Home Blog Page 638

ਪੁਰਤਗਾਲ ’ਚ ਪੰਜਾਬੀ ਨੌਜਵਾਨ ਦੀ ਭੇਦਭਰੀ ਮੌਤ, ਤਰਨਤਾਰਨ ਦੇ ਪਿੰਡ ’ਚ ਛਾਈ ਸੋਗ ਦੀ ਲਹਿਰ

ਮਨਕੀਰਤ ਔਲਖ ਨਵੇਂ ਵਿਵਾਦ ‘ਚ ਫਸੇ’, ਨਵੇਂ ਗਾਣੇ ਤੇ ਭਾਜਪਾ ਨੇ ਚੁੱਕਿਆ ਸਵਾਲ!

ਪੰਜਾਬ – ਚੰਡੀਗੜ੍ਹ ’ਚ ਮੌਸਮ ਰਹੇਗਾ ਖੁਸ਼ਕ, ਮੀਂਹ ਦੀ ਕੋਈ ਸੰਭਾਵਨਾ ਨਹੀਂ, ਚਲ ਸਕਦੀਆਂ ਨੇ ਤੇਜ਼ ਹਵਾਵਾਂ

ਚੰਡੀਗੜ੍ਹ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਫਿਲਹਾਲ ਸੁੱਕਾ ਰੁਖ ਅਖ਼ਤਿਆਰ ਕੀਤਾ ਹੋਇਆ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਹਲਕੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ, ਜਦਕਿ ਦਿਨ ਚੜ੍ਹਦੇ ਹੀ ਧੁੱਪ ਤੀਖੀ ਹੋ ਜਾਂਦੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਲੈ ਕੇ 14 ਫਰਵਰੀ ਤੱਕ ਸੂਬੇ ਵਿੱਚ ਮੀਂਹ ਜਾਂ ਧੁੰਦ ਦੀ ਕੋਈ ਸੰਭਾਵਨਾ ਨਹੀਂ ਹੈ।

ਹਵਾਵਾਂ ਰਹਿਣਗੀਆਂ ਤੇਜ਼, ਪਰ ਮੌਸਮ ਸਾਫ਼

ਮੌਸਮ ਮਾਹਿਰਾਂ ਅਨੁਸਾਰ ਦਿਨ ਦੇ ਸਮੇਂ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਕਾਰਨ ਹਲਕੀ ਠੰਢ ਮਹਿਸੂਸ ਹੋ ਸਕਦੀ ਹੈ। ਹਾਲਾਂਕਿ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ ਅਤੇ ਅਗਲੇ ਦੋ ਦਿਨਾਂ ਤੱਕ ਵੀ ਤੇਜ਼ ਹਵਾਵਾਂ ਦੇ ਅਸਾਰ ਬਣੇ ਰਹਿਣ ਦੀ ਸੰਭਾਵਨਾ ਹੈ।

ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ

ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਤਬਦੀਲੀ ਦਰਜ ਨਹੀਂ ਕੀਤੀ ਗਈ। ਮੌਜੂਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਕਰੀਬ ਦੋ ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਮਾਨਸਾ ਵਿੱਚ ਸਭ ਤੋਂ ਵੱਧ ਤਾਪਮਾਨ 25.3 ਡਿਗਰੀ ਸੈਲਸੀਅਸ ਰਿਹਾ, ਜਦਕਿ ਫਰੀਦਕੋਟ ਵਿੱਚ ਸਭ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਕਈ ਜ਼ਿਲ੍ਹਿਆਂ ਵਿੱਚ ਹਵਾਵਾਂ ਦਾ ਅਸਰ

ਮੌਸਮ ਵਿਭਾਗ ਨੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਤੇਜ਼ ਹਵਾਵਾਂ ਚੱਲਣ ਦੀ ਪੁਸ਼ਟੀ ਕੀਤੀ ਹੈ।

ਅਗਲੇ ਦਿਨਾਂ ਵਿੱਚ ਹਲਕਾ ਵਾਧਾ ਸੰਭਵ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ ਵਿੱਚ ਕੋਈ ਵੱਡਾ ਉਤਾਰ-ਚੜ੍ਹਾਅ ਨਹੀਂ ਆਵੇਗਾ। ਹਾਲਾਂਕਿ 11 ਫਰਵਰੀ ਤੋਂ ਬਾਅਦ ਦਿਨ ਦੇ ਤਾਪਮਾਨ ਵਿੱਚ ਹਲਕਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਇਸ ਸਮੇਂ ਵੱਧ ਤੋਂ ਵੱਧ ਤਾਪਮਾਨ 21.7 ਤੋਂ 25.3 ਡਿਗਰੀ ਸੈਲਸੀਅਸ ਦੇ ਦਰਮਿਆਨ ਹੈ, ਜਦਕਿ ਘੱਟੋ-ਘੱਟ ਤਾਪਮਾਨ 5.4 ਤੋਂ 9.4 ਡਿਗਰੀ ਸੈਲਸੀਅਸ ਤੱਕ ਰਿਹਾ ਹੈ।

ਪਾਕਿਸਤਾਨ ’ਚ ਕੈਦ ਫਾਜ਼ਿਲਕਾ ਦਾ ਕਿਸਾਨ ਜਲਦੀ ਆ ਸਕਦਾ ਹੈ ਵਾਪਸ, ਪਰਿਵਾਰ ਨੂੰ ਮਿਲੀ ਆਸ ਦੀ ਕਿਰਣ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਪਾਲਕੀ ਸਾਹਿਬ ਨੂੰ ਮੋਢਾ ਦੇ ਕੇ ਨਿਭਾਈ ਸੇਵਾ

ਦੁਬਈ ’ਚ ਪੰਜਾਬੀ ਨੌਜਵਾਨ ਦੀ ਭੇਦਭਰੀ ਮੌਤ, ਗਰੀਬ ਪਰਿਵਾਰ ਲਈ ਦੇਹ ਵਾਪਸੀ ਵੀ ਬਣੀ ਚੁਣੌਤੀ

ਫਤਿਹਗੜ੍ਹ :- ਡੇਰਾ ਬਾਬਾ ਨਾਨਕ ਹਲਕੇ ਅਧੀਨ ਪੈਂਦੇ ਫਤਿਹਗੜ੍ਹ ਨਜ਼ਦੀਕੀ ਪਿੰਡ ਸਮਰਾਏ ਤੋਂ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦਾ 32 ਸਾਲਾ ਨੌਜਵਾਨ ਬਲਵਿੰਦਰ ਸਿੰਘ, ਪੁੱਤਰ ਮੁੱਖਾ ਸਿੰਘ, ਜੋ ਘਰੇਲੂ ਤੰਗੀਆਂ ਤੋਂ ਉਬਰਣ ਦੀ ਨਾਲ ਕਰੀਬ ਛੇ ਮਹੀਨੇ ਪਹਿਲਾਂ ਦੁਬਈ ਗਿਆ ਸੀ, ਦੀ ਉੱਥੇ ਅਚਾਨਕ ਤੇ ਭੇਦਭਰੀ ਹਾਲਤ ਵਿੱਚ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ।

ਧੂਰੀ ਨੂੰ ਮਾਡਲ ਸ਼ਹਿਰ ਬਣਾਉਣ ਵੱਲ ਵੱਡਾ ਕਦਮ, ਸਵਾ ਚਾਰ ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸਰਹੱਦ ’ਤੇ ਨਸ਼ਾ ਤਸਕਰੀ ਨੂੰ ਵੱਡਾ ਝਟਕਾ, ਅੰਮ੍ਰਿਤਸਰ ਤੋਂ 25 ਕਿੱਲੋ ਹੈਰੋਇਨ ਬਰਾਮਦ, ਬੀਐਸਐਫ਼ – ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ

ਦਿੱਲੀ ਪੁਲਿਸ ਦਾ ਵੱਡਾ ਖੁਲਾਸਾ, ਵਿਦੇਸ਼ੀ ਲਿੰਕ ਵਾਲਾ ਸਾਈਬਰ ਠੱਗੀ ਗਿਰੋਹ ਬੇਨਕਾਬ, ਤਿੰਨ ਗ੍ਰਿਫ਼ਤਾਰ!

ਅੰਮ੍ਰਿਤਸਰ – ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਵੱਡੀ ਕਾਰਵਾਈ, ਫੌਜੀ ਰਾਜ਼ ਪਾਕਿਸਤਾਨ ਤੱਕ ਪਹੁੰਚਾਉਣ ਵਾਲਾ ਨੌਜਵਾਨ ਕਾਬੂ!