Home Blog Page 605

ਮੋਦੀ ਅੱਜ ‘ਨਮੋ ਭਾਰਤ’ ਤੇ ਮੇਰਠ ਮੈਟਰੋ ਦਾ ਕਰਨਗੇ ਉਦਘਾਟਨ

ਨਵੀਂ ਦਿੱਲੀ :- ਭਾਰਤ ਦੇ ਪ੍ਰਧਾਨ ਮੰਤਰੀ Narendra Modi ਅੱਜ ਐਤਵਾਰ ਨੂੰ ਮੇਰਠ ਪਹੁੰਚ ਕੇ ਸ਼ਹਿਰ ਨੂੰ ਰੇਲ ਕਨੈਕਟਿਵਿਟੀ ਦੇ ਖੇਤਰ ਵਿੱਚ ਵੱਡੀ ਸੌਗਾਤ ਦੇਣਗੇ। ਲਗਭਗ 105 ਮਿੰਟਾਂ ਦੇ ਦੌਰੇ ਦੌਰਾਨ ਉਹ ਦੁਪਹਿਰ 12:30 ਤੋਂ 12:50 ਵਜੇ ਵਿਚਕਾਰ ‘ਨਮੋ ਭਾਰਤ’ ਰੇਜਨਲ ਰੈਪਿਡ ਟ੍ਰਾਂਜ਼ਿਟ ਪ੍ਰਣਾਲੀ ਅਤੇ ਮੇਰਠ ਮੈਟਰੋ ਦੇ ਨਵੇਂ ਖੰਡ ਦਾ ਉਦਘਾਟਨ ਕਰਨਗੇ। ਇਹ ਦੇਸ਼ ਦੀ ਪਹਿਲੀ ਪ੍ਰਣਾਲੀ ਹੋਵੇਗੀ ਜਿੱਥੇ ਇਕੋ ਪਟੜੀ ‘ਤੇ ਤੇਜ਼ ਰਫ਼ਤਾਰ ਖੇਤਰੀ ਰੇਲ ਅਤੇ ਸਥਾਨਕ ਮੈਟਰੋ ਇਕੱਠੇ ਚੱਲਣਗੇ।

 

ਮੌਸਮ ਦੀ ਅਚਾਨਕ ਤਬਦੀਲੀ ਨਾਲ ਵਧੀਆਂ ਬਿਮਾਰੀਆਂ, ਡਾਕਟਰਾਂ ਵੱਲੋਂ ਸਾਵਧਾਨ ਰਹਿਣ ਦੀ ਅਪੀਲ

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਟਰੰਪ ਦਾ ਵੱਡਾ ਕਦਮ, ਆਯਾਤ ਸ਼ੁਲਕ 10 ਤੋਂ ਵਧਾ ਕੇ 15 ਫੀਸਦੀ ਕਰਨ ਦੀ ਤਿਆਰੀ

ਅਮਰੀਕਾ :- ਅਮਰੀਕਾ ਦੇ ਰਾਸ਼ਟਰਪਤੀ Donald Trump ਨੇ ਐਲਾਨ ਕੀਤਾ ਕਿ ਉਹ ਵਿਸ਼ਵ ਭਰ ਤੋਂ ਆਯਾਤ ਹੋਣ ਵਾਲੀਆਂ ਵਸਤੂਆਂ ‘ਤੇ ਲਗਾਏ ਜਾਣ ਵਾਲੇ ਸ਼ੁਲਕ ਨੂੰ 10 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰਨ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਇਹ ਕਦਮ ਉਹ Supreme Court of the United States ਦੇ ਹਾਲੀਆ ਫ਼ੈਸਲੇ ਦੀ ਵਿਸਥਾਰਪੂਰਵਕ ਸਮੀਖਿਆ ਤੋਂ ਬਾਅਦ ਚੁੱਕ ਰਹੇ ਹਨ, ਜਿਸਨੂੰ ਉਨ੍ਹਾਂ ਨੇ ਦੇਸ਼-ਵਿਰੋਧੀ ਕਰਾਰ ਦਿੱਤਾ।

 

ਪੰਜਾਬ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪਾਸ ਕਰਕੇ ਰਚਿਆ ਇਤਿਹਾਸ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਯਕੀਨੀ ਬਣਾਇਆ ਜਾ ਸਕੇ।

ਸ. ਬੈਂਸ ਨੇ ਕਿਹਾ,“ਇਹ ਪ੍ਰਾਪਤੀ ਸਾਡੇ ਪੂਰੇ ਸਕੂਲ ਸਿੱਖਿਆ ਵਿਭਾਗ ਲਈ ਬਹੁਤ ਮਾਣ ਵਾਲੀ ਗੱਲ ਹੈ। ਮੈਂ ਆਪਣੇ ਸਾਰੇ ਸਮਰਪਿਤ ਅਧਿਆਪਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਹਾਲ ਹੀ ਵਿੱਚ ਆਏ ਜੇ.ਈ.ਈ. ਮੇਨਜ਼ ਫੇਜ਼ 1 ਦੇ ਨਤੀਜਿਆਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਤਸਵੀਰ ਪੇਸ਼ ਕੀਤੀ ਹੈ , ਜਿਸ ਵਿੱਚ 305 ਵਿਦਿਆਰਥੀਆਂ ਨੇ ਪ੍ਰਤੀਯੋਗੀ ਇੰਜੀਨੀਅਰਿੰਗ ਪ੍ਰੀਖਿਆ ਪਾਸ ਕੀਤੀ ਹੈ। ਇਹ ਪ੍ਰਾਪਤੀ ਪਿਛਲੇ ਸਾਲ ਦੇ 187 ਸਫ਼ਲ ਉਮੀਦਵਾਰਾਂ ਨਾਲੋਂ 63 ਫੀਸਦ ਦਾ ਸ਼ਾਨਦਾਰ ਵਾਧਾ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੱਕ ਸਾਲ ਵਿੱਚ ਹੀ ਇੰਨਾ ਵੱਡਾ ਮੀਲ ਪੱਥਰ ਸਥਾਪਤ ਕਰਨਾ ਸਾਡੀ ਪੰਜਾਬ ਸਿੱਖਿਆ ਕ੍ਰਾਂਤੀ ਪਹਿਲਕਦਮੀ ਦੀ ਪਰਿਵਰਤਨਸ਼ੀਲ ਸ਼ਕਤੀ ਦਾ ਪ੍ਰਤੱਖ ਪ੍ਰਮਾਣ ਹੈ। ਅਸੀਂ ਆਪਣੀ ਤਰੱਕੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹਾਂ,।’’

ਇਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਭਵਿੱਸ਼ਯਾ, ਜੋ ਸਕੂਲ ਆਫ਼ ਐਮੀਨੈਂਸ, ਟਾਊਨ ਹਾਲ, ਅੰਮ੍ਰਿਤਸਰ , 12ਵੀਂ ਜਮਾਤ ਨਾਨ-ਮੈਡੀਕਲ ਦਾ ਵਿਦਿਆਰਥੀ ਹੈ, ਨੇ 98.182 ਫੀਸਦੀ ਅੰਕ ਪ੍ਰਾਪਤ ਕੀਤੇ, ਭਾਵੇਂ ਕਿ ਉਹ ਸਿਰਫ਼ 1.5 ਲੱਖ ਦੀ ਸਾਲਾਨਾ ਆਮਦਨ ਵਾਲੇ ਗਰੀਬ ਪਰਿਵਾਰ ਤੋਂ ਆਉਂਦਾ ਹੈ। ਉਸਦੇ ਪਿਤਾ ਮੋਬਾਈਲ ਮੁਰੰਮਤ ਦੀ ਦੁਕਾਨ ਚਲਾਉਂਦੇ ਹਨ ਅਤੇ ਉਸਦੀ ਮਾਂ ਕੱਪੜੇ ਸਿਉਂਦੀ ਹੈ । ਮੰਤਰੀ ਨੇ ਦੱਸਿਆ ਕਿ ਵਿੱਤੀ ਰੁਕਾਵਟਾਂ ਦੇ ਬਾਵਜੂਦ, ਇੰਜੀਨੀਅਰਿੰਗ ਕਰਨ ਅਤੇ ਆਪਣੇ ਪਰਿਵਾਰ ਦੇ ਵਿੱਤੀ ਪੱਧਰ ਨੂੰ ਉੱਚਾ ਚੁੱਕਣ ਦਾ ਉਸਦਾ ਇਰਾਦਾ ਅਡੋਲ ਤੇ ਅਡਿੱਗ ਰਿਹਾ। ਸਕੂਲ ਦੇ ਪੂਰਨ ਸਮਰਥਨ ਅਤੇ ਅਨੁਸ਼ਾਸਿਤ ਤਿਆਰੀ ਸਦਕਾ ਉਸਨੇ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਦਿਲਖੁਸ਼ ਝਾਅ ਨੇ ਜੇਈਈ ਮੇਨਜ਼ ਵਿੱਚ 95.091 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਇੱਕ ਮਜ਼ਦੂਰ ਪਿਤਾ ਅਤੇ ਘਰੇਲੂ ਮਾਂ ਅਤੇ ਸਿਰਫ਼ 1.2 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਵਾਲੇ ਇਸ ਮਿਹਨਤੀ ਵਿਦਿਆਰਥੀ ਨੇ ਸਵੈ-ਅਧਿਐਨ ਅਤੇ ਪੇਸ ਕਲਾਸਾਂ ਰਾਹੀਂ ਇਹ ਸਫ਼ਲਤਾ ਹਾਸਲ ਕੀਤੀ।

ਸਿੱਖਿਆ ਮੰਤਰੀ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਸੰਗਰੂਰ ਦੀ 12ਵੀਂ ਜਮਾਤ ਦੀ ਸਾਇੰਸ ਦੀ ਵਿਦਿਆਰਥਣ ਪ੍ਰਿਯੰਕਾ ਸ਼ਰਮਾ ਇੱਕ ਸਾਧਾਰਨ ਪਰਿਵਾਰ ਤੋਂ ਆਉਂਦੀ ਹੈ। ਉਸਦੇ ਪਿਤਾ ਅਕਾਊਂਟੈਂਟ ਹਨ ਅਤੇ ਉਸਦੀ ਮਾਂ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦੀ ਹੈ। ਲਗਭਗ 3.5 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਦੇ ਬਾਵਜੂਦ ਉਸਨੇ ਪੂਰੇ ਅਨੁਸ਼ਾਸਨ ਅਤੇ ਲਗਨ ਨਾਲ ਤਿਆਰੀ ਕੀਤੀ, ਪੇਸ ਕਲਾਸਾਂ, ਨਿਯਮਤ ਮੌਕ ਟੈਸਟਾਂ ਅਤੇ ਮਜ਼ਬੂਤ ਅਕਾਦਮਿਕ ਮਾਰਗਦਰਸ਼ਨ ਤੋਂ ਲਾਭ ਲਿਆ। ਉਸਦੇ ਯਤਨਾਂ ਦੇ ਨਤੀਜੇ ਵਜੋਂ ਜੇਈਈ ਮੇਨਜ਼ ਵਿੱਚ ਸ਼ਾਨਦਾਰ 96.44 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਭਾਵੇਂ ਨਾਲ ਹੀ ਉਹ ਨੀਟ ਦੀ ਤਿਆਰੀ ਵੀ ਕਰ ਰਹੀ ਸੀ ।”

ਇੱਕ ਹੋਰ ਸਫਲਤਾ ਦੀ ਕਹਾਣੀ ਦੱਸਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਛਾਜਲੀ ਸੰਗਰੂਰ ਦੀ 12ਵੀਂ ਜਮਾਤ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਹਰਮਨਦੀਪ ਸ਼ਰਮਾ ਇੱਕ ਅਜਿਹੇ ਪਰਿਵਾਰ ਤੋਂ ਆਉਂਦੀ ਹੈ ਜਿੱਥੇ ਪਿਤਾ ਅਕਾਊਂਟੈਂਟ ਹੈ ਅਤੇ ਉਸਦੀ ਮਾਂ ਘਰੇਲੂ ਔਰਤ ਹੈ ਅਤੇ ਪਰਿਵਾਰ ਦੀ ਸਾਲਾਨਾ ਆਮਦਨ ਲਗਭਗ 2.5 ਲੱਖ ਹੈ। ਇੰਜੀਨੀਅਰਿੰਗ ਕਰਨ ਦੀ ਇੱਛਾ ਰੱਖਣ ਵਾਲੀ ਇਸ ਹੋਣਹਾਰ ਵਿਦਿਆਰਥਣ ਨੇ ਬਿਨਾਂ ਕਿਸੇ ਪ੍ਰਾਈਵੇਟ ਟਿਊਸ਼ਨ ਦੇ ਸਕੂਲ ਸਹਾਇਤਾ ਦੁਆਰਾ ਸਾਰੀ ਤਿਆਰੀ ਕੀਤੀ, ਅਧਿਆਪਕ ਮਾਰਗਦਰਸ਼ਨ ਅਤੇ ਪੇਸ ਲਰਨਿੰਗ ਤੋਂ ਪੂਰਾ ਲਾਭ ਲਿਆ । ਉਸਦੀ ਅਨੁਸ਼ਾਸਿਤ ਤਿਆਰੀ ਸਦਕਾ ਉਸਨੇ ਜੇਈਈ ਮੇਨ ਵਿੱਚ ਸ਼ਾਨਦਾਰ 98.75 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”

ਸਿੱਖਿਆ ਮੰਤਰੀ ਨੇ ਕਿਹਾ, “ਅੰਮ੍ਰਿਤਸਰ ਦੇ ਇੱਕ ਸਰਕਾਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਪਲਕ ਕੌਰ ਇੱਕ ਸਾਧਾਰਨ ਪਿਛੋਕੜ ਵਾਲੀ ਲੜਕੀ ਹੈ ਅਤੇ ਆਪਣੇ ਪਿਤਾ ਨੂੰ ਗੁਆਉਣ ਤੋਂ ਬਾਅਦ ਉਸਨੂੰ ਕਈ ਨਿੱਜੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਉਸਦੀ ਪਰਵਰਿਸ਼ ਉਸਦੀ ਮਾਂ, ਜੋ ਇੱਕ ਘਰੇਲੂ ਔਰਤ ਹੈ ਵੱਲੋਂ ਕੀਤੀ ਜਾ ਰਹੀ ਹੈ। ਇਸ ਪਰਿਵਾਰ ਦੀ ਸਾਲਾਨਾ ਆਮਦਨ 1,00,000 ਤੋਂ ਵੀ ਘੱਟ ਹੈ। ਵਿੱਤੀ ਤੰਗੀ ਅਤੇ ਹੋਰ ਮੁਸ਼ਕਲਾਂ ਦੇ ਬਾਵਜੂਦ, ਉਹ ਆਪਣੀ ਸਿੱਖਿਆ ’ਤੇ ਕੇਂਦ੍ਰਿਤ ਰਹੀ। ਉਸਦੀ ਲਗਨ ਦੇ ਨਤੀਜੇ ਵਜੋਂ ਜੇਈਈ ਮੇਨ ਵਿੱਚ 90.11 ਪ੍ਰਤੀਸ਼ਤ ਅੰਕ ਪ੍ਰਾਪਤ ਹੋਏ।”

ਉਨ੍ਹਾਂ ਅੱਗੇ ਕਿਹਾ ਕਿ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਕਾਜਲ, ਜੋ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਨਿੱਜੀ ਸੁਰੱਖਿਆ ਕੰਪਨੀ ਵਿੱਚ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾਂ ਕਿਹਾ ਕਿ ਕਾਜਲ ਦੇ ਪਰਿਵਾਰ ਦੀ ਸਲਾਨਾ ਆਮਦਨ ਲਗਭਗ 80,000 ਹੈ, ਫਿਰ ਵੀ ਇਨ੍ਹਾਂ ਵਿੱਤੀ ਤੰਗੀਆਂ ਦੇ ਬਾਜਜੂਦ, ਸਿੱਖਿਆ ਵੱਲ ਉਸਦਾ ਜਨੂੰਨ ਕਦੇ ਨਹੀਂ ਡੋਲਿਆ। ਉਹ ਆਈਆਈਟੀ ਮਦਰਾਸ ਤੋਂ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ। ਉਸਨੇ ਚੰਗੀ ਤਿਆਰੀ ਅਤੇ ਆਪਣੇ ਜਨੂੰਨ ਨਾਲ ਜੇਈਈ ਮੇਨਜ਼ 2026 ਵਿੱਚ 92.66 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਪਰਦੀਪ ਵੀ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਵਾਟਰ ਕੂਲਰ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾ ਕਿਹਾ ਕਿ ਪਰਦੀਪ ਦੇ ਪਰਿਵਾਰ ਦੀ ਸਲਾਨਾ ਆਮਦਨ ਤਕਰੀਬਨ 1,20,000 ਹੈ, ਜਿਸ ਕਰਕੇ ਉਸ ਨੂੰ ਹਮੇਸ਼ਾ ਵਿੱਤੀ ਚੁਣੌਤੀਆਂ ਵਿੱਚੋਂ ਦੀ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਪਰਦੀਪ ਦੀ ਇੱਛਾ ਇੱਕ ਚੰਗੀ ਨੌਕਰੀ ਲੈਣ ਦੀ ਹੈ ਤਾਂ ਜੋ ਉਸਦੇ ਪਿਤਾ ਨੂੰ ਅੱਗੇ ਫੈਕਟਰੀ ਦੇ ਮੁਸ਼ਕਲ ਹਾਲਤਾਂ ਵਿੱਚ ਕੰਮ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਰਦੀਪ ਨੇ ਆਪਣੀ ਮਿਹਨਤ ਨਾਲ ਜੇਈਈ ਮੇਨਜ਼ 2026 ਵਿੱਚ 93.11 ਪ੍ਰਤੀਸ਼ਤ ਅੰਕ ਹਾਸਲ ਕੀਤੇ।

ਇਸ ਸਫ਼ਲਤਾ ਦਾ ਸਿਹਰਾ ਪੰਜਾਬ ਸਰਕਾਰ ਦੇ ਠੋਸ ਯਤਨਾਂ, ਖਾਸ ਕਰਕੇ ਪੀਏਸੀਈ ਕੋਚਿੰਗ ਪੋਰਟਲ ਵਰਗੀਆਂ ਪਹਿਲਕਦਮੀਆਂ, ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਨਾਂ ਕੋਈ ਪੈਸਾ ਲਏ ਉੱਚ-ਗੁਣਵੱਤਾ ਦੇ ਨਾਲ ਪ੍ਰੀਖਿਆਵਾਂ ਲਈ ਤਿਆਰ ਕਰਦਿਆਂ ਹਨ, ਨੂੰ ਦਿੰਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਡੇ ਕੋਲ ਅਜਿਹੇ ਹੋਰ ਪਤਾ ਨਹੀਂ ਕਿੰਨੇ ਕੁ ਕਿੱਸੇ ਹਨ ਜਿਨ੍ਹਾਂ ਵਿੱਚ ਸਾਧਾਰਨ ਪਿਛੋਕੜ ਨਾਲ ਸਬੰਧਤ ਬੱਚੇ ਆਈਆਈਟੀ ਮਦਰਾਸ, ਆਈਆਈਟੀ ਬੰਬੇ, ਆਈਆਈਟੀ ਦਿੱਲੀ ਅਤੇ ਬਿਟਸ (ਬੀਆਈਟੀਐਸ) ਪਿਲਾਨੀ ‘ਚ ਪੜ੍ਹਨ ਦਾ ਸੁਪਨਾ ਦੇਖ ਰਹੇ ਹਨ।

ਸਿੱਖਿਆ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਅਜੇ ਸਿਰਫ਼ ਪ੍ਰੀਖਿਆ ਦੇ ਪਹਿਲੇ ਪੜਾਅ ਦੀ ਗੱਲ ਕਰ ਰਹੇ ਹਨ ਅਤੇ ਜੇਈਈ ਮੇਨਜ਼ ਦੀਆਂ ਅਗਲੀਆਂ ਪ੍ਰੀਖਿਆ ਨਾਲ ਇਹ ਗਿਣਤੀ ਹੋਰ ਵੀ ਵਧ ਜਾਵੇਗੀ। ਉਨ੍ਹਾਂ ਕਿਹਾ ਕਿ ਜੇਈਈ ਮੇਨਜ਼ ਦੀ ਅਗਲੀ ਪ੍ਰੀਖਿਆ ਵੀ ਨੇੜੇ ਆ ਰਹੀ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਸਾਡੇ ਤਾਜ਼ਾ ਅੰਕੜੇ ਹੋਰ ਵੀ ਪ੍ਰਭਾਵਸ਼ਾਲੀ ਹੋਣਗੇ।

ਅੰਮ੍ਰਿਤਸਰ ‘ਚ ਨਗਰ ਨਿਗਮ ਮੁਲਾਜ਼ਮ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਜੀਵਨ ਸਮਾਪਤ, ਮੌਤ ਤੋਂ ਪਹਿਲਾਂ ਵੀਡੀਓ ਜਾਰੀ

ਅੰਮ੍ਰਿਤਸਰ :- ਅੰਮ੍ਰਿਤਸਰ ਦੇ ਝਬਾਲ ਰੋਡ ਇਲਾਕੇ ‘ਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਨਗਰ ਨਿਗਮ ਵਿੱਚ ਡਰਾਈਵਰ ਵਜੋਂ ਸੇਵਾ ਨਿਭਾ ਰਹੇ ਅਸ਼ਵਨੀ ਕੁਮਾਰ ਉਰਫ਼ ਆਸ਼ੂ ਨਾਹਰ ਨੇ ਆਪਣੇ ਘਰ ਵਿੱਚ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਉਹ ਨਗਰ ਨਿਗਮ ਆਟੋ ਵਰਕਸ਼ਾਪ ਯੂਨੀਅਨ ਦੇ ਪ੍ਰਧਾਨ ਵੀ ਸਨ। ਪ੍ਰਾਰੰਭਿਕ ਜਾਣਕਾਰੀ ਅਨੁਸਾਰ ਇਹ ਕਦਮ ਉਨ੍ਹਾਂ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਚੁੱਕਿਆ।

 

ਪੰਜਾਬ ਵਿੱਚ 9 ਲੱਖ ਸਿਹਤ ਬੀਮਾ ਕਾਰਡ ਜਾਰੀ, ਹਰ ਪਰਿਵਾਰ ਤੱਕ ਯੋਜਨਾ ਪਹੁੰਚਾਉਣ ਲਈ ਸਰਕਾਰ ਵਚਨਬੱਧ: ਡਾ. ਬਲਬੀਰ ਸਿੰਘ

ਚੰਡੀਗੜ੍ਹ :- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਹੁਣ ਸੂਬੇ ਦੇ ਲੱਖਾਂ ਪਰਿਵਾਰਾਂ ਲਈ ਆਸਰਾ ਬਣਦੀ ਨਜ਼ਰ ਆ ਰਹੀ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਹੇਠ ਹੁਣ ਤੱਕ ਕਰੀਬ 9 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਮੁਤਾਬਕ ਇਹ ਸਕੀਮ ਆਮ ਲੋਕਾਂ ਨੂੰ ਮੈਡੀਕਲ ਖਰਚਿਆਂ ਤੋਂ ਰਾਹਤ ਦੇਣ ਵੱਲ ਇਕ ਮਜ਼ਬੂਤ ਕਦਮ ਹੈ, ਜਿਸ ਨਾਲ ਪਰਿਵਾਰਾਂ ਨੂੰ ਬਿਮਾਰੀ ਦੇ ਸਮੇਂ ਕਰਜ਼ੇ ਜਾਂ ਜਾਇਦਾਦ ਵੇਚਣ ਵਰਗੀਆਂ ਮਜ਼ਬੂਰੀਆਂ ਤੋਂ ਬਚਾਇਆ ਜਾ ਸਕੇਗਾ।

 

ਸ੍ਰੀਨਗਰ ਵਿੱਚ ਸੀ.ਆਰ.ਪੀ.ਐਫ. ਦੀ ਬੁਲੇਟਪ੍ਰੂਫ਼ ਗੱਡੀ ਨਹਿਰ ਵਿੱਚ ਡਿੱਗੀ, ਸੱਤ ਜਵਾਨ ਜ਼ਖ਼ਮੀ

ਸ੍ਰੀਨਗਰ :- ਸ਼ਨੀਵਾਰ ਨੂੰ ਸ੍ਰੀਨਗਰ ਦੇ ਡਗਪੋਰਾ ਖੇਤਰ ਵਿੱਚ ਇਕ ਗੰਭੀਰ ਸੜਕ ਹਾਦਸਾ ਵਾਪਰਿਆ, ਜਦੋਂ ਕੇਂਦਰੀ ਰਿਜ਼ਰਵ ਪੁਲਿਸ ਬਲ ਦੀ ਬੁਲੇਟਪ੍ਰੂਫ਼ ਬੰਕਰ ਗੱਡੀ ਸੜਕ ਤੋਂ ਫਿਸਲ ਕੇ ਨਹਿਰ ਵਿੱਚ ਜਾ ਡਿੱਗੀ। ਪ੍ਰਾਰੰਭਿਕ ਜਾਣਕਾਰੀ ਮੁਤਾਬਕ ਉਮਰ ਹਾਇਰ–ਡਗਪੋਰਾ ਮਾਰਗ ‘ਤੇ ਅਹਿਮਦ ਨਗਰ ਨੇੜੇ ਵਾਹਨ ਚਾਲਕ ਤੋਂ ਗੱਡੀ ਦਾ ਸੰਤੁਲਨ ਬਿਗੜ ਗਿਆ, ਜਿਸ ਕਾਰਨ ਵਾਹਨ ਬੇਕਾਬੂ ਹੋ ਕੇ ਸਿੱਧਾ ਪਾਣੀ ਵਾਲੀ ਨਹਿਰ ਵਿੱਚ ਜਾ ਸਮਾਇਆ।

 

ਜਾਇਦਾਦੀ ਤਣਾਅ ਨੇ ਲੈ ਲਈ ਨੌਜਵਾਨ ਦੀ ਜਾਨ, ਅਜਨਾਲਾ ਦੇ ਪਿੰਡ ਜੱਗੀਵਾਲ ‘ਚ ਭਰਾ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ :- ਅਜਨਾਲਾ ਇਲਾਕੇ ਦੇ ਪਿੰਡ ਜੱਗੀਵਾਲ ਵਿੱਚ ਇਕ ਹਿਰਦੇ-ਵਿਦਾਰਕ ਘਟਨਾ ਨੇ ਸਾਰੇ ਪਿੰਡ ਨੂੰ ਸਦਮੇ ਵਿੱਚ ਝੋਂਕ ਦਿੱਤਾ। ਘਰੇਲੂ ਅਤੇ ਜਾਇਦਾਦੀ ਵਿਵਾਦਾਂ ਤੋਂ ਪਰੇਸ਼ਾਨ ਇਕ ਨੌਜਵਾਨ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਪ੍ਰੀਤਮ ਸਿੰਘ ਵਜੋਂ ਹੋਈ ਹੈ, ਜੋ ਕਥਿਤ ਤੌਰ ‘ਤੇ ਆਪਣੇ ਵੱਡੇ ਭਰਾ ਨਾਲ ਚੱਲ ਰਹੇ ਘਰ-ਜ਼ਮੀਨ ਦੇ ਝਗੜੇ ਕਾਰਨ ਲੰਬੇ ਸਮੇਂ ਤੋਂ ਮਾਨਸਿਕ ਦਬਾਅ ਹੇਠ ਸੀ।

ਘਰ ਦੀ ਮਲਕੀਅਤ ਨੂੰ ਲੈ ਕੇ ਤਕਰਾਰ ਵਧੀ
ਪਰਿਵਾਰਕ ਸਰੋਤਾਂ ਮੁਤਾਬਕ ਦੋਵੇਂ ਭਰਾਵਾਂ ਵਿਚਕਾਰ ਇੱਕ ਛੋਟੇ ਘਰ ਦੀ ਮਲਕੀਅਤ ਨੂੰ ਲੈ ਕੇ ਤਣਾਅ ਬਣਿਆ ਹੋਇਆ ਸੀ, ਹਾਲਾਂਕਿ ਜ਼ਮੀਨ ਦੀ ਵੰਡ ਪਹਿਲਾਂ ਹੀ ਹੋ ਚੁੱਕੀ ਸੀ। ਇਲਜ਼ਾਮ ਲਗਾਇਆ ਗਿਆ ਹੈ ਕਿ ਵੱਡੇ ਭਰਾ ਵੱਲੋਂ ਮ੍ਰਿਤਕ ਦੇ ਹਿੱਸੇ ‘ਤੇ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਉਸਦੀ ਸੰਪਤੀ ‘ਤੇ ਕਬਜ਼ੇ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਨਾਲ ਹਾਲਾਤ ਹੋਰ ਗੰਭੀਰ ਬਣ ਗਏ।

ਵੀਡੀਓ ਸੁਨੇਹਾ ਵਾਇਰਲ, ਪਰਿਵਾਰ ਨੇ ਮੰਗਿਆ ਇਨਸਾਫ਼
ਘਟਨਾ ਤੋਂ ਪਹਿਲਾਂ ਪ੍ਰੀਤਮ ਸਿੰਘ ਵੱਲੋਂ ਬਣਾਇਆ ਗਿਆ ਇਕ ਵੀਡੀਓ ਸੁਨੇਹਾ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਫੈਲ ਰਿਹਾ ਹੈ। ਵੀਡੀਓ ਵਿੱਚ ਉਸਨੇ ਆਪਣੀ ਮੌਤ ਲਈ ਆਪਣੇ ਵੱਡੇ ਭਰਾ, ਉਸਦੇ ਸਹੁਰੇ ਪਰਿਵਾਰ ਅਤੇ ਪਿੰਡ ਦੇ ਕੁਝ ਮੋਹਤਬਾਰ ਵਿਅਕਤੀਆਂ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਹੈ। ਇਸ ਮਾਮਲੇ ਮਗਰੋਂ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਦੀ ਮੰਗ ਕੀਤੀ ਹੈ।

11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ, ਪੁਲਿਸ ਜਾਂਚ ਜਾਰੀ
ਪੁਲਿਸ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਵੱਡੇ ਭਰਾ ਸਮੇਤ ਉਸਦੇ ਸਹੁਰੇ ਪਰਿਵਾਰ ਅਤੇ ਪਿੰਡ ਦੇ ਹੋਰ ਲੋਕਾਂ ਖ਼ਿਲਾਫ਼ ਕੁੱਲ 11 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਆਗਿਆਪਾਲ ਸਿੰਘ ਨੇ ਦੱਸਿਆ ਕਿ ਵਾਇਰਲ ਵੀਡੀਓ ਅਤੇ ਹੋਰ ਉਪਲਬਧ ਸਬੂਤਾਂ ਦੀ ਬਾਰਿਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਸਾਹਮਣੇ ਆਏਗਾ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

2027 ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਸਰਗਰਮੀਆਂ ਤੇਜ਼, ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ – ਰੈਯਾ ਪੁਲਿਸ ਚੌਕੀ ਪਿੱਛੇ ਮਿਲਿਆ ਆਈਈਡੀ ਬੰਬ

ਅੰਮ੍ਰਿਤਸਰ :- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸ਼ਨੀਵਾਰ ਤੜਕੇ ਇੱਕ ਸੰਭਾਵਿਤ ਵੱਡਾ ਅੱਤਵਾਦੀ ਹਮਲਾ ਉਸ ਵੇਲੇ ਟਲ ਗਿਆ ਜਦੋਂ ਰੈਯਾ ਪੁਲਿਸ ਚੌਕੀ ਦੇ ਪਿੱਛੇ ਸ਼ੱਕੀ ਵਸਤੂ ਮਿਲਣ ਦੀ ਸੂਚਨਾ ਮਿਲੀ। ਇਹ ਚੌਕੀ Punjab Police ਦੇ ਬਿਆਸ ਥਾਣੇ ਦੇ ਅਧੀਨ ਆਉਂਦੀ ਹੈ। ਮੌਕੇ ‘ਤੇ ਪਹੁੰਚੀ ਟੀਮ ਨੇ ਜਾਂਚ ਦੌਰਾਨ ਪੁਸ਼ਟੀ ਕੀਤੀ ਕਿ ਮਿਲੀ ਵਸਤੂ ਇੱਕ ਆਈਈਡੀ ਬੰਬ ਸੀ।

ਬੰਬ ਨਿਸ਼ਕ੍ਰਿਆ ਦਸਤੇ ਨੇ ਕੀਤੀ ਸੁਰੱਖਿਅਤ ਕਾਰਵਾਈ

ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀਆਂ ਦੇ ਨਾਲ ਬੰਬ ਨਿਸ਼ਕ੍ਰਿਆ ਦਸਤਾ ਤੁਰੰਤ ਮੌਕੇ ‘ਤੇ ਪਹੁੰਚਿਆ। ਇਲਾਕੇ ਨੂੰ ਘੇਰਾਬੰਦੀ ਕਰਕੇ ਆਵਾਜਾਈ ਰੋਕ ਦਿੱਤੀ ਗਈ ਅਤੇ ਸੁਰੱਖਿਆ ਪ੍ਰਬੰਧ ਕੜੇ ਕੀਤੇ ਗਏ। ਮਾਹਿਰਾਂ ਵੱਲੋਂ ਸੰਭਾਲ ਨਾਲ ਬੰਬ ਨੂੰ ਨਿਸ਼ਕ੍ਰਿਆ ਕਰ ਦਿੱਤਾ ਗਿਆ, ਜਿਸ ਨਾਲ ਸੰਭਾਵਿਤ ਵੱਡੇ ਨੁਕਸਾਨ ਤੋਂ ਬਚਾਵ ਹੋ ਗਿਆ।

ਸਵੇਰੇ ਮਿਲੀ ਸੀ ਸ਼ੱਕੀ ਵਸਤੂ ਦੀ ਜਾਣਕਾਰੀ

ਪੁਲਿਸ ਨੂੰ ਸਵੇਰੇ ਕਰੀਬ 10 ਵਜੇ ਸ਼ੱਕੀ ਵਸਤੂ ਮਿਲਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਬੰਬ ਰੱਖਣ ਵਾਲੇ ਵਿਅਕਤੀਆਂ ਦੀ ਪਹਿਚਾਣ ਕੀਤੀ ਜਾ ਸਕੇ।

ਕਿਸੇ ਸੰਸਥਾ ਨੇ ਨਹੀਂ ਲਈ ਜ਼ਿੰਮੇਵਾਰੀ

ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. Sohail Qasim Mir ਨੇ ਦੱਸਿਆ ਕਿ ਹੁਣ ਤੱਕ ਕਿਸੇ ਅੱਤਵਾਦੀ ਜਾਂ ਗੈਂਗਸਟਰ ਗਰੁੱਪ ਵੱਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਹਿਚਾਣ ਲਈ ਤਕਨੀਕੀ ਸਹਾਇਤਾ ਵੀ ਲਈ ਜਾ ਰਹੀ ਹੈ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾ ਰਹੇ ਹਨ ਅਤੇ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕਿਸੇ ਵੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕੀਤਾ ਜਾ ਸਕੇ।