Home Blog Page 643

ਮਾਡਲ ਟਾਊਨ ਗੁਰਦੁਆਰੇ ਬਾਹਰ ਕਤਲ ਮਾਮਲੇ ਦੀ ਐਫਆਈਆਰ ਆਈ ਸਾਹਮਣੇ, ਦੋ ਨਾਮਜ਼ਦ ਸਮੇਤ ਅਣਪਛਾਤੇ ਮੁਲਜ਼ਮ ਦਰਜ

ਯਮੁਨਾ ਐਕਸਪ੍ਰੈਸਵੇਅ ‘ਤੇ ਖੜ੍ਹੀ ਬੱਸ ਮੌਤ ਦਾ ਕਾਰਨ ਬਣੀ, ਕੰਟੇਨਰ ਦੀ ਟੱਕਰ ਨਾਲ 6 ਯਾਤਰੀ ਹਲਾਕ

ਉੱਤਰ ਪ੍ਰਦੇਸ਼ :- ਉੱਤਰ ਪ੍ਰਦੇਸ਼ ਦੇ ਯਮੁਨਾ ਐਕਸਪ੍ਰੈਸਵੇਅ ‘ਤੇ ਸ਼ਨੀਚਰ ਤੜਕੇ ਇੱਕ ਲਾਪਰਵਾਹੀ ਭਰੀ ਗਲਤੀ ਨੇ ਛੇ ਪਰਿਵਾਰਾਂ ਨੂੰ ਉਜਾੜ ਦਿੱਤਾ। ਸੜਕ ਕਿਨਾਰੇ ਖੜ੍ਹੀ ਇੱਕ ਬੱਸ ਨੂੰ ਪਿੱਛੋਂ ਆਏ ਤੇਜ਼ ਰਫ਼ਤਾਰ ਕੰਟੇਨਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਬੱਸ ਤੋਂ ਉਤਰੇ ਛੇ ਯਾਤਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।

ਰਾਤ ਦੇ ਸਮੇਂ ਆਰਾਮ ਲਈ ਰੁਕੀ ਬੱਸ

ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ਦਿੱਲੀ ਦੇ ਨਾਂਗਲੋਈ ਇਲਾਕੇ ਤੋਂ ਕਾਨਪੁਰ ਦੇ ਰਸੂਲਾਬਾਦ ਵੱਲ ਜਾ ਰਹੀ ਸੀ। ਰਾਤ ਕਰੀਬ 2:45 ਵਜੇ, ਸੂਰੀਰ ਥਾਣਾ ਖੇਤਰ ਅਧੀਨ ਮਾਈਲਸਟੋਨ 88 ਦੇ ਨੇੜੇ ਕੁਝ ਯਾਤਰੀਆਂ ਨੇ ਡਰਾਈਵਰ ਨੂੰ ਕੁਝ ਸਮੇਂ ਲਈ ਰੁਕਣ ਦੀ ਅਪੀਲ ਕੀਤੀ, ਤਾਂ ਜੋ ਉਹ ਸੜਕ ਯਾਤਰਾ ਦੌਰਾਨ ਆਰਾਮ ਕਰ ਸਕਣ।

ਗ੍ਰੀਨ ਜ਼ੋਨ ਦੀ ਥਾਂ ਸੜਕ ‘ਤੇ ਖੜ੍ਹੀ ਕੀਤੀ ਬੱਸ

ਪੁਲਿਸ ਮੁਤਾਬਕ ਡਰਾਈਵਰ ਨੇ ਨਿਰਧਾਰਤ ਸੁਰੱਖਿਅਤ ਗ੍ਰੀਨ ਜ਼ੋਨ ਦੀ ਵਰਤੋਂ ਕਰਨ ਦੀ ਬਜਾਏ ਬੱਸ ਨੂੰ ਸਿੱਧਾ ਐਕਸਪ੍ਰੈਸਵੇਅ ‘ਤੇ ਹੀ ਰੋਕ ਦਿੱਤਾ। ਜਿਵੇਂ ਹੀ ਕੁਝ ਯਾਤਰੀ ਬੱਸ ਤੋਂ ਹੇਠਾਂ ਉਤਰੇ, ਪਿੱਛੋਂ ਆ ਰਿਹਾ ਇੱਕ ਤੇਜ਼ ਰਫ਼ਤਾਰ ਕੰਟੇਨਰ ਬੱਸ ਨਾਲ ਟਕਰਾ ਗਿਆ। ਟੱਕਰ ਦੀ ਤੀਬਰਤਾ ਕਾਰਨ ਕੰਟੇਨਰ ਦਾ ਸੰਤੁਲਨ ਬਿਗੜ ਗਿਆ ਅਤੇ ਹੇਠਾਂ ਖੜ੍ਹੇ ਯਾਤਰੀ ਉਸਦੀ ਲਪੇਟ ਵਿੱਚ ਆ ਗਏ।

ਛੇ ਮੌਤਾਂ, ਇੱਕ ਜ਼ਖਮੀ

ਇਸ ਦਰਦਨਾਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇੱਕ ਹੋਰ ਯਾਤਰੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਸੜਕ ‘ਤੇ ਅਫ਼ਰਾ-ਤਫ਼ਰੀ ਮਚ ਗਈ ਅਤੇ ਕਾਫ਼ੀ ਸਮੇਂ ਲਈ ਟ੍ਰੈਫਿਕ ਪ੍ਰਭਾਵਿਤ ਰਿਹਾ।

ਪੁਲਿਸ ਤੇ ਐਮਰਜੈਂਸੀ ਟੀਮ ਤੁਰੰਤ ਪਹੁੰਚੀ

ਸੂਚਨਾ ਮਿਲਦੇ ਹੀ ਪੁਲਿਸ ਅਤੇ ਯਮੁਨਾ ਐਕਸਪ੍ਰੈਸਵੇਅ ਦੀ ਐਮਰਜੈਂਸੀ ਸੇਵਾਵਾਂ ਮੌਕੇ ’ਤੇ ਪਹੁੰਚ ਗਈਆਂ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜ਼ਖਮੀ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਮੁੱਢਲੀ ਜਾਂਚ ‘ਚ ਲਾਪਰਵਾਹੀ ਆਈ ਸਾਹਮਣੇ

ਪੁਲਿਸ ਅਧਿਕਾਰੀਆਂ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਬੱਸ ਨੂੰ ਅਸੁਰੱਖਿਅਤ ਥਾਂ ‘ਤੇ ਰੋਕਣਾ ਹਾਦਸੇ ਦੀ ਵੱਡੀ ਵਜ੍ਹਾ ਬਣਿਆ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਡਰਾਈਵਰ ਦੀ ਭੂਮਿਕਾ ਨੂੰ ਵੀ ਖੰਗਾਲਿਆ ਜਾ ਰਿਹਾ ਹੈ।

ਪਾਣੀ ਦੇ ਖਾਲ ਦੇ ਝਗੜੇ ਨੇ ਲਈਆਂ ਦੋ ਜਾਨਾਂ, ਗਿੱਦੜਬਾਹਾ ’ਚ ਗੋਲੀਬਾਰੀ ਨਾਲ ਦਹਿਸ਼ਤ

ਗਿੱਦੜਬਾਹਾ :- ਗਿੱਦੜਬਾਹਾ ਦੇ ਕੋਠੇ ਦਸ਼ਮੇਸ਼ ਨਗਰ ਵਿੱਚ ਪਾਣੀ ਦੇ ਖਾਲ ਨੂੰ ਲੈ ਕੇ ਚੱਲ ਰਿਹਾ ਪੁਰਾਣਾ ਵਿਵਾਦ ਸ਼ਨੀਚਰ ਰਾਤ ਖੂਨੀ ਟਕਰਾਅ ਵਿੱਚ ਤਬਦੀਲ ਹੋ ਗਿਆ। ਦੋ ਧਿਰਾਂ ਵਿਚਾਲੇ ਹੋਈ ਤੀਖੀ ਤਕਰਾਰ ਦੌਰਾਨ ਗੋਲੀਆਂ ਚੱਲ ਗਈਆਂ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਤੌਰ ’ਤੇ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਪੁਰਾਣਾ ਰੌਲਾ, ਨਵੀਂ ਹਿੰਸਾ

ਮਿਲੀ ਜਾਣਕਾਰੀ ਅਨੁਸਾਰ ਕੋਟ ਭਾਈ ਥਾਣੇ ਦੇ ਅਧੀਨ ਆਉਂਦੇ ਕੋਠੇ ਦਸ਼ਮੇਸ਼ ਨਗਰ ਵਿੱਚ ਪਾਣੀ ਦੇ ਖਾਲ ਨੂੰ ਲੈ ਕੇ ਕਾਫੀ ਸਮੇਂ ਤੋਂ ਦੋ ਪੱਖਾਂ ਵਿਚਾਲੇ ਤਣਾਅ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਖਾਲ ਕੁਝ ਸਮੇਂ ਤੋਂ ਬੰਦ ਸੀ ਅਤੇ ਜਦੋਂ ਇੱਕ ਧਿਰ ਵੱਲੋਂ ਇਸਨੂੰ ਮੁੜ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਦੂਜੀ ਧਿਰ ਨੇ ਇਸ ਦਾ ਤੀਖਾ ਵਿਰੋਧ ਕੀਤਾ। ਪਹਿਲਾਂ ਬਹਿਸ ਹੋਈ, ਫਿਰ ਗੱਲ ਹੱਥਾਪਾਈ ਤੱਕ ਪਹੁੰਚੀ ਅਤੇ ਹਾਲਾਤ ਤੇਜ਼ੀ ਨਾਲ ਬੇਕਾਬੂ ਹੋ ਗਏ।

ਗੋਲੀਆਂ ਚੱਲੀਆਂ, ਦੋ ਦੀ ਮੌਤ

ਤਕਰਾਰ ਦੌਰਾਨ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਇਸ ਹਿੰਸਕ ਝੜਪ ਵਿੱਚ ਨਿਰਮਲ ਸਿੰਘ ਅਤੇ ਬਲਜੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਕੋਠੇ ਦਸ਼ਮੇਸ਼ ਨਗਰ ਦਾ ਵਸਨੀਕ ਸੀ, ਜਦਕਿ ਦੂਜਾ ਕੋਟ ਭਾਈ ਖੇਤਰ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ। ਗੋਲੀਬਾਰੀ ਵਿੱਚ ਤਿੰਨ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਜ਼ਖਮੀ ਫਰੀਦਕੋਟ ਰੈਫਰ

ਜ਼ਖਮੀਆਂ ਦੀ ਪਛਾਣ ਰਾਜਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਜਗਸੀਰ ਸਿੰਘ ਵਜੋਂ ਹੋਈ ਹੈ, ਜੋ ਤਿੰਨੇ ਕੋਠੇ ਦਸ਼ਮੇਸ਼ ਨਗਰ ਦੇ ਰਹਿਣ ਵਾਲੇ ਅਤੇ ਆਪਸ ਵਿੱਚ ਸਕੇ ਭਰਾ ਹਨ। ਉਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ।

ਪੁਲਿਸ ਮੌਕੇ ’ਤੇ, ਜਾਂਚ ਜਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ। ਪੁਲਿਸ ਨੇ ਸਬੂਤ ਇਕੱਠੇ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਲਾਕੇ ਵਿੱਚ ਪੁਲਿਸ ਤਾਇਨਾਤੀ ਵਧਾ ਦਿੱਤੀ ਗਈ ਹੈ।

ਡੀਐਸਪੀ ਦਾ ਬਿਆਨ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਅਰੁਣ ਮੁੰਡਲ ਨੇ ਦੱਸਿਆ ਕਿ ਸ਼ਾਮ ਕਰੀਬ 8 ਵਜੇ ਕੋਠੇ ਦਸ਼ਮੇਸ਼ ਨਗਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਅਤੇ ਗਿੱਦੜਬਾਹਾ ਸਿਵਲ ਹਸਪਤਾਲ ਪਹੁੰਚੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਖਾਲ ਸੰਬੰਧੀ ਪੁਰਾਣਾ ਵਿਵਾਦ ਹੀ ਘਟਨਾ ਦੀ ਵਜ੍ਹਾ ਸਾਹਮਣੇ ਆ ਰਿਹਾ ਹੈ, ਪਰ ਹਾਲੇ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਪਹਿਲਾਂ ਗੋਲੀ ਕਿਸ ਧਿਰ ਵੱਲੋਂ ਚਲਾਈ ਗਈ। ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥ ਇਕੱਠੇ ਕਰਨ ਉਪਰੰਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਖੂਨੀ ਘਟਨਾ ਨੇ ਇਕ ਵਾਰ ਫਿਰ ਪਿੰਡਾਂ ਵਿੱਚ ਚੱਲ ਰਹੇ ਪੁਰਾਣੇ ਵਿਵਾਦਾਂ ਦੀ ਗੰਭੀਰਤਾ ਅਤੇ ਉਨ੍ਹਾਂ ਦੇ ਨਤੀਜਿਆਂ ’ਤੇ ਸਵਾਲ ਖੜੇ ਕਰ ਦਿੱਤੇ ਹਨ।

T-20 World Cup – ਹਰਸ਼ਿਤ ਰਾਣਾ ਸਮੇਤ 8 ਖਿਡਾਰੀ ਟੂਰਨਾਮੈਂਟ ਤੋਂ ਬਾਹਰ

ਪੰਜਾਬ ‘ਚ 12 ਫਰਵਰੀ ਤੱਕ ਮੀਂਹ ਨਹੀਂ, ਤਾਪਮਾਨ ਚੜ੍ਹਿਆ; ਮੌਸਮ ਰਹੇਗਾ ਖੁਸ਼ਕ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮ ਮਾਨ ਸਰਕਾਰ ਦੀ ਅਗਵਾਈ ਹੇਠ ਸ਼ੁਰੂ

ਖੁਰਾਲਗੜ੍ਹ: ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ ‘ਤੇ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ। ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਨੇ ਇਨ੍ਹਾਂ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਣਗੇ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਹੈ, ਜੋ ਅੱਜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਦੇਸ਼-ਦੁਨੀਆ ਦੇ ਹਰ ਕੋਨੇ ਵਿੱਚ ਪਹੁੰਚਾਇਆ ਜਾਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਸਮਾਗਮਾਂ ਲਈ ਕੈਬਨਿਟ ਸਬ-ਕਮੇਟੀ ਬਣਾਈ ਹੈ, ਜਿਸ ਦੀ ਅਗਵਾਈ ਉਨ੍ਹਾਂ ਨੂੰ ਸੌਂਪੀ ਗਈ ਅਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ਵਿੱਚ ਸਥਿਤ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਨੇ ਸੰਗਤੀ ਰੂਪ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੁੱਖ ਮੰਤਰੀ ਅਤੇ ਕੈਬਨਿਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ ‘ਤੇ ਵੀ ਮੱਥਾ ਟੇਕਿਆ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਸਮਾਗਮ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਸ਼ੁਰੂਆਤ

ਖੁਰਾਲਗੜ੍ਹ:  ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੰਤ ਸਮਾਜ ਦੇ ਸਾਰੇ ਆਦੇਸ਼ ਪੂਰੀ ਤਰ੍ਹਾਂ ਲਾਗੂ ਕੀਤੇ ਜਾਣਗੇ। ਸਾਲ ਭਰ ਚੱਲਣ ਵਾਲੇ ਪ੍ਰੋਗਰਾਮ ‘ਆਪ’ ਸਰਕਾਰ ਦੇ ਸ਼ਾਸਨ ਦੇ ਅਨੁਕੂਲ ਹੋਣਗੇ ਜੋ ਸਿੱਖਿਆ ਸੁਧਾਰਾਂ ਨੂੰ ਤਰਜੀਹ ਦਿੰਦਾ ਹੈ, 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਨਾਲ ਜਨਤਕ ਸਿਹਤ ਸੰਭਾਲ ਦਾ ਵਿਸਤਾਰ ਕਰਦਾ ਹੈ ਅਤੇ ਲੋਕ ਭਲਾਈ ਤੇ ਅਧਾਰਿਤ ਫੈਸਲੇ ਲੈਂਦਾ ਹੈ।

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਵਧਾਈ ਦਿੱਤੀ ਅਤੇ ਕਿਹਾ, “ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਵਿੱਚ ਫੈਲਾਉਣਾ ਸਾਡਾ ਸਮੂਹਿਕ ਫਰਜ਼ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰੇਕ ਤਰ੍ਹਾਂ ਦੇ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ।”ਸੰਗਤ ਵਿੱਚ ਹਾਜ਼ਰੀ ਲਵਾ ਕੇ ਆਪਣੇ ਆਪ ਨੂੰ ਭਾਗਾਂ ਵਾਲਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ “ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ਉਤੇ ਮਨਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ ਨੂੰ ਲੜੀਵਾਰ ਸਮਾਗਮ ਕਰਕੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਵਿਆਪਕ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਪਾਵਨ ਧਰਤੀ ਨਾਲ ਜੁੜ ਕੇ ਸੁਭਾਗਾ ਮਹਿਸੂਸ ਕਰਦੇ ਹਨ ਕਿਉਂਕਿ ਗੁਰੂ ਜੀ ਨੇ ਇੱਥੇ ਚਾਰ ਸਾਲ ਤੋਂ ਵੱਧ ਸਮਾਂ ਰਹਿ ਕੇ ਭਗਤੀ ਕੀਤੀ ਅਤੇ ਬਰਾਬਰਤਾ ਦਾ ਸੰਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਖੋਜ ਲਈ ਚੇਅਰਾਂ ਸਥਾਪਤ ਕੀਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਤ ਸਮਾਜ ਦੀ ਅਗਵਾਈ ਹੇਠ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਮਾਗਮ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਆਪਣੇ ਜੀਵਨ ਵਿੱਚ ਸੁਭਾਗ ਹਾਸਲ ਹੋਇਆ ਹੈ।

ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਅਣਥੱਕ ਮਿਹਨਤ ਕਰਨ ਦਾ ਪ੍ਰਣ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਅਨੁਸਾਰ ਉਹ ਇਹ ਭਾਵਨਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗਰੀਬ ਤੋਂ ਗਰੀਬ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਜਿਸ ਲਈ ਲੋਕ ਭਲਾਈ ਦੀਆਂ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਲਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਦੁੱਖ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ‘ਤੇ ਅਧਾਰਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਸ਼ਕਤ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁਆਰਾ ਸਥਾਪਿਤ ‘ਸਕੂਲ ਆਫ਼ ਐਮੀਨੈਂਸ’ ਹੋਣਹਾਰ ਗ਼ਰੀਬ ਵਿਦਿਆਰਥੀਆਂ ਨੂੰ ਖੁਸ਼ਹਾਲ ਭਵਿੱਖ ਲਈ ਤਿਆਰ ਕਰਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਸ਼ਰਧਾਲੂਆਂ ਨੂੰ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ-ਬੇਨਤੀ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਸੂਬਾ ਸਰਕਾਰ ਛੇਤੀ ਹੀ ਪੰਜਾਬ ਨੂੰ ਰੰਗਲਾ ਅਤੇ ਪ੍ਰਗਤੀਸ਼ੀਲ ਸੂਬਾ ਬਣਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਭਰ ਵਿੱਚ ਲਾਗੂ ਕੀਤੀ ਜਾ ਰਹੀ ਹੈ, ਜੋ ਕਿ ਸੂਬੇ ਦਾ ਸਭ ਤੋਂ ਵੱਡਾ ਸਿਹਤ ਸੁਧਾਰ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇੱਕ ਪਰਿਵਾਰ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਜਿਸ ਨੂੰ ਹੁਣ ਵਧਾ ਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਨਾਲ ਲਗਭਗ 65 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ ਜਿਸ ਦਾ ਉਦੇਸ਼ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਦੁਨੀਆ ਨੂੰ ਮਨੁੱਖਤਾ ਦਾ ਰਾਹ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਦੀ ਬਾਣੀ ਸਮਾਜ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਵਿਸ਼ਵ ਪੱਧਰੀ ਯਾਦਗਾਰ ਬਣਾਈ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀ ਸਹੂਲਤਾਂ ਵਾਲੀ ਇਮਾਰਤ, ਬਹੁ-ਪੱਧਰੀ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਦੇ ਪਿੰਡ ਫਰੀਦਪੁਰ ਅਤੇ ਨੌਗਜ਼ਾ ਵਿੱਚ 12 ਏਕੜ ਜ਼ਮੀਨ ਖਰੀਦੀ ਹੈ। ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਅਤਿ-ਆਧੁਨਿਕ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਦਰਸ਼ਨ ‘ਤੇ ਵਿਸ਼ਾਲ ਅਧਿਐਨ ਕੇਂਦਰ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਪ੍ਰਚਾਰ ਦੇ ਨਾਲ-ਨਾਲ ਸਿੱਖਿਆ ਅਤੇ ਸ਼ਰਧਾ ਦੇ ਚਾਨਣ ਮੁਨਾਰੇ ਵਜੋਂ ਕੰਮ ਕਰੇਗਾ।
ਆਪਣੇ ਸੰਬੋਧਨ ਵਿੱਚ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਖੁਰਾਲਗੜ੍ਹ ਦੀ ਇਸ ਪਵਿੱਤਰ ਧਰਤੀ ‘ਤੇ ਆਉਣ ਦਾ ਮੌਕਾ ਮਿਲਣ ‘ਤੇ ਖੁਦ ਨੂੰ ਸੁਭਾਗਾ ਮਹਿਸੂਸ ਕਰ ਰਹੇ ਹਨ, ਜਿੱਥੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੇ ਚਰਨ ਪਾਏ।

ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਇਸ ਧਰਤੀ ਤੋਂ ਮਨੁੱਖਤਾ ਲਈ ਬਰਾਬਰਤਾ ਦਾ ਸੰਦੇਸ਼ ਦਿੱਤਾ ਅਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੀ ਸਮਾਜ ਦੇ ਸਾਰੇ ਵਰਗਾਂ ਨੂੰ ਬਰਾਬਰ ਅਧਿਕਾਰ ਪ੍ਰਦਾਨ ਕਰਕੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਾਰਗ ‘ਤੇ ਚੱਲ ਰਹੀਆਂ ਹਨ। ਮਨੀਸ਼ ਸਿਸੋਦੀਆ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਬਰਾਬਰੀ ਦੇ ਸਿਧਾਂਤ ਨੂੰ ਕਾਇਮ ਰੱਖਦਿਆਂ ਸੂਬਾ ਸਰਕਾਰ ਹਰੇਕ ਨਾਗਰਿਕ ਨੂੰ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਸਮੁੱਚੇ ਦੇਸ਼ ਨੂੰ ਅਜਿਹੇ ਸੰਕਲਪ ਦੀ ਲੋੜ ਹੈ ਜਿੱਥੇ ਹਰ ਵਿਅਕਤੀ ਨਾਲ ਬਰਾਬਰ ਵਿਵਹਾਰ ਕੀਤਾ ਜਾਵੇ। ਇਸ ਮੌਕੇ ਕਈ ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸੰਤ ਸਮਾਜ ਦੀਆਂ ਸਤਿਕਾਰਤ ਸ਼ਖਸੀਅਤਾਂ ਅਤੇ ਹੋਰ ਵੀ ਮੌਜੂਦ ਸਨ।

ਓ.ਟੀ.ਐਸ-2025 ਦੀ ਸਫਲਤਾ: 110 ਕਰੋੜ ਰੁਪਏ ਵਸੂਲੀ, ਕਰਦਾਤਾਵਾਂ ਲਈ ਵੱਡੀ ਛੋਟ; ਅੰਤਿਮ ਮਿਤੀ 31 ਮਾਰਚ ਤੱਕ ਵਧਾਈ

ਚੰਡੀਗੜ੍ਹ: ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਅਕਤੂਬਰ 2025 ਨੂੰ ਓ.ਟੀ.ਐਸ.-2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਰ ਵਿਭਾਗ ਨੂੰ 7,654 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਸ ਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਬੇਮਿਸਾਲ ਛੋਟ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਫਲਤਾ ਨੂੰ ਦਰਸਾਉਂਦਾ ਹੈ, ਜੋ ਲੰਬੀ ਮੁਕੱਦਮੇਬਾਜ਼ੀ ਨਾਲੋਂ ਸਵੈ-ਇੱਛੁਕ ਕਰਪਾਲਣਾ ਨੂੰ ਤਰਜੀਹ ਦਿੰਦੀ ਹੈ।

ਸਬੰਧਤ ਉਦਯੋਗਿਕ ਜਥੇਬੰਦੀਆਂ ਦੇ ਸੁਝਾਵਾਂ ਪ੍ਰਤੀ ਸਰਕਾਰ ਦੇ ਹੁੰਗਾਰੇ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਦੀ ਆਖਰੀ ਮਿਤੀ 31 ਦਸੰਬਰ 2025 ਤੋਂ ਵਧਾ ਕੇ 31 ਮਾਰਚ 2026 ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਂ ਸੀਮਾਂ ਵਿੱਚ ਇਹ ਵਾਧਾ ਸਕੀਮ ਦੀ ਸਕਾਰਾਤਮਕ ਗਤੀ ਅਤੇ ਉਦਯੋਗਿਕ ਜਥੇਬੰਦੀਆਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਧੂ ਸਮਾਂ ਯੋਗ ਕਰਦਾਤਾਵਾਂ ਨੂੰ ਆਪਣੀਆਂ ਦੇਣਦਾਰੀਆਂ ਦਾ ਮੁਲਾਂਕਣ ਕਰਨ ਅਤੇ ਪਾਰਦਰਸ਼ੀ ਤੇ ਸਰਲ ਤਰੀਕੇ ਨਾਲ ਨਿਬੇੜਾ ਕਰਨ ਦਾ ਪੂਰਾ ਮੌਕਾ ਪ੍ਰਦਾਨ ਕਰੇਗਾ। ਰੋਬਾਰ ਕਰਨ ਦੀ ਸੌਖ ਅਤੇ ਵਪਾਰ ਪੱਖੀ ਕਰ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਓ.ਟੀ.ਐਸ.-2025 ਸਾਰੀਆਂ ਸ਼੍ਰੇਣੀਆਂ ਵਿੱਚ ਵਿਆਜ ਅਤੇ ਜੁਰਮਾਨੇ ਦੀ 100 ਫੀਸਦੀ ਛੋਟ ਦਿੰਦਿਆਂ ਕਾਰੋਬਾਰਾਂ ਦੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਂਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਸਕੀਮ ਮੂਲ ਟੈਕਸ ਵਿੱਚ ਵੀ ਸਲੈਬ ਅਨੁਸਾਰ ਵੱਡੀ ਛੋਟ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ 1 ਕਰੋੜ ਰੁਪਏ ਤੱਕ ਦੇ ਬਕਾਏ ਲਈ 50 ਫੀਸਦੀ ਛੋਟ, 1 ਕਰੋੜ ਤੋਂ 25 ਕਰੋੜ ਰੁਪਏ ਤੱਕ ਦੇ ਬਕਾਏ ਲਈ 25 ਫੀਸਦੀ ਛੋਟ, ਅਤੇ 25 ਕਰੋੜ ਰੁਪਏ ਤੋਂ ਵੱਧ ਦੇ ਬਕਾਏ ਲਈ 10 ਫੀਸਦੀ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜਨਰਲ ਸੇਲਜ਼ ਟੈਕਸ ਐਕਟ 1948 ਦੀ ਧਾਰਾ 14-ਬੀ ਅਤੇ ਪੰਜਾਬ ਵੈਟ ਐਕਟ 2005 ਦੀ ਧਾਰਾ 51 ਤਹਿਤ ਵੀ ਇਸੇ ਤਰ੍ਹਾਂ ਦੀ ਰਾਹਤ ਮੁਹੱਈਆ ਕੀਤੀ ਗਈ ਹੈ।

ਵਪਾਰੀਆਂ ਅਤੇ ਕਰਦਾਤਾਵਾਂ ਨੂੰ ਸਕੀਮ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਹ ਸਾਰੇ ਯੋਗ ਕਰਦਾਤਾਵਾਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ ਪੁਰਾਣੇ ਬਕਾਏ ਨਿਪਟਾਉਣ ਅਤੇ ਸੂਬੇ ਦੇ ਮਾਲੀਏ ਵਿੱਚ ਸਹਿਯੋਗੀ ਭਾਵਨਾ ਨਾਲ ਯੋਗਦਾਨ ਪਾਉਣ ਲਈ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਜਿੱਥੇ ਸਰਕਾਰ ਸਹੂਲਤਾਂ ਦੇਣ ਲਈ ਵਚਨਬੱਧ ਹੈ, ਉੱਥੇ ਹੀ ਇਸ ਸਕੀਮ ਦਾ ਲਾਭ ਲੈ ਕੇ ਆਪਣੇ ਬਕਾਏ ਨਾ ਨਿਪਟਾਉਣ ਵਾਲਿਆਂ ਵਿਰੁੱਧ ਸਿਸਟਮ ਵਿੱਚ ਨਿਰਪੱਖਤਾ ਅਤੇ ਅਨੁਸ਼ਾਸਨ ਯਕੀਨੀ ਬਣਾਉਣ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਸਰਕਾਰੀ ਅਨਾਜ ਏਜੰਸੀਆਂ ਨੂੰ ਛੱਡ ਕੇ ਬਾਕੀ ਸਾਰੇ ਕਰਦਾਤਾ ਸਟੇਟ ਟੈਕਸ ਦੇ ਸਹਾਇਕ ਕਮਿਸ਼ਨਰ (ਏ.ਸੀ.ਐਸ.ਟੀ) ਦੇ ਦਫ਼ਤਰ ਵਿੱਚ ਫਾਰਮ ਓ.ਟੀ.ਐਸ-01 ਜਮ੍ਹਾਂ ਕਰਵਾ ਕੇ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ।

ਨਸ਼ਿਆਂ ਖ਼ਿਲਾਫ਼ ਫਿਰੋਜ਼ਪੁਰ ਤੋਂ ਗੂੰਜੇਗਾ ਸੁਨੇਹਾ, 10 ਫਰਵਰੀ ਨੂੰ ਰਾਜਪਾਲ ਕਟਾਰੀਆ ਦੀ ਅਗਵਾਈ ’ਚ ਪੈਦਲ ਯਾਤਰਾ ਦੀਆਂ ਤਿਆਰੀਆਂ ਜੋਰਾਂ ਤੇ….

ਖੰਨਾ ਵੋਟਾਂ ਦੀ ਗਿਣਤੀ ਦੌਰਾਨ ਅਕਾਲੀ ਆਗੂ ਯਾਦੂ ਦੀ ਗ੍ਰਿਫ਼ਤਾਰੀ ਮਾਮਲਾ ਹਾਈਕੋਰਟ ਪਹੁੰਚਿਆ, ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ :- ਖੰਨਾ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਦੌਰਾਨ ਵਾਪਰੇ ਵਿਵਾਦ ਨੇ ਹੁਣ ਕਾਨੂੰਨੀ ਰਾਹ ਫੜ ਲਿਆ ਹੈ। ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸੁਣਵਾਈ ਕਰਦਿਆਂ ਸਬੰਧਤ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ।