Home Blog Page 543

ਕਟਕ ਦੇ ਐਸਸੀਬੀ ਮੈਡੀਕਲ ਕਾਲਜ ਦੇ ਟਰੌਮਾ ਆਈਸੀਯੂ ਵਿੱਚ ਅੱਗ, 10 ਮਰੀਜ਼ਾਂ ਦੀ ਮੌਤ; ਮੁੱਖ ਮੰਤਰੀ ਵੱਲੋਂ ਨਿਆਂਇਕ ਜਾਂਚ ਦੇ ਹੁਕਮ

ਉਡੀਸ਼ਾ :- ਉਡੀਸ਼ਾ ਦੇ ਕਟਕ ਸਥਿਤ ਐਸਸੀਬੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਟਰੌਮਾ ਕੇਅਰ ਆਈਸੀਯੂ ਵਿੱਚ ਲੱਗੀ ਅੱਗ ਕਾਰਨ ਵੱਡਾ ਹਾਦਸਾ ਵਾਪਰ ਗਿਆ। ਅੱਗ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਅਫ਼ਰਾਤਫ਼ਰੀ ਦਾ ਮਾਹੌਲ ਬਣ ਗਿਆ ਅਤੇ ਮਰੀਜ਼ਾਂ ਨੂੰ ਬਚਾਉਣ ਲਈ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਗਏ। ਇਸ ਦਰਦਨਾਕ ਘਟਨਾ ਵਿੱਚ ਕੁੱਲ 10 ਮਰੀਜ਼ਾਂ ਦੀ ਜਾਨ ਚਲੀ ਗਈ, ਜਦਕਿ ਕਈ ਹੋਰ ਮਰੀਜ਼ਾਂ ਨੂੰ ਤੁਰੰਤ ਦੂਜੇ ਵਾਰਡਾਂ ਵਿੱਚ ਭੇਜਿਆ ਗਿਆ।

ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸੰਦੇਹ
ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੇ ਸਮੇਂ ਟਰੌਮਾ ਆਈਸੀਯੂ, ਉਸ ਨਾਲ ਲੱਗਦੇ ਹੋਰ ਆਈਸੀਯੂ ਅਤੇ ਪਹਿਲੀ ਮੰਜ਼ਿਲ ਦੇ ਵਾਰਡ ਵਿੱਚ ਕੁੱਲ 23 ਮਰੀਜ਼ ਦਾਖ਼ਲ ਸਨ। ਅੱਗ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ’ਤੇ ਲਿਜਾਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ 7 ਮਰੀਜ਼ਾਂ ਦੀ ਮੌਤ ਅੱਗ ਕਾਰਨ ਹੋ ਗਈ, ਜਦਕਿ ਬਾਕੀਆਂ ਨੂੰ ਤਬਦੀਲ ਕਰਨ ਮਗਰੋਂ 3 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ। ਸ਼ੁਰੂਆਤੀ ਜਾਣਕਾਰੀ ਅਨੁਸਾਰ ਅੱਗ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਮਰੀਜ਼ਾਂ ਨੂੰ ਬਚਾਉਂਦੇ ਸਮੇਂ ਕਰਮਚਾਰੀ ਵੀ ਜ਼ਖ਼ਮੀ
ਹਸਪਤਾਲ ਦੇ ਡਾਕਟਰਾਂ, ਮੈਡੀਕਲ ਸਟਾਫ ਅਤੇ ਸੁਰੱਖਿਆ ਕਰਮਚਾਰੀਆਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਮਰੀਜ਼ਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਕਰਮਚਾਰੀ ਖੁਦ ਵੀ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਜਾਰੀ ਹੈ।

ਮੁੱਖ ਮੰਤਰੀ ਵੱਲੋਂ ਦੌਰਾ, ਨਿਆਂਇਕ ਜਾਂਚ ਦਾ ਐਲਾਨ
ਉਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਹਸਪਤਾਲ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਹਾਦਸੇ ਦੀ ਨਿਆਂਇਕ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਅਧਿਕਾਰੀਆਂ ਨੂੰ ਸਾਰੇ ਮਰੀਜ਼ਾਂ ਦੀ ਸੁਰੱਖਿਅਤ ਤਬਦੀਲੀ ਅਤੇ ਉਚਿਤ ਇਲਾਜ ਯਕੀਨੀ ਬਣਾਉਣ ਲਈ ਕਿਹਾ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਹਸਪਤਾਲੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਪ੍ਰਬੰਧ ਸੁਧਾਰਨ ਲਈ ਮੌਜੂਦਾ ਵਿੱਤੀ ਸਾਲ ਵਿੱਚ 400 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।

ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ ਆਖਰੀ ਦਿਨ

ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਆਖਰੀ ਦਿਨ ਹੈ ਅਤੇ ਸਦਨ ਵਿੱਚ ਕਈ ਮਹੱਤਵਪੂਰਨ ਮਸਲੇ ਚਰਚਾ ਲਈ ਆਉਣ ਦੀ ਸੰਭਾਵਨਾ ਹੈ। ਅੱਜ ਦੀ ਕਾਰਵਾਈ ਦੌਰਾਨ ਸਰਕਾਰ ਵੱਲੋਂ 2 ਬਿੱਲ ਅਤੇ 12 ਵੱਖ-ਵੱਖ ਕਮੇਟੀਆਂ ਦੀਆਂ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੀਆਂ ਜਾਣਗੀਆਂ। ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਇੱਕ ਕਥਿਤ ਟਿੱਪਣੀ ਨੂੰ ਲੈ ਕੇ ਸਦਨ ਵਿੱਚ ਤਣਾਅ ਬਣ ਸਕਦਾ ਹੈ। ਵਿਰੋਧੀ ਪੱਖ ਵੱਲੋਂ ਇਸ ਮਾਮਲੇ ’ਤੇ ਤਿੱਖੀ ਪ੍ਰਤੀਕ੍ਰਿਆ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਕਾਰਨ ਸਦਨ ਦੀ ਕਾਰਵਾਈ ਦੌਰਾਨ ਹੰਗਾਮੇ ਦੇ ਆਸਾਰ ਵੀ ਬਣੇ ਹੋਏ ਹਨ।

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 4 ਸਾਲ ਪੂਰੇ, ਮੁੱਖ ਮੰਤਰੀ ਭਗਵੰਤ ਮਾਨ ਅੱਜ ਪੇਸ਼ ਕਰਨਗੇ ਕੰਮਕਾਜ ਦਾ ਹਿਸਾਬ

ਪੰਜਾਬ ’ਚ ਅਚਾਨਕ ਬਦਲਿਆ ਮੌਸਮ, ਤੇਜ਼ ਹਵਾਵਾਂ ਨਾਲ ਮੀਂਹ ਤੇ ਗੜੇਮਾਰੀ; ਤਾਪਮਾਨ ਡਿੱਗਿਆ, ਕਿਸਾਨ ਚਿੰਤਤ

ਚੰਡੀਗੜ੍ਹ :- ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਦਰਮਿਆਨ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੋਮਵਾਰ ਸਵੇਰੇ ਤੜਕੇ ਹੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅਸਮਾਨ ਬੱਦਲਾਂ ਨਾਲ ਘਿਰ ਗਿਆ ਅਤੇ ਠੰਡੀ ਹਵਾਵਾਂ ਚੱਲਣ ਲੱਗ ਪਈਆਂ। ਪਹਿਲਾਂ ਹਲਕੀ ਬੂੰਦਾਬਾਂਦੀ ਨਾਲ ਮੌਸਮ ਬਦਲਣ ਦੇ ਸੰਕੇਤ ਮਿਲੇ, ਪਰ ਕੁਝ ਸਮੇਂ ਬਾਅਦ ਕਈ ਥਾਵਾਂ ’ਤੇ ਮੀਂਹ ਦੇ ਨਾਲ ਗੜੇਮਾਰੀ ਵੀ ਹੋਈ, ਜਿਸ ਕਾਰਨ ਵਾਤਾਵਰਨ ਇੱਕ ਵਾਰ ਫਿਰ ਠੰਡਾ ਹੋ ਗਿਆ।

ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਡਰੋਨ ਹਮਲੇ ਨਾਲ ਫਿਊਲ ਟੈਂਕ ਵਿੱਚ ਭਿਆਨਕ ਅੱਗ, ਉਡਾਣਾਂ ਅਸਥਾਈ ਤੋਰ ਤੇ ਬੰਦ

ਦੁਬਈ :- ਦੁਬਈ ਇੰਟਰਨੈਸ਼ਨਲ ਹਵਾਈ ਅੱਡੇ ਦੇ ਨੇੜਲੇ ਇਲਾਕੇ ਵਿੱਚ ਸੋਮਵਾਰ ਨੂੰ ਉਸ ਵੇਲੇ ਅਚਾਨਕ ਹੜਕੰਪ ਮਚ ਗਿਆ ਜਦੋਂ ਇਕ ਡਰੋਨ ਹਮਲੇ ਤੋਂ ਬਾਅਦ ਫਿਊਲ ਟੈਂਕ ਵਿੱਚ ਭਿਆਨਕ ਅੱਗ ਭੜਕ ਉੱਠੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਡਰੋਨ ਈਰਾਨ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ, ਜਿਸ ਨੇ ਹਵਾਈ ਅੱਡੇ ਦੇ ਨੇੜੇ ਸਥਿਤ ਈਧਨ ਸਟੋਰੇਜ ਟੈਂਕ ਨੂੰ ਨਿਸ਼ਾਨਾ ਬਣਾਇਆ। ਅੱਗ ਲੱਗਣ ਨਾਲ ਖੇਤਰ ਵਿੱਚ ਘਣਾ ਧੂੰਆ ਫੈਲ ਗਿਆ ਜੋ ਕਾਫ਼ੀ ਦੂਰ ਤੱਕ ਦਿਖਾਈ ਦੇ ਰਿਹਾ ਸੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

 

ਓਡੀਸ਼ਾ – ਕਟਕ ਦੇ ਐਸ.ਸੀ.ਬੀ. ਮੈਡੀਕਲ ਕਾਲਜ ਦੇ ਆਈ.ਸੀ.ਯੂ. ਵਿੱਚ ਭਿਆਨਕ ਅੱਗ, 10 ਮਰੀਜ਼ਾਂ ਦੀ ਮੌਤ; ਬਚਾਅ ਦੌਰਾਨ 11 ਕਰਮਚਾਰੀ ਝੁਲਸੇ

ਨਵੀਂ ਫਿਲਮ ਨੀਤੀ ਨਾਲ ਪੰਜਾਬ ਬਣੇਗਾ ਸ਼ੂਟਿੰਗ ਹੱਬ, ਮੀਡੀਆ ਤੇ ਸਿਨੇਮਾ ਉਦਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ

ਚੰਡੀਗੜ੍ਹ: ਪੰਜਾਬ ਨੂੰ ਫਿਲਮ ਨਿਰਮਾਣ ਦਾ ਪ੍ਰਮੁੱਖ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ 2026″ ਲਾਗੂ ਕੀਤੀ ਹੈ, ਜਿਸ ਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਹੇ-ਪੱਖੀ ਅਤੇ ਲਚਕੀਲੀ ਬਣਾਇਆ ਗਿਆ ਹੈ। ਇਹ ਗੱਲ ਮੋਹਾਲੀ ਦੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਮੀਡੀਆ ਅਤੇ ਮਨੋਰੰਜਨ ਸੈਸ਼ਨ ਦੌਰਾਨ ਪੈਨਲ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਈ।

ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, ਪੰਜਾਬ ਦੀ ਨਾਕਾਰਾਤਮਕ ਛਵੀ ਪੇਸ਼ ਕਰਨ ਵਾਲੇ ਵਿਚੋਲਿਆਂ ਦਾ ਦੌਰ ਖਤਮ ਹੋ ਚੁੱਕਾ ਹੈ ਅਤੇ ਫਿਲਮਕਾਰਾਂ ਅਤੇ ਮੀਡੀਆ ਧਿਰਾਂ ਨੂੰ ਸ਼ੂਟਿੰਗ ਲਈ ਸਿੰਗਲ ਵਿੰਡੋ ਕਲੀਅਰੈਂਸ ਪ੍ਰਣਾਲੀ ਅਤੇ ਹਰ ਤਰ੍ਹਾਂ ਦੀ ਸਰਕਾਰੀ ਸਹਾਇਤਾ ਦਿੱਤੀ ਜਾਵੇਗੀ। ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ “ਸੁਪਨਮਈ ਪ੍ਰੋਜੈਕਟ” ਹੈ ਅਤੇ ਇਸ ਨੂੰ ਹਕੀਕਤ ਵਿੱਚ ਬਦਲਣ ਲਈ ਸਾਂਝੇ ਹੰਭਲੇ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ “ਪੰਜਾਬੀਅਤ” ਦੀ ਰੂਹ ਕਦੇ ਮਰੀ ਨਹੀਂ।

ਸਰਕਾਰ ਫਿਲਮ ਸ਼ੂਟਿੰਗ ਲਈ ਪ੍ਰਵਾਨਗੀਆਂ ਨੂੰ ਸੌਖਾ ਬਣਾਉਣ ਲਈ ਪ੍ਰਕਿਰਿਆ ਵਿੱਚ ਸੁਧਾਰ ਲਿਆ ਰਹੀ ਹੈ। ਉਨ੍ਹਾਂ ਇਕ ਹਾਲੀਆ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਇੱਕ ਪ੍ਰੋਡਕਸ਼ਨ ਯੂਨਿਟ ਨੂੰ ਸਮੱਸਿਆ ਪੇਸ਼ ਆਈ ਤਾਂ ਸਬੰਧਿਤ ਅਧਿਕਾਰੀ ਨੂੰ ਇੱਕ ਫੋਨ ਕਰਨ ਨਾਲ ਹੀ ਮਸਲਾ ਤੁਰੰਤ ਹੱਲ ਹੋ ਗਿਆ। ਓਹਨਾਂ ਵਿਸ਼ਵਾਸ ਦਿਵਾਇਆ “ਪੰਜਾਬ ਦੀ ਧਰਤੀ ‘ਤੇ ਕਦਮ ਰੱਖਣ ਵਾਲਾ ਇਸ ਖੇਤਰ ਦਾ ਮੈਂਬਰ ਸਾਡੇ ਆਪਣੇ ਪਰਿਵਾਰ ਵਾਂਗ ਹੈ। ਅਸੀਂ ਹਰ ਤਰੀਕੇ ਨਾਲ ਮਦਦ ਕਰਾਂਗੇ ਤਾਂ ਜੋ ਉਹ ਆਪਣੇ ਆਪ ਨੂੰ ਘਰ ਵਰਗਾ ਮਹਿਸੂਸ ਕਰੇ।”

ਇਸ ਮੌਕੇ ਇਨਵੈਸਟ ਪੰਜਾਬ ਦੇ ਸੀਈਓ ਅਮਿਤ ਢਾਕਾ ਨੇ ਕਿਹਾ ਕਿ ਰਾਜ ਸਰਕਾਰ ਪੰਜਾਬ ਵਿੱਚ ਬਣਨ ਵਾਲੀਆਂ ਫ਼ਿਲਮਾਂ, ਦਸਤਾਵੇਜ਼ੀ ਫਿਲਮਾਂ ਤੇ ਵੈੱਬ ਸੀਰੀਜ਼ ਲਈ ਨਿਰਮਾਣ ਖਰਚ ’ਤੇ 25 ਫੀਸਦੀ ਪੂੰਜੀਗਤ (ਕੈਪੀਟਲ) ਸਬਸਿਡੀ ਦਿੰਦੀ ਹੈ, ਜੋ ਪ੍ਰਤੀ ਫ਼ਿਲਮ ਅਤੇ ਵੈੱਬ ਸੀਰੀਜ਼ ਵੱਧ ਤੋਂ ਵੱਧ 3 ਕਰੋੜ ਰੁਪਏ ਤੱਕ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬੀ ਭਾਸ਼ਾ ਦੀਆਂ ਫ਼ਿਲਮਾਂ ਲਈ ਨਿਰਮਾਣ ਖਰਚ ਦੇ 30 ਫੀਸਦੀ ਤੱਕ ਸਬਸਿਡੀ ਮਿਲੇਗੀ, ਜੋ ਪ੍ਰਤੀ ਫ਼ਿਲਮ ਵੱਧ ਤੋਂ ਵੱਧ 3.5 ਕਰੋੜ ਰੁਪਏ ਹੈ।

ਰਾਜ ਦੇ ਮਨੋਰੰਜਨ ਖੇਤਰ ਵਿੱਚ ਨਿਵੇਸ਼ ਲਈ ਸੱਦਾ ਦਿੰਦਿਆਂ ਰਾਮਵੀਰ ਨੇ ਭਰੋਸਾ ਦਿਵਾਇਆ ਕਿ ਵਿਭਾਗ ਇਸ ਉਦਯੋਗ ਨੂੰ ਹੁਲਾਰਾ ਦੇਣ ਅਤੇ ਪੰਜਾਬੀ ਸੱਭਿਆਚਾਰ ਨੂੰ ਦੁਨੀਆ ਭਰ ‘ਚ ਪਹੁੰਚਾਉਣ ਲਈ ਪੂਰਾ ਸਹਿਯੋਗ ਦੇਵੇਗਾ।  ਇਸ ਮੌਕੇ ਸਪੀਡ ਰੈਕਰਡਜ਼ ਦੇ ਸੀਈਓ ਦਿਨੇਸ਼ ਔਲਕ, ਓਟੀਟੀ ਚੌਪਾਲ ਦੇ ਐਮਡੀ ਸੰਦੀਪ ਬਾਂਸਲ ਅਤੇ ਪੰਜਾਬ ਫਿਲਮ ਸਿਟੀ ਦੇ ਐਮਡੀ ਇਕਬਾਲ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫ਼ਿਲਮ ਪ੍ਰਮੋਸ਼ਨ ਨੀਤੀ ਲਾਗੂ ਕਰਨ ਲਈ ਧੰਨਵਾਦ ਜਤਾਇਆ।

ਇਸ ਨਾਲ ਸੂਬਾ ਫ਼ਿਲਮ ਨਿਰਮਾਣ ਅਤੇ ਰਚਨਾਤਮਕ ਉਦਯੋਗ ਦਾ ਵਿਸ਼ਵ ਪੱਧਰੀ ਕੇਂਦਰ ਬਣ ਸਕਦਾ ਹੈ। ਸੰਦੀਪ ਬਾਂਸਲ ਨੇ ਕਿਹਾ ਕਿ ਪੰਜਾਬ ਦਾ ਓਟੀਟੀ ਪਲੈਟਫਾਰਮ ਆਉਣ ਵਾਲੇ 4–5 ਸਾਲਾਂ ਵਿੱਚ 2000 ਕਰੋੜ ਰੁਪਏ ਤੋਂ ਵੱਧ ਦੇ ਉਦਯੋਗ ਵਜੋਂ ਵਿਕਸਤ ਹੋਣ ਦੀ ਉਮੀਦ ਹੈ।

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

ਮੋਹਾਲੀ/15 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸੈਸ਼ਨ ਮੌਕੇ ਆਖਿਆ ਸੀ ਕਿ ਸੰਮੇਲਨ ਵਿੱਚ ਹਿੱਸਾ ਲੈਣ ਆਏ ਡੈਲੀਗੇਟ ਪੰਜਾਬੀ ਗਾਣੇ ਤੇ ਖਾਣੇ ਦਾ ਵੀ ਆਨੰਦ ਮਾਣਨਗੇ।

ਸੰਮੇਲਨ ਦੌਰਾਨ ਮੋਹਾਲੀ ਗੋਲਫ਼ ਰੇਂਜ ਵਿਖੇ ਸੱਭਿਆਚਾਰਕ ਸ਼ਾਮ ਕਰਵਾਈ ਗਈ ਜਿਸ ਵਿੱਚ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਹਰਜੀਤ ਹਰਮਨ ਦੀ ਗਾਇਕੀ ਨੇ ਡੈਲੀਗੇਟਾਂ ਨੂੰ ਨੱਚਣ ਲਈ ਮਜਬੂਰ ਕੀਤਾ। ਇਸ ਮੌਕੇ ਜੁਗਨੀ ਸੱਭਿਆਚਾਰਕ ਗਰੁੱਪ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚ ਲੁੱਡੀ ਅਤੇ ਭੰਗੜੇ ਨੇ ਵੀ ਦਰਸ਼ਕਾਂ ਦਾ ਮਨੋਰੰਜਨ ਕਰਦਿਆਂ ਖੂਬ ਤਾੜੀਆਂ ਬਟੋਰੀਆਂ। ਰਣਜੀਤ ਬਾਵਾ ਨੇ ਆਪਣੇ ਪ੍ਰਸਿੱਧ ਗੀਤ ਗਾਉਂਦੇ ਹੋਏ ਸਮਾਂ ਬੰਨ੍ਹਿਆ। ਬਾਵਾ ਦੀ ਦਮਦਾਰ ਪੇਸ਼ਕਾਰੀ ਉੱਪਰ ਡੈਲੀਗੇਟਾਂ ਨੇ ਖੂਬ ਭੰਗੜਾ ਪਾਇਆ।ਬਾਵਾ ਨੇ ਹੈਵੀਵੇਟ ਭੰਗੜਾ, ਫੈਮਿਲੀ ਦੀ ਮੈਂਬਰ, ਸ਼ੇਰ, ਮੁਕਾਬਲਾ, ਛੋਟੇ ਛੋਟੇ ਘਰਾਂ ਆਦਿ ਹਿੱਟ ਗੀਤਾਂ ਨੇ ਸਭ ਦਾ ਮਨੋਰੰਜਨ ਕੀਤਾ।

ਹਰਜੀਤ ਹਰਮਨ ਨੇ ਧਾਰਮਿਕ ਗੀਤ ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕਰਦਿਆਂ ਜਿੱਥੋਂ ਮਰਜ਼ੀ ਵੰਗਾਂ ਚੜ੍ਹਵਾ ਲਈਂ ਮਿੱਤਰਾਂ ਦਾ ਨਾਮ ਚੱਲਦਾ, ਪੰਜਾਬ ਗੁਰੂਾਂ ਦੀ ਕ੍ਰਿਪਾ ਨਾਲ ਵੱਸਦਾ ਹੈ, ਚੌਵੀ ਕੈਰੇਟ ਗੋਲਡ ਸਮੇਤ ਪੰਜਾਬੀ ਸੱਭਿਆਚਾਰ ਦੀ ਝਲਕ ਦਿਖਾਉਂਦੇ ਆਪਣੇ ਮਕਬੂਲ ਗੀਤ ਗਾ ਕੇ ਦਰਸ਼ਕਾਂ ਨੂੰ ਝੂਮਣ ਲਾਇਆ। ਇਸ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਸਮੂਹ ਦੇਸ਼ ਵਿਦੇਸ਼ ਤੋਂ ਆਏ ਮਹਿਮਾਨਾਂ ਦਾ ਸੱਭਿਆਚਾਰਕ ਪ੍ਰੋਗਰਾਮ ਮੌਕੇ ਸੁਆਗਤ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਵੀ ਰੁ-ਬ-ਰੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਵੀ ਹਾਜ਼ਰ ਸਨ। ਇਸ ਮੌਕੇ ਇਨਵੈਸਟ ਪੰਜਾਬ ਸੰਮੇਲਨ ਦੇ ਵੱਡੀ ਗਿਣਤੀ ਦੇਸ਼ ਵਿਦੇਸ਼ ਵਿੱਚੋਂ ਪੁੱਜੇ ਡੈਲੀਗੇਟਾਂ ਨੇ ਲੋਕ ਗਾਇਕੀ ਦੀ ਇਸ ਖ਼ੂਬਸੂਰਤ ਸੱਭਿਆਚਾਰਕ ਸ਼ਾਮ ਦੇ ਨਾਲ ਪੰਜਾਬੀ ਖਾਣੇ ਦਾ ਵੀ ਆਨੰਦ ਮਾਣਿਆ।

ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ, ਮਾਤਾ ਚਰਨ ਕੌਰ ਨਾਲ ਕੀਤੀ ਮੁਲਾਕਾਤ; ਛੋਟੇ ਸਿੱਧੂ ਨੂੰ ਦੇਖ ਕਿਹਾ – ‘ਬਿਲਕੁਲ ਹੂ-ਬ-ਹੂ’

ਮਾਨਸਾ :- ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ Gurdas Maan ਐਤਵਾਰ ਸਵੇਰੇ ਮਾਨਸਾ ਦੇ ਪਿੰਡ ਮੂਸਾ ਸਥਿਤ ਹਵੇਲੀ ‘ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਹਵੇਲੀ ‘ਚ ਪਹੁੰਚਦੇ ਹੀ ਗੁਰਦਾਸ ਮਾਨ ਨੇ ਸਭ ਤੋਂ ਪਹਿਲਾਂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਸਤਿਕਾਰ ਨਾਲ ਮਿਲਿਆ ਅਤੇ ਪਰਿਵਾਰ ਦੇ ਦੁੱਖ ਵਿੱਚ ਸਾਂਝ ਪਾਈ।

ਛੋਟੇ ਸਿੱਧੂ ਨੂੰ ਦੇਖ ਕੇ ਵਾਰ-ਵਾਰ ਕਿਹਾ — ‘ਬਿਲਕੁਲ ਹੂ-ਬ-ਹੂ’
ਮੁਲਾਕਾਤ ਦੌਰਾਨ ਗੁਰਦਾਸ ਮਾਨ ਨੇ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਵੀ ਮਿਲਿਆ। ਉਸਨੂੰ ਵੇਖ ਕੇ ਉਹ ਭਾਵੁਕ ਹੋ ਗਏ ਅਤੇ ਵਾਰ-ਵਾਰ ਕਹਿੰਦੇ ਰਹੇ ਕਿ ਬੱਚਾ ਆਪਣੇ ਵੱਡੇ ਭਰਾ ਵਾਂਗ ਹੀ ਦਿਖਾਈ ਦਿੰਦਾ ਹੈ। ਇਸ ਦੌਰਾਨ ਉਨ੍ਹਾਂ ਨੇ ਛੋਟੇ ਸਿੱਧੂ ਦੇ ਪੈਰ ਛੂਹ ਕੇ ਅਸੀਸ ਲੈਣ ਦੀ ਕੋਸ਼ਿਸ਼ ਵੀ ਕੀਤੀ, ਪਰ ਮਾਤਾ ਚਰਨ ਕੌਰ ਨੇ ਉਨ੍ਹਾਂ ਨੂੰ ਰੋਕਦਿਆਂ ਕਿਹਾ ਕਿ ਤੁਸੀਂ ਉਮਰ ਵਿੱਚ ਵੱਡੇ ਹੋ, ਇਸ ਤਰ੍ਹਾਂ ਨਾ ਕਰੋ।

ਮਰਹੂਮ ਗਾਇਕ ਦੀ ਤਸਵੀਰ ਅੱਗੇ ਨਤਮਸਤਕ ਹੋਏ ਗੁਰਦਾਸ ਮਾਨ
ਹਵੇਲੀ ਵਿੱਚ ਰਹਿੰਦੇ ਹੋਏ ਗੁਰਦਾਸ ਮਾਨ ਨੇ ਮਰਹੂਮ ਸਿੱਧੂ ਮੂਸੇਵਾਲਾ ਦੀ ਤਸਵੀਰ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਯਾਦ ਨੂੰ ਨਮਨ ਕੀਤਾ। ਇਸ ਸਮੇਂ ਮਾਹੌਲ ਭਾਵੁਕ ਬਣਿਆ ਹੋਇਆ ਸੀ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਮੂਸੇਵਾਲਾ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।

ਨਿੱਜੀ ਸਮਾਗਮ ਲਈ ਮਾਨਸਾ ਆਏ ਸਨ ਗੁਰਦਾਸ ਮਾਨ
ਜਾਣਕਾਰੀ ਅਨੁਸਾਰ ਗੁਰਦਾਸ ਮਾਨ ਸ਼ਨੀਵਾਰ ਰਾਤ ਮਾਨਸਾ ਵਿੱਚ ਇੱਕ ਨਿੱਜੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਆਏ ਹੋਏ ਸਨ। ਸਮਾਗਮ ਤੋਂ ਬਾਅਦ ਉਨ੍ਹਾਂ ਨੇ ਐਤਵਾਰ ਸਵੇਰੇ ਸਮਾਂ ਕੱਢ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਦਾ ਫੈਸਲਾ ਕੀਤਾ ਅਤੇ ਹਵੇਲੀ ‘ਚ ਪਹੁੰਚ ਕੇ ਪਰਿਵਾਰ ਨਾਲ ਦੁੱਖ-ਸੁੱਖ ਸਾਂਝਾ ਕੀਤਾ।

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਸਰਹੱਦ ਪਾਰ ਹਥਿਆਰ ਤੇ ਨਸ਼ਾ ਤਸਕਰੀ ਗਿਰੋਹ ਦਾ ਭੰਡਾਫੋੜ; 6 ਮੁਲਜ਼ਮ ਕਾਬੂ

ਅੰਮ੍ਰਿਤਸਰ :- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਚੱਲ ਰਹੇ ਹਥਿਆਰ ਅਤੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਸਰਹੱਦ ਪਾਰ ਦੇ ਤਸਕਰਾਂ ਨਾਲ ਮਿਲ ਕੇ ਪੰਜਾਬ ਵਿੱਚ ਗੈਰਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।