Home Blog Page 549

ਮੋਗਾ ‘ਚ ਲਾਪਰਵਾਹੀ ਨਾਲ ਚੱਲੀ ਗੋਲੀ: 3 ਸਾਲਾ ਬੱਚਾ ਜ਼ਖਮੀ, ਸੁਰੱਖਿਆ ਗਾਰਡ ਫਰਾਰ

ਮੋਗਾ :- ਮੋਗਾ ਜ਼ਿਲ੍ਹੇ ਦੇ ਪਿੰਡ ਕਿਸ਼ਨਪੁਰਾ ਵਿੱਚ ਉਸ ਵੇਲੇ ਅਫ਼ਰਾਤਫ਼ਰੀ ਮਚ ਗਈ ਜਦੋਂ ਇੱਕ ਨਿੱਜੀ ਸੁਰੱਖਿਆ ਗਾਰਡ ਦੀ ਰਾਈਫਲ ਵਿੱਚੋਂ ਅਚਾਨਕ ਗੋਲੀ ਚੱਲ ਗਈ। ਇਸ ਘਟਨਾ ਵਿੱਚ ਨੇੜੇ ਮੌਜੂਦ ਤਿੰਨ ਸਾਲ ਦਾ ਮਾਸੂਮ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਗੋਲੀ ਬੱਚੇ ਦੇ ਪੱਟ ਵਿੱਚ ਲੱਗੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਘਬਰਾਹਟ ਪੈਦਾ ਹੋ ਗਈ।

ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਨਵਾਂ ਸਕੱਤਰ ਮਿਲਿਆ: ਕੇਸ਼ਵ ਗੋਇਲ ਨੇ ਸੰਭਾਲਿਆ ਅਹੁਦਾ

ਮੋਹਾਲੀ :- ਮੋਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਨਵੇਂ ਪ੍ਰਸ਼ਾਸਕੀ ਬਦਲਾਅ ਦੇ ਤਹਿਤ ਕੇਸ਼ਵ ਗੋਇਲ ਨੇ ਬਤੌਰ ਸਕੱਤਰ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਸੂਬੇ ਦੀ ਸਿੱਖਿਆ ਪ੍ਰਣਾਲੀ ਨਾਲ ਜੁੜੀ ਇੱਕ ਅਹਿਮ ਸੰਸਥਾ ਹੈ, ਜਿਸਦੀ ਕਾਰਗੁਜ਼ਾਰੀ ਨੂੰ ਹੋਰ ਸੁਚਾਰੂ ਅਤੇ ਮਜ਼ਬੂਤ ਬਣਾਉਣ ਲਈ ਪੂਰੇ ਮਨੋਯੋਗ ਨਾਲ ਕੰਮ ਕੀਤਾ ਜਾਵੇਗਾ।

ਕੰਮਕਾਜ ਵਿੱਚ ਪਾਰਦਰਸ਼ਤਾ ਤੇ ਨਿਯਮਾਂ ਦੀ ਪਾਲਣਾ ‘ਤੇ ਜ਼ੋਰ
ਕੇਸ਼ਵ ਗੋਇਲ ਨੇ ਕਿਹਾ ਕਿ ਬੋਰਡ ਦੇ ਸਾਰੇ ਪ੍ਰਸ਼ਾਸਕੀ ਅਤੇ ਦਫ਼ਤਰੀ ਕੰਮ ਨਿਰਧਾਰਤ ਨਿਯਮਾਂ ਦੇ ਅਨੁਸਾਰ ਹੀ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਰਹੇਗੀ ਤਾਂ ਜੋ ਬੋਰਡ ਨਾਲ ਜੁੜੇ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਬਿਹਤਰ ਸੇਵਾਵਾਂ ਮਿਲ ਸਕਣ। ਨਾਲ ਹੀ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਡਿਊਟੀ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁਲਾਜ਼ਮਾਂ ਦੇ ਮਸਲਿਆਂ ਨੂੰ ਤਰਜੀਹ ਨਾਲ ਸੁਣਿਆ ਜਾਵੇਗਾ
ਨਵੇਂ ਸਕੱਤਰ ਨੇ ਕਰਮਚਾਰੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸਟਾਫ ਨਾਲ ਸੰਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇਗਾ ਅਤੇ ਉਨ੍ਹਾਂ ਦਾ ਯੋਗ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਫ਼ਤਰ ਵਿੱਚ ਸਕਾਰਾਤਮਕ ਅਤੇ ਤਣਾਅ-ਰਹਿਤ ਕੰਮਕਾਜੀ ਮਾਹੌਲ ਬਣਾਉਣਾ ਵੀ ਜ਼ਰੂਰੀ ਹੈ, ਤਾਂ ਜੋ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਲਗਨ ਅਤੇ ਪੇਸ਼ੇਵਰ ਢੰਗ ਨਾਲ ਨਿਭਾ ਸਕਣ।

ਹਲਵਾਰਾ ਹਵਾਈ ਅੱਡਾ ਅਜੇ ਨਹੀਂ ਭਰੇਗਾ ਉਡਾਣਾਂ ਦੀ ਉਡਾਨ, ਏਅਰ ਇੰਡੀਆ ਦਾ ਸ਼ਡਿਊਲ ਬਾਕੀ

ਲੁਧਿਆਣਾ :- ਲੁਧਿਆਣਾ ਨੇੜੇ ਹਲਵਾਰਾ ਹਵਾਈ ਅੱਡੇ ਤੋਂ ਨਿਯਮਤ ਹਵਾਈ ਸੇਵਾਵਾਂ ਸ਼ੁਰੂ ਹੋਣ ਦੀ ਉਡੀਕ ਕਰ ਰਹੇ ਲੋਕਾਂ ਨੂੰ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। ਜਾਣਕਾਰੀ ਮੁਤਾਬਕ ਏਅਰ ਇੰਡੀਆ ਵੱਲੋਂ ਹਲਵਾਰਾ ਤੋਂ ਦਿੱਲੀ ਲਈ ਅਜੇ ਤੱਕ ਉਡਾਣਾਂ ਦਾ ਕੋਈ ਅਧਿਕਾਰਕ ਸ਼ਡਿਊਲ ਜਾਰੀ ਨਹੀਂ ਕੀਤਾ ਗਿਆ। ਇਸ ਕਾਰਨ ਮਾਰਚ ਮਹੀਨੇ ਦੌਰਾਨ ਹਲਵਾਰਾ ਤੋਂ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ ਲਗਭਗ ਖਤਮ ਹੋ ਗਈ ਹੈ। ਹਾਲਾਂਕਿ ਏਅਰ ਇੰਡੀਆ ਨੇ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਵਿੱਚ ਦਫਤਰ ਲਈ ਇੱਕ ਕਮਰਾ ਹਾਸਲ ਕਰ ਲਿਆ ਹੈ, ਪਰ ਅਜੇ ਤੱਕ ਉੱਥੇ ਪੂਰੀ ਤਰ੍ਹਾਂ ਦਫਤਰ ਕਾਇਮ ਨਹੀਂ ਕੀਤਾ ਗਿਆ।

ਟੈਸਟ ਉਡਾਣਾਂ ਤੋਂ ਬਾਅਦ ਹੀ ਮਿਲੇਗੀ ਮਨਜ਼ੂਰੀ

ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਮੁਤਾਬਕ ਨਿਯਮਤ ਸੇਵਾਵਾਂ ਸ਼ੁਰੂ ਕਰਨ ਤੋਂ ਪਹਿਲਾਂ ਟੈਸਟ ਉਡਾਣਾਂ ਕਰਨਾ ਲਾਜ਼ਮੀ ਹੁੰਦਾ ਹੈ। ਪਰ ਏਅਰ ਇੰਡੀਆ ਵੱਲੋਂ ਅਜੇ ਤੱਕ ਟੈਸਟ ਫਲਾਈਟਾਂ ਦਾ ਸ਼ਡਿਊਲ ਏਅਰਪੋਰਟ ਅਥਾਰਟੀ ਨੂੰ ਨਹੀਂ ਭੇਜਿਆ ਗਿਆ। ਇਸ ਕਰਕੇ ਅਗਲੇ ਕਦਮਾਂ ‘ਤੇ ਫੈਸਲਾ ਨਹੀਂ ਹੋ ਸਕਿਆ। ਅਧਿਕਾਰੀਆਂ ਇਹ ਵੀ ਦੱਸਦੇ ਹਨ ਕਿ ਏਏਆਈ ਨੇ ਅਜੇ ਆਪਣਾ ਦਫਤਰ ਸਾਹਨੇਵਾਲ ਹਵਾਈ ਅੱਡੇ ਤੋਂ ਹਲਵਾਰਾ ਨਹੀਂ ਤਬਦੀਲ ਕੀਤਾ ਕਿਉਂਕਿ ਉਡਾਣਾਂ ਦੀ ਪੱਕੀ ਸਮਾਂਸੂਚੀ ਜਾਰੀ ਹੋਣ ਤੋਂ ਪਹਿਲਾਂ ਇਹ ਤਬਦੀਲੀ ਕਰਨਾ ਸੰਭਵ ਨਹੀਂ।

ਸਾਹਨੇਵਾਲ ‘ਤੇ ਅਜੇ ਵੀ ਚਾਰਟਰ ਉਡਾਣਾਂ ਉਤਰਦੀਆਂ

ਇਸ ਵੇਲੇ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਕੋਈ ਵੀ ਨਿਯਮਤ ਵਪਾਰਕ ਉਡਾਣ ਨਹੀਂ ਚੱਲ ਰਹੀ, ਪਰ ਕਈ ਵਾਰ ਨਿੱਜੀ ਚਾਰਟਰ ਉਡਾਣਾਂ ਉੱਥੇ ਉਤਰਦੀਆਂ ਰਹਿੰਦੀਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਹਲਵਾਰਾ ਹਵਾਈ ਅੱਡਾ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ ਤਾਂ ਇਹ ਚਾਰਟਰ ਉਡਾਣਾਂ ਵੀ ਉੱਥੇ ਹੀ ਉਤਰਨਗੀਆਂ।

ਰਾਜ ਸਭਾ ਵਿੱਚ ਵੀ ਉਠਿਆ ਮਾਮਲਾ

ਪੰਜਾਬ ਤੋਂ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦਾ ਮਸਲਾ ਸੰਸਦ ਵਿੱਚ ਉਠਾਇਆ ਸੀ ਅਤੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਇਹ ਸੇਵਾਵਾਂ ਕਦੋਂ ਤੱਕ ਸ਼ੁਰੂ ਹੋਣਗੀਆਂ। ਇਸ ਦੇ ਜਵਾਬ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਕਿਹਾ ਕਿ ਹਲਵਾਰਾ ਤੋਂ ਉਡਾਣਾਂ ਜਲਦੀ ਸ਼ੁਰੂ ਕਰਨ ਲਈ ਕਾਰਵਾਈ ਜਾਰੀ ਹੈ।

ਸ਼ੁਰੂਆਤ ‘ਚ ਦਿੱਲੀ ਲਈ ਹੋਣਗੀਆਂ ਚਾਰ ਉਡਾਣਾਂ

ਯੋਜਨਾ ਅਨੁਸਾਰ ਹਲਵਾਰਾ ਤੋਂ ਸ਼ੁਰੂਆਤੀ ਦੌਰ ਵਿੱਚ ਲੁਧਿਆਣਾ-ਦਿੱਲੀ ਦਰਮਿਆਨ ਰੋਜ਼ਾਨਾ ਦੋ ਉਡਾਣਾਂ ਅਤੇ ਦਿੱਲੀ ਤੋਂ ਲੁਧਿਆਣਾ ਲਈ ਦੋ ਉਡਾਣਾਂ ਚਲਾਈਆਂ ਜਾਣਗੀਆਂ। ਇਸ ਤੋਂ ਬਾਅਦ ਹੋਰ ਰਾਜਾਂ ਲਈ ਵੀ ਹਵਾਈ ਸੇਵਾਵਾਂ ਦਾ ਵਿਸਥਾਰ ਕੀਤਾ ਜਾਵੇਗਾ। ਹਾਲਾਂਕਿ ਅੰਤਰਰਾਸ਼ਟਰੀ ਉਡਾਣਾਂ ਲਈ ਅਜੇ ਹੋਰ ਸਮਾਂ ਲੱਗ ਸਕਦਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਇਹ ਸੇਵਾਵਾਂ ਸ਼ੁਰੂ ਹੋਣ ਵਿੱਚ ਲਗਭਗ ਦੋ ਸਾਲ ਲੱਗ ਸਕਦੇ ਹਨ।

ਐਲਪੀਜੀ ਸੰਕਟ ਵਿਚਕਾਰ ਵੱਡਾ ਫੈਸਲਾ: 14 ਸਾਲਾਂ ਬਾਅਦ ਪੰਜਾਬ ‘ਚ ਮੁੜ ਮਿਲੇਗਾ ਮਿੱਟੀ ਦਾ ਤੇਲ

ਨਵੀਂ ਦਿੱਲੀ :- ਦੇਸ਼ ਵਿੱਚ ਰਸੋਈ ਗੈਸ ਦੀ ਕਮੀ ਦੇ ਦਰਮਿਆਨ ਕੇਂਦਰ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਮੇਤ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਮਿੱਟੀ ਦੇ ਤੇਲ ਦਾ ਕੋਟਾ ਮੁੜ ਜਾਰੀ ਕਰ ਦਿੱਤਾ ਹੈ। ਲਗਭਗ 14 ਸਾਲਾਂ ਬਾਅਦ ਲਿਆ ਗਿਆ ਇਹ ਫੈਸਲਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਮੁੜ ਮਿੱਟੀ ਦਾ ਤੇਲ ਮਿਲਣਾ ਸ਼ੁਰੂ ਹੋ ਸਕਦਾ ਹੈ।

2012 ਵਿੱਚ ਬੰਦ ਹੋ ਗਈ ਸੀ ਸਪਲਾਈ
ਆਲ ਇੰਡੀਆ ਫੇਅਰ ਪ੍ਰਾਈਸ ਡੀਲਰ ਫੈਡਰੇਸ਼ਨ ਦੇ ਰਾਸ਼ਟਰੀ ਸੰਯੁਕਤ ਸਕੱਤਰ ਕਰਮਜੀਤ ਸਿੰਘ ਅੜੈਚਾ ਦੇ ਮੁਤਾਬਕ ਪੰਜਾਬ ਵਿੱਚ ਸਾਲ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਸ ਵੇਲੇ ਦੀ ਅਕਾਲੀ-ਭਾਜਪਾ ਸਰਕਾਰ ਨੇ ਕੇਂਦਰ ਨੂੰ ਲਿਖ ਕੇ ਦੱਸਿਆ ਸੀ ਕਿ ਸੂਬੇ ਵਿੱਚ ਐਲਪੀਜੀ ਗੈਸ ਦੀ ਪਹੁੰਚ ਵਧਣ ਕਾਰਨ ਮਿੱਟੀ ਦੇ ਤੇਲ ਦੀ ਲੋੜ ਨਹੀਂ ਰਹੀ। ਇਸ ਸਿਫ਼ਾਰਸ਼ ਤੋਂ ਬਾਅਦ ਕੇਂਦਰ ਸਰਕਾਰ ਨੇ ਉਸ ਸਮੇਂ ਪੰਜਾਬ ਦੇ ਕਰੀਬ 22 ਹਜ਼ਾਰ ਰਾਸ਼ਨ ਡਿਪੂਆਂ ਰਾਹੀਂ ਮਿਲਣ ਵਾਲੀ ਮਿੱਟੀ ਦੇ ਤੇਲ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਸੀ।

ਮੌਜੂਦਾ ਹਾਲਾਤਾਂ ਕਰਕੇ ਮੁੜ ਲਿਆ ਗਿਆ ਫੈਸਲਾ
ਹਾਲ ਹੀ ਵਿੱਚ ਖਾੜੀ ਖੇਤਰ ਵਿੱਚ ਤਣਾਅ ਅਤੇ ਜੰਗੀ ਹਾਲਾਤਾਂ ਕਾਰਨ ਗੈਸ ਸਪਲਾਈ ‘ਤੇ ਅਸਰ ਪਿਆ ਹੈ, ਜਿਸ ਨਾਲ ਘਰੇਲੂ ਅਤੇ ਵਪਾਰਕ ਸਿਲੰਡਰਾਂ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਪਸਮੰਜ਼ਰ ਵਿੱਚ ਕੇਂਦਰ ਸਰਕਾਰ ਨੇ ਮਿੱਟੀ ਦੇ ਤੇਲ ਦੀ ਸਪਲਾਈ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਲੱਖਾਂ ਪਰਿਵਾਰਾਂ ਨੂੰ ਮਿਲ ਸਕਦੀ ਹੈ ਰਾਹਤ
ਅੰਦਾਜ਼ਾ ਹੈ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਪੰਜਾਬ ਦੇ ਲਗਭਗ 38 ਲੱਖ ਪਰਿਵਾਰਾਂ ਦੇ ਕਰੀਬ 1.57 ਕਰੋੜ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਸਕਦਾ ਹੈ। ਜਾਣਕਾਰੀ ਮੁਤਾਬਕ ਰਾਸ਼ਨ ਕਾਰਡ ਵਿੱਚ ਦਰਜ ਹਰ ਮੈਂਬਰ ਨੂੰ ਹਰ ਤਿੰਨ ਮਹੀਨੇ ਬਾਅਦ ਲਗਭਗ ਪੰਜ ਲਿਟਰ ਮਿੱਟੀ ਦਾ ਤੇਲ ਦਿੱਤਾ ਜਾ ਸਕਦਾ ਹੈ।

ਪਹਿਲਾਂ ਲੱਗਦੇ ਰਹੇ ਸਨ ਕਾਲਾਬਾਜ਼ਾਰੀ ਦੇ ਦੋਸ਼
ਜਿਕਰਯੋਗ ਹੈ ਕਿ ਮਿੱਟੀ ਦੇ ਤੇਲ ਦੀ ਸਪਲਾਈ ਬੰਦ ਹੋਣ ਤੋਂ ਪਹਿਲਾਂ ਖੁਰਾਕ ਅਤੇ ਸਪਲਾਈ ਵਿਭਾਗ ਦੇ ਕੁਝ ਅਧਿਕਾਰੀਆਂ ‘ਤੇ ਕਾਲਾਬਾਜ਼ਾਰੀ ਦੇ ਦੋਸ਼ ਵੀ ਲੱਗਦੇ ਰਹੇ ਸਨ। ਦਾਅਵਾ ਕੀਤਾ ਜਾਂਦਾ ਸੀ ਕਿ ਕੁਝ ਡਿਪੂ ਹੋਲਡਰਾਂ ਤੋਂ ਪ੍ਰਤੀ ਲਿਟਰ ਕੁਝ ਰਕਮ ਲੈ ਕੇ ਤੇਲ ਨੂੰ ਬਾਜ਼ਾਰ ਵਿੱਚ ਵੇਚਣ ਦੀ ਆਗਿਆ ਦਿੱਤੀ ਜਾਂਦੀ ਸੀ। ਹੁਣ ਸਰਕਾਰ ਵੱਲੋਂ ਸਪਲਾਈ ਮੁੜ ਸ਼ੁਰੂ ਕਰਨ ਦੇ ਫੈਸਲੇ ਨਾਲ ਇਹ ਵੀ ਦੇਖਣਾ ਹੋਵੇਗਾ ਕਿ ਪ੍ਰਣਾਲੀ ਨੂੰ ਕਿੰਨਾ ਪਾਰਦਰਸ਼ੀ ਬਣਾਇਆ ਜਾਂਦਾ ਹੈ।

ਅਮਰੀਕਾ ‘ਚ ਪ੍ਰਾਰਥਨਾ ਸਥਾਨ ‘ਤੇ ਹਮਲਾ: ਗੱਡੀ ਨਾਲ ਟੱਕਰ, ਚਲਾਈ ਗੋਲੀਬਾਰੀ, ਸ਼ੱਕੀ ਦੀ ਮੌਤ!

ਅਮਰੀਕਾ :- ਅਮਰੀਕਾ ਦੇ ਮਿਸ਼ੀਗਨ ਰਾਜ ਵਿੱਚ ਇੱਕ ਯਹੂਦੀ ਪ੍ਰਾਰਥਨਾ ਸਥਾਨ ‘ਟੈਂਪਲ ਇਜ਼ਰਾਈਲ ਸਿਨਾਗੌਗ’ ਵਿੱਚ ਦਹਿਸ਼ਤਨਾਕ ਘਟਨਾ ਸਾਹਮਣੇ ਆਈ ਹੈ। ਵੈਸਟ ਬਲੂਮਫੀਲਡ ਟਾਊਨਸ਼ਿਪ ਵਿੱਚ ਇੱਕ ਸ਼ਖ਼ਸ ਨੇ ਆਪਣੀ ਗੱਡੀ ਨੂੰ ਜ਼ੋਰ ਨਾਲ ਇਮਾਰਤ ਨਾਲ ਟਕਰਾ ਦਿੱਤਾ ਅਤੇ ਇਸ ਤੋਂ ਬਾਅਦ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦਿਆਂ ਹਮਲਾਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਮਾਰਿਆ ਗਿਆ। ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ।

ਗੈਸ ਸੰਕਟ ਨਾਲ ਪੰਜਾਬ ‘ਚ ਹਾਹਾਕਾਰ: ਸਿਲੰਡਰਾਂ ਲਈ ਲੰਬੀਆਂ ਕਤਾਰਾਂ, ਲਾਈਨ ਚ ਖੜੇ ਬਜੁਰਗ ਦੀ ਮੌਤ, ਸਰਕਾਰ ਨੇ ਜਮਾਖੋਰਾਂ ‘ਤੇ ਕਸਿਆ ਸ਼ਿਕੰਜਾ

ਚੰਡੀਗੜ੍ਹ :- ਮੱਧ ਪੂਰਬ ਵਿੱਚ ਚੱਲ ਰਹੇ ਤਣਾਅਪੂਰਨ ਹਾਲਾਤਾਂ ਦਾ ਪ੍ਰਭਾਵ ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ। ਰਸੋਈ ਗੈਸ ਦੀ ਸਪਲਾਈ ਵਿੱਚ ਆਈ ਰੁਕਾਵਟ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੁਝ ਦਿਨ ਪਹਿਲਾਂ ਤੱਕ ਕੇਵਲ ਵਪਾਰਕ ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਈ ਸੀ, ਪਰ ਹੁਣ ਘਰੇਲੂ ਗੈਸ ਦੀ ਉਪਲਬਧਤਾ ਵੀ ਘੱਟ ਹੋ ਗਈ ਹੈ, ਜਿਸ ਕਾਰਨ ਕਈ ਸ਼ਹਿਰਾਂ ਵਿੱਚ ਲੋਕ ਏਜੰਸੀਆਂ ਦੇ ਬਾਹਰ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਨਜ਼ਰ ਆ ਰਹੇ ਹਨ।

ਮੱਧ ਪੂਰਬ ‘ਚ ਤਣਾਅ ਦਾ ਅਸਰ ਹਵਾਈ ਸੇਵਾਵਾਂ ‘ਤੇ: ਕੇ.ਐਲ.ਐਮ. ਨੇ ਦੁਬਈ ਲਈ ਉਡਾਣਾਂ 28 ਮਾਰਚ ਤੱਕ ਰੱਦ ਕੀਤੀਆਂ

ਨਵੀਂ ਦਿੱਲੀ :- ਮੱਧ ਪੂਰਬ ਵਿੱਚ ਇਜ਼ਰਾਈਲ ਅਤੇ ਈਰਾਨ ਵਿਚਕਾਰ ਵਧ ਰਹੇ ਤਣਾਅ ਦਾ ਪ੍ਰਭਾਵ ਹੁਣ ਅੰਤਰਰਾਸ਼ਟਰੀ ਹਵਾਈ ਯਾਤਰਾ ‘ਤੇ ਵੀ ਦਿਖਾਈ ਦੇਣ ਲੱਗ ਪਿਆ ਹੈ। ਡੱਚ ਹਵਾਈ ਕੰਪਨੀ ਕੇ.ਐਲ.ਐਮ. ਰਾਇਲ ਡੱਚ ਏਅਰਲਾਈਨਜ਼ ਨੇ ਸੁਰੱਖਿਆ ਸੰਬੰਧੀ ਚਿੰਤਾਵਾਂ ਦੇ ਮੱਦੇਨਜ਼ਰ ਦੁਬਈ ਲਈ ਆਪਣੀਆਂ ਸਾਰੀਆਂ ਉਡਾਣਾਂ 28 ਮਾਰਚ ਤੱਕ ਰੱਦ ਕਰਨ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕਿਹਾ ਕਿ ਯਾਤਰੀਆਂ ਅਤੇ ਕਰੂ ਮੈਂਬਰਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ, ਇਸ ਲਈ ਇਹ ਕਦਮ ਚੁੱਕਿਆ ਗਿਆ ਹੈ।

ਖਾੜੀ ਖੇਤਰ ਦੇ ਹੋਰ ਸ਼ਹਿਰ ਵੀ ਪ੍ਰਭਾਵਿਤ
ਕੇਵਲ ਦੁਬਈ ਹੀ ਨਹੀਂ, ਸਗੋਂ ਸਾਊਦੀ ਅਰਬ ਦੇ ਰਿਆਦ ਅਤੇ ਦਮਾਮ ਸ਼ਹਿਰਾਂ ਲਈ ਵੀ ਕੇ.ਐਲ.ਐਮ. ਨੇ ਆਪਣੀਆਂ ਸੇਵਾਵਾਂ ਅਸਥਾਈ ਤੌਰ ‘ਤੇ ਰੋਕ ਦਿੱਤੀਆਂ ਹਨ। ਇਸ ਦੇ ਨਾਲ ਹੀ ਕਈ ਹੋਰ ਅੰਤਰਰਾਸ਼ਟਰੀ ਹਵਾਈ ਕੰਪਨੀਆਂ ਨੇ ਵੀ ਖਾੜੀ ਖੇਤਰ ਦੇ ਹਵਾਈ ਰਸਤੇ ਦੀ ਵਰਤੋਂ ਘਟਾ ਦਿੱਤੀ ਹੈ ਜਾਂ ਕੁਝ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਸੂਚੀ ਵਿੱਚ ਬ੍ਰਿਟਿਸ਼ ਏਅਰਵੇਜ਼, ਲੁਫਥਾਂਸਾ ਅਤੇ ਏਅਰ ਫਰਾਂਸ ਵਰਗੀਆਂ ਵੱਡੀਆਂ ਏਅਰਲਾਈਨਾਂ ਸ਼ਾਮਲ ਹਨ।

ਪ੍ਰਭਾਵਿਤ ਯਾਤਰੀਆਂ ਲਈ ਸਹੂਲਤਾਂ
ਕੰਪਨੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਜਿਨ੍ਹਾਂ ਯਾਤਰੀਆਂ ਦੀਆਂ ਉਡਾਣਾਂ ਰੱਦ ਹੋਈਆਂ ਹਨ, ਉਹ ਆਪਣੀ ਟਿਕਟ ਦਾ ਪੂਰਾ ਰਿਫੰਡ ਲੈ ਸਕਦੇ ਹਨ। ਇਸ ਦੇ ਨਾਲ ਹੀ ਏਅਰਲਾਈਨ ਨੇ ਯਾਤਰੀਆਂ ਨੂੰ ਬਿਨਾਂ ਵਾਧੂ ਚਾਰਜ ਦੇ ਆਪਣੀ ਟਿਕਟ ਮੁੜ ਬੁੱਕ ਕਰਨ ਜਾਂ ਹੋਰ ਰੂਟ ਰਾਹੀਂ ਯਾਤਰਾ ਦੀ ਸਹੂਲਤ ਵੀ ਦਿੱਤੀ ਹੈ।

ਮਿਜ਼ਾਈਲ ਤੇ ਡਰੋਨ ਹਮਲਿਆਂ ਨਾਲ ਹਾਲਾਤ ਤਣਾਅਪੂਰਨ
ਪਿਛਲੇ ਕੁਝ ਦਿਨਾਂ ਦੌਰਾਨ ਖੇਤਰ ਵਿੱਚ ਹੋਏ ਮਿਜ਼ਾਈਲ ਅਤੇ ਡਰੋਨ ਹਮਲਿਆਂ ਕਾਰਨ ਸਥਿਤੀ ਕਾਫੀ ਗੰਭੀਰ ਬਣ ਗਈ ਹੈ। ਇਸ ਦੇ ਮੱਦੇਨਜ਼ਰ ਕਈ ਦੇਸ਼ਾਂ ਨੇ ਆਪਣੇ ਹਵਾਈ ਖੇਤਰ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਹੈ। ਇਸ ਸਥਿਤੀ ਕਾਰਨ ਹਜ਼ਾਰਾਂ ਯਾਤਰੀ ਵੱਖ-ਵੱਖ ਹਵਾਈ ਅੱਡਿਆਂ ‘ਤੇ ਫਸੇ ਹੋਏ ਹਨ ਅਤੇ ਹਵਾਈ ਸੇਵਾਵਾਂ ‘ਤੇ ਵੱਡਾ ਅਸਰ ਪਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਥਿਤੀ ਸਧਾਰਨ ਹੋਣ ‘ਤੇ ਹੀ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ।

ਗੁਰਦਾਸਪੁਰ ਪੁਲਿਸ ਮੁਕਾਬਲੇ ਦਾ ਮਾਮਲਾ: ਰਣਜੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ, ਕਈ ਅਹਿਮ ਤੱਥ ਬੇਨਕਾਬ

ਗੁਰਦਾਸਪੁਰ :- ਗੁਰਦਾਸਪੁਰ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ 19 ਸਾਲਾ ਰਣਜੀਤ ਸਿੰਘ ਦੇ ਮਾਮਲੇ ਵਿੱਚ ਹੁਣ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਡਾਕਟਰੀ ਟੀਮ ਵੱਲੋਂ ਕੀਤੀ ਗਈ ਜਾਂਚ ਲਗਭਗ 4 ਘੰਟੇ 8 ਮਿੰਟ ਤੱਕ ਚੱਲੀ, ਜਿਸ ਦੌਰਾਨ ਮ੍ਰਿਤਕ ਦੇ ਸਰੀਰ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ। ਰਿਪੋਰਟ ਅਨੁਸਾਰ ਉਸਦੇ ਸਰੀਰ ‘ਤੇ ਕੁੱਲ ਛੇ ਜ਼ਖਮਾਂ ਦੇ ਨਿਸ਼ਾਨ ਦਰਜ ਕੀਤੇ ਗਏ ਹਨ।

ਛਾਤੀ ਵਿੱਚ ਦੋ ਗੋਲੀਆਂ ਲੱਗਣ ਦੇ ਨਿਸ਼ਾਨ
ਰਿਪੋਰਟ ਵਿੱਚ ਦਰਸਾਇਆ ਗਿਆ ਹੈ ਕਿ ਰਣਜੀਤ ਸਿੰਘ ਦੀ ਛਾਤੀ ਦੇ ਸੱਜੇ ਅਤੇ ਖੱਬੇ ਪਾਸੇ ਗੋਲੀ ਲੱਗਣ ਦੇ ਦੋ ਵੱਖ-ਵੱਖ ਜ਼ਖਮ ਮਿਲੇ ਹਨ। ਇਸ ਦੇ ਨਾਲ ਹੀ ਉਸਦੇ ਮੂੰਹ, ਨੱਕ ਅਤੇ ਕੰਨਾਂ ਵਿੱਚੋਂ ਖੂਨ ਵਗਣ ਦੇ ਨਿਸ਼ਾਨ ਵੀ ਪਾਏ ਗਏ, ਜੋ ਕਿ ਗੰਭੀਰ ਸੱਟਾਂ ਦੀ ਪੜਚੋਲ ਵੱਲ ਇਸ਼ਾਰਾ ਕਰਦੇ ਹਨ।

ਪਿੱਠ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਵੀ ਸੱਟਾਂ
ਡਾਕਟਰਾਂ ਦੇ ਮੁਤਾਬਕ ਤੀਜਾ ਅਤੇ ਚੌਥਾ ਜ਼ਖਮ ਰਣਜੀਤ ਦੀ ਪਿੱਠ ਦੇ ਸੱਜੇ ਅਤੇ ਖੱਬੇ ਪਾਸੇ ਮਿਲੇ ਹਨ, ਜੋ ਗੋਲੀਆਂ ਦੇ ਬਾਹਰ ਨਿਕਲਣ ਕਾਰਨ ਬਣੇ ਹੋਏ ਦੱਸੇ ਜਾ ਰਹੇ ਹਨ। ਇਸ ਤੋਂ ਇਲਾਵਾ ਮੱਥੇ ਦੇ ਖੱਬੇ ਪਾਸੇ ਲਾਲੀ ਅਤੇ ਸੋਜ ਵਾਲਾ ਇੱਕ ਹੋਰ ਜ਼ਖਮ ਵੀ ਦਰਜ ਕੀਤਾ ਗਿਆ ਹੈ, ਜਦਕਿ ਸੱਜੀ ਲੱਤ ‘ਤੇ ਵੀ ਇੱਕ ਸੱਟ ਦਾ ਨਿਸ਼ਾਨ ਮਿਲਿਆ ਹੈ।

ਕਈ ਸਵਾਲ ਅਜੇ ਵੀ ਬਾਕੀ
ਪੋਸਟਮਾਰਟਮ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਭਾਵੇਂ ਪੁਲਿਸ ਲਈ ਕੁਝ ਹੱਦ ਤੱਕ ਸਥਿਤੀ ਸਪਸ਼ਟ ਹੋਈ ਹੈ, ਪਰ ਮਾਮਲੇ ਨਾਲ ਜੁੜੇ ਕਈ ਸਵਾਲ ਅਜੇ ਵੀ ਖੜੇ ਹਨ। ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਜੇਕਰ ਰਣਜੀਤ ਸਿੰਘ ਪੁਲਿਸ ਦੀ ਗੱਡੀ ਪਲਟਣ ਤੋਂ ਬਾਅਦ ਹੱਥਕੜੀ ਲੱਗੇ ਹੋਣ ਦੇ ਬਾਵਜੂਦ ਫਰਾਰ ਹੋਇਆ ਸੀ, ਤਾਂ ਉਸਨੇ ਮੋਟਰਸਾਈਕਲ ਅਤੇ ਪਿਸਤੌਲ ਦਾ ਪ੍ਰਬੰਧ ਕਿਵੇਂ ਕੀਤਾ।

ਪੁਲਿਸ ਮੁਲਾਜ਼ਮਾਂ ਦੀ ਹੱਤਿਆ ਨਾਲ ਜੁੜਿਆ ਮਾਮਲਾ
ਜਿਕਰਯੋਗ ਹੈ ਕਿ 22 ਫਰਵਰੀ 2026 ਨੂੰ ਗੁਰਦਾਸਪੁਰ ਦੇ ਅਡੀਆਂ ਪਿੰਡ ਨੇੜੇ ਇਕ ਚੌਕੀ ‘ਤੇ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਰਣਜੀਤ ਸਿੰਘ ਸਮੇਤ ਤਿੰਨ ਨੌਜਵਾਨਾਂ ਨੂੰ ਸ਼ੱਕੀ ਵਜੋਂ ਚਿਨ੍ਹਿਤ ਕੀਤਾ ਸੀ ਅਤੇ ਇਸੇ ਮਾਮਲੇ ਨਾਲ ਜੁੜੇ ਕਾਰਵਾਈ ਦੌਰਾਨ ਇਹ ਪੁਲਿਸ ਮੁਕਾਬਲਾ ਵਾਪਰਿਆ ਸੀ।

ਮੇਘਾਲਿਆ ‘ਚ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਦੇ ਕਾਫਲੇ ‘ਤੇ ਹਮਲਾ, ਗੱਡੀ ਸਾੜੀ; ਕਈ ਜਵਾਨ ਜ਼ਖ਼ਮੀ

ਰੂਸੀ ਫੌਜ ‘ਚ ਫਸੇ ਪੰਜਾਬੀ ਨੌਜਵਾਨ ਦੀ ਮੌਤ, ਲੁਧਿਆਣਾ ਪਹੁੰਚੀ ਲਾਸ਼; ਪਰਿਵਾਰ ‘ਚ ਸੋਗ ਦੀ ਲਹਿਰ