Home Blog Page 672

ਐਸਵਾਈਐਲ ਮੁੱਦੇ ‘ਤੇ ਪੰਜਾਬ–ਹਰਿਆਣਾ ਦੀ ਅੱਜ ਚੰਡੀਗੜ੍ਹ ‘ਚ ਅਹਿਮ ਮੀਟਿੰਗ!

ਚੰਡੀਗੜ੍ਹ :- ਸਤਲੁਜ–ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਇੱਕ ਵਾਰ ਫਿਰ ਗੱਲਬਾਤ ਹੋਣ ਜਾ ਰਹੀ ਹੈ। ਇਸ ਵਾਰ ਮੀਟਿੰਗ ਦਿੱਲੀ ਦੀ ਥਾਂ ਚੰਡੀਗੜ੍ਹ ਵਿੱਚ ਬੁਲਾਈ ਗਈ ਹੈ, ਜਿਸਨੂੰ ਦੋਵੇਂ ਰਾਜਾਂ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਕੇਂਦਰੀ ਮੰਤਰੀ ਮੀਟਿੰਗ ਤੋਂ ਗੈਰਹਾਜ਼ਰ
ਖਾਸ ਗੱਲ ਇਹ ਹੈ ਕਿ ਇਸ ਬੈਠਕ ਵਿੱਚ ਕੋਈ ਵੀ ਕੇਂਦਰੀ ਮੰਤਰੀ ਸ਼ਾਮਲ ਨਹੀਂ ਹੋਵੇਗਾ। ਦੋਵੇਂ ਰਾਜ ਆਪਸੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।

ਅੱਜ ਸਵੇਰੇ 9:30 ਵਜੇ ਹੋਵੇਗੀ ਮੀਟਿੰਗ
ਇਹ ਮੀਟਿੰਗ ਮੰਗਲਵਾਰ 27 ਜਨਵਰੀ ਨੂੰ ਚੰਡੀਗੜ੍ਹ ਦੇ ਸੈਕਟਰ 17 ਵਿੱਚ ਸਥਿਤ ਹੋਟਲ ਤਾਜ ਵਿੱਚ ਸਵੇਰੇ 9:30 ਵਜੇ ਸ਼ੁਰੂ ਹੋਵੇਗੀ। ਪਹਿਲਾਂ ਇਹ ਬੈਠਕ ਹਰਿਆਣਾ ਦੇ ਮੁੱਖ ਮੰਤਰੀ ਨਿਵਾਸ ‘ਤੇ ਹੋਣੀ ਤੈਅ ਸੀ, ਪਰ ਆਖਰੀ ਵੇਲੇ ਸਥਾਨ ਬਦਲ ਦਿੱਤਾ ਗਿਆ।

ਦੋਵੇਂ ਮੁੱਖ ਮੰਤਰੀ ਰਹਿਣਗੇ ਮੌਜੂਦ
ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ ਦੋਵੇਂ ਰਾਜਾਂ ਦੇ ਉੱਚ ਅਧਿਕਾਰੀ ਵੀ ਗੱਲਬਾਤ ਵਿੱਚ ਸ਼ਾਮਲ ਹੋਣਗੇ।

2025 ਦੀਆਂ ਮੀਟਿੰਗਾਂ ਬੇਨਤੀਜਾ ਰਹੀਆਂ
ਜ਼ਿਕਰਯੋਗ ਹੈ ਕਿ ਐਸਵਾਈਐਲ ਨਹਿਰ ਵਿਵਾਦ ਦੇ ਹੱਲ ਲਈ ਇਸ ਤੋਂ ਪਹਿਲਾਂ ਜੁਲਾਈ, ਅਗਸਤ ਅਤੇ ਨਵੰਬਰ 2025 ਵਿੱਚ ਦਿੱਲੀ ਵਿੱਚ ਕਈ ਬੈਠਕਾਂ ਹੋ ਚੁੱਕੀਆਂ ਹਨ। ਇਹ ਮੀਟਿੰਗਾਂ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਹੇਠ ਹੋਈਆਂ ਸਨ, ਪਰ ਕਿਸੇ ਵੀ ਮੀਟਿੰਗ ਤੋਂ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆ ਸਕਿਆ।

ਨਵੇਂ ਸਾਲ ਦੀ ਪਹਿਲੀ ਐਸਵਾਈਐਲ ਮੀਟਿੰਗ
ਸਾਲ 2026 ਵਿੱਚ ਐਸਵਾਈਐਲ ਮਾਮਲੇ ਨੂੰ ਲੈ ਕੇ ਬੁਲਾਈ ਗਈ ਇਹ ਪਹਿਲੀ ਸਰਕਾਰੀ ਮੀਟਿੰਗ ਹੈ, ਜਿਸ ਤੋਂ ਦੋਵੇਂ ਰਾਜਾਂ ਨੂੰ ਕਿਸੇ ਠੋਸ ਰਾਹ ਨਿਕਲਣ ਦੀ ਉਮੀਦ ਹੈ।

ਕੇਂਦਰ ਨੇ ਆਪਸੀ ਗੱਲਬਾਤ ‘ਤੇ ਦਿੱਤਾ ਜ਼ੋਰ
ਇਸ ਤੋਂ ਪਹਿਲਾਂ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਸੀ ਕਿ ਐਸਵਾਈਐਲ ਮਸਲੇ ਦਾ ਹੱਲ ਆਪਸੀ ਸਹਿਮਤੀ ਅਤੇ ਗੱਲਬਾਤ ਰਾਹੀਂ ਲੱਭਿਆ ਜਾਵੇ।

ਲੋੜ ਪੈਣ ‘ਤੇ ਕੇਂਦਰ ਸਹਾਇਤਾ ਲਈ ਤਿਆਰ
ਪੱਤਰ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਜੇ ਦੋਵੇਂ ਰਾਜ ਸਹਿਮਤ ਹੋਣ ਤਾਂ ਕੇਂਦਰ ਸਰਕਾਰ ਮਸਲੇ ਦੇ ਨਿਪਟਾਰੇ ਲਈ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ। ਹੁਣ ਸਭ ਦੀ ਨਜ਼ਰ ਅੱਜ ਹੋਣ ਵਾਲੀ ਇਸ ਬੈਠਕ ‘ਤੇ ਟਿਕੀ ਹੋਈ ਹੈ।

ਗੋਲਡੀ ਬਰਾੜ ਦੇ ਮਾਤਾ ਪਿਤਾ ਦੀ ਅੰਮ੍ਰਿਤਸਰ ਤੋਂ ਗ੍ਰਿਫਤਾਰੀ!

ਅੰਮ੍ਰਿਤਸਰ :- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ–ਪਿਤਾ ਨੂੰ ਅੰਮ੍ਰਿਤਸਰ ਸਾਹਿਬ ਤੋਂ ਗ੍ਰਿਫਤਾਰ ਕਰਕੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਦੋਵੇਂ ਇੱਕ ਨਿੱਜੀ ਹੋਟਲ ਵਿੱਚ ਠਹਿਰੇ ਹੋਏ ਸਨ, ਜਿਥੋਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ।

ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ੀ
ਪੁਲਿਸ ਸੂਤਰਾਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿਥੇ ਪੁਲਿਸ ਵੱਲੋਂ ਅਗਲੀ ਰਿਮਾਂਡ ਕਾਰਵਾਈ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ।

ਮੁਕਤਸਰ ਦੇ ਰਹਿਣ ਵਾਲੇ ਹਨ ਦੋਵੇਂ
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਸ਼ਮਸ਼ੇਰ ਸਿੰਘ ਅਤੇ ਉਸ ਦੀ ਪਤਨੀ ਪ੍ਰਿਤਪਾਲ ਕੌਰ ਵਜੋਂ ਹੋਈ ਹੈ। ਦੋਵੇਂ ਕੁਝ ਸਮੇਂ ਤੋਂ ਅੰਮ੍ਰਿਤਸਰ ਸਾਹਿਬ ਵਿੱਚ ਟਿਕੇ ਹੋਏ ਸਨ।

2024 ਦੀ ਐਫਆਈਆਰ ਨਾਲ ਜੁੜਿਆ ਮਾਮਲਾ
ਪੁਲਿਸ ਮੁਤਾਬਕ ਇਹ ਗ੍ਰਿਫਤਾਰੀ ਸਾਲ 2024 ਵਿੱਚ ਦਰਜ ਇੱਕ ਮਾਮਲੇ ਦੇ ਤਹਿਤ ਕੀਤੀ ਗਈ ਹੈ। ਇਹ ਐਫਆਈਆਰ ਪਿੰਡ ਉਦੇਕਰਨ ਦੇ ਇਕ ਵਾਸੀ ਦੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿੱਚ ਦਰਜ ਹੋਈ ਸੀ।

ਵਿਦੇਸ਼ੀ ਨੰਬਰ ਤੋਂ ਆਈ ਸੀ ਫਿਰੌਤੀ ਕਾਲ
ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਸ ਨੂੰ ਇੱਕ ਵਿਦੇਸ਼ੀ ਮੋਬਾਇਲ ਨੰਬਰ ਤੋਂ ਕਾਲ ਪ੍ਰਾਪਤ ਹੋਈ, ਜਿਸ ਦੌਰਾਨ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਕਾਲ ਨਾਲ ਜੁੜੀ ਜਾਣਕਾਰੀ ਦੀ ਜਾਂਚ ਦੌਰਾਨ ਇਹ ਮਾਮਲਾ ਅੱਗੇ ਵਧਿਆ।

ਜਾਂਚ ਦੌਰਾਨ ਮਾਪਿਆਂ ਦੀ ਭੂਮਿਕਾ ਆਈ ਸਾਹਮਣੇ
ਪੁਲਿਸ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਮਾਮਲੇ ਨਾਲ ਜੁੜੀਆਂ ਕੁਝ ਅਹਿਮ ਕੜੀਆਂ ਸਾਹਮਣੇ ਆਈਆਂ, ਜਿਸ ਤੋਂ ਬਾਅਦ ਗੋਲਡੀ ਬਰਾੜ ਦੇ ਮਾਪਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ
ਫਿਲਹਾਲ ਪੁਲਿਸ ਟੀਮ ਵੱਲੋਂ ਮਾਮਲੇ ਨਾਲ ਸਬੰਧਿਤ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਦਾਲਤੀ ਕਾਰਵਾਈ ਤੋਂ ਬਾਅਦ ਹੋਰ ਖੁਲਾਸੇ ਹੋ ਸਕਦੇ ਹਨ।

ਪੰਜਾਬ ‘ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ — ਮੀਂਹ, ਗਰਜ-ਚਮਕ ਤੇ ਤੇਜ਼ ਹਵਾਵਾਂ ਦੀ ਸੰਭਾਵਨਾ

ਚੰਡੀਗੜ੍ਹ :- ਚੰਡੀਗੜ੍ਹ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲਦਾ ਨਜ਼ਰ ਆ ਰਿਹਾ ਹੈ। ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ, ਜਿਸ ਨਾਲ ਠੰਢ ਵਿੱਚ ਵਾਧਾ ਮਹਿਸੂਸ ਹੋਣ ਦੀ ਸੰਭਾਵਨਾ ਬਣ ਗਈ ਹੈ।

ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਇਸ ਦੌਰਾਨ ਸੀਤ ਲਹਿਰ ਦਾ ਅਸਰ ਬਣਿਆ ਰਹਿ ਸਕਦਾ ਹੈ ਅਤੇ ਕਈ ਇਲਾਕਿਆਂ ਵਿੱਚ ਗਰਜਦੀਆਂ ਬੱਦਲੀਆਂ ਦੇ ਨਾਲ ਮੀਂਹ ਪੈਣ ਦੇ ਆਸਾਰ ਹਨ।

ਬਿਜਲੀ ਡਿੱਗਣ ਦਾ ਖ਼ਤਰਾ ਵੀ ਕਾਇਮ
ਰਿਪੋਰਟ ਅਨੁਸਾਰ ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ। ਕੁਝ ਥਾਵਾਂ ‘ਤੇ ਅਚਾਨਕ ਗਰਜ ਤੇ ਤੇਜ਼ ਚਮਕ ਨਾਲ ਹਾਲਾਤ ਖ਼ਤਰਨਾਕ ਹੋ ਸਕਦੇ ਹਨ।

ਹਵਾਵਾਂ ਦੀ ਰਫ਼ਤਾਰ 50 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ
ਮੌਸਮ ਵਿਭਾਗ ਨੇ ਦੱਸਿਆ ਹੈ ਕਿ ਕਈ ਖੇਤਰਾਂ ਵਿੱਚ ਹਵਾ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। ਤੇਜ਼ ਹਵਾਵਾਂ ਕਾਰਨ ਕੱਚੀਆਂ ਛੱਤਾਂ, ਹੋਰਡਿੰਗਾਂ ਅਤੇ ਦਰੱਖ਼ਤਾਂ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਬਣੀ ਹੋਈ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਜ਼ਿਆਦਾ ਅਸਰ ਰਹਿਣ ਦੀ ਸੰਭਾਵਨਾ
ਵਿਭਾਗ ਵਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ (ਐਸਏਐਸ ਨਗਰ) ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਗਰਜ-ਚਮਕ ਅਤੇ ਬਿਜਲੀ ਡਿੱਗਣ ਦੇ ਆਸਾਰ ਜਤਾਏ ਗਏ ਹਨ।

ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਮੀਂਹ ਤੇ ਗਰਜ ਦੌਰਾਨ ਖੁੱਲ੍ਹੇ ਮੈਦਾਨਾਂ, ਦਰੱਖ਼ਤਾਂ ਹੇਠਾਂ ਜਾਂ ਬਿਜਲੀ ਦੇ ਖੰਭਿਆਂ ਦੇ ਨੇੜੇ ਜਾਣ ਤੋਂ ਪਰਹੇਜ਼ ਕੀਤਾ ਜਾਵੇ। ਨਾਲ ਹੀ ਕਿਸਾਨਾਂ ਅਤੇ ਯਾਤਰੀਆਂ ਨੂੰ ਵੀ ਮੌਸਮ ਸੰਬੰਧੀ ਤਾਜ਼ਾ ਜਾਣਕਾਰੀ ‘ਤੇ ਨਿਗਾਹ ਬਣਾਈ ਰੱਖਣ ਲਈ ਕਿਹਾ ਗਿਆ ਹੈ।

ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਤੌਰ ‘ਤੇ ਆਪਣੀ ਰਾਜਧਾਨੀ ਤੋਂ ਵਾਂਝਾ ਰੱਖਿਆ ਗਿਆ; ਚੰਡੀਗੜ੍ਹ ਸਾਡਾ ਹੈ ਅਤੇ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਸ਼ਿਆਰਪੁਰ: ਗਣਤੰਤਰ ਦਿਵਸ ‘ਤੇ ਹੁਸ਼ਿਆਰਪੁਰ ਵਿੱਚ ਕੌਮੀ ਤਿਰੰਗਾ ਲਹਿਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਦੀ ਜ਼ੋਰਦਾਰ ਢੰਗ ਨਾਲ ਪੁਸ਼ਟੀ ਕਰਦਿਆਂ ਆਪਣੀ ਸਰਕਾਰ ਦੇ ਸ਼ਾਸਨ ਰਿਕਾਰਡ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਦੇਸ਼ ਦੇ ਅੰਨਦਾਤਾ ਤੇ ਖੜਗਭੁਜਾ ਵਜੋਂ ਇਸ ਦੀ ਨਿਰੰਤਰ ਭੂਮਿਕਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਇਸ ਦੀ ਰਾਜਧਾਨੀ ਅਤੇ ਵੱਖਰੀ ਹਾਈ ਕੋਰਟ ਤੋਂ ਗ਼ੈਰਕਾਨੂੰਨੀ ਤਰੀਕੇ ਨਾਲ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਇਸ ਦੇ ਪਾਣੀ ਦੇ ਅਧਿਕਾਰਾਂ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਆਪਣੇ ਹਿੱਤਾਂ ਦੀ ਰਾਖੀ ਲਈ ਹਰ ਰੋਜ਼ ਕਾਨੂੰਨੀ ਅਤੇ ਸੰਵਿਧਾਨਕ ਚਾਰਾਜੋਈ ਕਰਦਾ ਰਹੇਗਾ।

ਸ਼ਾਸਨ ਨੂੰ ਵਿਰਾਸਤ ਅਤੇ ਵਿਸ਼ਵਾਸ ਨਾਲ ਜੋੜਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਇਤਿਹਾਸਕ ਯਾਦਗਾਰ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਇਸ ਸਾਲ 1 ਤੋਂ 20 ਫਰਵਰੀ, 2027 ਤੱਕ ਰਾਜ ਪੱਧਰੀ ਪ੍ਰੋਗਰਾਮਾਂ ਰਾਹੀਂ ਮਨਾਇਆ ਜਾਵੇਗਾ।

ਸ਼ਾਸਨ ਦੀ ਦਿਸ਼ਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਤਹਿਤ ਨਸ਼ਿਆਂ, ਗੈਂਗਸਟਰਾਂ ਅਤੇ ਨਾਰਕੋ-ਡਰੋਨਾਂ ਵਿਰੁੱਧ ਫੈਸਲਾਕੁੰਨ ਕਾਰਵਾਈ, 10 ਲੱਖ ਰੁਪਏ ਤੱਕ ਦੀ ਸਰਵਵਿਆਪੀ ਸਿਹਤ ਸੰਭਾਲ, ਰਿਸ਼ਵਤ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਅਤੇ ਸੜਕ ਸੁਰੱਖਿਆ ਫੋਰਸ ਰਾਹੀਂ ਸੜਕ ਹਾਦਸਿਆਂ ਵਿੱਚ ਮੌਤਾਂ ਵਿੱਚ ਤੇਜ਼ੀ ਨਾਲ ਕਮੀ ਆਈ ਹੈ। ਉਨ੍ਹਾਂ ਨੇ ਮਨਰੇਗਾ ਵਿੱਚ ਅਨੁਸੂਚਿਤ ਜਾਤੀ ਅਤੇ ਬੇਜ਼ਮੀਨੇ ਪਰਿਵਾਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਬਦਲਾਵਾਂ ‘ਤੇ ਵੀ ਚਿੰਤਾ ਪ੍ਰਗਟ ਕੀਤੀ, 1.5 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਦਾ ਹਵਾਲਾ ਦਿੱਤਾ, ਜਿਸ ਨਾਲ 5.2 ਲੱਖ ਨੌਕਰੀਆਂ ਪੈਦਾ ਹੋਈਆਂ ਅਤੇ 13 ਤੋਂ 15 ਮਾਰਚ ਤੱਕ ਪੰਜਾਬ ਨਿਵੇਸ਼ ਸੰਮੇਲਨ ਦਾ ਐਲਾਨ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਅਤੇ ਇਸ ਦੇ ਲੋਕਾਂ ਪ੍ਰਤੀ ਅਥਾਹ ਯੋਗਦਾਨ ਦੇ ਬਾਵਜੂਦ ਪੰਜਾਬ ਕੋਲ ਆਪਣੀ ਰਾਜਧਾਨੀ ਨਹੀਂ ਹੈ। ਆਜ਼ਾਦੀ ਤੋਂ ਬਾਅਦ ਪੰਜਾਬ ਨੂੰ ਗੈਰ-ਕਾਨੂੰਨੀ ਤੌਰ ‘ਤੇ ਇਸ ਤੋਂ ਵਾਂਝਾ ਰੱਖਿਆ ਗਿਆ ਹੈ। ਸਥਿਤੀ ਨੂੰ ਹੋਰ ਵਿਗਾੜਨ ਲਈ ਸੂਬੇ ਨੂੰ ਇਸ ਦੀ ਰਾਜਧਾਨੀ, ਪੰਜਾਬ ਯੂਨੀਵਰਸਿਟੀ, ਪਾਣੀਆਂ ਅਤੇ ਹੋਰ ਅਧਿਕਾਰਾਂ ਤੋਂ ਵਾਂਝਾ ਕਰਨ ਲਈ ਰੋਜ਼ਾਨਾ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਹ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ। ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਹਮੇਸ਼ਾ ਰਹੇਗਾ ਅਤੇ ਸੂਬਾ ਸਰਕਾਰ ਆਪਣੀ ਰਾਜਧਾਨੀ ਵਾਪਸ ਲੈਣ ਲਈ ਹਰ ਸੰਭਵ ਯਤਨ ਕਰੇਗੀ।”

ਵੱਖਰੀ ਹਾਈ ਕੋਰਟ ਨਾ ਹੋਣ ‘ਤੇ ਗੁੱਸਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਕੋਲ ਆਪਣਾ ਹਾਈ ਕੋਰਟ ਨਹੀਂ ਹੈ, ਜਦੋਂ ਕਿ ਉੱਤਰ ਪੂਰਬ ਦੇ ਛੋਟੇ ਰਾਜਾਂ ਦੀਆਂ ਆਪਣੀਆਂ ਰਾਜਧਾਨੀਆਂ ਹਨ। ਉਨ੍ਹਾਂ ਕਿਹਾ, “ਆਪਣੀ ਹਾਈ ਕੋਰਟ ਦੀ ਅਣਹੋਂਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸਾਂ ਦੀ ਵੱਡੀ ਗਿਣਤੀ ਕਾਰਨ ਪੰਜਾਬੀਆਂ ਨੂੰ ਬਹੁਤ ਪਰੇਸ਼ਾਨੀਆਂ ਝੱਲਣੀਆਂ ਪੈਂਦੀਆਂ ਹਨ।”
ਦੇਸ਼ ਭਰ ਦੇ ਸਾਰੇ ਪੰਜਾਬੀਆਂ ਅਤੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਦੇ ਹੋਏ ਮੁੱਖ ਮੰਤਰੀ ਨੇ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਦੀ ਰਾਖੀ ਵਿੱਚ ਉਨ੍ਹਾਂ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ, “1950 ਵਿੱਚ ਇਸ ਦਿਨ, ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ। ਇਹ ਸਾਰੇ ਭਾਰਤੀਆਂ ਲਈ ਬਹੁਤ ਹੀ ਖਾਸ ਦਿਨ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮਾਣਮੱਤੇ ਨਾਗਰਿਕ ਹਾਂ।’’

ਇਸ ਪਵਿੱਤਰ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਸੰਵਿਧਾਨ ਨੂੰ ਬਣਾਉਣ ਵਿੱਚ ਦਿੱਤੇ ਗਏ ਅਣਮੁੱਲੇ ਯੋਗਦਾਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬੀ ਇਸ ਗੱਲ ‘ਤੇ ਮਾਣ ਕਰਦੇ ਹਨ ਕਿ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਯੋਧਿਆਂ ਨੇ ਦਿੱਤੀਆਂ ਸਨ। ਉਨ੍ਹਾਂ ਕਿਹਾ, “ਹਰ ਪੰਜਾਬੀ ਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਡਟ ਕੇ ਖੜ੍ਹੇ ਹੋਣ ਦੀ ਪ੍ਰੇਰਨਾ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਮਿਲੀ ਹੈ।”

ਇਤਿਹਾਸਕ ਲਹਿਰਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੂਕਾ ਲਹਿਰ, ਬੱਬਰ ਅਕਾਲੀ ਲਹਿਰ, ਗ਼ਦਰ ਲਹਿਰ, ਕਾਮਾਗਾਟਾ ਮਾਰੂ ਦੁਖਾਂਤ ਅਤੇ ਪਗੜੀ ਸੰਭਾਲ ਜੱਟਾ ਵਰਗੀਆਂ ਆਜ਼ਾਦੀ ਦੀਆਂ ਲਹਿਰਾਂ ਦੀ ਅਗਵਾਈ ਪੰਜਾਬੀਆਂ ਨੇ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ ਅਤੇ ਸੈਂਕੜੇ ਹੋਰ ਕੌਮੀ ਨਾਇਕਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿੱਚ ਮਿਸਾਲੀ ਯੋਗਦਾਨ ਪਾਇਆ ਹੈ ਅਤੇ ਦੇਸ਼ ਦੀ ਰੱਖਿਆ ਅਤੇ ਇਸ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਹਮੇਸ਼ਾ ਮੋਹਰੀ ਰਹੇ ਹਨ।

ਕਿਸਾਨਾਂ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਦੀ ਸਖ਼ਤ ਮਿਹਨਤ ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਭੁੱਖਾ ਨਾ ਸੌਂਵੇ। “ਪੰਜਾਬ, ਦੇਸ਼ ਦੇ ਅਨਾਜ ਭੰਡਾਰ ਵਿੱਚ 60 ਪ੍ਰਤੀਸ਼ਤ ਤੋਂ ਵੱਧ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਪਿਛਲੇ ਸਾਲ ਦੇ ਤਬਾਹਕੁਨ ਹੜ੍ਹਾਂ ਦੌਰਾਨ ਵੀ ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਪੂਲ ਵਿੱਚ 156 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਇਆ। ਪੰਜਾਬ ਦੇ ਕਿਸਾਨਾਂ ਅਤੇ ਸੈਨਿਕਾਂ ਦੇ ਯੋਗਦਾਨ ਕਾਰਨ ਸੂਬੇ ਨੂੰ “ਦੇਸ਼ ਦਾ ਅੰਨਦਾਤਾ ਅਤੇ ਖੜਗਭੁਜਾ ਕਿਹਾ ਜਾਂਦਾ ਹੈ।
ਹੜ੍ਹਾਂ ਤੋਂ ਬਾਅਦ ਸੂਬੇ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰਨ ਵਿੱਚ ਮਦਦਗਾਰ ਬਣਨ ਵਾਲਿਆਂ ਦੇ ਸ਼ੁਕਰਗੁਜ਼ਾਰ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਯੋਧਿਆਂ ਨੂੰ ਸਿਜਦਾ ਕਰਦੇ ਹਨ ਜਿਨ੍ਹਾਂ ਨੇ ਭਿਆਨਕ ਹੜ੍ਹਾਂ ਦੇ ਬਾਵਜੂਦ ਪੰਜਾਬ ਦਾ ਜਨ-ਜੀਵਨ ਮੁੜ ਲੀਹ ’ਤੇ ਪਾ ਦਿੱਤਾ। ਉਨ੍ਹਾਂ ਕਿਹਾ, “ਕੁਦਰਤੀ ਆਫ਼ਤ ਦੇ ਬਾਵਜੂਦ ਸੂਬਾ ਕੁਝ ਘੰਟਿਆਂ ਵਿੱਚ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਹੋ ਗਿਆ। ”

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਖਾਤਰ ਪੰਜਾਬ ਨੇ ਆਪਣੇ ਕੀਮਤੀ ਕੁਦਰਤੀ ਸਰੋਤਾਂ ਜਰਖੇਜ਼ ਮਿੱਟੀ ਅਤੇ ਜਲ ਵਸੀਲਿਆਂ ਨੂੰ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਕੁਰਬਾਨੀਆਂ ਦੇ ਬਾਵਜੂਦ ਪੰਜਾਬ ਲਗਾਤਾਰ ਬੇਇਨਸਾਫੀ ਅਤੇ ਵਿਤਕਰੇ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਨੂੰ ਆਪਣੇ ਹੱਕ ਲੈਣ ਲਈ ਕਾਨੂੰਨੀ, ਵਿਧਾਨਕ ਅਤੇ ਪ੍ਰਸ਼ਾਸਕੀ ਪੱਧਰ ਉਤੇ ਲੜਾਈ ਲੜਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੋਣ ਦਾ ਜ਼ਿਕਰ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਹੱਕ ਖੋਹਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, “ਬੀ.ਬੀ.ਐਮ.ਬੀ. ਅਤੇ ਪਾਣੀਆਂ ‘ਤੇ ਪੰਜਾਬ ਦੇ ਕਾਨੂੰਨੀ ਹੱਕਾਂ ਉਤੇ ਛਾਪਾ ਮਾਰਨ ਦੀ ਕੋਝੀ ਚਾਲ ਚੱਲੀ ਗਈ ਸੀ, ਪਰ ਸੂਬਾ ਸਰਕਾਰ ਨੇ ਇਸ ਨੂੰ ਸਫਲ ਨਹੀਂ ਹੋਣ ਦਿੱਤਾ।”

ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਵਿੱਚ ਬਦਲਾਅ ਕਰਨ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਇਸ ਯੋਜਨਾ ਦਾ ਢਾਂਚੇ ਹੀ ਬਦਲ ਦਿੱਤਾ ਗਿਆ ਹੈ ਅਤੇ ਇਸ ਨਾਲ ਅਨੁਸੂਚਿਤ ਜਾਤੀ ਵਰਗ ਦੇ ਮਜ਼ਦੂਰਾਂ, ਔਰਤਾਂ ਅਤੇ ਬੇਜ਼ਮੀਨੇ ਪਰਿਵਾਰਾਂ ਤੋਂ ਰੋਜ਼ੀ-ਰੋਟੀ ਖੋਹ ਲਈ ਜਾਵੇਗੀ। ਉਨ੍ਹਾਂ ਕਿਹਾ, “ਦੇਸ਼ ਵਿੱਚ ਅਨੁਸੂਚਿਤ ਜਾਤੀ ਦੀ ਆਬਾਦੀ ਦਾ ਸਭ ਤੋਂ ਵੱਧ ਅਨੁਪਾਤ ਪੰਜਾਬ ਵਿੱਚ ਹੈ। ਇਹ ਨਵਾਂ ਕਾਨੂੰਨ ਅਨੁਸੂਚਿਤ ਜਾਤੀ ਭਾਈਚਾਰੇ ਲਈ ਤਬਾਹਕੁੰਨ ਸਾਬਤ ਹੋਵੇਗਾ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ 19.85 ਲੱਖ ਪਰਿਵਾਰ ਮਨਰੇਗਾ ਕਾਮਿਆਂ ਵਜੋਂ ਰਜਿਸਟਰਡ ਹਨ, ਜਿਨ੍ਹਾਂ ਵਿੱਚੋਂ 12.65 ਲੱਖ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ, “ਸੂਬਾ ਸਰਕਾਰ ਕਾਨੂੰਨ ਅਤੇ ਅਦਾਲਤਾਂ ਰਾਹੀਂ ਕੇਂਦਰ ਵਿਰੁੱਧ ਇਹ ਜੰਗ ਲੜ ਰਹੀ ਹੈ।”ਉਨ੍ਹਾਂ ਇਹ ਵੀ ਕਿਹਾ ਕਿ ਸੰਵਿਧਾਨ ਵਿੱਚ ਕੇਂਦਰ-ਰਾਜ ਅਧਿਕਾਰ ਸਪੱਸ਼ਟ ਤੌਰ ਉਤੇ ਪ੍ਰਭਾਸ਼ਿਤ ਹੋਣ ਦੇ ਬਾਵਜੂਦ ਕੇਂਦਰ ਨੇ ਪੇਂਡੂ ਵਿਕਾਸ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕ ਦਿੱਤੇ ਹਨ।ਪੰਜਾਬ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੂੰ ਕੇਂਦਰ ਤੋਂ ਆਪਣੇ ਅਧਿਕਾਰ ਪ੍ਰਾਪਤ ਕਰਨ ਲਈ ਹਰ ਰੋਜ਼ ਲੜਾਈ ਲੜਨੀ ਪੈਂਦੀ ਹੈ। ਮੈਂ ਇਹ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬੀ ਕਦੇ ਵੀ ਝੁਕੇ ਨਹੀਂ ਹਨ, ਅਤੇ ਨਾ ਹੀ ਉਹ ਭਵਿੱਖ ਵਿੱਚ ਕਦੇ ਝੁਕਣਗੇ।”

ਫੁੱਟ ਪਾਊ ਤਾਕਤਾਂ ਨੂੰ ਚੇਤਾਵਨੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਵੰਡਣ ਲਈ ਝੂਠਾ ਪ੍ਰਾਪੇਗੰਡਾ ਕੀਤਾ ਜਾ ਰਿਹਾ ਹੈ, ਪਰ ਸੂਬਾ ਸਰਕਾਰ ਅਜਿਹੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਹਮਦਰਦਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਜੁਰਮ ਦਾ ਰਾਹ ਛੱਡ ਦੇਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ। “ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰਾਂ ਵਿਰੁੱਧ ਕਾਰਵਾਈ ਜਾਰੀ ਹੈ ਅਤੇ ਇਨ੍ਹਾਂ ਨੂੰ ਸ਼ਹਿ ਦੇਣ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਤੋੜਨ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਕੀਮਤ ‘ਤੇ ਸੂਬੇ ਵਿੱਚ ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇਗੀ।

ਪਿਛਲੇ ਤਕਰੀਬਨ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲਾ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਤੋੜੀ ਗਈ, ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਗਿਆ, ਉਨ੍ਹਾਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਅਤੇ ਪੀੜਤਾਂ ਦਾ ਇਲਾਜ ਅਤੇ ਮੁੜ ਵਸੇਬਾ ਕੀਤਾ ਗਿਆ। ਉਨ੍ਹਾਂ ਕਿਹਾ, “532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ‘ਤੇ ਐਂਟੀ-ਡਰੋਨ ਤਕਨਾਲੋਜੀ ਸਥਾਪਤ ਕੀਤੀ ਗਈ ਹੈ। ਹੁਣ ਤੱਕ 498 ਡਰੋਨ ਗਤੀਵਿਧੀਆਂ ਦਾ ਪਤਾ ਲਾਇਆ ਗਿਆ ਹੈ ਅਤੇ 256 ਡਰੋਨ ਜ਼ਬਤ ਕੀਤੇ ਗਏ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ ਅਤੇ ਨਾਗਰਿਕ 98991-00002 ‘ਤੇ ਮਿਸਡ ਕਾਲ ਦੇ ਕੇ ਇਸ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿੰਡ ਅਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ, ਨਸ਼ਿਆਂ ਤੋਂ ਮੁਕਤ ਹੋਏ ਲੋਕਾਂ ਨੂੰ ਸੂਰਮੇ ਵਜੋਂ ਸਨਮਾਨਿਤ ਕੀਤਾ ਜਾ ਰਿਹਾ ਹੈ, ਮੁੜ ਵਸੇਬੇ ਲਈ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ 3,083 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਤਿੰਨ-ਤਿੰਨ ਪੀੜ੍ਹੀਆਂ ਹਿੱਸਾ ਲੈ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਦਾ ਇਤਿਹਾਸਕ ਮੌਕਾ ਸੂਬੇ ਭਰ ਵਿੱਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਦੇ ਨਿਰਮਾਣ ‘ਤੇ 20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਾਂ ਦੇ ਤਿੰਨ ਪਾਵਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨਿਆ ਗਿਆ, ਜਦੋਂ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਮੁਫਤ ਦਰਸ਼ਨ ਕਰਵਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ ‘ਤੇ ਮਨਾਇਆ ਜਾਵੇਗਾ, ਜਿਸ ਵਿੱਚ ਇਸ ਸਾਲ 1 ਫਰਵਰੀ ਤੋਂ ਪ੍ਰੋਗਰਾਮ ਅਤੇ ਸਮਾਗਮ ਕਰਵਾਏ ਜਾਣਗੇ ਅਤੇ ਇਹ ਪ੍ਰੋਗਰਾਮ ਸਾਲ 2027 ਤੱਕ ਨਿਰੰਤਰ ਜਾਰੀ ਰਹਿਣਗੇ, ਜਿਸ ਨਾਲ ਗੁਰੂ ਰਵਿਦਾਸ ਜੀ ਦੀ ਮਹਾਨ ਵਿਰਾਸਤ ਅਤੇ ਯਾਦਗਾਰ ਨੂੰ ਯਕੀਨੀ ਬਣਾਇਆ ਜਾ ਸਕੇਗਾ।

ਸਿਹਤ ਸੰਭਾਲ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ, “ਇਸ ਯੋਜਨਾ ਹੇਠ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ। ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ਅਤੇ ਇਹ ਗਿਣਤੀ ਜਲਦੀ ਹੀ 1,000 ਤੱਕ ਪਹੁੰਚ ਜਾਵੇਗੀ। Mਰੁਜ਼ਗਾਰ ਦੇ ਸਬੰਧ ਵਿੱਚ, ਉਨ੍ਹਾਂ ਕਿਹਾ ਕਿ 63,027 ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਦਿਨ ਵੇਲੇ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨ ਦੋਵੇਂ ਵੇਲੇ ਖੇਤਾਂ ਵਿੱਚ ਜਾਣ ਦੀ ਬਜਾਏ ਘਰ ਬੈਠ ਕੇ ਪਰਿਵਾਰ ਨਾਲ ਖਾਣਾ ਖਾ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ 6,900 ਕਿਲੋਮੀਟਰ ਲੰਬੇ 18,349 ਰਜਬਾਹਿਆਂ ਨੂੰ ਮੁੜ ਸੁਰਜੀਤ ਕੀਤਾ ਗਿਆ, ਆਜ਼ਾਦੀ ਤੋਂ ਬਾਅਦ ਬਣਨ ਜਾ ਰਹੀ ਪਹਿਲੀ ਨਹਿਰ, ‘ਮਾਲਵਾ ਨਹਿਰ’ ‘ਤੇ 2,300 ਕਰੋੜ ਰੁਪਏ ਖਰਚੇ ਜਾ ਰਹੇ ਹਨ।

ਸਿੱਖਿਆ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ, ਅਧਿਆਪਕਾਂ ਨੂੰ ਫਿਨਲੈਂਡ, ਸਿੰਗਾਪੁਰ ਅਤੇ ਅਹਿਮਦਾਬਾਦ ਵਿੱਚ ਸਿਖਲਾਈ ਲਈ ਭੇਜਿਆ ਗਿਆ ਹੈ, ਵਿਦਿਆਰਥਣਾਂ ਲਈ ਬੱਸ ਸੇਵਾਵਾਂ ਦਾ 10,000 ਤੋਂ ਵੱਧ ਲੜਕੀਆਂ ਨੂੰ ਲਾਭ ਪਹੁੰਚ ਰਿਹਾ ਹੈ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਜੇ.ਈ.ਈ. ਅਤੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2022 ਤੋਂ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ ਰੋਜ਼ਗਾਰ ਦੇ 5.2 ਲੱਖ ਮੌਕੇ ਪੈਦਾ ਹੋਏ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਹੋਵੇਗਾ ਜਿਸ ਵਿੱਚ ਵਿਸ਼ਵ ਭਰ ਤੋਂ ਉਦਯੋਗਪਤੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ 416 ਰੁਪਏ ਪ੍ਰਤੀ ਕੁਇੰਟਲ ਦਿੰਦਾ ਹੈ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਪ੍ਰਤੀਸ਼ਤ ਦੀ ਕਮੀ ਆਈ ਹੈ, ਅਤੇ 21 ਟੋਲ ਪਲਾਜ਼ਾ ਬੰਦ ਕਰਨ ਨਾਲ ਲੋਕਾਂ ਦੀ ਰੋਜ਼ਾਨਾ 67.7 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਰੱਖਿਆ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਅਤੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦਾ ਮਾਣ ਭੱਤਾ ਪ੍ਰਦਾਨ ਕਰਦੀ ਹੈ।ਸੜਕ ਸੁਰੱਖਿਆ ਫੋਰਸ ਬਾਰੇ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਇਸ ਦੀ ਸ਼ੁਰੂਆਤ ਤੋਂ ਬਾਅਦ, ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਪ੍ਰਤੀਸ਼ਤ ਤੋਂ ਵੱਧ ਦੀ ਕਮੀ ਆਈ ਹੈ। ਇਹ ਫੋਰਸ 4,200 ਕਿਲੋਮੀਟਰ ਹਾਈਵੇਅ ‘ਤੇ ਤਾਇਨਾਤ ਹੈ ਜੋ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਂਦੀ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੀ ਸਫਾਈ ਕੀਤੀ ਜਾ ਰਹੀ ਹੈ, ਲਾਇਬ੍ਰੇਰੀਆਂ ਬਣਾਈਆਂ ਗਈਆਂ ਹਨ, 49,000 ਕਿਲੋਮੀਟਰ ਪੇਂਡੂ ਸੜਕਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਨੌਜਵਾਨਾਂ ਨੂੰ ਮਿੰਨੀ ਬੱਸਾਂ ਦੇ 1,600 ਪਰਮਿਟ ਜਾਰੀ ਕੀਤੇ ਗਏ ਹਨ, ਈਜ਼ੀ ਰਜਿਸਟਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਖੁਰਾਲਗੜ੍ਹ ਵਿਖੇ 148 ਕਰੋੜ ਰੁਪਏ ਦੀ ਯਾਦਗਾਰ ਬਣਾਈ ਜਾ ਰਹੀ ਹੈ।

ਹੁਸ਼ਿਆਰਪੁਰ ਜ਼ਿਲ੍ਹੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਦਾ ਸਭ ਤੋਂ ਵੱਧ ਪੜ੍ਹਿਆ-ਲਿਖਿਆ ਜ਼ਿਲ੍ਹਾ ਹੈ, ਲਿੰਗ ਅਨੁਪਾਤ ਵਿੱਚ ਸਭ ਤੋਂ ਉੱਪਰ ਹੈ, ਅਥਲੈਟਿਕਸ ਅਤੇ ਫੁੱਟਬਾਲ ਵਿੱਚ ਇਸ ਦਾ ਵੱਡਾ ਯੋਗਦਾਨ ਹੈ। ਇਸ ਜ਼ਿਲ੍ਹੇ ਦੇ ਕਸਬੇ ਮਾਹਿਲਪੁਰ ਨੂੰ ਵਿਸ਼ਵ ਪੱਧਰ ‘ਤੇ ਫੁੱਟਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਮੈਡੀਕਲ ਕਾਲਜ ‘ਤੇ ਕੰਮ ਜਲਦੀ ਸ਼ੁਰੂ ਹੋ ਜਾਵੇਗਾ ਅਤੇ ਫਰਵਰੀ ਵਿੱਚ ਹੋਣ ਵਾਲੇ ‘ਨੇਚਰ ਫੈਸਟ’ ਲਈ ਪੋਸਟਰ ਜਾਰੀ ਕੀਤੇ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ, ਸੱਭਿਆਚਾਰਕ ਪੇਸ਼ਕਾਰੀਆਂ ਨੂੰ ਦੇਖਿਆ ਅਤੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਪ੍ਰਾਪਤੀਆਂ ਹਾਸਲ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਧੀਰੇਂਦਰ ਵਰਮਾ ਆਈ.ਪੀ.ਐਸ. ਅਤੇ ਸਹਾਇਕ ਪਰੇਡ ਕਮਾਂਡਰ ਰਮਨਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਪੈਸਕੋ, ਐਨ.ਸੀ.ਸੀ., ਬੁਆਏ ਸਕਾਊਟਸ, ਪੁਲਿਸ ਕੈਡਿਟਸ, ਗਰਲ ਗਾਈਡਜ਼ ਅਤੇ ਪੰਜਾਬ ਪੁਲਿਸ ਬ੍ਰਾਸ ਬੈਂਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ।

ਪੀ.ਏ.ਪੀ. ਜਲੰਧਰ ਟੀਮ ਦੁਆਰਾ ਟੈਂਟ ਪੈਗਿੰਗ ਅਤੇ ਭੰਗੜਾ, ਗਿੱਧਾ, ਸਮੂਹ ਡਾਂਸ, ਪੀ.ਟੀ. ਸ਼ੋਅ ਅਤੇ ਸਕੂਲੀ ਵਿਦਿਆਰਥੀਆਂ ਦੁਆਰਾ ਸਮੂਹ ਗਾਇਨ ਸਮੇਤ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦਾ ਸਨਮਾਨ ਕੀਤਾ, ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਈਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ। ਇਸ ਮੌਕੇ ਸੂਬੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵੱਖ-ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ।

ਵੱਡੀ ਖਬਰ – ਚਾਰ ਧਾਮ ਯਾਤਰਾ ’ਚ ਗੈਰ-ਹਿੰਦੂ ਦਾਖਲੇ ਤੇ ਰੋਕ, ਧਾਮ ਕੋਈ ਟੂਰਿਸਟ ਸਪੋਟ ਨਹੀਂ, ਆਸਥਾ ਦਾ ਕੇਂਦਰ ਹਨ – BKTC ਪ੍ਰਧਾਨ

ਉਤਰਾਖੰਡ :- ਦੇਵਭੂਮੀ ਉਤਰਾਖੰਡ ਦੇ ਸਭ ਤੋਂ ਪਵਿੱਤਰ ਤੀਰਥ ਸਥਾਨਾਂ ਦੀ ਆਸਥਾ ਅਤੇ ਪਰੰਪਰਾ ਨੂੰ ਸੁਰੱਖਿਅਤ ਰੱਖਣ ਲਈ ਬਦਰੀਨਾਥ–ਕੇਦਾਰਨਾਥ ਮੰਦਿਰ ਕਮੇਟੀ ਨੇ ਇਕ ਅਹਿਮ ਅਤੇ ਦੂਰਗਾਮੀ ਫੈਸਲੇ ਵੱਲ ਕਦਮ ਵਧਾਇਆ ਹੈ। ਕਮੇਟੀ ਵੱਲੋਂ ਚਾਰ ਧਾਮ ਸਮੇਤ ਕਈ ਪ੍ਰਮੁੱਖ ਧਾਰਮਿਕ ਸਥਾਨਾਂ ਵਿੱਚ ਗੈਰ-ਹਿੰਦੂਆਂ ਦੇ ਪ੍ਰਵੇਸ਼ ’ਤੇ ਪਾਬੰਦੀ ਲਗਾਉਣ ਸੰਬੰਧੀ ਪ੍ਰਸਤਾਵ ਨੂੰ ਅੱਗੇ ਵਧਾਇਆ ਹੈ, ਜਿਸ ਨਾਲ ਦੇਸ਼ ਭਰ ਵਿੱਚ ਚਰਚਾ ਤੇਜ਼ ਹੋ ਗਈ ਹੈ।

ਇਸ ਮਸਲੇ ਨੂੰ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਦੱਸਦਿਆਂ ਕਮੇਟੀ ਨੇ ਸਾਫ਼ ਕੀਤਾ ਹੈ ਕਿ ਇਹ ਤੀਰਥ ਸਥਾਨ ਸੈਲਾਨੀ ਕੇਂਦਰ ਨਹੀਂ, ਸਗੋਂ ਸਨਾਤਨ ਸੰਸਕ੍ਰਿਤੀ ਦੇ ਆਤਮਿਕ ਕੇਂਦਰ ਹਨ।

‘ਚਾਰ ਧਾਮ ਟੂਰਿਸਟ ਸਪਾਟ ਨਹੀਂ’ — BKTC ਪ੍ਰਧਾਨ

ਬਦਰੀਨਾਥ–ਕੇਦਾਰਨਾਥ ਮੰਦਿਰ ਕਮੇਟੀ ਦੇ ਪ੍ਰਧਾਨ ਹੇਮੰਤ ਦਿਵੇਦੀ ਨੇ ਇਸ ਮਾਮਲੇ ’ਤੇ ਖੁੱਲ੍ਹ ਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਬਦਰੀਨਾਥ ਅਤੇ ਕੇਦਾਰਨਾਥ ਵਰਗੇ ਧਾਮ ਧਾਰਮਿਕ ਆਸਥਾ ਦੇ ਕੇਂਦਰ ਹਨ, ਨਾ ਕਿ ਆਮ ਘੁੰਮਣ-ਫਿਰਣ ਵਾਲੀਆਂ ਥਾਵਾਂ। ਉਨ੍ਹਾਂ ਕਿਹਾ ਕਿ ਇੱਥੇ ਦਾਖਲਾ ਕਿਸੇ ਨਾਗਰਿਕ ਅਧਿਕਾਰ ਦੇ ਤੌਰ ’ਤੇ ਨਹੀਂ, ਸਗੋਂ ਸਦੀਆਂ ਪੁਰਾਣੀ ਧਾਰਮਿਕ ਪਰੰਪਰਾ ਦੇ ਅਧੀਨ ਹੁੰਦਾ ਆਇਆ ਹੈ। ਕਮੇਟੀ ਦਾ ਮਤ ਹੈ ਕਿ ਮੰਦਰਾਂ ਦੀ ਪਵਿੱਤਰਤਾ ਅਤੇ ਆਚਾਰ-ਵਿਚਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਸੰਤ ਸਮਾਜ ਅਤੇ ਧਾਰਮਿਕ ਗੁਰੂਆਂ ਦੀ ਸਹਿਮਤੀ

ਹੇਮੰਤ ਦਿਵੇਦੀ ਮੁਤਾਬਕ ਇਹ ਫੈਸਲਾ ਕਿਸੇ ਇਕ ਸੰਸਥਾ ਦੀ ਸੋਚ ਨਹੀਂ, ਸਗੋਂ ਦੇਸ਼ ਭਰ ਦੇ ਸੰਤ ਸਮਾਜ ਅਤੇ ਪ੍ਰਮੁੱਖ ਧਾਰਮਿਕ ਗੁਰੂਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਤਾਂ ਦਾ ਸਪੱਸ਼ਟ ਮਤ ਹੈ ਕਿ ਚਾਰ ਧਾਮ ਵਰਗੇ ਅਧਿਆਤਮਿਕ ਕੇਂਦਰਾਂ ਵਿੱਚ ਸਿਰਫ਼ ਉਹੀ ਵਿਅਕਤੀ ਪ੍ਰਵੇਸ਼ ਕਰਨ ਜੋ ਸਨਾਤਨ ਧਰਮ ਦੀ ਆਸਥਾ ਨਾਲ ਜੁੜੇ ਹੋਣ।

ਰਾਜ ਸਰਕਾਰ ਦਾ ਰੁਖ ਵੀ ਆਇਆ ਸਾਹਮਣੇ

ਇਸ ਮੁੱਦੇ ’ਤੇ ਉਤਰਾਖੰਡ ਸਰਕਾਰ ਦਾ ਰੁਖ ਵੀ ਹੁਣ ਸਪਸ਼ਟ ਹੋਣਾ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਹੈ ਕਿ ਦੇਵਭੂਮੀ ਵਿੱਚ ਤੀਰਥ ਸਥਾਨਾਂ ਦੇ ਸੰਚਾਲਨ ਨਾਲ ਜੁੜੀਆਂ ਸੰਸਥਾਵਾਂ ਅਤੇ ਮੰਦਰ ਕਮੇਟੀਆਂ ਦੇ ਵਿਚਾਰਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।ਉਨ੍ਹਾਂ ਦੇ ਬਿਆਨ ਤੋਂ ਇਹ ਸੰਕੇਤ ਮਿਲਦੇ ਹਨ ਕਿ ਸਰਕਾਰ ਇਸ ਮਾਮਲੇ ਵਿੱਚ ਮੰਦਰ ਪ੍ਰਬੰਧਕ ਸੰਸਥਾਵਾਂ ਦੇ ਫੈਸਲਿਆਂ ਨੂੰ ਤਰਜੀਹ ਦੇ ਸਕਦੀ ਹੈ।

ਪ੍ਰਸਤਾਵ ’ਚ 48 ਧਾਰਮਿਕ ਸਥਾਨ ਸ਼ਾਮਲ

BKTC ਵੱਲੋਂ ਤਿਆਰ ਕੀਤੇ ਗਏ ਪ੍ਰਸਤਾਵ ਵਿੱਚ ਕੁੱਲ 48 ਅਜਿਹੇ ਧਾਰਮਿਕ ਸਥਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿੱਥੇ ਗੈਰ-ਹਿੰਦੂਆਂ ਦੇ ਪ੍ਰਵੇਸ਼ ’ਤੇ ਪਾਬੰਦੀ ਦੀ ਗੱਲ ਕਹੀ ਗਈ ਹੈ। ਇਨ੍ਹਾਂ ਵਿੱਚ ਚਾਰ ਧਾਮ ਦੇ ਮੁੱਖ ਮੰਦਰਾਂ ਦੇ ਨਾਲ ਨਾਲ ਕੁੰਡ, ਧਾਰਮਿਕ ਧਾਰਾਵਾਂ, ਸਮਾਧੀਆਂ ਅਤੇ ਪ੍ਰਾਚੀਨ ਉਪਾਸਨਾ ਸਥਾਨ ਵੀ ਸ਼ਾਮਲ ਹਨ, ਜੋ ਸਨਾਤਨ ਧਰਮ ਦੇ ਇਤਿਹਾਸ ਨਾਲ ਡੂੰਘੀ ਤਰ੍ਹਾਂ ਜੁੜੇ ਹੋਏ ਹਨ।

ਸੂਚੀ ’ਚ ਸ਼ਾਮਲ ਪ੍ਰਮੁੱਖ ਤੀਰਥ ਸਥਾਨ

ਪ੍ਰਸਤਾਵ ਅਨੁਸਾਰ ਪਾਬੰਦੀ ਵਾਲੀ ਸੂਚੀ ਵਿੱਚ ਬਦਰੀਨਾਥ ਧਾਮ, ਕੇਦਾਰਨਾਥ ਧਾਮ, ਤੁੰਗਨਾਥ ਮੰਦਰ, ਮਦਮਹੇਸ਼ਵਰ, ਤ੍ਰਿਯੁਗੀਨਾਰਾਇਣ, ਜੋਸ਼ੀਮਠ ਦਾ ਨਰਸਿੰਘ ਮੰਦਰ, ਗੁਪਤਕਾਸ਼ੀ ਦਾ ਵਿਸ਼ਵਨਾਥ ਮੰਦਰ, ਤਪਤ ਕੁੰਡ, ਬ੍ਰਹਮ ਕਪਾਲ, ਸ਼ੰਕਰਾਚਾਰੀਆ ਸਮਾਧੀ, ਵਸੁੰਧਰਾ ਝਰਨਾ, ਗੌਰੀਕੁੰਡ, ਉਖੀਮਠ, ਪਾਂਡੁਕੇਸ਼ਵਰ, ਕਾਲੀਮਠ ਅਤੇ ਕੇਦਾਰਨਾਥ ਕੰਪਲੈਕਸ ਅੰਦਰ ਸਥਿਤ ਸਾਰੇ ਉਪ-ਮੰਦਰ ਸ਼ਾਮਲ ਹਨ। ਇਸ ਤੋਂ ਇਲਾਵਾ ਅਲਮੋੜਾ, ਨੰਦਪ੍ਰਯਾਗ ਅਤੇ ਵਿਸ਼ਨੂੰਪ੍ਰਯਾਗ ਵਰਗੇ ਇਲਾਕਿਆਂ ਦੇ ਪ੍ਰਾਚੀਨ ਨਾਰਾਇਣ ਅਤੇ ਦੇਵੀ ਮੰਦਰ ਵੀ ਇਸ ਸੂਚੀ ਦਾ ਹਿੱਸਾ ਬਣਾਏ ਗਏ ਹਨ।

ਧਾਰਮਿਕ ਪਰੰਪਰਾ ਬਨਾਮ ਆਧੁਨਿਕ ਚਰਚਾ

ਇਹ ਮਾਮਲਾ ਹੁਣ ਸਿਰਫ਼ ਮੰਦਰ ਪ੍ਰਬੰਧਨ ਤੱਕ ਸੀਮਿਤ ਨਹੀਂ ਰਿਹਾ, ਬਲਕਿ ਦੇਸ਼ ਪੱਧਰ ’ਤੇ ਧਾਰਮਿਕ ਪਰੰਪਰਾ, ਸੰਵਿਧਾਨਕ ਵਿਆਖਿਆ ਅਤੇ ਆਸਥਾ ਦੇ ਸੰਤੁਲਨ ਨੂੰ ਲੈ ਕੇ ਵੱਡੀ ਚਰਚਾ ਬਣਦਾ ਜਾ ਰਿਹਾ ਹੈ।ਇਕ ਪਾਸੇ ਸੰਤ ਸਮਾਜ ਇਸਨੂੰ ਸਨਾਤਨ ਧਰਮ ਦੀ ਰੱਖਿਆ ਦੱਸ ਰਿਹਾ ਹੈ, ਤਾਂ ਦੂਜੇ ਪਾਸੇ ਇਹ ਫੈਸਲਾ ਕਾਨੂੰਨੀ ਅਤੇ ਸਮਾਜਿਕ ਬਹਿਸ ਦਾ ਵਿਸ਼ਾ ਵੀ ਬਣ ਸਕਦਾ ਹੈ।

ਚਾਰ ਧਾਮ ਦੀ ਆਸਥਾ ’ਤੇ ਕੇਂਦ੍ਰਿਤ ਇਤਿਹਾਸਕ ਮੋੜ

ਬਦਰੀਨਾਥ–ਕੇਦਾਰਨਾਥ ਮੰਦਿਰ ਕਮੇਟੀ ਦਾ ਇਹ ਕਦਮ ਆਉਣ ਵਾਲੇ ਸਮੇਂ ਵਿੱਚ ਦੇਵਭੂਮੀ ਉਤਰਾਖੰਡ ਦੀ ਤੀਰਥ ਪਰੰਪਰਾ ਲਈ ਇਕ ਨਵਾਂ ਮੋੜ ਸਾਬਤ ਹੋ ਸਕਦਾ ਹੈ।

ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਟਿਕੀ ਹੋਈ ਹੈ ਕਿ ਸਰਕਾਰ ਇਸ ਪ੍ਰਸਤਾਵ ’ਤੇ ਕਦੋਂ ਅਤੇ ਕਿਸ ਰੂਪ ਵਿੱਚ ਅੰਤਿਮ ਫੈਸਲਾ ਲੈਂਦੀ ਹੈ, ਕਿਉਂਕਿ ਇਹ ਮਾਮਲਾ ਸਿਰਫ਼ ਨੀਤੀ ਦਾ ਨਹੀਂ, ਸਗੋਂ ਕਰੋੜਾਂ ਭਗਤਾਂ ਦੀ ਆਸਥਾ ਨਾਲ ਸਿੱਧਾ ਜੁੜਿਆ ਹੋਇਆ ਹੈ।

ਬਜਟ 2026 ਤੋਂ ਮੱਧ ਵਰਗ ਦੀਆਂ ਵੱਧੀਆਂ ਆਸਾਂ, ਮਹਿੰਗਾਈ ਵਿਚਕਾਰ ਰਾਹਤ ਦੀ ਉਡੀਕ, ਦੇਖੋ ਖ਼ਬਰ….

ਨਵੀਂ ਦਿੱਲੀ :- ਦੇਸ਼ ਦੀ ਵਧਦੀ ਮਹਿੰਗਾਈ, ਮਹਿੰਗੇ ਰੋਜ਼ਾਨਾ ਖਰਚੇ ਅਤੇ ਘਟਦੀ ਖਰੀਦ ਸਮਰਥਾ ਦੇ ਦਰਮਿਆਨ ਬਜਟ 2026 ਨੂੰ ਲੈ ਕੇ ਮੱਧ ਵਰਗ ਅਤੇ ਆਮ ਲੋਕਾਂ ਦੀਆਂ ਉਮੀਦਾਂ ਕਾਫ਼ੀ ਵਧ ਗਈਆਂ ਹਨ। ਘਰੇਲੂ ਬਜਟ ਸੰਭਾਲਣਾ ਮੁਸ਼ਕਲ ਬਣਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਦੀ ਨਜ਼ਰ ਹੁਣ ਸਰਕਾਰ ਦੇ ਆਉਣ ਵਾਲੇ ਕੇਂਦਰੀ ਬਜਟ ’ਤੇ ਟਿਕੀ ਹੋਈ ਹੈ।

ਆਰਥਿਕ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਬਜਟ ਸਿਰਫ਼ ਦੇਸ਼ ਦੀ ਅਰਥਵਿਵਸਥਾ ਨੂੰ ਗਤੀ ਦੇਣ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਆਮ ਪਰਿਵਾਰਾਂ ਨੂੰ ਸਿੱਧੀ ਰਾਹਤ ਪਹੁੰਚਾਉਣ ਵਾਲੇ ਕਈ ਕਦਮਾਂ ਦੀ ਘੋਸ਼ਣਾ ਵੀ ਕੀਤੀ ਜਾ ਸਕਦੀ ਹੈ।

ਬੁਨਿਆਦੀ ਢਾਂਚੇ ਅਤੇ ਤਕਨਾਲੋਜੀ ’ਚ ਵਧੇਗਾ ਖਰਚ

ਬਜਟ 2026 ਵਿੱਚ ਰੇਲਵੇ, ਸੜਕਾਂ, ਹਵਾਈ ਆਵਾਜਾਈ, ਸਮਾਰਟ ਸਿਟੀ ਪ੍ਰੋਜੈਕਟ ਅਤੇ ਡਿਜੀਟਲ ਢਾਂਚੇ ਵਿੱਚ ਨਿਵੇਸ਼ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਰਕਾਰੀ ਖਰਚ ਵਧਣ ਨਾਲ ਇਕ ਪਾਸੇ ਨਵੇਂ ਰੁਜ਼ਗਾਰ ਮੌਕੇ ਪੈਦਾ ਹੋਣਗੇ, ਦੂਜੇ ਪਾਸੇ ਆਮ ਲੋਕਾਂ ਨੂੰ ਬਿਹਤਰ ਆਵਾਜਾਈ ਅਤੇ ਡਿਜੀਟਲ ਸਹੂਲਤਾਂ ਮਿਲਣ ਦੀ ਉਮੀਦ ਹੈ।

ਇਸਦੇ ਨਾਲ ਹੀ ਟੈਕਸ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ, ਕਸਟਮ ਡਿਊਟੀਆਂ ਵਿੱਚ ਤਰਕਸੰਗਤ ਤਬਦੀਲੀਆਂ ਕਰਨ ਅਤੇ ਐਸਈਜ਼ੈੱਡ ਖੇਤਰ ਵਿੱਚ ਸੁਧਾਰ ਲਿਆਉਣ ਦੀ ਵੀ ਸੰਭਾਵਨਾ ਹੈ, ਜਿਸ ਨਾਲ ਮਹਿੰਗਾਈ ’ਤੇ ਅੰਸ਼ਕ ਕਾਬੂ ਪਾਇਆ ਜਾ ਸਕੇ।

ਸਿਹਤ ਅਤੇ ਬੀਮੇ ’ਚ ਮਿਲ ਸਕਦੀ ਹੈ ਵੱਡੀ ਰਾਹਤ

ਬਜਟ 2026 ਤੋਂ ਸਿਹਤ ਖੇਤਰ ਨੂੰ ਲੈ ਕੇ ਵੀ ਵੱਡੀਆਂ ਉਮੀਦਾਂ ਜਤਾਈਆਂ ਜਾ ਰਹੀਆਂ ਹਨ। ਮਾਹਿਰਾਂ ਅਨੁਸਾਰ ਜੀਵਨ ਬੀਮਾ ਅਤੇ ਸਿਹਤ ਬੀਮਾ ਪਾਲਿਸੀਆਂ ’ਤੇ ਟੈਕਸ ਛੂਟ ਦੀ ਸੀਮਾ ਵਧਾਈ ਜਾ ਸਕਦੀ ਹੈ।

ਜੇਕਰ ਜੀਐਸਟੀ ਅਤੇ ਇਨਕਮ ਟੈਕਸ ਰਾਹਤ ਦਿੱਤੀ ਗਈ, ਤਾਂ ਮੱਧ ਵਰਗੀ ਪਰਿਵਾਰਾਂ ਲਈ ਡਾਕਟਰੀ ਇਲਾਜ ਅਤੇ ਬੀਮੇ ਨਾਲ ਜੁੜੇ ਖਰਚ ਕਾਫ਼ੀ ਹੱਦ ਤੱਕ ਘਟ ਸਕਦੇ ਹਨ।

MSME ਅਤੇ ਸਟਾਰਟਅੱਪ ਖੇਤਰ ’ਤੇ ਰਹੇਗੀ ਸਰਕਾਰ ਦੀ ਨਜ਼ਰ

ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਦੇਸ਼ ਦੀ ਆਰਥਿਕ ਰੀੜ੍ਹ ਮੰਨਿਆ ਜਾਂਦਾ ਹੈ। ਇਸ ਕਾਰਨ ਬਜਟ 2026 ਵਿੱਚ MSMEs ਅਤੇ ਸਟਾਰਟਅੱਪਸ ਲਈ ਟੈਕਸ ਛੂਟ, ਸਸਤਾ ਕਰਜ਼ਾ ਅਤੇ ਵਿੱਤੀ ਪ੍ਰੋਤਸਾਹਨ ਦਿੱਤੇ ਜਾਣ ਦੀ ਪੂਰੀ ਸੰਭਾਵਨਾ ਹੈ।

ਇਸ ਨਾਲ ਛੋਟੇ ਕਾਰੋਬਾਰਾਂ ਨੂੰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨਾਂ ਲਈ ਨਵੇਂ ਰੁਜ਼ਗਾਰ ਦੇ ਦਰਵਾਜ਼ੇ ਖੁਲ੍ਹਣਗੇ, ਜਿਸਦਾ ਸਿੱਧਾ ਲਾਭ ਆਮ ਆਦਮੀ ਤੱਕ ਪਹੁੰਚੇਗਾ।

ਮੱਧ ਵਰਗ ਦੀ ਸਿੱਧੀ ਮੰਗ ਕੀ ਹੈ

ਦੇਸ਼ ਦਾ ਮੱਧ ਵਰਗ ਇਸ ਬਜਟ ਤੋਂ ਸਪਸ਼ਟ ਉਮੀਦਾਂ ਰੱਖਦਾ ਹੈ। ਲੋਕ ਚਾਹੁੰਦੇ ਹਨ ਕਿ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਸਸਤੀਆਂ ਹੋਣ, ਘਰ ਖਰੀਦਣਾ ਆਸਾਨ ਬਣੇ, ਸਿੱਖਿਆ ਅਤੇ ਸਿਹਤ ਦਾ ਖਰਚ ਘਟੇ ਅਤੇ ਟੈਕਸ ਦਾ ਬੋਝ ਕੁਝ ਹੱਦ ਤੱਕ ਹਲਕਾ ਕੀਤਾ ਜਾਵੇ।

ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਬਜਟ 2026 ਇਨ੍ਹਾਂ ਮੁੱਖ ਮਸਲਿਆਂ ਨੂੰ ਧਿਆਨ ਵਿੱਚ ਰੱਖਦਾ ਹੈ, ਤਾਂ ਇਹ ਬਜਟ ਆਮ ਪਰਿਵਾਰਾਂ ਲਈ ਸਿਰਫ਼ ਅੰਕੜਿਆਂ ਦਾ ਦਸਤਾਵੇਜ਼ ਨਹੀਂ, ਸਗੋਂ ਮਹਿੰਗਾਈ ਦੇ ਦੌਰ ਵਿੱਚ ਵੱਡੀ ਰਾਹਤ ਬਣ ਸਕਦਾ ਹੈ।

ਬਜਟ ਦੇ ਐਲਾਨ ਤੋਂ ਪਹਿਲਾਂ ਦੇਸ਼ ਭਰ ਵਿੱਚ ਉਮੀਦ, ਉਤਸੁਕਤਾ ਅਤੇ ਉਡੀਕ ਦਾ ਮਾਹੌਲ ਬਣਿਆ ਹੋਇਆ ਹੈ, ਹੁਣ ਨਜ਼ਰ ਇਸ ਗੱਲ ’ਤੇ ਟਿਕੀ ਹੈ ਕਿ ਕੀ ਬਜਟ 2026 ਸੱਚਮੁੱਚ ਆਮ ਆਦਮੀ ਦੀ ਜ਼ਿੰਦਗੀ ਨੂੰ ਸੁਖਾਲਾ ਬਣਾ ਸਕੇਗਾ ਜਾਂ ਨਹੀਂ।

ਨਾਭਾ ਕਤਲ ਕਾਂਡ ਦੀ ਗੁੱਥੀ ਸੁਲਝੀ, ਚਾਰ ਮੁਲਜ਼ਮਾਂ ਦੀ ਪਛਾਣ, ਦੋ ਗ੍ਰਿਫ਼ਤਾਰ!

ਨਾਭਾ :- ਨਾਭਾ ਦੇ ਪੁੱਡਾ ਕਲੋਨੀ ਇਲਾਕੇ ਵਿੱਚ ਹੋਏ ਅਮਨਦੀਪ ਸਿੰਘ ਦੇ ਨਿਰਦਈ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਵੱਲੋਂ ਕਤਲ ਵਿੱਚ ਸ਼ਾਮਿਲ ਚਾਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਸੀ ਹਮਲਾ

ਬੀਤੇ ਦਿਨ ਪੁੱਡਾ ਕਲੋਨੀ ਨਾਭਾ ਦੇ ਰਹਿਣ ਵਾਲੇ ਅਮਨਦੀਪ ਸਿੰਘ ’ਤੇ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਹਮਲੇ ਦੌਰਾਨ ਅਮਨਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਨਵਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ, ਜਿਸ ਦਾ ਇਲਾਜ ਚੱਲ ਰਿਹਾ ਹੈ।

ਐਸਪੀ ਪਟਿਆਲਾ ਨੇ ਮੌਕੇ ’ਤੇ ਪਹੁੰਚ ਕੇ ਕੀਤਾ ਜਾਇਜ਼ਾ

ਵਾਰਦਾਤ ਤੋਂ ਬਾਅਦ ਐਸਪੀ ਪਟਿਆਲਾ ਜਸਵੀਰ ਸਿੰਘ ਨੇ ਘਟਨਾ ਸਥਲ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਕਤਲ ਦੀ ਗੁੱਥੀ ਸੁਲਝਾਉਣ ਲਈ ਕਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਜਾਂਚ ਦੌਰਾਨ ਪੁਲਿਸ ਨੂੰ ਕੁਝ ਅਹੰਕਾਰਪੂਰਨ ਸਬੂਤ ਵੀ ਮਿਲੇ ਹਨ, ਜਿਸ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਸੰਭਵ ਹੋ ਸਕੀ।

ਪੁਲਿਸ ਵੱਲੋਂ ਰਾਤ ਕਰੀਬ 11 ਵਜੇ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਗਈ।

ਚਾਰ ਮੁਲਜ਼ਮਾਂ ਦੀ ਹੋਈ ਪਛਾਣ

ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਆਸੀਸ ਉਰਫ਼ ਆਸ਼ੀ, ਸਰਵ ਕੁਮਾਰ, ਰਿੱਕੀ ਪੁੱਤਰ ਰਾਜ ਕੁਮਾਰ ਅਤੇ ਰਿੱਕੀ ਦਾ ਪੁੱਤਰ ਵਾਸੀਆਨ ਨੇੜੇ ਬਾਲਮੀਕ ਮੰਦਰ ਬੌੜਾਂ ਗੇਟ ਨਾਭਾ ਵਜੋਂ ਪਛਾਣ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੇ ਨਾਲ ਕੁਝ ਹੋਰ ਅਣਪਛਾਤੇ ਨੌਜਵਾਨ ਵੀ ਸ਼ਾਮਿਲ ਸਨ, ਜਿਨ੍ਹਾਂ ਦੀ ਤਲਾਸ਼ ਜਾਰੀ ਹੈ।

ਪਰਿਵਾਰ ਵੱਲੋਂ ਪੋਸਟਮਾਰਟਮ ਤੇ ਸੰਸਕਾਰ ਰੋਕਿਆ

ਮ੍ਰਿਤਕ ਅਮਨਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦਾ ਇੱਕ ਛੋਟਾ ਬੱਚਾ ਵੀ ਹੈ। ਪਰਿਵਾਰ ਨੇ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਅਮਨਦੀਪ ਨੇ ਪਰੇਡ ਵਿੱਚ ਭਾਗ ਲੈਣਾ ਸੀ, ਪਰ ਉਸ ਤੋਂ ਪਹਿਲਾਂ ਹੀ ਇਹ ਦਰਦਨਾਕ ਘਟਨਾ ਵਾਪਰ ਗਈ।

ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਦੀ ਪੂਰੀ ਗ੍ਰਿਫ਼ਤਾਰੀ ਤੱਕ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਪੁਲਿਸ ਦੇ ਮੁਲਾਜ਼ਮ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।

ਪੈਸਿਆਂ ਦੇ ਵਿਵਾਦ ਨੇ ਲਈ ਜਾਨ

ਇਸ ਮਾਮਲੇ ਸਬੰਧੀ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਤਲ ਦੀ ਵਜ੍ਹਾ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ ਸੀ। ਮੁਲਜ਼ਮਾਂ ਅਤੇ ਪੁਲਿਸ ਮੁਲਾਜ਼ਮ ਅਮਨਦੀਪ ਸਿੰਘ ਵਿਚਕਾਰ ਰਕਮ ਸਬੰਧੀ ਤਕਰਾਰ ਹੋਈ, ਜੋ ਬਾਅਦ ਵਿੱਚ ਹਿੰਸਕ ਰੂਪ ਧਾਰ ਗਈ ਅਤੇ ਅਮਨਦੀਪ ਦੀ ਹੱਤਿਆ ਕਰ ਦਿੱਤੀ ਗਈ।

ਦੋ ਮੁਲਜ਼ਮ ਗ੍ਰਿਫ਼ਤਾਰ, ਹੋਰਾਂ ਦੀ ਭਾਲ ਜਾਰੀ

ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਚਾਰ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਵਿੱਚ ਸ਼ਾਮਿਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਬੀਐਨਐਸ ਦੀਆਂ ਧਾਰਾਵਾਂ ਹੇਠ ਕੇਸ ਦਰਜ

ਇਸ ਸਬੰਧੀ ਥਾਣਾ ਕੋਤਵਾਲੀ ਨਾਭਾ ਵਿਖੇ ਮ੍ਰਿਤਕ ਦੇ ਪਿਤਾ ਰਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 103, 109, 191(3), 190 ਬੀਐਨਐਸ–2023 ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨਾਭਾ ਕਤਲ ਕਾਂਡ ਨੇ ਇਕ ਵਾਰ ਫਿਰ ਸ਼ਹਿਰ ਦੀ ਕਾਨੂੰਨ ਵਿਵਸਥਾ ਉੱਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ, ਜਦਕਿ ਪੀੜਤ ਪਰਿਵਾਰ ਨੂੰ ਹੁਣ ਇਨਸਾਫ਼ ਦੀ ਉਡੀਕ ਹੈ।

ਅਮਰੀਕਾ ਵਿੱਚ ਸਿੱਖ ਭਾਈਚਾਰੇ ਲਈ ਇਤਿਹਾਸਕ ਦਿਨ, ਕੇਰਨ ਕਾਉਂਟੀ ਨੂੰ ਮਿਲਿਆ ਪਹਿਲਾ ਸਿੱਖ ਜੱਜ

ਅਮਰੀਕਾ :- ਅਮਰੀਕਾ ਦੇ ਕੈਲੀਫੋਰਨੀਆ ਰਾਜ ਦੀ ਕੇਰਨ ਕਾਉਂਟੀ ਵਿੱਚ ਸਿੱਖ ਭਾਈਚਾਰੇ ਲਈ ਮਾਣ ਵਾਲਾ ਪਲ ਉਸ ਵੇਲੇ ਦਰਜ ਹੋਇਆ, ਜਦੋਂ 32 ਸਾਲਾ ਵਕੀਲ ਨਵਰਾਜ ਰਾਏ ਨੇ ਜੱਜ ਪ੍ਰੋ ਟੈਂਪੋਰ ਵਜੋਂ ਸਹੁੰ ਚੁੱਕੀ। ਇਸ ਨਾਲ ਉਹ ਕੇਰਨ ਕਾਉਂਟੀ ਦੀ ਨਿਆਂ ਪ੍ਰਣਾਲੀ ਵਿੱਚ ਇਹ ਅਹੁਦਾ ਸੰਭਾਲਣ ਵਾਲੇ ਪਹਿਲੇ ਸਿੱਖ ਬਣ ਗਏ ਹਨ।

ਸੁਪੀਰੀਅਰ ਕੋਰਟ ਵਿੱਚ ਕਰਵਾਇਆ ਗਿਆ ਸਹੁੰ ਸਮਾਗਮ

ਪਿਛਲੇ ਹਫ਼ਤੇ ਕੇਰਨ ਕਾਉਂਟੀ ਦੀ ਸੁਪੀਰੀਅਰ ਕੋਰਟ ਵਿੱਚ ਇਕ ਵਿਸ਼ੇਸ਼ ਸਮਾਗਮ ਦੌਰਾਨ ਨਵਰਾਜ ਰਾਏ ਨੂੰ ਜੱਜ ਪ੍ਰੋ ਟੈਂਪੋਰ ਵਜੋਂ ਅਧਿਕਾਰਿਕ ਤੌਰ ’ਤੇ ਸਹੁੰ ਚੁਕਾਈ ਗਈ। ਸਮਾਗਮ ਵਿੱਚ ਕਾਨੂੰਨੀ ਖੇਤਰ ਨਾਲ ਜੁੜੀਆਂ ਹਸਤੀਆਂ, ਭਾਈਚਾਰੇ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਰਹੇ।

ਇਹ ਨਿਯੁਕਤੀ ਨਾ ਸਿਰਫ਼ ਸਿੱਖ ਭਾਈਚਾਰੇ ਲਈ, ਸਗੋਂ ਪੂਰੀ ਕਾਉਂਟੀ ਦੀ ਨਿਆਂ ਪ੍ਰਣਾਲੀ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਵੇਖੀ ਜਾ ਰਹੀ ਹੈ।

ਕਰਨ ਕਾਉਂਟੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਬਣਿਆ ਰਿਕਾਰਡ

ਨਵਰਾਜ ਰਾਏ ਕੇਰਨ ਕਾਉਂਟੀ ਦੇ ਇਤਿਹਾਸ ਵਿੱਚ ਪਹਿਲੇ ਸਿੱਖ ਹਨ, ਜਿਨ੍ਹਾਂ ਨੂੰ ਜੱਜ ਪ੍ਰੋ ਟੈਂਪੋਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਵਿਭਿੰਨਤਾ, ਸਮਾਨਤਾ ਅਤੇ ਭਾਈਚਾਰਕ ਭਰੋਸੇ ਦੀ ਦਿਸ਼ਾ ਵਿੱਚ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ ਹੈ।

ਕੀ ਹੁੰਦਾ ਹੈ ਜੱਜ ਪ੍ਰੋ ਟੈਂਪੋਰ

ਕਾਬਿਲੇਗੌਰ ਹੈ ਕਿ ਜੱਜ ਪ੍ਰੋ ਟੈਂਪੋਰ ਅਸਲ ਵਿੱਚ ਪ੍ਰਾਈਵੇਟ ਵਕੀਲ ਹੁੰਦੇ ਹਨ, ਜਿਨ੍ਹਾਂ ਨੂੰ ਅਦਾਲਤ ਵੱਲੋਂ ਕੁਝ ਨਿਰਧਾਰਿਤ ਮਾਮਲਿਆਂ ਦੀ ਸੁਣਵਾਈ ਲਈ ਅਸਥਾਈ ਤੌਰ ’ਤੇ ਨਿਯੁਕਤ ਕੀਤਾ ਜਾਂਦਾ ਹੈ। ਇਸ ਪ੍ਰਣਾਲੀ ਦਾ ਮੁੱਖ ਮਕਸਦ ਅਦਾਲਤਾਂ ’ਤੇ ਵਧ ਰਹੇ ਕੇਸਾਂ ਦੇ ਬੋਝ ਨੂੰ ਘਟਾਉਣਾ ਅਤੇ ਮਾਮਲਿਆਂ ਦਾ ਤੇਜ਼ ਨਿਪਟਾਰਾ ਯਕੀਨੀ ਬਣਾਉਣਾ ਹੁੰਦਾ ਹੈ।

ਸਹੁੰ ਸਮਾਗਮ ਨੇ ਬਦਲ ਦਿੱਤੀ ਸੋਚ – ਨਵਰਾਜ ਰਾਏ

ਸਹੁੰ ਚੁੱਕਣ ਤੋਂ ਬਾਅਦ ਆਪਣੇ ਵਿਚਾਰ ਸਾਂਝੇ ਕਰਦਿਆਂ ਨਵਰਾਜ ਰਾਏ ਨੇ ਕਿਹਾ ਕਿ ਉਸ ਪਲ ਦੀ ਗੰਭੀਰਤਾ ਉਨ੍ਹਾਂ ਨੂੰ ਸਮਾਗਮ ਦੌਰਾਨ ਅਸਲ ਤੌਰ ’ਤੇ ਮਹਿਸੂਸ ਹੋਈ। ਉਨ੍ਹਾਂ ਕਿਹਾ ਕਿ ਜਦੋਂ ਅਦਾਲਤ ਹਾਲ ਲੋਕਾਂ ਨਾਲ ਭਰਿਆ ਹੋਇਆ ਵੇਖਿਆ, ਤਾਂ ਸਮਝ ਆਇਆ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਦੀ ਕਲਪਨਾ ਤੋਂ ਕਈ ਗੁਣਾ ਵੱਡੀ ਹੈ।

ਜਨਤਕ ਭਰੋਸਾ ਬਣਾਈ ਰੱਖਣਾ ਸਭ ਤੋਂ ਵੱਡੀ ਤਰਜੀਹ

ਨਵਰਾਜ ਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਨਿਆਂ ਪ੍ਰਣਾਲੀ ’ਤੇ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਰੱਖਣਾ ਹੋਵੇਗੀ। ਉਨ੍ਹਾਂ ਕਿਹਾ ਕਿ ਇਨਸਾਫ਼ ਸਿਰਫ਼ ਹੋਣਾ ਹੀ ਨਹੀਂ, ਬਲਕਿ ਦਿਸਣਾ ਵੀ ਚਾਹੀਦਾ ਹੈ, ਤਾਂ ਜੋ ਹਰ ਨਾਗਰਿਕ ਨੂੰ ਅਦਾਲਤ ਉੱਤੇ ਪੂਰਾ ਭਰੋਸਾ ਬਣਿਆ ਰਹੇ।

ਭਾਈਚਾਰੇ ਨਾਲ ਸੰਵਾਦ ਤੋਂ ਮਿਲਦੀ ਹੈ ਪ੍ਰੇਰਣਾ

ਇੱਕ ਮੀਡੀਆ ਸੰਸਥਾ ਨਾਲ ਗੱਲਬਾਤ ਦੌਰਾਨ ਰਾਏ ਨੇ ਕਿਹਾ ਕਿ ਉਨ੍ਹਾਂ ਨੂੰ ਸਭ ਤੋਂ ਵੱਧ ਉਤਸ਼ਾਹ ਲੋਕਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਨਿਆਂ ਪ੍ਰਣਾਲੀ ਨੂੰ ਆਮ ਨਾਗਰਿਕਾਂ ਦੇ ਨੇੜੇ ਲਿਆਉਣ ਤੋਂ ਮਿਲਦਾ ਹੈ। ਉਨ੍ਹਾਂ ਕਿਹਾ ਕਿ ਭਾਈਚਾਰੇ ਨਾਲ ਮਜ਼ਬੂਤ ਸੰਬੰਧ ਹੀ ਨਿਆਂ ਪ੍ਰਣਾਲੀ ਦੀ ਅਸਲੀ ਤਾਕਤ ਹੁੰਦੇ ਹਨ।

ਨਵਰਾਜ ਰਾਏ ਦੀ ਇਹ ਨਿਯੁਕਤੀ ਅਮਰੀਕਾ ਵਿੱਚ ਵੱਸਦੇ ਸਿੱਖ ਭਾਈਚਾਰੇ ਲਈ ਮਾਣ ਦਾ ਪ੍ਰਤੀਕ ਬਣ ਕੇ ਸਾਹਮਣੇ ਆਈ ਹੈ ਅਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਵੀ ਮੰਨੀ ਜਾ ਰਹੀ ਹੈ।

ਜਾਮਾ ਮਸਜਿਦ ਅੰਮ੍ਰਿਤਸਰ ਵਿੱਚ ਮੁਸਲਿਮ ਭਾਈਚਾਰੇ ਨੇ ਤਿਰੰਗੇ ਦੀ ਛਾਂ ਹੇਠ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ :- ਅੰਮ੍ਰਿਤਸਰ ਦੇ ਹਾਲ ਗੇਟ ਇਲਾਕੇ ਵਿੱਚ ਸਥਿਤ ਜਾਮਾ ਮਸਜਿਦ ਵਿੱਚ ਇਸ ਵਾਰ 26 ਜਨਵਰੀ ਗਣਤੰਤਰ ਦਿਵਸ ਭਰਪੂਰ ਉਤਸ਼ਾਹ ਅਤੇ ਦੇਸ਼ਭਗਤੀ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਮਸਜਿਦ ਪ੍ਰੰਗਣ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁਸਲਿਮ ਭਾਈਚਾਰੇ ਦੇ ਬੱਚਿਆਂ, ਨੌਜਵਾਨਾਂ ਅਤੇ ਬੁਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਸੰਵਿਧਾਨ ਦੇ ਇਤਿਹਾਸ ਅਤੇ ਮਹੱਤਤਾ ਉਤੇ ਚਰਚਾ

ਕਾਰਜਕ੍ਰਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਮਾ ਮਸਜਿਦ ਅੰਮ੍ਰਿਤਸਰ ਦੇ ਨੁਮਾਇੰਦੇ ਦਾਨਿਸ਼ ਖਾਨ ਨੇ ਕਿਹਾ ਕਿ 26 ਜਨਵਰੀ ਸਿਰਫ਼ ਤਿਉਹਾਰ ਨਹੀਂ, ਬਲਕਿ ਭਾਰਤ ਦੇ ਲੋਕਤੰਤਰ ਦੀ ਨੀਂਹ ਨਾਲ ਜੁੜਿਆ ਇਤਿਹਾਸਕ ਦਿਨ ਹੈ। ਉਨ੍ਹਾਂ ਦੱਸਿਆ ਕਿ ਸਾਲ 1950 ਵਿੱਚ ਦੇਸ਼ ਦਾ ਸੰਵਿਧਾਨ ਲਾਗੂ ਹੋਇਆ, ਜਿਸ ਨਾਲ ਭਾਰਤ ਇੱਕ ਗਣਤੰਤਰਕ ਦੇਸ਼ ਬਣਿਆ।

ਉਨ੍ਹਾਂ ਕਿਹਾ ਕਿ ਸੰਵਿਧਾਨ ਸਾਨੂੰ ਬਰਾਬਰੀ, ਨਿਆਂ, ਆਜ਼ਾਦੀ ਅਤੇ ਭਾਈਚਾਰੇ ਨਾਲ ਜੀਣ ਦੀ ਪ੍ਰੇਰਣਾ ਦਿੰਦਾ ਹੈ ਅਤੇ ਇਹੀ ਇਸ ਦਿਨ ਦਾ ਅਸਲ ਸੰਦੇਸ਼ ਹੈ।

ਆਜ਼ਾਦੀ ਸੰਘਰਸ਼ ਦੀ ਸਾਂਝੀ ਵਿਰਾਸਤ ਨੂੰ ਕੀਤਾ ਯਾਦ

ਦਾਨਿਸ਼ ਖਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਕਿਸੇ ਇੱਕ ਧਰਮ ਜਾਂ ਵਰਗ ਦੀ ਨਹੀਂ, ਸਗੋਂ ਹਰ ਧਰਮ ਅਤੇ ਹਰ ਭਾਈਚਾਰੇ ਦੇ ਆਜ਼ਾਦੀ ਸੈਨਾਨੀਆਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਭਾਰਤ ਵਿੱਚ ਜੀ ਰਹੇ ਹਾਂ, ਉਹ ਸਾਰਿਆਂ ਦੀ ਸਾਂਝੀ ਕੁਰਬਾਨੀ ਦੀ ਬਦੌਲਤ ਹੈ।

ਮਸਜਿਦ ਤੋਂ ਗੋਲ ਹੱਟੀ ਤੱਕ ਕੱਢਿਆ ਤਿਰੰਗਾ ਫਲੈਗ ਮਾਰਚ

ਸਮਾਗਮ ਦੇ ਤਹਿਤ ਮੁਸਲਿਮ ਬੱਚਿਆਂ ਵੱਲੋਂ ਜਾਮਾ ਮਸਜਿਦ ਤੋਂ ਲੈ ਕੇ ਗੋਲ ਹੱਟੀ ਤੱਕ ਤਿਰੰਗਾ ਫਲੈਗ ਮਾਰਚ ਕੱਢਿਆ ਗਿਆ। ਹੱਥਾਂ ਵਿੱਚ ਤਿਰੰਗਾ ਫੜ੍ਹ ਕੇ ਬੱਚਿਆਂ ਨੇ ਦੇਸ਼ਭਗਤੀ ਦੇ ਨਾਅਰਿਆਂ ਨਾਲ ਪੂਰੇ ਇਲਾਕੇ ਨੂੰ ਰਾਸ਼ਟਰੀ ਭਾਵਨਾ ਨਾਲ ਜੋੜ ਦਿੱਤਾ।

ਦੇਸ਼ਭਗਤੀ ਗੀਤਾਂ ਅਤੇ ਤਕਰੀਰਾਂ ਨਾਲ ਸਮਾਗਮ ਨੂੰ ਮਿਲੀ ਰੌਣਕ

ਕਾਰਜਕ੍ਰਮ ਦੌਰਾਨ ਬੱਚਿਆਂ ਵੱਲੋਂ ਦੇਸ਼ਭਗਤੀ ਗੀਤ, ਰਾਸ਼ਟਰੀ ਗੀਤ ਅਤੇ ਦੇਸ਼ ਪ੍ਰਤੀ ਸਮਰਪਣ ਦਰਸਾਉਂਦੀਆਂ ਤਕਰੀਰਾਂ ਪੇਸ਼ ਕੀਤੀਆਂ ਗਈਆਂ। ਹਰ ਪ੍ਰਸਤੁਤੀ ਵਿੱਚ ਦੇਸ਼ ਦੀ ਏਕਤਾ, ਸੰਵਿਧਾਨ ਦੀ ਇੱਜ਼ਤ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ ਗਿਆ।

ਬੱਚਿਆਂ ਵਿੱਚ ਦੇਸ਼ਭਗਤੀ ਪੈਦਾ ਕਰਨਾ ਜ਼ਰੂਰੀ

ਦਾਨਿਸ਼ ਖਾਨ ਨੇ ਕਿਹਾ ਕਿ ਬਚਪਨ ਤੋਂ ਹੀ ਬੱਚਿਆਂ ਨੂੰ ਦੇਸ਼ਭਗਤੀ ਅਤੇ ਸੰਵਿਧਾਨਕ ਮੁੱਲਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਤਾਂ ਜੋ ਭਵਿੱਖ ਵਿੱਚ ਇੱਕ ਮਜ਼ਬੂਤ, ਏਕਜੁਟ ਅਤੇ ਨਫਰਤ-ਰਹਿਤ ਸਮਾਜ ਦੀ ਨੀਂਹ ਤਿਆਰ ਹੋ ਸਕੇ।

ਦੇਸ਼-ਵਿਦੇਸ਼ ਵਸਦੇ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ

ਕਾਰਜਕ੍ਰਮ ਦੇ ਅੰਤ ਵਿੱਚ ਭਾਰਤ ਸਮੇਤ ਵਿਦੇਸ਼ਾਂ ਵਿੱਚ ਰਹਿ ਰਹੇ ਸਾਰੇ ਭਾਰਤ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਦੇਸ਼ ਦੀ ਤਰੱਕੀ, ਅਮਨ ਅਤੇ ਏਕਤਾ ਲਈ ਕਾਮਨਾ ਕੀਤੀ ਗਈ।

ਗਣਤੰਤਰ ਦਿਵਸ ਮੌਕੇ ਸਿਨੇਮਾ ਜਗਤ ਨੂੰ ਵੱਡਾ ਸਨਮਾਨ, ਧਰਮਿੰਦਰ ਨੂੰ ਮਰਨੋਂਪਰੰਤ ਪਦਮ ਵਿਭੂਸ਼ਣ

0

ਚੰਡੀਗੜ੍ਹ :- 77ਵੇਂ ਗਣਤੰਤਰ ਦਿਵਸ 2026 ਦੇ ਮੌਕੇ ਭਾਰਤ ਸਰਕਾਰ ਨੇ ਹਿੰਦੀ ਸਿਨੇਮਾ ਦੇ ਮਹਾਨ ਅਦਾਕਾਰ ਧਰਮਿੰਦਰ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ‘ਪਦਮ ਵਿਭੂਸ਼ਣ’ ਨਾਲ ਮਰਨੋਂਪਰੰਤ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਜਾਰੀ ਕੀਤੀ ਗਈ ਅਧਿਕਾਰਕ ਸੂਚੀ ਮੁਤਾਬਕ ਇਸ ਸਾਲ ਕੁੱਲ 5 ਪਦਮ ਵਿਭੂਸ਼ਣ, 13 ਪਦਮ ਭੂਸ਼ਣ ਅਤੇ 113 ਪਦਮ ਸ਼੍ਰੀ ਪੁਰਸਕਾਰਾਂ ਨਾਲ ਵਿਭਿੰਨ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਹੈ।

ਸੱਤ ਦਹਾਕਿਆਂ ਤੱਕ ਸਿਨੇਮਾ ‘ਤੇ ਛਾਇਆ ਰਹਿਆ ਧਰਮਿੰਦਰ ਦਾ ਦੌਰ

ਭਾਰਤ ਸਰਕਾਰ ਨੇ ਆਪਣੇ ਬਿਆਨ ਵਿੱਚ ਧਰਮਿੰਦਰ ਨੂੰ ਹਿੰਦੀ ਫਿਲਮ ਉਦਯੋਗ ਦਾ ਉਹ ਸਿਤਾਰਾ ਕਰਾਰ ਦਿੱਤਾ ਹੈ, ਜਿਸ ਨੇ ਲਗਭਗ ਸੱਤ ਦਹਾਕਿਆਂ ਤੱਕ ਸਿਨੇਮਾ ਨੂੰ ਆਪਣੀ ਅਦਾਕਾਰੀ ਨਾਲ ਨਵੀਂ ਪਹਿਚਾਣ ਦਿੱਤੀ। ਤਿੰਨ ਸੌ ਤੋਂ ਵੱਧ ਫਿਲਮਾਂ ਵਿੱਚ ਕੰਮ ਕਰ ਚੁੱਕੇ ਧਰਮਿੰਦਰ ਨੇ ਐਕਸ਼ਨ, ਰੋਮਾਂਸ ਅਤੇ ਸੰਵੇਦਨਸ਼ੀਲ ਕਿਰਦਾਰਾਂ ਰਾਹੀਂ ਦਰਸ਼ਕਾਂ ਦੇ ਦਿਲਾਂ ‘ਚ ਅਮਿੱਟ ਥਾਂ ਬਣਾਈ।

ਪੰਜਾਬ ਦੀ ਧਰਤੀ ਤੋਂ ਮੁੰਬਈ ਤੱਕ ਦਾ ਸੁਪਨਿਆਂ ਭਰਿਆ ਸਫ਼ਰ

1935 ਵਿੱਚ ਪੰਜਾਬ ਵਿੱਚ ਜਨਮੇ ਧਰਮਿੰਦਰ ਨੇ 1950 ਦੇ ਅਖੀਰਲੇ ਦਹਾਕੇ ਦੌਰਾਨ ਇੱਕ ਟੈਲੇਂਟ ਹੰਟ ਮੁਕਾਬਲਾ ਜਿੱਤ ਕੇ ਫਿਲਮੀ ਦੁਨੀਆ ਵਿੱਚ ਕਦਮ ਰੱਖਿਆ ਸੀ। ਆਮ ਪਰਿਵਾਰ ਤੋਂ ਉੱਠ ਕੇ ਬਾਲੀਵੁੱਡ ਦੇ ਸਭ ਤੋਂ ਵੱਡੇ ਸਿਤਾਰਿਆਂ ਵਿੱਚ ਸ਼ਾਮਲ ਹੋਣਾ ਉਨ੍ਹਾਂ ਦੀ ਮਿਹਨਤ ਅਤੇ ਜੁਨੂਨ ਦੀ ਮਿਸਾਲ ਮੰਨੀ ਜਾਂਦੀ ਹੈ। ਪਿਛਲੇ ਸਾਲ ਨਵੰਬਰ ਵਿੱਚ 89 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।

ਹੇਮਾ ਮਾਲਿਨੀ ਨੇ ਜਤਾਇਆ ਮਾਣ ਤੇ ਭਾਵਨਾ

ਧਰਮਿੰਦਰ ਦੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਹੇਮਾ ਮਾਲਿਨੀ ਨੇ ਇਸ ਸਨਮਾਨ ‘ਤੇ ਭਾਵੁਕ ਪ੍ਰਤੀਕਿਰਿਆ ਦਿੰਦਿਆਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਕਿ ਦੇਸ਼ ਵੱਲੋਂ ਧਰਮ ਜੀ ਦੇ ਫਿਲਮ ਜਗਤ ਲਈ ਅਤੁੱਲ ਯੋਗਦਾਨ ਨੂੰ ਮੰਨਤਾ ਮਿਲਣਾ ਪੂਰੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਮਾਣ ਦੀ ਗੱਲ ਹੈ।

ਸਿਨੇਮਾ ਲਈ ਸਮਰਪਿਤ ਜੀਵਨ ਨੂੰ ਮਿਲੀ ਰਾਸ਼ਟਰੀ ਸਲਾਮੀ

ਪਦਮ ਵਿਭੂਸ਼ਣ ਨਾਲ ਸਨਮਾਨਿਤ ਹੋਣਾ ਸਿਰਫ਼ ਇੱਕ ਅਦਾਕਾਰ ਨਹੀਂ, ਸਗੋਂ ਭਾਰਤੀ ਸਿਨੇਮਾ ਦੇ ਸੁਨਹਿਰੀ ਦੌਰ ਨੂੰ ਦਿੱਤੀ ਗਈ ਰਾਸ਼ਟਰੀ ਸ਼ਰਧਾਂਜਲੀ ਵਜੋਂ ਵੇਖਿਆ ਜਾ ਰਿਹਾ ਹੈ। ਧਰਮਿੰਦਰ ਦੀ ਅਦਾਕਾਰੀ, ਸਾਦਗੀ ਅਤੇ ਲੋਕਪ੍ਰਿਯਤਾ ਅੱਜ ਵੀ ਪੀੜ੍ਹੀ ਦਰ ਪੀੜ੍ਹੀ ਦਰਸ਼ਕਾਂ ਲਈ ਪ੍ਰੇਰਣਾ ਬਣੀ ਹੋਈ ਹੈ।