Home Blog Page 632

ਹਾਈਕੋਰਟ ਨੇ ਪੰਜਾਬ ਚੋਣ ਕਮਿਸ਼ਨ ਨੂੰ 60 ਦਿਨਾਂ ਵਿੱਚ ਆਨਲਾਈਨ ਨਾਮਜ਼ਦਗੀਆਂ ‘ਤੇ ਫੈਸਲਾ ਕਰਨ ਲਈ ਕਿਹਾ

ਮਾਨਸਾ ਵਿੱਚ ਮੂਸੇਵਾਲਾ ਦੇ ਮਾਪਿਆਂ ਨੇ ਐਸਐਸਪੀ ਦਫਤਰ ਬਾਹਰ ਲਾਇਆ ਧਰਨਾ!

ਮਾਨਸਾ :- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਮੁੜ ਤੇਜ਼ ਹੋ ਗਈ ਹੈ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਮਾਨਸਾ ਦੇ ਐਸ.ਪੀ. ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ ‘ਤੇ ਕਾਰਵਾਈ ਨੂੰ ਲੈ ਕੇ ਗੰਭੀਰ ਸਵਾਲ ਖੜੇ ਕੀਤੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕਤਲ ਮਾਮਲੇ ਵਿੱਚ ਅਜੇ ਤੱਕ ਉਨ੍ਹਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲਿਆ।

 

ਨਿਵੇਸ਼ਕਾਂ ਨਾਲ ਕਰੋੜਾਂ ਦੀ ਠੱਗੀ ਮਾਮਲੇ ’ਚ ਈਡੀ ਦੀ ਵੱਡੀ ਕਾਰਵਾਈ – ਨੇਚਰ ਹਾਈਟਸ ਇੰਫਰਾ ਦੀਆਂ 6 ਜਾਇਦਾਦਾਂ ਬੈਂਕਾਂ ਹਵਾਲੇ

ਜਲੰਧਰ ’ਚ ਮਾਸਟਰ ਸਲੀਮ ਦੇ ਮੈਨੇਜਰ ਨੂੰ ਜਾਨੋਂ ਮਾਰਨ ਦੀ ਧਮਕੀ – ਪੁਲਸ ਨੇ ਕੀਤੀ ਜਾਂਚ ਸ਼ੁਰੂ!

ਪੰਜਾਬ :- ਪੰਜਾਬ ਦੇ ਸ਼ਹਿਰ ਜਲੰਧਰ ਨਾਲ ਸੰਬੰਧਤ ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 28 ਜਨਵਰੀ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਕੀਤੀ ਗਈ ਫੋਨ ਕਾਲ ਦੌਰਾਨ ਮੈਨੇਜਰ ਨੂੰ ਸਿੱਧੀ ਧਮਕੀ ਦਿੱਤੀ ਗਈ। ਇਸ ਘਟਨਾ ਨੇ ਸੰਗੀਤ ਜਗਤ ਨਾਲ ਜੁੜੇ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਮੈਨੇਜਰ ਅਭਿਸ਼ੇਕ ਜੋਸ਼ ਨੇ ਪੁਲਸ ਕੋਲ ਦਿੱਤੀ ਸ਼ਿਕਾਇਤ

ਮਿਲੀ ਜਾਣਕਾਰੀ ਮੁਤਾਬਕ ਮਾਸਟਰ ਸਲੀਮ ਦੇ ਮੈਨੇਜਰ ਦਾ ਨਾਮ ਅਭਿਸ਼ੇਕ ਜੋਸ਼ ਹੈ, ਜੋ ਜਲੰਧਰ ਦੇ ਚਹਾਰ ਬਾਗ ਇਲਾਕੇ ਦੇ ਵਸਨੀਕ ਹਨ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੇ ਫੋਨ ਰਸੀਵ ਕੀਤਾ, ਦੂਜੇ ਪਾਸੇ ਮੌਜੂਦ ਵਿਅਕਤੀ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਚੇਤਾਵਨੀ ਦੇਣੀ ਸ਼ੁਰੂ ਕਰ ਦਿੱਤੀ। ਧਮਕੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਜੋਸ਼ ਵੱਲੋਂ ਇਸ ਕਾਲ ਦੀ ਰਿਕਾਰਡਿੰਗ ਸੰਭਾਲੀ ਗਈ ਅਤੇ ਬਾਅਦ ਵਿੱਚ ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਨੂੰ ਸੌਂਪ ਦਿੱਤੀ ਗਈ।

ਧਮਕੀ ਭਰੀ ਭਾਸ਼ਾ ਨਾਲ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼

ਸੂਤਰਾਂ ਅਨੁਸਾਰ ਫੋਨ ਕਰਨ ਵਾਲੇ ਨੇ ਗੰਭੀਰ ਅੰਜਾਮਾਂ ਦੀ ਗੱਲ ਕਰਦਿਆਂ ਕਿਹਾ ਕਿ ਮੈਨੇਜਰ ਦੇ “ਦਿਨ ਗਿਣਤੀ ਦੇ ਰਹਿ ਗਏ ਹਨ” ਅਤੇ ਉਸ ਨੂੰ ਗੋਲੀਆਂ ਮਾਰਨ ਦੀ ਗੱਲ ਵੀ ਆਖੀ। ਅਭਿਸ਼ੇਕ ਜੋਸ਼ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਕੁਝ ਸ਼ੱਕੀ ਕਾਲਾਂ ਆਉਂਦੀਆਂ ਰਹੀਆਂ, ਜਿਨ੍ਹਾਂ ਨੂੰ ਉਨ੍ਹਾਂ ਨੇ ਆਮ ਮਜ਼ਾਕ ਜਾਂ ਤੰਗ ਕਰਨ ਦੀ ਕੋਸ਼ਿਸ਼ ਸਮਝ ਕੇ ਅਣਡਿੱਠਾ ਕਰ ਦਿੱਤਾ ਸੀ, ਪਰ ਇਸ ਵਾਰ ਸਿੱਧੀ ਜਾਨੀ ਨੁਕਸਾਨ ਦੀ ਧਮਕੀ ਮਿਲਣ ਕਾਰਨ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ।

ਪੁਲਸ ਵੱਲੋਂ ਮਾਮਲੇ ਦੀ ਤਫ਼ਤੀਸ਼ ਜਾਰੀ

ਪੁਲਸ ਅਧਿਕਾਰੀਆਂ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਕਾਲ ਦੀ ਰਿਕਾਰਡਿੰਗ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨੰਬਰ ਦੀ ਟ੍ਰੇਸਿੰਗ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਦੀ ਪਹਿਚਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੁਰੱਖਿਆ ਪੱਖਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ।

ਰਾਜਸਥਾਨ – ਜੈਪੁਰ-ਆਗਰਾ ਹਾਈਵੇਅ ‘ਤੇ ਵੱਡਾ ਹਾਦਸਾ, 6 ਨੌਜਵਾਨਾਂ ਦੀ ਮੌਤ!

ਰਾਜਸਥਾਨ :- ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਨੇ ਖੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਜੈਪੁਰ-ਆਗਰਾ ਰਾਸ਼ਟਰੀ ਮਾਰਗ ‘ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿੜੰਤ ਨੇ ਛੇ ਨੌਜਵਾਨਾਂ ਦੀ ਜ਼ਿੰਦਗੀ ਖਤਮ ਕਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਹੀ ਹਫੜਾ-ਦਫੜੀ ਮਚ ਗਈ ਅਤੇ ਆਲੇ-ਦੁਆਲੇ ਦੇ ਲੋਕ ਸਹਿਮ ਗਏ।

ਡਿਵਾਈਡਰ ਪਾਰ ਕਰਕੇ ਸਾਹਮਣੇ ਆਏ ਟਰੱਕ ਨਾਲ ਟਕਰਾਈ ਕਾਰ

ਪੁਲਸ ਮੁਤਾਬਕ ਕਾਰ ਵਿੱਚ ਸਵਾਰ ਨੌਜਵਾਨ ਅਭਾਨੇਰੀ ਪਿੰਡ ਵਿੱਚ ਹੋਏ ਇੱਕ ਪ੍ਰੋਗਰਾਮ ਤੋਂ ਵਾਪਸੀ ਕਰ ਰਹੇ ਸਨ। ਰਸਤੇ ਦੌਰਾਨ ਗੱਡੀ ਅਚਾਨਕ ਬੇਕਾਬੂ ਹੋ ਗਈ ਅਤੇ ਡਿਵਾਈਡਰ ਨੂੰ ਤੋੜਦੀ ਹੋਈ ਵਿਰੋਧੀ ਦਿਸ਼ਾ ਵਿੱਚ ਚਲੀ ਗਈ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਟੱਕਰ ਦੀ ਤੀਬਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।

ਮੌਕੇ ‘ਤੇ ਹੀ ਛੇ ਜਾਨਾਂ ਖ਼ਤਮ

ਇਸ ਹਾਦਸੇ ਵਿੱਚ ਕਾਰ ਸਵਾਰ ਸਾਰੇ ਛੇ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅੰਕਿਤ, ਸਮੇਂ ਸਿੰਘ, ਲੋਕੇਸ਼, ਨਵੀਨ, ਦਿਲਖੁਸ਼ ਅਤੇ ਮਨੀਸ਼ ਵਜੋਂ ਹੋਈ ਹੈ। ਇਹ ਸਾਰੇ ਆਪਸੀ ਦੋਸਤ ਦੱਸੇ ਜਾਂਦੇ ਹਨ ਅਤੇ ਦੌਸਾ ਦੇ ਕਾਲਾਖੋ ਪਿੰਡ ਨਾਲ ਸੰਬੰਧਿਤ ਸਨ। ਇਕੋ ਪਿੰਡ ਦੇ ਛੇ ਨੌਜਵਾਨਾਂ ਦੀ ਇਕੱਠੀ ਮੌਤ ਦੀ ਖ਼ਬਰ ਨੇ ਪਿੰਡ ਵਿੱਚ ਗਹਿਰਾ ਦੁੱਖ ਪੈਦਾ ਕਰ ਦਿੱਤਾ ਹੈ।

ਪੁਲਸ ਵੱਲੋਂ ਜਾਂਚ ਸ਼ੁਰੂ, ਪੋਸਟਮਾਰਟਮ ਲਈ ਭੇਜੀਆਂ ਲਾਸ਼ਾਂ

ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਹਾਲਾਤ ਕਾਬੂ ਵਿੱਚ ਕੀਤੇ। ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜੀਆਂ ਗਈਆਂ ਹਨ, ਜਿੱਥੇ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰਾਂ ਨੂੰ ਘਟਨਾ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਸਹੀ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਸਾਰੇ ਪੱਖਾਂ ਦੀ ਜਾਂਚ ਜਾਰੀ ਹੈ।

ਅਬੋਹਰ ਦੇ ਹੋਟਲ ‘ਚ ਖੂਨੀ ਵਾਰਦਾਤ, 11ਵੀਂ ਦੀ ਵਿਦਿਆਰਥਣ ਦਾ ਕਤਲ ਕਰਕੇ ਨੌਜਵਾਨ ਫ਼ਰਾਰ!

ਫਾਜ਼ਿਲਕਾ :- ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸ਼ਹਿਰ ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਮਲੋਟ ਰੋਡ ਸਥਿਤ ਇੱਕ ਹੋਟਲ ਦੇ ਕਮਰੇ ਵਿੱਚ ਇੱਕ ਨੌਜਵਾਨ ਲੜਕੀ ਦੀ ਲਾਸ਼ ਖੂਨ ਨਾਲ ਲੱਥਪੱਥ ਹਾਲਤ ਵਿੱਚ ਮਿਲੀ। ਪਹਿਲੀ ਨਜ਼ਰ ਵਿੱਚ ਇਹ ਮਾਮਲਾ ਕਤਲ ਦਾ ਲੱਗ ਰਿਹਾ ਹੈ, ਜਿਸ ਨੂੰ ਤੇਜ਼ਧਾਰ ਹਥਿਆਰ ਨਾਲ ਅੰਜਾਮ ਦਿੱਤੇ ਜਾਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਬੁਆਏਫ੍ਰੈਂਡ ਨਾਲ ਹੋਟਲ ਆਈ, ਖਾਣਾ ਮੰਗਵਾਉਣ ਦਾ ਬਹਾਨਾ ਬਣਾ ਕੇ ਨਿਕਲਿਆ

ਹੋਟਲ ਸਟਾਫ ਮੁਤਾਬਕ, ਲੜਕਾ ਅਤੇ ਲੜਕੀ ਇਕੱਠੇ ਹੋਟਲ ਵਿੱਚ ਆਏ ਸਨ ਅਤੇ ਦੋਵੇਂ ਨੇ ਕਮਰਾ ਲਿਆ ਸੀ। ਸਟਾਫ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਨੌਜਵਾਨ ਜ਼ੋਮੈਟੋ ਤੋਂ ਖਾਣਾ ਮੰਗਵਾਉਣ ਦਾ ਕਹਿ ਕੇ ਬਾਹਰ ਗਿਆ, ਪਰ ਲਗਭਗ ਅੱਧੇ ਘੰਟੇ ਬਾਅਦ ਵੀ ਵਾਪਸ ਨਹੀਂ ਆਇਆ। ਬਾਅਦ ਵਿੱਚ ਜਦੋਂ ਕਮਰੇ ਦੀ ਜਾਂਚ ਕੀਤੀ ਗਈ ਤਾਂ ਅੰਦਰੋਂ ਲੜਕੀ ਦੀ ਲਾਸ਼ ਮਿਲੀ।

ਨਗਨ ਹਾਲਤ ‘ਚ ਮਿਲੀ ਲਾਸ਼, ਸਰੀਰ ‘ਤੇ ਗੰਭੀਰ ਜ਼ਖ਼ਮ

ਪੁਲਿਸ ਅਨੁਸਾਰ, ਮ੍ਰਿਤਕ ਲੜਕੀ ਦੀ ਲਾਸ਼ ਕਮਰੇ ਵਿੱਚ ਨਗਨ ਹਾਲਤ ਵਿੱਚ ਪਾਈ ਗਈ। ਉਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਹਮਲਿਆਂ ਦੇ ਨਿਸ਼ਾਨ ਸਾਫ਼ ਦਿਖਾਈ ਦੇ ਰਹੇ ਸਨ। ਹਾਲਾਤ ਇਹ ਦਰਸਾਉਂਦੇ ਹਨ ਕਿ ਕਤਲ ਬੇਹੱਦ ਬੇਰਹਿਮੀ ਨਾਲ ਕੀਤਾ ਗਿਆ।

ਪੁਲਿਸ ਮੌਕੇ ‘ਤੇ ਪਹੁੰਚੀ, ਜਾਂਚ ਤੇਜ਼

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਫ਼ੋਰੈਂਸਿਕ ਟੀਮ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਗਏ। ਪੁਲਿਸ ਵੱਲੋਂ ਹੋਟਲ ਸਟਾਫ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਆਰੋਪੀ ਦੇ ਭੱਜਣ ਦੇ ਰਸਤੇ ਦਾ ਪਤਾ ਲਗਾਇਆ ਜਾ ਸਕੇ।

ਪ੍ਰਵਾਸੀ ਪਰਿਵਾਰ ਦੀ ਧੀ ਸੀ ਆਰਤੀ

ਮ੍ਰਿਤਕ ਲੜਕੀ ਦੀ ਪਛਾਣ ਆਰਤੀ ਵਜੋਂ ਹੋਈ ਹੈ, ਜੋ ਅਬੋਹਰ ਦੀ ਇੱਕ ਗਊਸ਼ਾਲਾ ਵਿੱਚ ਕੰਮ ਕਰਨ ਵਾਲੇ ਪ੍ਰਵਾਸੀ ਪਰਿਵਾਰ ਨਾਲ ਸਬੰਧਤ ਸੀ। ਆਰਤੀ ਅਬੋਹਰ ਦੇ ਸਰਕਾਰੀ ਕੰਨਿਆ ਸਕੂਲ ਵਿੱਚ ਜਮਾਤ 11 ਦੀ ਵਿਦਿਆਰਥਣ ਸੀ।

ਸਚਿਨ ਵਜੋਂ ਹੋਈ ਨੌਜਵਾਨ ਦੀ ਪਛਾਣ

ਪੁਲਿਸ ਨੇ ਲੜਕੀ ਨਾਲ ਆਏ ਨੌਜਵਾਨ ਦੀ ਪਛਾਣ ਅਬੋਹਰ ਦੇ ਪਿੰਡ ਖੁਈ ਖੇੜਾ ਦੇ 22 ਸਾਲਾ ਸਚਿਨ ਵਜੋਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਇੱਕ ਦੂਜੇ ਦੇ ਸੰਪਰਕ ਵਿੱਚ ਸਨ ਅਤੇ ਆਪਸੀ ਜਾਣ-ਪਛਾਣ ਕਾਫ਼ੀ ਸਮੇਂ ਤੋਂ ਸੀ।

ਮਾਪਿਆਂ ਨੇ ਇਨਸਾਫ਼ ਦੀ ਗੁਹਾਰ ਲਾਈ

ਮ੍ਰਿਤਕ ਲੜਕੀ ਦੇ ਮਾਤਾ-ਪਿਤਾ ਜੈ ਲਾਲ ਅਤੇ ਗੁੱਡੀ ਦੇਵੀ ਨੇ ਦੱਸਿਆ ਕਿ ਸਚਿਨ ਨਾਮ ਦਾ ਨੌਜਵਾਨ ਉਨ੍ਹਾਂ ਦੀ ਧੀ ਨਾਲ ਗੱਲਬਾਤ ਕਰਦਾ ਸੀ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।

ਆਰੋਪੀ ਦੀ ਭਾਲ ਜਾਰੀ

ਪੁਲਿਸ ਨੇ ਮਾਮਲਾ ਦਰਜ ਕਰਕੇ ਆਰੋਪੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਤਲ ਦੇ ਪਿੱਛੇ ਦੇ ਅਸਲ ਕਾਰਨਾਂ ਨੂੰ ਬੇਨਕਾਬ ਕੀਤਾ ਜਾਵੇਗਾ।

ਜਲੰਧਰ ‘ਚ ਰੂਹ ਕੰਬਾਉ ਘਟਨਾ, ਪਿਤਾ ਨੇ ਆਪਣੇ ਛੇ ਸਾਲਾਂ ਦੇ ਪੁੱਤਰ ਨੂੰ ਜਹਿਰ ਦੇ ਕੇ ਮਾਰਿਆ!

ਕੈਪਟਨ ਅਮਰਿੰਦਰ ਸਿੰਘ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ

ਕੈਨੇਡਾ ਦੇ ਹਾਈ ਸਕੂਲ ‘ਚ ਗੋਲੀਆਂ ਦੀ ਤਾਬੜਤੋੜ ਬਰਖਾ, 9 ਜਾਨਾਂ ਗਈਆਂ; ਦਰਜਨਾਂ ਵਿਦਿਆਰਥੀ ਤੇ ਸਟਾਫ਼ ਸਦਮੇ ‘ਚ….

ਫਰਾਂਸੀਸੀ ਰਾਸ਼ਟਰਪਤੀ ਮੈਕਰੋਨ ਅਗਲੇ ਹਫ਼ਤੇ ਭਾਰਤ ਦੌਰੇ ‘ਤੇ, ਮੋਦੀ ਨਾਲ ਰਣਨੀਤਕ ਸਹਿਯੋਗ ‘ਤੇ ਮੰਥਨ

ਨਵੀਂ ਦਿੱਲੀ :- ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਗਲੇ ਹਫ਼ਤੇ ਭਾਰਤ ਦੇ ਤਿੰਨ ਦਿਨਾਂ ਸਰਕਾਰੀ ਦੌਰੇ ‘ਤੇ ਪਹੁੰਚ ਰਹੇ ਹਨ। ਇਸ ਦੌਰੇ ਦੌਰਾਨ ਭਾਰਤ ਅਤੇ ਫਰਾਂਸ ਦਰਮਿਆਨ ਵਪਾਰ, ਰੱਖਿਆ, ਤਕਨਾਲੋਜੀ ਅਤੇ ਨਵੀਨਤਾ ਵਰਗੇ ਅਹਿਮ ਖੇਤਰਾਂ ਵਿੱਚ ਸਹਿਯੋਗ ਨੂੰ ਨਵੀਂ ਦਿਸ਼ਾ ਦੇਣ ‘ਤੇ ਗੱਲਬਾਤ ਹੋਵੇਗੀ। ਰਾਸ਼ਟਰਪਤੀ ਮੈਕਰੋਨ ਦੀ ਇਹ ਫੇਰੀ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਲਈ ਖਾਸ ਅਹਿਮ ਮੰਨੀ ਜਾ ਰਹੀ ਹੈ।