Home Blog Page 577

ਪੰਜਾਬੀ ਮੂਲ ਦੀ ਯੂਟਿਊਬਰ ਨੈਨਸੀ ਗਰੇਵਾਲ ਦਾ ਕੈਨੇਡਾ ‘ਚ ਕਤਲ!

ਕੈਨੇਡਾ :- ਕੈਨੇਡਾ ਦੇ ਮਾਂਟਰੀਅਲ ਨੇੜਲੇ ਇਲਾਕੇ ਲਾਸਾਲ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਪੰਜਾਬੀ ਮੂਲ ਦੀ 45 ਸਾਲਾ ਯੂਟਿਊਬਰ ਨੈਨਸੀ ਗਰੇਵਾਲ ਦਾ ਉਸਦੇ ਆਪਣੇ ਘਰ ਵਿੱਚ ਹੀ ਚਾਕੂਆਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੇ ਸਥਾਨਕ ਭਾਈਚਾਰੇ ਅਤੇ ਸੋਸ਼ਲ ਮੀਡੀਆ ਵਰਤੋਂਕਾਰਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਐਮਰਜੈਂਸੀ ਕਾਲ ਮਗਰੋਂ ਪੁਲਸ ਮੌਕੇ ‘ਤੇ ਪਹੁੰਚੀ
ਇਹ ਵਾਰਦਾਤ ਲਾਸਾਲ ਦੇ ਸੇਂਟ-ਲੂਸ ਕ੍ਰੇਸੈਂਟ ਖੇਤਰ ਵਿੱਚ ਸਥਿਤ ਇਕ ਰਿਹਾਇਸ਼ੀ ਇਮਾਰਤ ਵਿੱਚ ਵਾਪਰੀ। ਜਾਣਕਾਰੀ ਅਨੁਸਾਰ ਤੜਕੇ ਪੁਲਸ ਨੂੰ ਇੱਕ ਐਮਰਜੈਂਸੀ ਕਾਲ ਮਿਲੀ, ਜਿਸ ਤੋਂ ਬਾਅਦ ਜਦੋਂ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਨੈਂਸੀ ਗਰੇਵਾਲ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ। ਉਸ ਦੇ ਸਰੀਰ ‘ਤੇ ਤੀਖੇ ਹਥਿਆਰ ਨਾਲ ਹਮਲੇ ਦੇ ਕਈ ਨਿਸ਼ਾਨ ਸਨ, ਜਿਸ ਨਾਲ ਉਸ ਦੀ ਹਾਲਤ ਨਾਜ਼ੁਕ ਬਣ ਗਈ ਸੀ।

ਹਸਪਤਾਲ ਲਿਜਾਣ ਦੇ ਬਾਵਜੂਦ ਨਹੀਂ ਬਚ ਸਕੀ ਜਾਨ
ਘਟਨਾ ਮਗਰੋਂ ਜ਼ਖ਼ਮੀ ਹਾਲਤ ਵਿੱਚ ਨੈਂਸੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡੂੰਘੇ ਜ਼ਖ਼ਮਾਂ ਅਤੇ ਵੱਡੀ ਮਾਤਰਾ ਵਿੱਚ ਖੂਨ ਵਹਿਣ ਕਾਰਨ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸਦੀ ਜਾਨ ਨਹੀਂ ਬਚ ਸਕੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਨੈਂਸੀ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਨਾਲ ਪੁੱਛਗਿੱਛ ਜਾਰੀ ਹੈ।

ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਸੀ ਨੈਂਸੀ
ਨੈਂਸੀ ਗਰੇਵਾਲ ਸੋਸ਼ਲ ਮੀਡੀਆ ਮੰਚਾਂ ‘ਤੇ ਕਾਫ਼ੀ ਸਰਗਰਮ ਰਹਿੰਦੀ ਸੀ ਅਤੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਮਸਲਿਆਂ ‘ਤੇ ਆਪਣੀ ਰਾਏ ਖੁੱਲ੍ਹ ਕੇ ਸਾਂਝੀ ਕਰਦੀ ਸੀ। ਖ਼ਾਸ ਕਰਕੇ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਸਬੰਧੀ ਉਸਦੇ ਵਿਚਾਰ ਕਈ ਵਾਰ ਚਰਚਾ ਦਾ ਵਿਸ਼ਾ ਬਣਦੇ ਰਹੇ। ਉਸਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਮਗਰੋਂ ਉਸਦੇ ਪਰਿਵਾਰਕ ਮੈਂਬਰਾਂ ਅਤੇ ਚਾਹੁਣ ਵਾਲਿਆਂ ਵਿੱਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ।

ਪੁਲਸ ਵੱਲੋਂ ਜਾਂਚ ਜਾਰੀ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਨਾਲ ਜੁੜੇ ਸਾਰੇ ਪੱਖਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲਾਤਾਂ ਬਾਰੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੇ ਨੈਂਸੀ ਦੇ ਪਰਿਵਾਰ ਨਾਲ ਹਮਦਰਦੀ ਜਤਾਉਂਦੇ ਹੋਏ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।

ਪੰਜਾਬ ਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼, ਤਾਪਮਾਨ ਵਿੱਚ ਵਾਧਾ; ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ

ਪੰਜਾਬ ਕੈਬਨਿਟ ਮੀਟਿੰਗ ਦਾ ਸਮਾਂ ਬਦਲਿਆ, ਹੁਣ 6 ਮਾਰਚ ਸਵੇਰੇ ਚੰਡੀਗੜ੍ਹ ਵਿੱਚ ਹੋਵੇਗੀ ਬੈਠਕ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਅਚਾਨਕ ਕਮੀ, ਨਿਵੇਸ਼ਕਾਂ ਲਈ ਨਵਾਂ ਮੌਕਾ…..

ਪੰਜਾਬ ਦੀ ਸੇਵਾ ਭਾਵਨਾ ਤੋਂ ਪ੍ਰਭਾਵਿਤ ਹੋਈ ਆਸਟ੍ਰੇਲੀਆਈ ਨਰਸ, ਕਿਹਾ ਮੈਂ ਆਪਣੇ ਆਪ ਨੂੰ ਪੰਜਾਬ ਦੀ ਧੀ ਸਮਝਦੀ ਹਾਂ

ਚੰਡੀਗੜ੍ਹ :- ਆਸਟ੍ਰੇਲੀਆ ਦੀ ਨਰਸ ਨਿਕੋਲ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਭਿਆਨਕ ਸਮੇਂ ਦੌਰਾਨ ਪੰਜਾਬੀ ਭਾਈਚਾਰੇ ਵੱਲੋਂ ਬਜ਼ੁਰਗਾਂ ਅਤੇ ਬੀਮਾਰ ਲੋਕਾਂ ਦੀ ਕੀਤੀ ਗਈ ਨਿਸਵਾਰਥ ਸੇਵਾ ਉਸ ਲਈ ਜ਼ਿੰਦਗੀ ਭਰ ਦੀ ਪ੍ਰੇਰਣਾ ਬਣ ਗਈ ਹੈ। ਉਸਨੇ ਦੱਸਿਆ ਕਿ ਜਦੋਂ ਡਰ ਅਤੇ ਅਨਿਸ਼ਚਿਤਤਾ ਦਾ ਮਾਹੌਲ ਸੀ, ਉਸ ਵੇਲੇ ਕਈ ਪੰਜਾਬੀਆਂ ਨੇ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਬਜ਼ੁਰਗ ਆਸਟ੍ਰੇਲੀਅਨਾਂ ਦੀ ਦੇਖਭਾਲ ਕੀਤੀ, ਜਿਸ ਕਾਰਨ ਉਹ ਆਪਣੇ ਆਪ ਨੂੰ ਪੰਜਾਬੀ ਸਮਾਜ ਦੀ ਰਿਣੀ ਮੰਨਦੀ ਹੈ ਅਤੇ ਇਸ ਪਿਆਰ ਨੇ ਉਸਦੇ ਮਨ ਵਿੱਚ ਪੰਜਾਬ ਪ੍ਰਤੀ ਵਿਸ਼ੇਸ਼ ਸਨਮਾਨ ਪੈਦਾ ਕੀਤਾ ਹੈ।

 

ਲੁਧਿਆਣਾ ਵਿੱਚ ਨਸ਼ਾ ਵਿਰੋਧੀ ਕਾਰਕੁਨਾਂ ਨਾਲ ਮੁਲਾਕਾਤ, ਸਰਕਾਰ ਹਰ ਸੰਘਰਸ਼ੀ ਦੇ ਨਾਲ — ਬਲਤੇਜ ਪੰਨੂ

ਲੁਧਿਆਣਾ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਮੋਹਨ ਦਈ ਹਸਪਤਾਲ ਵਿਖੇ ਜ਼ੇਰੇ ਇਲਾਜ ਇੱਕ ਨਸ਼ਾ ਵਿਰੋਧੀ ਕਾਰਕੁਨ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਇਹ ਕਾਰਕੁਨ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵੱਲੋਂ ਕੀਤੇ ਗਏ ਹਮਲੇ ਵਿੱਚ ਜ਼ਖਮੀ ਹੋ ਗਿਆ ਸੀ। ਆਪਣੀ ਫੇਰੀ ਦੌਰਾਨ ਬਲਤੇਜ ਪੰਨੂ ਨੇ ਪੀੜਤ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਬਲਤੇਜ ਪੰਨੂ ਦੇ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਲੋਕਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਨਸ਼ਿਆਂ ਦੀ ਅਲਾਮਤ ਦਾ ਦਲੇਰੀ ਨਾਲ ਸਾਹਮਣਾ ਕਰ ਰਹੇ ਹਨ ਅਤੇ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰ ਰਹੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਨਿਰੰਤਰ ਅਤੇ ਬਹੁ-ਪੱਖੀ ਜੰਗ ਲੜ ਰਹੀ ਹੈ। ਅਸੀਂ ਪੰਜਾਬ ਵਿੱਚੋਂ ਇਸ ਸਰਾਪ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਦਮ ਲਵਾਂਗੇ।

ਉਨ੍ਹਾਂ ਨੇ ਦੁਹਰਾਇਆ ਕਿ ‘ਨਸ਼ਿਆਂ ਵਿਰੁੱਧ ਯੁੱਧ’ ਮੁਹਿੰਮ ਆਪਣੇ ਅੰਤਿਮ ਅਤੇ ਸਭ ਤੋਂ ਗੰਭੀਰ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ ਅਤੇ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਦ੍ਰਿੜ ਸੰਕਲਪ ਹੈ।

ਬਲਤੇਜ ਪੰਨੂ ਨੇ ਜ਼ਖਮੀ ਕਾਰਕੁਨ ਦੇ ਪਰਿਵਾਰ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਪਰਿਵਾਰ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਮੈਂ ਨਿੱਜੀ ਤੌਰ ‘ਤੇ ਉਨ੍ਹਾਂ ਦੇ ਲਗਾਤਾਰ ਸੰਪਰਕ ਵਿੱਚ ਰਹਾਂਗਾ ਅਤੇ ਇਲਾਜ ਦੌਰਾਨ ਹਰ ਸੰਭਵ ਮਦਦ ਯਕੀਨੀ ਬਣਾਵਾਂਗਾ।

ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਦੇਣ ਜਾਂ ਫਿਰ ਸਖ਼ਤ ਅਤੇ ਬਿਨਾਂ ਕਿਸੇ ਸਮਝੌਤੇ ਵਾਲੀ ਕਾਰਵਾਈ ਦਾ ਸਾਹਮਣਾ ਕਰਨ। ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦੀ, ਅਸੀਂ ਚੈਨ ਨਾਲ ਨਹੀਂ ਬੈਠਾਂਗੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਗ੍ਰਿਫਤਾਰੀਆਂ, ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ, ਐਨਡੀਪੀਐਸ. ਐਕਟ ਤਹਿਤ ਸਜ਼ਾਵਾਂ ਦਿਵਾਉਣ ਅਤੇ ਲੋਕਾਂ ਦੀ ਸ਼ਮੂਲੀਅਤ ਰਾਹੀਂ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਸ਼ਾ ਮੁਕਤੀ ਮੋਰਚਾ ਦੇ ਲਗਭਗ 1.5 ਲੱਖ ਵਲੰਟੀਅਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਦੀ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਸਹਿਯੋਗ ਦੇ ਰਹੇ ਹਨ।

ਪੁਰੀ ਸ੍ਰੀ ਜਗਨਨਾਥ ਮੰਦਰ ਦਾ ਰਤਨ ਭੰਡਾਰ 25 ਮਾਰਚ ਨੂੰ ਖੁੱਲੇਗਾ: ਸਾਲਾਂ ਬਾਅਦ ਗਿਣਤੀ ਅਤੇ ਸੂਚੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ

ਓਡਿਸ਼ਾ :- ਓਡਿਸ਼ਾ ਸਰਕਾਰ ਵੱਲੋਂ ਪੁਰੀ ਸਥਿਤ ਸ੍ਰੀ ਜਗਨਨਾਥ ਮੰਦਰ ਦੇ ਰਤਨ ਭੰਡਾਰ ਦੀ ਲੰਮੇ ਸਮੇਂ ਤੋਂ ਉਡੀਕ ਰਹੀ ਗਿਣਤੀ ਅਤੇ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ 25 ਮਾਰਚ ਨੂੰ ਦੁਪਹਿਰ 12.12 ਤੋਂ 1.45 ਵਜੇ ਤੱਕ ਨਿਰਧਾਰਿਤ ਸ਼ੁਭ ਸਮੇਂ ਵਿੱਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਰਤਨ ਭੰਡਾਰ ਭਗਵਾਨ ਜਗਨਨਾਥ, ਭਰਾ ਬਲਭਦ੍ਰ ਅਤੇ ਦੇਵੀ ਸੁਭਦ੍ਰਾ ਦੇ ਕੀਮਤੀ ਗਹਿਣਿਆਂ ਅਤੇ ਧਨ-ਸੰਪਤੀ ਦਾ ਖਜ਼ਾਨਾ ਮੰਨਿਆ ਜਾਂਦਾ ਹੈ।

ਤਰਨਤਾਰਨ ਸਰਪੰਚ ਕਤਲ ਮਾਮਲਾ : ਪੁਲਿਸ-ਬਦਮਾਸ਼ ਮੁਠਭੇੜ, ਦੋ ਮੁੱਖ ਸ਼ੂਟਰ ਜ਼ਖ਼ਮੀ!

ਤਰਨਤਾਰਨ :- ਤਰਨਤਾਰਨ ਦੇ ਸਰਪੰਚ ਹਰਬਰਿੰਦਰ ਸਿੰਘ ਕਤਲਕਾਂਡ ਵਿੱਚ ਲੋੜੀਂਦੇ ਮੁੱਖ ਸ਼ੂਟਰਾਂ ਅਤੇ ਪੁਲਿਸ ਵਿਚਾਲੇ ਬਿਆਸ ਦਰਿਆ ਨਾਲ ਲੱਗਦੇ ਪਿੰਡ ਘੜਕਾ ਨੇੜੇ ਤਣਾਅਪੂਰਨ ਮੁਠਭੇੜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਪੁਲਿਸ ਟੀਮ ਸ਼ੱਕੀ ਵਿਅਕਤੀਆਂ ਦਾ ਪਿੱਛਾ ਕਰ ਰਹੀ ਸੀ ਕਿ ਇਸ ਦੌਰਾਨ ਬਦਮਾਸ਼ਾਂ ਨੇ ਅਚਾਨਕ ਏਕੇ-47 ਰਾਈਫ਼ਲ ਨਾਲ ਤਾਬੜਤੋੜ ਫਾਇਰਿੰਗ ਕਰ ਦਿੱਤੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਜਵਾਬੀ ਕਾਰਵਾਈ ‘ਚ ਦੋ ਆਰੋਪੀ ਗੋਲੀਆਂ ਨਾਲ ਜ਼ਖ਼ਮੀ
ਪੁਲਿਸ ਵੱਲੋਂ ਤੁਰੰਤ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਦੋਵੇਂ ਮੁੱਖ ਸ਼ੂਟਰ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ। ਉਨ੍ਹਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮਨੁ ਵਾਸੀ ਪਿੰਡ ਵਰਪਾਲ (ਅੰਮ੍ਰਿਤਸਰ) ਅਤੇ ਗੁਰਦੇਵ ਸਿੰਘ ਉਰਫ਼ ਹਰਦੇਵ ਸਿੰਘ ਉਰਫ਼ ਬਾਬਾ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਦੋਵੇਂ ਲੰਬੇ ਸਮੇਂ ਤੋਂ ਪੁਲਿਸ ਦੀ ਰਡਾਰ ‘ਤੇ ਸਨ ਅਤੇ ਕਤਲ ਮਾਮਲੇ ਵਿੱਚ ਨਾਮਜ਼ਦ ਸਨ।

ਪਹਿਲਾਂ ਜਾਰੀ ਹੋ ਚੁੱਕੀਆਂ ਸਨ ਤਸਵੀਰਾਂ, ਇਨਾਮ ਦਾ ਵੀ ਐਲਾਨ
ਯਾਦ ਰਹੇ ਕਿ 26 ਫ਼ਰਵਰੀ ਨੂੰ ਪੁਲਿਸ ਵੱਲੋਂ ਦੋਵੇਂ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ ਕਰਕੇ ਉਨ੍ਹਾਂ ਬਾਰੇ ਜਾਣਕਾਰੀ ਦੇਣ ਵਾਲੇ ਲਈ ਇਨਾਮ ਦੀ ਘੋਸ਼ਣਾ ਕੀਤੀ ਗਈ ਸੀ। ਮੁਠਭੇੜ ਤੋਂ ਬਾਅਦ ਇਲਾਕੇ ਵਿੱਚ ਵਾਧੂ ਸੁਰੱਖਿਆ ਬੰਦੋਬਸਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਹੋਰ ਪੜਤਾਲ ਕੀਤੀ ਜਾ ਰਹੀ ਹੈ, ਤਾਂ ਜੋ ਸਾਜ਼ਿਸ਼ ਦੇ ਹੋਰ ਪੱਖਾਂ ਨੂੰ ਬੇਨਕਾਬ ਕੀਤਾ ਜਾ ਸਕੇ।

ਬਠਿੰਡਾ ‘ਚ ਦਰਦਨਾਕ ਹਾਦਸਾ: ਗੀਜ਼ਰ ਧਮਾਕੇ ਨਾਲ ਮਹਿਲਾ ਦੀ ਮੌਤ

ਬਠਿੰਡਾ :- ਬਠਿੰਡਾ ਦੇ ਬੀਬੀਵਾਲਾ ਰੋਡ ਸਥਿਤ ਗਲੀ ਨੰਬਰ-10 ਵਿੱਚ ਇਕ ਘਰ ਅੰਦਰ ਗੀਜ਼ਰ ਫਟਣ ਕਾਰਨ ਦਹਿਲਾ ਦੇਣ ਵਾਲਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਊਸ਼ਾ ਰਾਣੀ (62) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਹਿਲਾ ਆਪਣੇ ਘਰ ਦੇ ਇਸ਼ਨਾਨਘਰ ਵਿੱਚ ਗਰਮ ਪਾਣੀ ਲਈ ਗੀਜ਼ਰ ਚਲਾ ਰਹੀ ਸੀ ਕਿ ਅਚਾਨਕ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ਅਤੇ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ, ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕੀਤਾ
ਧਮਾਕੇ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਗੁਆਂਢੀ ਤੁਰੰਤ ਮੌਕੇ ‘ਤੇ ਪਹੁੰਚੇ। ਗੰਭੀਰ ਰੂਪ ਵਿੱਚ ਜ਼ਖਮੀ ਹੋਈ ਊਸ਼ਾ ਰਾਣੀ ਨੂੰ ਫੌਰੀ ਤੌਰ ‘ਤੇ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਅਚਾਨਕ ਹਾਦਸੇ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਪੁਲਸ ਵੱਲੋਂ ਜਾਂਚ ਸ਼ੁਰੂ, ਤਕਨੀਕੀ ਖ਼ਰਾਬੀ ਦਾ ਸੰਦੇਹ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਿਵਲ ਲਾਈਨ ਥਾਣੇ ਦੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਰੰਭਿਕ ਤੌਰ ‘ਤੇ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਗੀਜ਼ਰ ਵਿੱਚ ਤਕਨੀਕੀ ਖ਼ਰਾਬੀ ਜਾਂ ਅਤਿਅਧਿਕ ਦਬਾਅ ਕਾਰਨ ਇਹ ਧਮਾਕਾ ਹੋ ਸਕਦਾ ਹੈ। ਪੁਲਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਮ੍ਰਿਤਕਾ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਮੱਧ ਪੂਰਬ ‘ਚ ਫਸੇ ਭਾਰਤੀਆਂ ਲਈ ਉਡੀਆਂ 58 ਵਿਸ਼ੇਸ਼ ਉਡਾਣਾਂ ਅੱਜ: ਏਅਰਲਾਈਨਾਂ ਨੇ ਬਦਲੇ ਰੂਟਾਂ ਰਾਹੀਂ ਸ਼ੁਰੂ ਕੀਤਾ ਰਾਹਤ ਅਭਿਆਨ