Home Blog Page 570

ਕੇਂਦਰ ਵੱਲੋਂ ਐਲਪੀਜੀ ਸਿਲੰਡਰ ਮਹਿੰਗੇ: ਘਰੇਲੂ ਗੈਸ ‘ਚ ₹60 ਤੇ ਵਪਾਰਕ ਸਿਲੰਡਰ ‘ਚ ₹115 ਦਾ ਵਾਧਾ

ਨਵੀਂ ਦਿੱਲੀ :- ਕੇਂਦਰ ਸਰਕਾਰ ਨੇ ਘਰੇਲੂ ਵਰਤੋਂ ਵਾਲੀ ਐਲਪੀਜੀ ਗੈਸ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ। ਨਵੀਆਂ ਦਰਾਂ ਮੁਤਾਬਕ 14.2 ਕਿਲੋਗ੍ਰਾਮ ਵਾਲਾ ਘਰੇਲੂ ਗੈਸ ਸਿਲੰਡਰ ਹੁਣ ਪਹਿਲਾਂ ਨਾਲੋਂ 60 ਰੁਪਏ ਮਹਿੰਗਾ ਮਿਲੇਗਾ। ਇਸ ਤਬਦੀਲੀ ਨਾਲ ਗੈਸ ਸਿਲੰਡਰ ਦੀ ਕੀਮਤ 853 ਰੁਪਏ ਤੋਂ ਵੱਧ ਕੇ 913 ਰੁਪਏ ਹੋ ਗਈ ਹੈ। ਇਹ ਵਧੀਆਂ ਹੋਈਆਂ ਦਰਾਂ 7 ਮਾਰਚ ਤੋਂ ਦੇਸ਼ ਭਰ ਵਿੱਚ ਲਾਗੂ ਹੋ ਚੁੱਕੀਆਂ ਹਨ।

 

ਬਰਨਾਲਾ ‘ਚ ਵਿਜੀਲੈਂਸ ਦੀ ਕਾਰਵਾਈ: ਐੱਸ.ਐੱਸ.ਪੀ ਦਫ਼ਤਰ ਦਾ ਸੀਨੀਅਰ ਕਲਰਕ ਰਿਸ਼ਵਤ ਲੈਂਦਿਆਂ ਕਾਬੂ

ਬਰਨਾਲਾ :- ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਬਰਨਾਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਐੱਸ.ਐੱਸ.ਪੀ ਦਫ਼ਤਰ ਵਿੱਚ ਤਾਇਨਾਤ ਇੱਕ ਸੀਨੀਅਰ ਕਲਰਕ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਇੱਕ ਸਰਕਾਰੀ ਕਰਮਚਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ।

ਲੁਧਿਆਣਾ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ: ਉੱਦਮੀਆਂ ਨਾਲ ਮੀਟਿੰਗ, ਨਵੀਂ ਉਦਯੋਗਿਕ ਨੀਤੀ ‘ਤੇ ਹੋਵੇਗੀ ਚਰਚਾ

ਲੁਧਿਆਣਾ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਦੌਰੇ ‘ਤੇ ਰਹਿਣਗੇ, ਜਿੱਥੇ ਉਹ ਕਈ ਮਹੱਤਵਪੂਰਨ ਕਾਰਜਕ੍ਰਮਾਂ ਵਿੱਚ ਸ਼ਿਰਕਤ ਕਰਨਗੇ। ਦੌਰੇ ਦੀ ਸ਼ੁਰੂਆਤ ਦੌਰਾਨ ਮੁੱਖ ਮੰਤਰੀ Punjab Agricultural University ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਇਕ ਸਮਾਗਮ ਦੌਰਾਨ ਸੂਬੇ ਭਰ ਵਿੱਚੋਂ ਚੁਣੀਆਂ ਗਈਆਂ ਮਹਿਲਾਵਾਂ ਨੂੰ ਸਨਮਾਨਿਤ ਕਰਨਗੇ। ਇਨ੍ਹਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਦੇ ਨਾਲ ਸੇਵਾ ਕਰ ਰਹੀਆਂ ਕੁਝ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਵੀ ਸ਼ਾਮਲ ਹੋਣਗੀਆਂ।

ਉਦਯੋਗਪਤੀਆਂ ਨਾਲ ਮੁਲਾਕਾਤ ਕਰਕੇ ਸੁਣੇ ਜਾਣਗੇ ਸੁਝਾਅ
ਸਨਮਾਨ ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਇੱਕ ਹੋਟਲ ਵਿੱਚ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਵੱਖ-ਵੱਖ ਉਦਯੋਗਿਕ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਉਦਯੋਗ ਵਿਭਾਗ ਵੱਲੋਂ ਹੌਜ਼ਰੀ, ਸਾਈਕਲ, ਟੈਕਸਟਾਈਲ, ਸਿਲਾਈ ਮਸ਼ੀਨਾਂ, ਨਟਬੋਲਟ, ਆਟੋ ਪਾਰਟਸ ਅਤੇ ਸਾਈਕਲ ਪਾਰਟਸ ਖੇਤਰ ਨਾਲ ਜੁੜੀਆਂ ਸੰਸਥਾਵਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਪੰਜਾਬ ਦੇ ਉਦਯੋਗ ਮੰਤਰੀ Sanjeev Arora ਵੀ ਹਾਜ਼ਰ ਰਹਿਣਗੇ।

ਨਵੀਂ ਉਦਯੋਗਿਕ ਨੀਤੀ ਬਾਰੇ ਵੀ ਹੋਵੇਗੀ ਗੱਲਬਾਤ
ਪੰਜਾਬ ਸਰਕਾਰ ਸੂਬੇ ਵਿੱਚ ਨਿਵੇਸ਼ ਵਧਾਉਣ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਉਦਯੋਗਿਕ ਨੀਤੀ ਤਿਆਰ ਕਰਨ ‘ਤੇ ਕੰਮ ਕਰ ਰਹੀ ਹੈ। ਇਸ ਪਿਛੋਕੜ ਵਿੱਚ ਮੁੱਖ ਮੰਤਰੀ ਉੱਦਮੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਅ ਅਤੇ ਮੰਗਾਂ ਬਾਰੇ ਜਾਣਕਾਰੀ ਲੈਣਗੇ ਤਾਂ ਜੋ ਨੀਤੀ ਨੂੰ ਉਦਯੋਗਾਂ ਲਈ ਹੋਰ ਸੁਗਮ ਬਣਾਇਆ ਜਾ ਸਕੇ।

ਬਿਜਲੀ ਦਰਾਂ ਵਿੱਚ ਕਟੌਤੀ ਨਾਲ ਉੱਦਮੀਆਂ ਨੂੰ ਮਿਲੀ ਰਾਹਤ
ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਵਰਤੋਂ ਲਈ ਬਿਜਲੀ ਦਰਾਂ ਵਿੱਚ ਕਮੀ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਉਦਯੋਗਿਕ ਬਿਜਲੀ ਦਰਾਂ ਵਿੱਚ ਹਰ ਸਾਲ ਹੋਣ ਵਾਲੇ ਤਿੰਨ ਫੀਸਦੀ ਵਾਧੇ ਨੂੰ ਵੀ ਰੋਕ ਦਿੱਤਾ ਗਿਆ ਹੈ। ਛੋਟੇ ਕਾਰੋਬਾਰਾਂ ਲਈ ਮੀਟਰ ਲੋਡ ਵਧਾਉਣ ਵਿੱਚ ਵੀ ਲਚਕਤਾ ਦਿੱਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਮੀਟਿੰਗ ਦੌਰਾਨ ਉੱਦਮੀਆਂ ਨੂੰ ਇਨ੍ਹਾਂ ਰਾਹਤਾਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਦਾ ਭਰੋਸਾ ਜਿੱਤਣ ਦੀ ਕੋਸ਼ਿਸ਼ ਕਰਨਗੇ।

ਮਾਸਟਰ ਪਲਾਨ ਖੇਤਰ ਵਾਲੇ ਉਦਯੋਗ ਵੀ ਰਹਿਣਗੇ ਚਰਚਾ ਦਾ ਵਿਸ਼ਾ
ਲੁਧਿਆਣਾ ਵਿੱਚ ਵੱਡੀ ਗਿਣਤੀ ਵਿੱਚ ਐਮਐਸਐਮਈ ਇਕਾਈਆਂ ਸ਼ਹਿਰ ਦੇ ਮਾਸਟਰ ਪਲਾਨ ਖੇਤਰ ਅੰਦਰ ਸਥਿਤ ਹਨ। ਇਨ੍ਹਾਂ ਉਦਯੋਗਾਂ ਨੂੰ ਕਈ ਸਾਲ ਪਹਿਲਾਂ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਉੱਦਮੀਆਂ ਨੂੰ ਸਮਾਂ ਸੀਮਾ ਵਧਾ ਕੇ ਹਰੇਕ ਸਾਲ ਕੁਝ ਰਾਹਤ ਮਿਲਦੀ ਰਹੀ ਹੈ। ਸੰਭਾਵਨਾ ਹੈ ਕਿ ਉਦਯੋਗਪਤੀ ਇਸ ਮਾਮਲੇ ਨੂੰ ਵੀ ਮੁੱਖ ਮੰਤਰੀ ਦੇ ਸਾਹਮਣੇ ਰੱਖਣਗੇ ਤਾਂ ਜੋ ਇਸ ਮੁੱਦੇ ਦਾ ਸਥਾਈ ਹੱਲ ਲੱਭਿਆ ਜਾ ਸਕੇ।

ਚੰਡੀਗੜ੍ਹ ‘ਚ ਵੀ.ਆਈ.ਪੀ ਨੰਬਰਾਂ ਲਈ ਫਿਰ ਲੱਗੀਆਂ ਕਰੋੜਾਂ ਦੀਆਂ ਬੋਲੀਆਂ, ‘0001’ ਨੰਬਰ ਲਗਭਗ 54 ਲੱਖ ਵਿੱਚ ਵਿਕਿਆ

ਪੰਜਾਬ ‘ਚ ਲਗਾਤਾਰ 3 ਛੁੱਟੀਆਂ ਦਾ ਐਲਾਨ!

ਚੰਡੀਗੜ੍ਹ :- ਮਾਰਚ ਮਹੀਨਾ ਵਿਦਿਆਰਥੀਆਂ ਲਈ ਇੱਕ ਪਾਸੇ ਪਰੀਖਿਆਵਾਂ ਦਾ ਸਮਾਂ ਮੰਨਿਆ ਜਾਂਦਾ ਹੈ, ਜਦਕਿ ਦੂਜੇ ਪਾਸੇ ਇਸ ਦੌਰਾਨ ਕਈ ਤਿਉਹਾਰ ਅਤੇ ਸਰਕਾਰੀ ਛੁੱਟੀਆਂ ਵੀ ਆਉਂਦੀਆਂ ਹਨ। ਇਸ ਸਮੇਂ ਸਕੂਲਾਂ ਅਤੇ ਕਾਲਜਾਂ ਵਿੱਚ ਸਾਲਾਨਾ ਪਰੀਖਿਆਵਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਜ਼ਿਆਦਾਤਰ ਇਮਤਿਹਾਨ ਮਾਰਚ ਅਤੇ ਅਪ੍ਰੈਲ ਵਿੱਚ ਖਤਮ ਹੋਣਗੇ। ਇਸੇ ਵਿਚਕਾਰ ਹੋਲੀ ਅਤੇ ਰਮਜ਼ਾਨ ਵਰਗੇ ਤਿਉਹਾਰਾਂ ਕਾਰਨ ਵੀ ਕਈ ਦਿਨਾਂ ਦੀ ਛੁੱਟੀ ਰਹਿਣੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਕੁੱਲ ਕਰਕੇ ਕਾਫ਼ੀ ਅਰਾਮ ਦੇ ਦਿਨ ਮਿਲਣਗੇ।

 

ਪੱਤਰਕਾਰ ਹੱਤਿਆ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਬਰੀ; ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੱਡਾ ਫੈਸਲਾ

ਹਰਿਆਣਾ ‘ਚ ਵਿਵਾਦਾਂ ‘ਚ ਘਿਰਿਆ ਗਾਇਕ ਬਾਦਸ਼ਾਹ ਦਾ ਗੀਤ ਤਤੀਰੀ ਹੁਣ ਯੂਟਿਊਬ ਤੋਂ ਵੀ ਹਟਾਇਆ ਗਿਆ

ਜ਼ੀਰਕਪੁਰ ‘ਚ ਦਿਨ ਦਿਹਾੜੇ ਵੱਡੀ ਚੋਰੀ: ਹਾਈ ਕੋਰਟ ਜੱਜ ਦੇ ਡਰਾਈਵਰ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ

ਪੰਜਾਬ ‘ਚ ਗਰਮੀ ਦਾ ਅਸਰ ਵਧਿਆ, ਪਟਿਆਲਾ ਸਭ ਤੋਂ ਗਰਮ; ਅਗਲੇ ਦਿਨਾਂ ਵਿੱਚ ਖੁਸ਼ਕ ਮੌਸਮ ਦੇ ਸੰਕੇਤ

ਮਾਨ ਸਰਕਾਰ ਦੀ ਵੱਡੀ ਪਹਿਲ: 117 ਹਲਕਿਆਂ ਵਿੱਚ ਮਹਿਲਾ ਉੱਦਮੀਆਂ ਨੂੰ ਕੀਤਾ ਗਿਆ ਸਨਮਾਨਿਤ

ਚੰਡੀਗੜ੍ਹ: ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ।

ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ’ ਪੋਰਟਲ ਰਾਹੀਂ 28,000 ਤੋਂ ਵੱਧ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇੰਨੀ ਵੱਡੀ ਗਿਣਤੀ ਵਿੱਚ ਨਾਮਜ਼ਦਗੀਆਂ ਉੱਦਮਤਾ ਵਿੱਚ ਔਰਤਾਂ ਦੀ ਵਧਦੀ ਭਾਗੀਦਾਰੀ ਅਤੇ ਆਰਥਿਕ ਤੌਰ ‘ਤੇ ਸੁਤੰਤਰ ਹੋਣ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਉਜਾਗਰ ਕਰਦੀਆਂ ਹਨ।

ਹੁਣ ਤੱਕ ਹਲਕਾ ਪੱਧਰ ‘ਤੇ ਸਨਮਾਨ ਸਮਾਰੋਹ ਸਫਲਤਾਪੂਰਵਕ ਕਰਵਾਏ ਜਾ ਚੁੱਕੇ ਹਨ, ਜਿੱਥੇ ਸਥਾਨਕ ਨੁਮਾਇੰਦਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਮਹਿਲਾ ਉੱਦਮੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਤੇ ਰਾਜ ਪੱਧਰੀ ਸਮਾਗਮ ਹੋਣਗੇ, ਜਿਨ੍ਹਾਂ ਵਿੱਚ ਛੋਟੇ ਕਾਰੋਬਾਰਾਂ, ਘਰੇਲੂ ਉਦਯੋਗਾਂ, ਖੇਤੀਬਾੜੀ ਨਾਲ ਸਬੰਧਤ ਉੱਦਮਾਂ ਅਤੇ ਵੱਖ-ਵੱਖ ਸੇਵਾ ਖੇਤਰਾਂ ਵਿੱਚ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਜਾਵੇਗਾ।

ਪ੍ਰੋਗਰਾਮ ਅਧੀਨ ਸਨਮਾਨ ਦੇਣ ਦੀ ਪ੍ਰਕਿਰਿਆ ਕਈ ਪੜਾਵਾਂ ਵਿੱਚ ਚਲਾਈ ਜਾ ਰਹੀ ਹੈ। ਹਲਕਾ ਪੱਧਰ ‘ਤੇ ਲਗਭਗ 11,700 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 2,300 ਔਰਤਾਂ ਦੀ ਚੋਣ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮਾਨਤਾ ਲਈ ਕੀਤੀ ਜਾਵੇਗੀ, ਜਿੱਥੇ ਹਰੇਕ ਜ਼ਿਲ੍ਹੇ ਵਿੱਚੋਂ 100 ਔਰਤਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ ਜਾਵੇਗਾ।

ਪ੍ਰੋਗਰਾਮ ਦਾ ਅੰਤਿਮ ਪੜਾਅ 18 ਮਾਰਚ ਨੂੰ ਰਾਜ ਪੱਧਰੀ ਸਮਾਗਮ ਵਿੱਚ ਹੋਵੇਗਾ, ਜਿੱਥੇ ਪੰਜਾਬ ਭਰ ਦੀਆਂ ਚੋਟੀ ਦੀਆਂ 100 ਮਹਿਲਾ ਉੱਦਮੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਚੁਣੀਆਂ ਗਈਆਂ ਇਨ੍ਹਾਂ ਔਰਤਾਂ ਵਿੱਚੋਂ ਹਰੇਕ ਨੂੰ ਉਨ੍ਹਾਂ ਦੀਆਂ ਉੱਦਮੀ ਪ੍ਰਾਪਤੀਆਂ ਦੀ ਮਾਨਤਾ ਵਜੋਂ 25,000 ਰੁਪਏ ਦਾ ਨਕਦ ਪੁਰਸਕਾਰ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਿਰਫ਼ 8 ਮਾਰਚ ਦੇ ਇੱਕ ਦਿਨ ਦੇ ਸਮਾਗਮ ਵਜੋਂ ਨਹੀਂ, ਸਗੋਂ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਜਸ਼ਨ ਵਜੋਂ ਮਨਾ ਰਹੀ ਹੈ। ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਵਰਗੀਆਂ ਪਹਿਲਕਦਮੀਆਂ ਰਾਹੀਂ ਸਰਕਾਰ ਦਾ ਉਦੇਸ਼ ਵੱਧ ਤੋਂ ਵੱਧ ਔਰਤਾਂ ਨੂੰ ਉੱਦਮਤਾ ਦੇ ਖੇਤਰ ਵਿੱਚ ਕਦਮ ਰੱਖਣ ਅਤੇ ਆਪਣੇ ਭਾਈਚਾਰਿਆਂ ਵਿੱਚ ਆਰਥਿਕ ਤਬਦੀਲੀ ਦੀਆਂ ਆਗੂ ਬਣਨ ਲਈ ਉਤਸ਼ਾਹਿਤ ਕਰਨਾ ਹੈ।

ਸੂਬੇ ਦੀ ਆਰਥਿਕਤਾ ਵਿੱਚ ਔਰਤਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਅਤੇ ਹਜ਼ਾਰਾਂ ਹੋਰਨਾਂ ਨੂੰ ਸਵੈ-ਨਿਰਭਰਤਾ ਅਤੇ ਨਵੀਨਤਾ ਲਈ ਪ੍ਰੇਰਿਤ ਕਰਨ ਵੱਲ ਇਸ ਕਦਮ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ।