸਥਿਰਤਾ ਲਿਆਉਣ ਵਿੱਚ ਸਹਾਇਕ ਹੋਵੇਗਾ। ਹੁਣ ਸਭ ਦੀਆਂ ਨਜ਼ਰਾਂ ਕਲ ਹੋਣ ਵਾਲੀ ਕੈਬਨਿਟ ਮੀਟਿੰਗ ਦੇ ਫ਼ੈਸਲਿਆਂ ਤੇ ਟਿਕੀਆਂ ਹੋਈਆਂ ਹਨ।

ਹਰਭਜਨ ਸਿੰਘ ਈਟੀਓ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਪੰਜਾਬ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ!

ਅੰਮ੍ਰਿਤਸਰ :- ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਣਿਆ ਸ਼ਾਂਤੀਪੂਰਨ ਮਾਹੌਲ ਗੁਰੂ ਸਾਹਿਬ ਦੀ ਅਪਾਰ ਕਿਰਪਾ ਦਾ ਨਤੀਜਾ ਹੈ ਅਤੇ ਉਹ ਇਸੇ ਲਈ ਸ਼ੁਕਰਾਨਾ ਅਦਾ ਕਰਨ ਪਹੁੰਚੇ ਹਨ।

ਨਗਰ ਚੋਣਾਂ ਦੇ ਨਤੀਜਿਆਂ ‘ਤੇ ਜਤਾਇਆ ਸੰਤੋਖ

ਮੀਡੀਆ ਨਾਲ ਗੱਲਬਾਤ ਦੌਰਾਨ ਈਟੀਓ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਚੋਣ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਕਾਜ ਨੂੰ ਸਮਰਥਨ ਦੇ ਰਹੇ ਹਨ।

2027 ਦੀਆਂ ਚੋਣਾਂ ਲਈ ‘ਆਪ’ ਨੇ ਮਜ਼ਬੂਤ ਕੀਤੀ ਪਕੜ

ਵਿਧਾਨ ਸਭਾ ਚੋਣਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਸਥਾਨਕ ਚੋਣਾਂ ਵਿੱਚ ਮਿਲੇ ਨਤੀਜੇ ਭਵਿੱਖ ਲਈ ਵੀ ਸਕਾਰਾਤਮਕ ਸੰਕੇਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਲੋਕ-ਭਲਾਈ ਲਈ ਕਈ ਅਹਿਮ ਕਦਮ ਚੁੱਕੇ ਹਨ, ਜਿਨ੍ਹਾਂ ਦਾ ਅਸਰ ਜਨਤਾ ਦੇ ਫ਼ੈਸਲੇ ਵਿੱਚ ਸਾਫ਼ ਨਜ਼ਰ ਆ ਰਿਹਾ ਹੈ।

ਜੰਡਿਆਲਾ ਗੁਰੂ ਦੇ ਵੋਟਰਾਂ ਦਾ ਕੀਤਾ ਵਿਸ਼ੇਸ਼ ਧੰਨਵਾਦ

ਹਰਭਜਨ ਸਿੰਘ ਈਟੀਓ ਨੇ ਆਪਣੇ ਹਲਕੇ ਜੰਡਿਆਲਾ ਗੁਰੂ ਦੇ ਵੋਟਰਾਂ ਦਾ ਖਾਸ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ 15 ਵਿੱਚੋਂ 13 ਸੀਟਾਂ ‘ਤੇ ਪਾਰਟੀ ਦੀ ਜਿੱਤ ਲੋਕਾਂ ਦੇ ਭਰੋਸੇ ਅਤੇ ਸਮਰਥਨ ਦੀ ਵੱਡੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ‘ਤੇ ਮੋਹਰ ਲਗਾਉਂਦੇ ਹਨ।

ਵਿਰੋਧੀ ਧਿਰ ਦੇ ਦੋਸ਼ਾਂ ਨੂੰ ਕੀਤਾ ਖਾਰਜ

ਚੋਣਾਂ ਵਿੱਚ ਧਾਂਦਲੀ ਅਤੇ ਦਬਾਅ ਦੇ ਲਗਾਏ ਜਾ ਰਹੇ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਮੰਤਰੀ ਨੇ ਕਿਹਾ ਕਿ ਨਾਮਜ਼ਦਗੀ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਕਾਨੂੰਨੀ ਢੰਗ ਨਾਲ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਤੇ ਵੀ ਕੋਈ ਵੱਡੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ ਅਤੇ ਸਰਕਾਰ ਨੇ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੂਰੀ ਜ਼ਿੰਮੇਵਾਰੀ ਨਾਲ ਕੰਮ ਕੀਤਾ ਹੈ।

ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦਾ ਦਾਅਵਾ

ਈਟੀਓ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਦੇ ਵੋਟ ਦੇ ਅਧਿਕਾਰ ਦਾ ਸਤਿਕਾਰ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਭਲਾਈ ਦੇ ਏਜੰਡੇ ‘ਤੇ ਅੱਗੇ ਵਧਦੀ ਰਹੇਗੀ।

ਕਪਾਹ ਦਰਾਮਦ ‘ਤੇ ਡਿਊਟੀ ਛੋਟ ਦਾ ਫ਼ੈਸਲਾ: ਕਿਸਾਨਾਂ ਤੇ ਟੈਕਸਟਾਈਲ ਉਦਯੋਗ ਦੋਵਾਂ ਨੂੰ ਮਿਲੇਗਾ ਲਾਭ

ਚੰਡੀਗੜ੍ਹ :- ਕਪਾਹ ਉਤਪਾਦਕਾਂ ਅਤੇ ਟੈਕਸਟਾਈਲ ਖੇਤਰ ਨਾਲ ਜੁੜੇ ਵੱਖ-ਵੱਖ ਹਿੱਸੇਦਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੇ ਕਪਾਹ ਦੀ ਦਰਾਮਦ ਨੂੰ ਲੈ ਕੇ ਇੱਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਸਰਕਾਰ ਨੇ 1 ਜੂਨ ਤੋਂ 31 ਅਕਤੂਬਰ 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਵਿੱਚ ਅਸਥਾਈ ਛੋਟ ਦੇਣ ਦਾ ਐਲਾਨ ਕੀਤਾ ਹੈ, ਜਿਸ ਨਾਲ ਉਦਯੋਗ ਨੂੰ ਲੋੜੀਂਦਾ ਕੱਚਾ ਮਾਲ ਸੁਚੱਜੇ ਢੰਗ ਨਾਲ ਉਪਲਬਧ ਹੋ ਸਕੇਗਾ।

ਟੈਕਸਟਾਈਲ ਉਦਯੋਗ ਨੂੰ ਮਿਲੇਗੀ ਰਾਹਤ

ਇਹ ਫ਼ੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਕਪਾਹ ਦੀ ਆਫ-ਸੀਜ਼ਨ ਮਿਆਦ ਚੱਲ ਰਹੀ ਹੈ। ਉਦਯੋਗਿਕ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਟੈਕਸਟਾਈਲ ਸੈਕਟਰ ਨੂੰ ਕਪਾਹ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਉਤਪਾਦਨ ਲਗਾਤਾਰ ਜਾਰੀ ਰੱਖਣ ਵਿੱਚ ਮਦਦ ਮਿਲੇਗੀ। ਇਸ ਨਾਲ ਖਾਸ ਤੌਰ ‘ਤੇ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਉਤਪਾਦਨ ਲਾਗਤਾਂ ‘ਤੇ ਰਹੇਗਾ ਕਾਬੂ

ਕਪਾਹ ਦੀ ਉਪਲਬਧਤਾ ਵਧਣ ਨਾਲ ਉਦਯੋਗਾਂ ਲਈ ਕੱਚੇ ਮਾਲ ਦੀ ਲਾਗਤ ਨੂੰ ਕਾਬੂ ਵਿੱਚ ਰੱਖਣਾ ਆਸਾਨ ਹੋਵੇਗਾ। ਇਸ ਦੇ ਨਤੀਜੇ ਵਜੋਂ ਤਿਆਰ ਉਤਪਾਦਾਂ ਦੀ ਕੀਮਤ ‘ਤੇ ਵੀ ਦਬਾਅ ਘੱਟ ਰਹੇਗਾ ਅਤੇ ਭਾਰਤੀ ਟੈਕਸਟਾਈਲ ਉਤਪਾਦਾਂ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਮੁਕਾਬਲੇ ਦੀ ਸਮਰੱਥਾ ਹੋਰ ਮਜ਼ਬੂਤ ਹੋ ਸਕੇਗੀ।

ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਦਾ ਦਾਅਵਾ

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਛੋਟ ਸੀਮਤ ਸਮੇਂ ਲਈ ਅਤੇ ਆਫ-ਸੀਜ਼ਨ ਦੌਰਾਨ ਹੀ ਲਾਗੂ ਕੀਤੀ ਜਾ ਰਹੀ ਹੈ, ਤਾਂ ਜੋ ਦੇਸ਼ ਦੇ ਕਪਾਹ ਉਤਪਾਦਕ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਨਾ ਹੋਣ। ਨਾਲ ਹੀ, ਬਾਜ਼ਾਰ ਵਿੱਚ ਮੰਗ ਅਤੇ ਸਪਲਾਈ ਦਾ ਸੰਤੁਲਨ ਬਣਾਈ ਰੱਖਣ ਲਈ ਵੀ ਇਸ ਫ਼ੈਸਲੇ ਨੂੰ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

ਮੁੱਲ ਲੜੀ ਨੂੰ ਮਿਲੇਗੀ ਮਜ਼ਬੂਤੀ

ਕਪਾਹ ਦੀ ਦਰਾਮਦ ‘ਤੇ ਡਿਊਟੀ ਛੋਟ ਨਾਲ ਖੇਤੀਬਾੜੀ ਤੋਂ ਲੈ ਕੇ ਟੈਕਸਟਾਈਲ ਨਿਰਮਾਣ ਅਤੇ ਨਿਰਯਾਤ ਤੱਕ ਪੂਰੀ ਮੁੱਲ ਲੜੀ ਨੂੰ ਫ਼ਾਇਦਾ ਹੋਣ ਦੀ ਸੰਭਾਵਨਾ ਹੈ। ਸਰਕਾਰ ਨੂੰ ਉਮੀਦ ਹੈ ਕਿ ਇਹ ਕਦਮ ਉਦਯੋਗਿਕ ਵਿਕਾਸ, ਰੁਜ਼ਗਾਰ ਸਿਰਜਣਾ ਅਤੇ ਨਿਰਯਾਤ ਵਾਧੇ ਵਿੱਚ ਵੀ ਸਹਾਇਕ ਸਾਬਤ ਹੋਵੇਗਾ।