Home Blog Page 540

ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਨੂੰ ਕਿਸ ਕਾਰਨ ਹੋਈ 2 ਸਾਲ ਕੈਦ?

ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਪੁਰਾਣੇ ਚੋਣੀ ਵਿਵਾਦ ਨਾਲ ਜੁੜੇ ਮਾਮਲੇ ਵਿੱਚ ਸਖ਼ਤ ਫੈਸਲਾ ਸੁਣਾਉਂਦਿਆਂ ਸਾਬਕਾ ਕਾਂਗਰਸੀ ਵਿਧਾਇਕ Jasbir Singh Khangoora ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ, ਜਿਸ ਨਾਲ ਸਿਆਸੀ ਮੰਡਲ ਵਿੱਚ ਚਰਚਾ ਤੇਜ਼ ਹੋ ਗਈ ਹੈ।

ਸਜ਼ਾ ਮਗਰੋਂ ਤੁਰੰਤ ਜ਼ਮਾਨਤ ਮਿਲੀ
ਫੈਸਲਾ ਆਉਣ ਦੇ ਤੁਰੰਤ ਬਾਅਦ ਅਦਾਲਤ ਨੇ ਸਾਬਕਾ ਵਿਧਾਇਕ ਨੂੰ ਜ਼ਮਾਨਤ ਵੀ ਦੇ ਦਿੱਤੀ। ਉਨ੍ਹਾਂ ਦੇ ਕਾਨੂੰਨੀ ਪੱਖ ਵੱਲੋਂ ਦੱਸਿਆ ਗਿਆ ਕਿ ਇਸ ਫੈਸਲੇ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ ਅਤੇ ਅਪੀਲ ਦਾਖਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਚੋਣ ਡਿਊਟੀ ਦੌਰਾਨ ਵਿਵਾਦ ਦਾ ਮਾਮਲਾ
ਇਹ ਮਾਮਲਾ 2008 ਵਿੱਚ ਹੋਈਆਂ ਬਲਾਕ ਸਮਿਤੀ ਚੋਣਾਂ ਦੌਰਾਨ ਵਾਪਰੇ ਇਕ ਵਿਵਾਦ ਨਾਲ ਸੰਬੰਧਿਤ ਹੈ। ਦੋਸ਼ਾਂ ਅਨੁਸਾਰ ਚੋਣ ਡਿਊਟੀ ‘ਤੇ ਤਾਇਨਾਤ ਅਧਿਕਾਰੀਆਂ ਦੇ ਕੰਮ ਵਿੱਚ ਦਖ਼ਲਅੰਦਾਜ਼ੀ ਕੀਤੀ ਗਈ ਅਤੇ ਉਨ੍ਹਾਂ ਨਾਲ ਅਣਸ਼ਾਇਸਤਗੀ ਭਰਤਾਓ ਕੀਤਾ ਗਿਆ ਸੀ।

ਬੈਲਟ ਬਾਕਸਾਂ ਨੂੰ ਲੈ ਜਾਣ ‘ਚ ਰੁਕਾਵਟ ਦੇ ਦੋਸ਼
ਰਿਪੋਰਟਾਂ ਮੁਤਾਬਕ ਵੋਟਿੰਗ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਜਦੋਂ ਚੋਣ ਅਧਿਕਾਰੀ ਬੈਲਟ ਬਾਕਸਾਂ ਨੂੰ ਸੁਰੱਖਿਅਤ ਢੰਗ ਨਾਲ ਭੇਜਣ ਦੀ ਕਾਰਵਾਈ ਕਰ ਰਹੇ ਸਨ, ਤਦ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਸ ਦੌਰਾਨ ਨਾ ਸਿਰਫ਼ ਰੁਕਾਵਟ ਪਾਈ ਗਈ, ਸਗੋਂ ਸਰਕਾਰੀ ਕੰਮ ਵਿੱਚ ਵਿਘਨ ਵੀ ਪਾਇਆ ਗਿਆ।

ਕਾਨੂੰਨੀ ਕਾਰਵਾਈ ਅਤੇ ਫੈਸਲੇ ਤੱਕ ਦਾ ਸਫ਼ਰ
ਪਹਿਲਾਂ ਇਹ ਮਾਮਲਾ ਪੁਲਿਸ ਵੱਲੋਂ ਦਰਜ ਕੀਤਾ ਗਿਆ ਸੀ, ਪਰ ਬਾਅਦ ਵਿੱਚ ਚੋਣ ਅਧਿਕਾਰੀ ਨੇ ਅਦਾਲਤ ਦਾ ਰੁਖ ਕੀਤਾ। ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ ‘ਤੇ ਦੋਸ਼ ਸਾਬਤ ਮੰਨਦਿਆਂ ਸਜ਼ਾ ਸੁਣਾਈ, ਜਿਸ ਨਾਲ ਕਈ ਸਾਲ ਪੁਰਾਣਾ ਇਹ ਵਿਵਾਦ ਅੰਤਿਮ ਪੜਾਅ ‘ਚ ਪਹੁੰਚ ਗਿਆ।

ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਸਮੇਤ ਤਿੰਨ ਨੂੰ ਦੋ ਸਾਲ ਕੈਦ

ਚੰਡੀਗੜ੍ਹ :- ਡੇਰਾਬੱਸੀ ਦੀ ਅਦਾਲਤ ਨੇ ਕਰੋੜਾਂ ਰੁਪਏ ਨਾਲ ਜੁੜੇ ਚੈੱਕ ਬਾਊਂਸ ਮਾਮਲੇ ਵਿੱਚ ਸਖ਼ਤ ਰੁਖ ਅਪਣਾਉਂਦਿਆਂ ਤਿੰਨ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਨ੍ਹਾਂ ਵਿੱਚ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਵੀ ਸ਼ਾਮਲ ਹਨ। ਅਦਾਲਤ ਨੇ ਤਿੰਨਾਂ ਨੂੰ ਦੋ-ਦੋ ਸਾਲ ਦੀ ਕੈਦ ਦੇ ਨਾਲ ਹਰ ਇੱਕ ‘ਤੇ ਜੁਰਮਾਨਾ ਵੀ ਲਗਾਇਆ ਹੈ।

ਸੱਤ ਸਾਲ ਲੰਬੀ ਸੁਣਵਾਈ ਤੋਂ ਬਾਅਦ ਆਇਆ ਨਤੀਜਾ
ਇਹ ਫੈਸਲਾ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਵੱਲੋਂ ਲੰਬੇ ਸਮੇਂ ਤੱਕ ਚੱਲੀ ਕਾਰਵਾਈ ਤੋਂ ਬਾਅਦ ਸੁਣਾਇਆ ਗਿਆ। ਮਾਮਲਾ ਕਰੀਬ ਸੱਤ ਸਾਲ ਤੱਕ ਅਦਾਲਤ ਵਿੱਚ ਚੱਲਦਾ ਰਿਹਾ, ਜਿਸ ਦੌਰਾਨ ਦੋਵਾਂ ਪੱਖਾਂ ਵੱਲੋਂ ਵੱਖ-ਵੱਖ ਸਬੂਤ ਅਤੇ ਦਲੀਲਾਂ ਪੇਸ਼ ਕੀਤੀਆਂ ਗਈਆਂ।

ਹਾਊਸਿੰਗ ਪ੍ਰੋਜੈਕਟ ਨਾਲ ਜੁੜਿਆ ਵਿਵਾਦ
ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਵਿਅਕਤੀ ਇੱਕ ਪ੍ਰਾਈਵੇਟ ਹਾਊਸਿੰਗ ਪ੍ਰੋਜੈਕਟ ਕੰਪਨੀ ਨਾਲ ਸੰਬੰਧਿਤ ਸਨ ਅਤੇ ਰਾਜਪੁਰਾ ਇਲਾਕੇ ਵਿੱਚ ਪ੍ਰਾਪਰਟੀ ਡੀਲ ਨਾਲ ਜੁੜੇ ਹੋਏ ਸਨ। ਪਲਾਟਾਂ ਦੀ ਖਰੀਦ-ਫਰੋਖ਼ਤ ਸਬੰਧੀ ਹੋਇਆ ਸਮਝੌਤਾ ਬਾਅਦ ਵਿੱਚ ਪੂਰਾ ਨਹੀਂ ਹੋ ਸਕਿਆ, ਜਿਸ ਕਾਰਨ ਵਿਵਾਦ ਖੜ੍ਹਾ ਹੋਇਆ।

ਕਰੋੜਾਂ ਦਾ ਚੈੱਕ ਹੋਇਆ ਬਾਊਂਸ
ਵਿਵਾਦ ਦੇ ਨਿਪਟਾਰੇ ਲਈ ਦੋਸ਼ੀਆਂ ਵੱਲੋਂ ਵੱਡੀ ਰਕਮ ਦਾ ਚੈੱਕ ਦਿੱਤਾ ਗਿਆ ਸੀ, ਪਰ ਜਦੋਂ ਇਸਨੂੰ ਬੈਂਕ ਵਿੱਚ ਜਮ੍ਹਾ ਕਰਵਾਇਆ ਗਿਆ ਤਾਂ ਇਹ ਅਣਅਦਾਇਗੀ ਕਾਰਨ ਵਾਪਸ ਆ ਗਿਆ। ਇਸ ਤੋਂ ਬਾਅਦ ਪੀੜਤ ਧਿਰ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ।

ਫੈਸਲੇ ਤੋਂ ਬਾਅਦ ਮਿਲੀ ਜ਼ਮਾਨਤ
ਸਜ਼ਾ ਸੁਣਾਏ ਜਾਣ ਮਗਰੋਂ ਤਿੰਨਾਂ ਦੋਸ਼ੀਆਂ ਨੇ ਮੌਕੇ ‘ਤੇ ਹੀ ਕਾਨੂੰਨੀ ਕਾਰਵਾਈ ਪੂਰੀ ਕਰਦਿਆਂ ਜ਼ਮਾਨਤ ਹਾਸਲ ਕਰ ਲਈ। ਅਦਾਲਤ ਨੇ ਸਾਰੇ ਸਬੂਤਾਂ ਅਤੇ ਹਾਲਾਤਾਂ ਨੂੰ ਵੇਖਦਿਆਂ ਸ਼ਿਕਾਇਤਕਰਤਾ ਦੇ ਹੱਕ ‘ਚ ਫੈਸਲਾ ਸੁਣਾਇਆ, ਜਿਸ ਨਾਲ ਲੰਬੇ ਸਮੇਂ ਤੋਂ ਚੱਲਦਾ ਇਹ ਮਾਮਲਾ ਅੰਤ ‘ਤੇ ਪਹੁੰਚ ਗਿਆ।

ਬਜਟ ਸੈਸ਼ਨ ‘ਚ ਤਣਾਅ ਘਟਣ ਦੇ ਸੰਕੇਤ: ਮੁਅੱਤਲ ਸੰਸਦ ਮੈਂਬਰਾਂ ਦੀ ਵਾਪਸੀ ਅੱਜ ਸੰਭਵ

ਚੰਡੀਗੜ੍ਹ :- ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਸੱਤਵਾਂ ਦਿਨ ਕਾਫੀ ਮਹੱਤਵਪੂਰਨ ਬਣਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਤਣਾਅ ਦੇ ਮਾਹੌਲ ਵਿਚ ਅੱਜ ਸਦਨ ਦੀ ਕਾਰਵਾਈ ‘ਚ ਨਰਮੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ, ਜਿਸ ਨਾਲ ਦੋਵਾਂ ਪੱਖਾਂ ਵਿਚ ਸਹਿਮਤੀ ਬਣਨ ਦੇ ਸੰਕੇਤ ਮਿਲ ਰਹੇ ਹਨ।

ਸਰਬ-ਪਾਰਟੀ ਮੀਟਿੰਗ ‘ਚ ਬਣੀ ਸਹਿਮਤੀ
ਸੋਮਵਾਰ ਨੂੰ ਲੋਕ ਸਭਾ ਸਪੀਕਰ Om Birla ਦੀ ਅਗਵਾਈ ਹੇਠ ਹੋਈ ਸਰਬ-ਪਾਰਟੀ ਬੈਠਕ ਦੌਰਾਨ ਵਿਰੋਧੀ ਧਿਰ ਦੇ ਮੁਅੱਤਲ ਮੈਂਬਰਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਤਰਾਂ ਮੁਤਾਬਕ ਬੈਠਕ ਵਿੱਚ ਇਸ ਗੱਲ ‘ਤੇ ਸਹਿਮਤੀ ਬਣੀ ਕਿ ਸਦਨ ਦੀ ਕਾਰਵਾਈ ਸੁਚੱਜੇ ਢੰਗ ਨਾਲ ਚਲਾਉਣ ਲਈ ਤਣਾਅ ਘਟਾਉਣਾ ਜ਼ਰੂਰੀ ਹੈ।

ਅੱਜ ਸੰਸਦ ਵਿੱਚ ਪ੍ਰਸਤਾਵ ਆਉਣ ਦੀ ਸੰਭਾਵਨਾ
ਮਿਲ ਰਹੀ ਜਾਣਕਾਰੀ ਅਨੁਸਾਰ ਮੁਅੱਤਲੀ ਖਤਮ ਕਰਨ ਸੰਬੰਧੀ ਪ੍ਰਸਤਾਵ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਨਾਲ ਹੀ, ਸਾਰੇ ਮੈਂਬਰਾਂ ਨੂੰ ਸਦਨ ਦੀ ਮਰਿਆਦਾ ਕਾਇਮ ਰੱਖਣ ਲਈ ਅਪੀਲ ਕੀਤੀ ਗਈ ਹੈ। ਖਾਸ ਤੌਰ ‘ਤੇ ਤਖ਼ਤੀਆਂ ਅਤੇ ਏ.ਆਈ. ਨਾਲ ਬਣੀਆਂ ਤਸਵੀਰਾਂ ਵਰਤਣ ਤੋਂ ਦੂਰ ਰਹਿਣ ‘ਤੇ ਜ਼ੋਰ ਦਿੱਤਾ ਗਿਆ ਹੈ।

4 ਫਰਵਰੀ ਦੀ ਘਟਨਾ ਤੋਂ ਬਾਅਦ ਹੋਈ ਸੀ ਕਾਰਵਾਈ
ਯਾਦ ਰਹੇ ਕਿ 4 ਫਰਵਰੀ ਨੂੰ ਹੰਗਾਮੇ ਦੌਰਾਨ ਅੱਠ ਵਿਰੋਧੀ ਸੰਸਦ ਮੈਂਬਰਾਂ ਨੂੰ ਪੂਰੇ ਬਜਟ ਸੈਸ਼ਨ ਲਈ ਮੁਅੱਤਲ ਕੀਤਾ ਗਿਆ ਸੀ। ਇਨ੍ਹਾਂ ‘ਤੇ ਸਪੀਕਰ ਦੀ ਕੁਰਸੀ ਵੱਲ ਕਾਗਜ਼ ਸੁੱਟਣ ਦੇ ਦੋਸ਼ ਲਗੇ ਸਨ। ਇਹ ਸਥਿਤੀ ਉਸ ਵੇਲੇ ਬਣੀ ਸੀ ਜਦੋਂ Rahul Gandhi ਸਦਨ ਵਿੱਚ ਪੂਰਬੀ ਲੱਦਾਖ ਵਿੱਚ 2020 ਦੇ ਭਾਰਤ-ਚੀਨ ਸਰਹੱਦੀ ਤਣਾਅ ਦਾ ਮਾਮਲਾ ਉਠਾ ਰਹੇ ਸਨ।

ਸਦਨ ਦੀ ਕਾਰਵਾਈ ਸੁਚਾਰੂ ਬਣਾਉਣ ਵੱਲ ਕਦਮ
ਨਵੇਂ ਫੈਸਲਿਆਂ ਨਾਲ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਸੰਸਦ ਦੀ ਕਾਰਵਾਈ ਮੁੜ ਪਟੜੀ ‘ਤੇ ਆਵੇਗੀ ਅਤੇ ਮਹੱਤਵਪੂਰਨ ਵਿਧਾਨਕ ਕੰਮ ਬਿਨਾਂ ਰੁਕਾਵਟ ਅੱਗੇ ਵਧ ਸਕਣਗੇ।

ਮੋਦੀ ਸਰਕਾਰ ਖਿਲਾਫ਼ ਚੰਡੀਗੜ੍ਹ ਸੈਕਟਰ-17 ਵਿੱਚ ‘ਆਪ’ ਦਾ ਉਗਰ ਪ੍ਰਦਰਸ਼ਨ – ਗੈਸ ਸਿਲੰਡਰ ਮੁੱਦੇ ‘ਤੇ ਘੇਰੀ ਸਰਕਾਰ

ਚੰਡੀਗੜ੍ਹ:“ਡਬਲ ਇੰਜਣ” ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਹੁਣ ਆਮ ਜਨਤਾ ਲਈ “ਟਰਬਲ ਇੰਜਣ” ਬਣ ਚੁੱਕੀ ਹੈ। ਰਸੋਈ ਗੈਸ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਅਤੇ ਸ਼ਹਿਰ ਵਿੱਚ ਪੈਦਾ ਕੀਤੀ ਜਾ ਰਹੀ ਗੈਸ ਸਿਲੰਡਰ ਦੀ ਕਿੱਲਤ ਨੂੰ ਲੈ ਕੇ, ਅੱਜ ਆਮ ਆਦਮੀ ਪਾਰਟੀ (ਆਪ) ਚੰਡੀਗੜ੍ਹ ਨੇ ਸੈਕਟਰ-17 ਪਲਾਜ਼ਾ (ਨੀਲਮ ਸਿਨੇਮਾ ਦੇ ਸਾਹਮਣੇ) ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਹੱਲਾ ਬੋਲ ਕੀਤਾ। ਪ੍ਰਦਰਸ਼ਨ ਵਿੱਚ ‘ਆਪ’ ਵਰਕਰਾਂ ਅਤੇ ਆਮ ਜਨਤਾ ਦਾ ਭਾਰੀ ਹਜ਼ੂਮ ਉਮੜਿਆ, ਜਿਨ੍ਹਾਂ ਨੇ “ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ” ਦੇ ਗਗਨਭੇਦੀ ਨਾਅਰਿਆਂ ਨਾਲ ਪੂਰੇ ਪਲਾਜ਼ਾ ਨੂੰ ਗੁੰਜਾ ਦਿੱਤਾ।

ਰਸੋਈ ‘ਤੇ ‘ਸਰਜੀਕਲ ਸਟ੍ਰਾਈਕ’ ਕਰ ਰਹੀ ਹੈ ਮੋਦੀ ਸਰਕਾਰ
ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ‘ਆਪ’ ਨੇਤਾਵਾਂ ਨੇ ਭਾਜਪਾ ‘ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜੇ ਭਾਜਪਾ ਨੇਤਾ ਵਿਰੋਧੀ ਧਿਰ ਵਿੱਚ ਰਹਿੰਦਿਆਂ 400 ਰੁਪਏ ਦੇ ਸਿਲੰਡਰ ‘ਤੇ ਸੜਕਾਂ ‘ਤੇ ਬੈਠ ਕੇ ਛਾਤੀਆਂ ਪਿੱਟਦੇ ਸਨ, ਅੱਜ ਉਹ 1000 ਪਾਰ ਕਰ ਚੁੱਕੇ ਸਿਲੰਡਰ ‘ਤੇ ਗੂੰਗੇ ਅਤੇ ਬੋਲੇ ਹੋ ਚੁੱਕੇ ਹਨ। ਮੋਦੀ ਸਰਕਾਰ ਨੇ ਆਮ ਆਦਮੀ ਦੀ ਥਾਲੀ ਅਤੇ ਔਰਤਾਂ ਦੇ ਘਰ ਦੇ ਬਜਟ ‘ਤੇ ਸਿੱਧੀ ‘ਸਰਜੀਕਲ ਸਟ੍ਰਾਈਕ’ ਕਰ ਦਿੱਤੀ ਹੈ। ਇੱਕ ਪਾਸੇ ਮਹਿੰਗਾਈ ਨਾਲ ਜਨਤਾ ਦਾ ਲੱਕ ਟੁੱਟ ਚੁੱਕਾ ਹੈ, ਤਾਂ ਦੂਜੇ ਪਾਸੇ ਹੁਣ ਗੈਸ ਦੀ ਸਪਲਾਈ ਰੋਕ ਕੇ ਜਾਣਬੁੱਝ ਕੇ ਕਿੱਲਤ (ਆਰਟੀਫੀਸ਼ੀਅਲ ਸ਼ੌਰਟੇਜ) ਪੈਦਾ ਕੀਤੀ ਜਾ ਰਹੀ ਹੈ, ਤਾਂ ਜੋ ਪੂੰਜੀਪਤੀਆਂ ਦੀਆਂ ਜੇਬਾਂ ਭਰੀਆਂ ਜਾ ਸਕਣ।

ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਨੂੰ ਖੁੱਲ੍ਹੀ ਚੇਤਾਵਨੀ ਦਿੱਤੀ ਹੈ ਕਿ ਇਹ ਪ੍ਰਦਰਸ਼ਨ ਸਿਰਫ਼ ਇੱਕ ਝਾਕੀ ਹੈ। ਜੇਕਰ ਗੈਸ ਸਿਲੰਡਰ ਦੀਆਂ ਕੀਮਤਾਂ ‘ਤੇ ਤੁਰੰਤ ਲਗਾਮ ਨਾ ਲਗਾਈ ਗਈ ਅਤੇ ਸ਼ਹਿਰ ਵਿੱਚ ਸਪਲਾਈ ਵਿਵਸਥਾ ਸੁਚਾਰੂ ਨਾ ਹੋਈ, ਤਾਂ ਆਮ ਆਦਮੀ ਪਾਰਟੀ ਸੜਕਾਂ ‘ਤੇ ਉਤਰ ਕੇ ਇਸ ਅੰਦੋਲਨ ਨੂੰ ਹੋਰ ਉਗਰ ਕਰੇਗੀ ਅਤੇ ਭਾਜਪਾ ਨੇਤਾਵਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਕਰ ਦਿੱਤਾ ਜਾਵੇਗਾ।

ਇਸ ਰੋਸ ਪ੍ਰਦਰਸ਼ਨ ਵਿੱਚ ਸਾਬਕਾ ਮੇਅਰ ਕੁਲਦੀਪ ਕੁਮਾਰ, ਕੌਂਸਲਰ ਹਰਦੀਪ ਸਿੰਘ, ਜਨਰਲ ਸਕੱਤਰ ਸੰਨੀ ਔਲਖ, ਅੰਜੂ ਕਟਿਆਲ, ਯੋਗੇਸ਼ ਢੀਂਗਰਾ, ਜਸਬੀਰ ਸਿੰਘ ਲਾਡੀ, ਸ਼ਾਦਾਬ ਰਾਠੀ, ਲਲਿਤ ਮੋਹਨ, ਮੇਵਾ ਰਾਮ ਅਤੇ ਸਟੇਟ ਮੀਡੀਆ ਇੰਚਾਰਜ ਵਿਕ੍ਰਾਂਤ ਏ. ਤੰਵਰ ਮੌਜੂਦ ਰਹੇ। ਸ਼ਿਸ਼ੂਪਾਲ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਦੇ ਜੁਝਾਰੂ ਵਰਕਰ ਅਤੇ ਸਥਾਨਕ ਨਾਗਰਿਕ ਵੀ ਹਾਜ਼ਰ ਸਨ।

ਵਿਧਾਨ ਸਭਾ ਵਿੱਚ ਬਾਬੂ ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਸਿਫ਼ਾਰਸ਼ ਵਾਲਾ ਮਤਾ ਪਾਸ

ਚੰਡੀਗੜ੍ਹ: ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਕਾਂਸ਼ੀ ਰਾਮ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ।

ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਨੇਤਾ ਦੇ ਜੀਵਨ ਅਤੇ ਰਾਜਨੀਤਿਕ ਸਫ਼ਰ ਬਾਰੇ ਚਾਨਣਾ ਪਾਉਂਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਦਾ ਜਨਮ 15 ਮਾਰਚ, 1934 ਨੂੰ ਰੋਪੜ ਦੇ ਖਵਾਸਪੁਰਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਸਰਕਾਰੀ ਕਾਲਜ, ਰੋਪੜ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਉਨ੍ਹਾਂ ਨੇ ਬਾਅਦ ਵਿੱਚ 1991 ਵਿੱਚ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ 1996 ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦਿਆਂ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ, ਅਤੇ ਇਸ ਤੋਂ ਬਾਅਦ ਰਾਜ ਸਭਾ ਵਿੱਚ ਵੀ ਸੇਵਾਵਾਂ ਦਿੱਤੀਆਂ।”

ਹਾਲ ਹੀ ਵਿੱਚ, ਆਪਣੇ ਕੈਬਨਿਟ ਸਾਥੀ ਹਰਜੋਤ ਸਿੰਘ ਬੈਂਸ ਦੇ ਨਾਲ, ਮੈਂ ਬਾਬੂ ਕਾਂਸ਼ੀ ਰਾਮ ਨਾਲ ਸਬੰਧਤ ਰੋਪੜ ਦੇ ਪਿੰਡ ਖਵਾਸਪੁਰਾ ਅਤੇ ਆਨੰਦਪੁਰ ਸਾਹਿਬ ਦੇ ਪਿਰਥੀਪੁਰ ਬੁੰਗਾ ਦਾ ਦੌਰਾ ਕੀਤਾ। ਉਨ੍ਹਾਂ ਦੀ ਵਿਰਾਸਤ ਨੂੰ ਸਥਾਨਕ ਤੌਰ ‘ਤੇ ਸਨਮਾਨਿਤ ਕਰਨ ਲਈ, ਪੰਜਾਬ ਸਰਕਾਰ ਨੇ ਇੱਕ ਸਥਾਨਕ ਸਕੂਲ ਦੇ ਪੁਨਰ-ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ₹2 ਕਰੋੜ ਦੀ ਗ੍ਰਾਂਟ ਅਲਾਟ ਕੀਤੀ ਹੈ, ਜਿਸ ਦਾ ਨਾਮ ਬਾਬੂ ਕਾਂਸ਼ੀ ਰਾਮ  ਦੇ ਨਾਮ ‘ਤੇ ਰੱਖਿਆ ਜਾਵੇਗਾ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਰਸਮੀ ਤੌਰ ‘ਤੇ ਬਾਬੂ ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ। ਹਾਲਾਂਕਿ 8ਸ ਤੋਂ ਪਹਿਲਾਂ, 9 ਅਕਤੂਬਰ 2006 ਨੂੰ ਬਾਬੂ ਕਾਂਸ਼ੀ ਰਾਮ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਵਿਆਪਕ ਮੰਗ ਦੇ ਬਾਵਜੂਦ ਦਿੱਲੀ ਵਿੱਚ ਇੱਕ ਯਾਦਗਾਰ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਵਿੱਚ ਅਸਫਲ ਰਹੀ।

ਅੰਤ ਵਿੱਚ, ਉਨ੍ਹਾਂ ਨੇ ਸਦਨ ਨੂੰ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਦਨ ਨੂੰ ਇਹ ਮਤਾ ਪੂਰੀ ਏਕਤਾ ਨਾਲ ਪਾਸ ਕਰਨਾ ਚਾਹੀਦਾ ਹੈ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਸਿਫਾਰਸ਼ ਭੇਜਣੀ ਚਾਹੀਦੀ ਹੈ।”

ਸਪੀਕਰ ਸੰਧਵਾਂ ਵੱਲੋਂ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਫੋਟੋਆਂ ਦਾ ਉਦਘਾਟਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਦਰਮਿਆਨ ਸਹੀ ਅੰਤਰ ਬਾਰੇ ਦੱਸਿਆ।

ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

‘ਕੰਮ ਕਰਨ ਦੀ ਸਿਆਸਤ’ ਨਾਲ ਚਾਰ ਸਾਲਾਂ ਵਿੱਚ ਗਾਰੰਟੀਆਂ ਪੂਰੀਆਂ ਕੀਤੀਆਂ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ।

ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ। ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ।

ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁੜ ਨਿਰਮਾਣ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਡਿਜੀਟਲ ਕ੍ਰਾਂਤੀ ਹੇਠ 9,000 ਤੋਂ ਵੱਧ ਸਮਾਰਟ ਕਲਾਸਰੂਮ ਅਤੇ 5,000 ਕੰਪਿਊਟਰ ਲੈਬ ਖੋਲ੍ਹੇ ਗਏ ਹਨ, ਜਿਸ ਨਾਲ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮਿਲ ਰਹੀ ਹੈ।

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਠੇਕੇ ‘ਤੇ ਰੱਖੇ ਅਧਿਆਪਕਾਂ ਨੂੰ ਰੈਗੂਲਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ 15,000 ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ

ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਨਕਦੀ ਰਹਿਤ ਇਲਾਜ ਮਿਲੇਗਾ।” ਉਨ੍ਹਾਂ ਅੱਗੇ ਕਿਹਾ, “ਇਹ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ ਹੈ।ਜਦੋਂ ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਪੰਜਾਬ ’ਚ ਸਿਰਫ਼ 400 ਕਲੀਨਿਕ ਬਣਾਏ ਸਨ, ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ।

ਇਨ੍ਹਾਂ ਕਲੀਨਿਕਾਂ ਦੀ ਓ.ਪੀ.ਡੀ. ਵਿੱਚ ਇਲਾਜ ਲਈ ਆਉਣ ਵਾਲਿਆਂ ਦੀ ਗਿਣਤੀ ਪੰਜ ਕਰੋੜ ਤੋਂ ਵੱਧ ਪਾਰ ਹੋ ਗਈ ਹੈ।ਪੰਜਾਬ ਦੇ ਇਤਿਹਾਸ ਵਿੱਚ ਡਾਕਟਰਾਂ ਦੀ ਸਭ ਤੋਂ ਵੱਡੀ ਭਰਤੀ ਸਰਕਾਰੀ ਹਸਪਤਾਲਾਂ ਵਿੱਚ ਹੋਈ ਹੈ ਅਤੇ ਪਿਛਲੇ ਚਾਰ ਸਾਲਾਂ ਵਿੱਚ 1,575 ਡਾਕਟਰਾਂ ਦੀ ਭਰਤੀ ਕੀਤੀ ਗਈ ਹੈ।

ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਨੌਜਵਾਨਾਂ ਦੇ ਵਿਕਾਸ ਲਈ ਇਤਿਹਾਸਕ ਉਪਰਾਲੇ

ਖੇਡਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪਿੰਡਾਂ ਦੇ ਖੇਡ ਮੈਦਾਨਾਂ ਵਿੱਚ ਇਤਿਹਾਸਕ ਨਿਵੇਸ਼ ਕਰ ਰਿਹਾ ਹੈ ਅਤੇ 1100 ਕਰੋੜ ਰੁਪਏ ਦੇ ਨਿਵੇਸ਼ ਨਾਲ 3000 ਆਧੁਨਿਕ ਖੇਡ ਮੈਦਾਨ ਬਣਾਏ ਜਾ ਰਹੇ ਹਨ।

ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ 6000 ਇਨਡੋਰ ਜਿੰਮ ਬਣਾਏ ਜਾ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਓਲੰਪਿਕ ਤਗਮਾ ਜੇਤੂ ਪੰਜਾਬੀ ਹਾਕੀ ਖਿਡਾਰੀਆਂ ਨੂੰ ਇਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀਆਂ ਮਿਲੀਆਂ ਹਨ, ਜਦੋਂ ਕਿ ਮਹਿਲਾ ਕ੍ਰਿਕਟ ਵਿਸ਼ਵ ਕੱਪ-2025 ਦੇ ਜੇਤੂਆਂ ਨੂੰ 4.91 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।

ਪੇਂਡੂ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ

ਪਿਛਲੇ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਆਪਣੇ ਘਰ ਬਣਾਉਣ ਲਈ ਸਹਾਇਤਾ ਪ੍ਰਾਪਤ ਹੋਈ ਹੈ, ਜਿਸ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ 30,000 ਪਰਿਵਾਰ ਵੀ ਸ਼ਾਮਲ ਹਨ।” ਉਨ੍ਹਾਂ ਅੱਗੇ ਕਿਹਾ, “ਪਿਛਲੀ ਸਰਕਾਰ ਨੇ ਪੰਜ ਸਾਲਾਂ ਵਿੱਚ 39,000 ਘਰ ਬਣਾਏ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 76,000 ਪਰਿਵਾਰਾਂ ਨੂੰ ਸਹਾਇਤਾ ਦਿੱਤੀ।40,000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ 

ਕਿਸਾਨਾਂ ਤੇ ਖੇਤੀਬਾੜੀ ਸੁਧਾਰਾਂ ਲਈ ਇਤਿਹਾਸਕ ਕਦਮ

ਖੇਤੀਬਾੜੀ ਸੁਧਾਰਾਂ ਬਾਰੇ ਗੱਲ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਲੰਬੇ ਸਮੇਂ ਤੋਂ ਬੰਦ ਪਏ ਕੁੱਲ 18,349 ਖਾਲਿਆਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਜਿਸ ਨਾਲ ਹੁਣ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਜਾ ਰਿਹਾ ਹੈ।

ਪੰਜਾਬ ਦੇ ਕਿਸਾਨਾਂ ਨੂੰ ਗੰਨੇ ਲਈ ਪ੍ਰਤੀ ਕੁਇੰਟਲ 416 ਰੁਪਏ ਮਿਲ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਕੀਮਤ ਹੈ।ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਿਆ ਹੈ, ਜੋ ਕਿ ਭਾਰਤ ਵਿੱਚ ਸਭ ਤੋਂ ਵੱਧ ਹੈ। 

ਮਹਿਲਾ ਸਸ਼ਕਤੀਕਰਨ ਅਤੇ ਸਮਾਜ ਭਲਾਈ ਪਹਿਲਕਦਮੀਆਂ
“ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਹਰ ਮਹੀਨੇ 1,000 ਰੁਪਏ ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋਣਗੇ।” ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ ਅਤੇ ਹਰ ਸਾਲ 14.5 ਕਰੋੜ ਤੋਂ ਵੱਧ ਮੁਫ਼ਤ ਬੱਸ ਸਫ਼ਰ ਦਾ ਲਾਭ ਉਠਾਇਆ ਜਾਂਦਾ ਹੈ।

ਪੰਜਾਬ ਵਿਧਾਨ ਸਭਾ ਵਿੱਚ ਦੋ ਅਹਿਮ ਬਿੱਲ ਪਾਸ, ਕਾਂਸ਼ੀ ਰਾਮ ਲਈ ਭਾਰਤ ਰਤਨ ਦੀ ਸਿਫਾਰਸ਼

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਦੋ ਮਹੱਤਵਪੂਰਨ ਬਿੱਲ ਪਾਸ ਕੀਤੇ ਹਨ। ਇਨ੍ਹਾਂ ਵਿੱਚੋਂ ਪਹਿਲਾ ਬਿੱਲ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਅਤੇ ਸਟਾਕਿਸਟ ਐਂਡ ਰਿਟੇਲਰਜ਼ (ਸੋਧ) ਬਿੱਲ, 2026, ਪੰਜਾਬ ਦੇ ਜਲ ਸਰੋਤ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਬਹੁਮਤ ਨਾਲ ਪਾਸ ਕਰ ਦਿੱਤਾ।

ਦੂਜਾ ਬਿੱਲ ਸ੍ਰੀ ਗੁਰੂ ਤੇਗ ਬਹਾਦਰ ਵਰਲਡ ਕਲਾਸ ਯੂਨੀਵਰਸਿਟੀ, ਪੰਜਾਬ ਬਿੱਲ, 2026 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਸਦਨ ਨੇ ਸਰਬਸੰਮਤੀ ਨਾਲ ਇੱਕ ਹੋਰ ਅਹਿਮ ਮਤਾ ਵੀ ਪਾਸ ਕੀਤਾ, ਜਿਸ ਵਿੱਚ ਕੇਂਦਰ ਸਰਕਾਰ ਨੂੰ ਉੱਘੇ ਦਲਿਤ ਨੇਤਾ ਅਤੇ ਸਮਾਜ ਸੁਧਾਰਕ ਸਾਹਿਬ ਕਾਂਸ਼ੀ ਰਾਮ ਨੂੰ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਭਾਰਤ ਰਤਨ ਦੇਣ ਦੀ ਸਿਫਾਰਸ਼ ਕੀਤੀ ਗਈ।

ਸਦਨ ਨੇ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਪ੍ਰਤਾਪ ਸਿੰਘ ਬਾਜਵਾ ਦੁਆਰਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਇੱਕ ਮਤਾ ਵੀ ਪਾਸ ਕੀਤਾ। ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੁਆਰਾ ਪੇਸ਼ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ 11 ਰਿਪੋਰਟਾਂ, ਜਿਨ੍ਹਾਂ ਵਿੱਚ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੁਆਰਾ ਸਾਲ 2023-24 ਲਈ ਰਾਜ ਦੇ ਵਿੱਤ ਬਾਰੇ ਰਿਪੋਰਟ, ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਸਟੇਟ ਪਬਲਿਟ ਸੈਕਟਰ ਇੰਟਰਪ੍ਰਾਈਜਜ਼ ਬਾਰੇ ਰਿਪੋਰਟ, ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਰਾਜ ਦੇ ਮਾਲੀਏ ਬਾਰੇ ਰਿਪੋਰਟ ਅਤੇ ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਇੱਕ ਹੋਰ ਰਿਪੋਰਟ ਸ਼ਾਮਲ ਹੈ।

ਇਸ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਰਫਾਰਮੈਂਸ ਆਡਿਟ ਅਤੇ ਪੰਜਾਬ ਵਿੱਚ ਸ਼ਹਿਰੀ ਸਥਾਨਕ ਸੰਸਥਾਵਾਂ ਦੁਆਰਾ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਰਿਪੋਰਟ, ਮਾਰਚ 2024 ਤੱਕ ਦੇ ਵਿੱਤੀ ਵਰ੍ਹੇ ਲਈ ਰਾਜ ਦੇ ਮਾਲੀਏ ਬਾਰੇ ਰਿਪੋਰਟ, ਮਾਰਚ 2024 ਤੱਕ ਦੇ ਵਿੱਤੀ ਵਰ੍ਹੇ ਲਈ ਇੱਕ ਹੋਰ ਰਿਪੋਰਟ ਅਤੇ ਮਾਰਚ 2023 ਤੱਕ ਦੇ ਵਿੱਤੀ ਵਰ੍ਹੇ ਲਈ ਸਥਾਨਕ ਸੰਸਥਾਵਾਂ ਬਾਰੇ ਰਿਪੋਰਟ ਵੀ ਪੇਸ਼ ਕੀਤੀ ਗਈ।

ਇਸ ਤੋਂ ਇਲਾਵਾ ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਖਾਤੇ (ਭਾਗ-1), ਸਾਲ 2024-25 ਲਈ ਪੰਜਾਬ ਸਰਕਾਰ ਦੇ ਵਿੱਤ ਖਾਤੇ (ਭਾਗ-2) ਅਤੇ ਸਾਲ 2024-25 ਲਈ ਪੰਜਾਬ ਸਰਕਾਰ ਦੇ ਨਮਿੱਤਣ ਖਾਤੇ ਵੀ ਸਦਨ ਦੇ ਸਾਹਮਣੇ ਰੱਖੇ ਗਏ। ਇਸਦੇ ਨਾਲ ਹੀ ਬੁੱਢਾ ਦਰਿਆ ਅਤੇ ਘੱਗਰ ਦਰਿਆ ਬਾਰੇ ਚੇਅਰਮੈਨ ਕਮੇਟੀ ਦੀ ਰਿਪੋਰਟ ਵੀ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਸਾਲ 2026-27 ਲਈ ਚੁਣੀਆਂ ਗਈਆਂ ਕਮੇਟੀਆਂ ਦੇ ਗਠਨ ਬਾਰੇ ਇੱਕ ਮਤਾ ਵੀ ਸਦਨ ਵਿੱਚ ਲਿਆਂਦਾ ਗਿਆ।

ਮਾਰਚ ਮਹੀਨੇ ਵਿੱਚ ਛੁੱਟੀਆਂ ਦੀ ਭਰਮਾਰ, ਫਿਰ ਆਈਆਂ ਇਕੱਠੀਆਂ 3 ਛੁੱਟੀਆਂ

ਚੰਡੀਗੜ੍ਹ :- ਮਾਰਚ ਮਹੀਨਾ ਵਿਦਿਆਰਥੀਆਂ ਲਈ ਇੱਕ ਪਾਸੇ ਪ੍ਰੀਖਿਆਵਾਂ ਦਾ ਸਮਾਂ ਹੁੰਦਾ ਹੈ ਤਾਂ ਦੂਜੇ ਪਾਸੇ ਇਸ ਦੌਰਾਨ ਕਈ ਤਿਉਹਾਰ ਅਤੇ ਸਰਕਾਰੀ ਛੁੱਟੀਆਂ ਵੀ ਆਉਂਦੀਆਂ ਹਨ। ਆਮ ਤੌਰ ’ਤੇ ਸਕੂਲਾਂ ਅਤੇ ਕਾਲਜਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਵਿੱਚ ਕਰਵਾਈਆਂ ਜਾਂਦੀਆਂ ਹਨ, ਪਰ ਇਸ ਮਹੀਨੇ ਤਿਉਹਾਰਾਂ ਅਤੇ ਹਫਤਾਵਾਰੀ ਛੁੱਟੀਆਂ ਦੇ ਮਿਲਾਪ ਨਾਲ ਵਿਦਿਆਰਥੀਆਂ ਨੂੰ ਕਾਫ਼ੀ ਅਰਾਮ ਦੇ ਦਿਨ ਮਿਲ ਰਹੇ ਹਨ।

ਤਿਉਹਾਰਾਂ ਕਾਰਨ ਵਧੀਆਂ ਸਰਕਾਰੀ ਛੁੱਟੀਆਂ
ਇਸ ਮਹੀਨੇ ਕਈ ਧਾਰਮਿਕ ਤਿਉਹਾਰ ਵੀ ਮਨਾਏ ਜਾ ਰਹੇ ਹਨ, ਜਿਸ ਕਰਕੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਵਾਧੂ ਛੁੱਟੀਆਂ ਰਹਿਣਗੀਆਂ। 21 ਮਾਰਚ ਨੂੰ Eid al-Fitr ਮੌਕੇ ਸਰਕਾਰੀ ਛੁੱਟੀ ਰਹੇਗੀ, ਜਿਸ ਦਿਨ ਸ਼ਿਕਸ਼ਣ ਸੰਸਥਾਵਾਂ ਅਤੇ ਦਫ਼ਤਰ ਬੰਦ ਰਹਿਣਗੇ। ਇਸ ਤੋਂ ਅਗਲੇ ਦਿਨ 22 ਮਾਰਚ ਨੂੰ ਐਤਵਾਰ ਹੋਣ ਕਰਕੇ ਹਫਤਾਵਾਰੀ ਛੁੱਟੀ ਵੀ ਮਿਲੇਗੀ।

ਸ਼ਹੀਦਾਂ ਦੀ ਯਾਦ ਵਿੱਚ ਵੀ ਰਹੇਗੀ ਛੁੱਟੀ
23 ਮਾਰਚ ਨੂੰ Shaheed Diwas ਮੌਕੇ ਛੁੱਟੀ ਮਨਾਈ ਜਾਵੇਗੀ। ਇਹ ਦਿਨ ਦੇਸ਼ ਦੇ ਮਹਾਨ ਸ਼ਹੀਦਾਂ Bhagat Singh, Sukhdev Thapar ਅਤੇ Shivaram Rajguru ਦੀ ਸ਼ਹਾਦਤ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਇਸ ਤਰ੍ਹਾਂ 21,22 ਤੇ 23 ਮਾਰਚ ਨੂੰ ਤਿੰਨ ਇਕਠੀਆਂ ਛੁੱਟੀਆਂ ਰਹਿਣਗੀਆਂ

ਹੋਰ ਤਿਉਹਾਰਾਂ ਕਾਰਨ ਵੀ ਰਹਿਣਗੀਆਂ ਛੁੱਟੀਆਂ
ਮਾਰਚ ਦੇ ਅਖੀਰਲੇ ਦਿਨਾਂ ਵਿੱਚ ਵੀ ਕਈ ਮਹੱਤਵਪੂਰਨ ਤਿਉਹਾਰ ਆ ਰਹੇ ਹਨ। 26 ਮਾਰਚ ਨੂੰ Ram Navami ਅਤੇ 31 ਮਾਰਚ ਨੂੰ Mahavir Jayanti ਮੌਕੇ ਸਰਕਾਰੀ ਛੁੱਟੀ ਹੋਵੇਗੀ। ਇਸ ਤਰ੍ਹਾਂ ਵੀਕਐਂਡ ਅਤੇ ਤਿਉਹਾਰਾਂ ਨੂੰ ਮਿਲਾ ਕੇ ਵਿਦਿਆਰਥੀਆਂ ਨੂੰ ਕੁੱਲ ਮਿਲਾ ਕੇ ਕਰੀਬ 11 ਦਿਨਾਂ ਦੀਆਂ ਛੁੱਟੀਆਂ ਮਿਲਣ ਦੀ ਸੰਭਾਵਨਾ ਹੈ।

ਪੰਜਾਬ ਕਰੇਗਾ ਹਾਕੀ ਏਸ਼ੀਆ ਕੱਪ ਦੀ ਮੇਜ਼ਬਾਨੀ, ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਦੀ ਯੋਜਨਾ ਦਾ ਐਲਾਨ!

ਅੰਮ੍ਰਿਤਸਰ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਨਾ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਆਪਣੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਕੀਤੀਆਂ ਉਪਲਬਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਅਰਸੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਕਈ ਅਹਿਮ ਕਦਮ ਚੁੱਕੇ ਹਨ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਪੰਜਾਬ ਨੂੰ ਹਾਕੀ ਏਸ਼ੀਆ ਕੱਪ ਦੀ ਮੇਜ਼ਬਾਨੀ
ਮੁੱਖ ਮੰਤਰੀ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਪੰਜਾਬ ਨੂੰ Hockey Asia Cup ਦੀ ਮੇਜ਼ਬਾਨੀ ਮਿਲੀ ਹੈ, ਜਿਸਨੂੰ ਸੂਬੇ ਲਈ ਵੱਡੀ ਉਪਲਬਧੀ ਮੰਨਿਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਇਹ ਮੁਕਾਬਲੇ Jalandhar ਦੇ ਬਰਲਟਨ ਪਾਰਕ ਅਤੇ Mohali ਵਿੱਚ ਕਰਵਾਏ ਜਾਣਗੇ ਅਤੇ ਟੂਰਨਾਮੈਂਟ ਦਾ ਫਾਈਨਲ 21 ਜਾਂ 22 ਤਰੀਖ਼ ਤੱਕ ਖੇਡਿਆ ਜਾਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ ਵਿੱਚ ਕ੍ਰਿਕਟ ਸਟੇਡੀਅਮ ਬਣਾਉਣ ਦੀ ਯੋਜਨਾ
ਮੁੱਖ ਮੰਤਰੀ ਨੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਦੇ ਹਿੱਸੇ ਵਜੋਂ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਵਿੱਚ ਇੱਕ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ ਬਣਾਉਣ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਲਈ ਸਰਕਾਰ ਵੱਲੋਂ ਉਚਿਤ ਜ਼ਮੀਨ ਦੀ ਤਲਾਸ਼ ਜਾਰੀ ਹੈ ਅਤੇ ਨਾਲ ਹੀ ਹਵਾਈ ਅੱਡੇ ਅਤੇ ਹੋਟਲ ਸਹੂਲਤਾਂ ਵਰਗੀਆਂ ਲੋੜੀਂਦੀਆਂ ਸ਼ਰਤਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ।

ਚੋਣਾਂ ਬਾਰੇ ਮੁੱਖ ਮੰਤਰੀ ਦੀ ਪ੍ਰਤੀਕਿਰਿਆ
ਚੋਣੀ ਸਿਆਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦੀ ਮੁਕਾਬਲਾ ਕਿਸੇ ਹੋਰ ਪਾਰਟੀ ਨਾਲ ਨਹੀਂ, ਸਗੋਂ ਆਪਣੇ ਪਿਛਲੇ ਕੰਮ ਨਾਲ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇ ਸੂਬੇ ਵਿੱਚ Bharatiya Janata Party ਦੀ ਸਰਕਾਰ ਬਣਦੀ ਹੈ ਤਾਂ ਧਾਰਮਿਕ ਤਣਾਅ ਵਧਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ, ਇਸ ਲਈ ਪੰਜਾਬ ਦੇ ਲੋਕਾਂ ਨੂੰ ਸੂਝਬੂਝ ਨਾਲ ਫ਼ੈਸਲਾ ਕਰਨਾ ਚਾਹੀਦਾ ਹੈ।