Home Blog Page 674

77ਵੇਂ ਗਣਤੰਤਰ ਦਿਵਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਕਰਤੱਵਯ ਪਥ ’ਤੇ ਤਿਰੰਗਾ ਲਹਿਰਾਇਆ ਗਿਆ!

ਨਵੀਂ ਦਿੱਲੀ :- ਦੇਸ਼ ਅੱਜ 77ਵਾਂ ਗਣਤੰਤਰ ਦਿਵਸ ਪੂਰੇ ਗੌਰਵ ਅਤੇ ਦੇਸ਼ਭਗਤੀ ਦੇ ਮਾਹੌਲ ਵਿੱਚ ਮਨਾ ਰਿਹਾ ਹੈ। ਰਾਸ਼ਟਰੀ ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਰਤੱਵਯ ਪਥ ’ਤੇ ਰਾਸ਼ਟਰੀ ਤਿਰੰਗਾ ਲਹਿਰਾਇਆ। ਝੰਡਾ ਲਹਿਰਾਉਣ ਮਗਰੋਂ ਰਾਸ਼ਟਰੀ ਗੀਤ ਵਜਾਇਆ ਗਿਆ ਅਤੇ ਤਿੰਨਾਂ ਫੌਜਾਂ ਵੱਲੋਂ ਰਾਸ਼ਟਰਪਤੀ ਨੂੰ ਸਲਾਮੀ ਦਿੱਤੀ ਗਈ।

ਪਰੇਡ ਰਾਹੀਂ ਫੌਜੀ ਤਾਕਤ ਤੇ ਸੱਭਿਆਚਾਰਕ ਵਿਰਾਸਤ ਦਾ ਸ਼ਾਨਦਾਰ ਪ੍ਰਦਰਸ਼ਨ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਰੇਡ ਦੀ ਸਲਾਮੀ ਲਈ, ਜਿਸ ਦੌਰਾਨ ਭਾਰਤੀ ਥਲ ਸੈਨਾ, ਨੇਵੀ ਅਤੇ ਹਵਾਈ ਸੈਨਾ ਦੀ ਅਨੁਸ਼ਾਸਨਬੱਧ ਤੁਕੜੀਆਂ ਨੇ ਕਦਮਤਾਲ ਕੀਤੀ। ਪਰੇਡ ਵਿੱਚ ਆਧੁਨਿਕ ਹਥਿਆਰਾਂ, ਫੌਜੀ ਵਾਹਨਾਂ ਅਤੇ ਦੇਸ਼ ਦੀ ਸੱਭਿਆਚਾਰਕ ਝਲਕ ਪੇਸ਼ ਕਰਨ ਵਾਲੀਆਂ ਝਾਂਕੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ।

ਯੁੱਧ ਸਮਾਰਕ ’ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ
ਰਾਸ਼ਟਰੀ ਸਮਾਰੋਹ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕਰਕੇ ਦੇਸ਼ ਦੀ ਰੱਖਿਆ ਲਈ ਬਲਿਦਾਨ ਦੇਣ ਵਾਲੇ ਅਮਰ ਸ਼ਹੀਦਾਂ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਆਪਣੀ ਆਜ਼ਾਦੀ ਅਤੇ ਲੋਕਤੰਤਰ ਦੀ ਰੱਖਿਆ ਕਰਨ ਵਾਲੇ ਹਰ ਸਿਪਾਹੀ ਦੇ ਤਿਆਗ ਨੂੰ ਕਦੇ ਨਹੀਂ ਭੁੱਲ ਸਕਦਾ।

ਪਟਿਆਲਾ – ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮ ਦਾ ਕਤਲ, ਸੁਖਬੀਰ ਬਾਦਲ ਨੇ ਜਤਾਇਆ ਦੁੱਖ!

ਪਟਿਆਲਾ :- ਸ਼ਾਹੀ ਸ਼ਹਿਰ ਪਟਿਆਲਾ ਦੇ ਮੇਹਾਸ ਗੇਟ ਇਲਾਕੇ ਵਿੱਚ ਬੀਤੀ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਪੰਜਾਬ ਪੁਲਿਸ ਦੇ ਇੱਕ ਨੌਜਵਾਨ ਮੁਲਾਜ਼ਮ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ, ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਮ੍ਰਿਤਕ ਦੀ ਪਛਾਣ ਸਿਵਲ ਲਾਈਨ ਥਾਣੇ ਦੇ ਮੁਲਾਜ਼ਮ ਵਜੋਂ

ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 30 ਸਾਲਾ ਅਮਨਦੀਪ ਸਿੰਘ ਪੁੱਤਰ — ਵਾਸੀ ਪ੍ਰੀਤ ਕਲੋਨੀ ਪਟਿਆਲਾ ਵਜੋਂ ਹੋਈ ਹੈ। ਅਮਨਦੀਪ ਸਿੰਘ ਪਟਿਆਲਾ ਦੇ ਸਿਵਲ ਲਾਈਨ ਥਾਣੇ ਵਿੱਚ ਹੈੱਡ ਕਾਂਸਟੇਬਲ ਦੇ ਤੌਰ ’ਤੇ ਤਾਇਨਾਤ ਸੀ।

ਭਰਾ ਨਾਲ ਬਾਜ਼ਾਰ ਗਿਆ ਸੀ, ਝਗੜੇ ਨੇ ਲਿਆ ਖੂਨੀ ਰੂਪ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਮਨਦੀਪ ਸਿੰਘ ਰਾਤ ਸਮੇਂ ਆਪਣੇ ਭਰਾ ਨਵੀ ਨਾਲ ਮੇਹਾਸ ਗੇਟ ਵੱਲ ਗਿਆ ਹੋਇਆ ਸੀ। ਇਸ ਦੌਰਾਨ ਉੱਥੇ ਮੌਜੂਦ ਇੱਕ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਝਗੜਾ ਵਧਣ ’ਤੇ ਨੌਜਵਾਨ ਨੇ ਆਪਣੇ ਸਾਥੀਆਂ ਨੂੰ ਮੌਕੇ ’ਤੇ ਬੁਲਾ ਲਿਆ।

ਪੱਥਰ ਨਾਲ ਕੀਤਾ ਗਿਆ ਹਮਲਾ, ਮੌਕੇ ’ਤੇ ਤੋੜਿਆ ਦਮ

ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਨੇ ਦੋਵਾਂ ਭਰਾਵਾਂ ’ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਦੌਰਾਨ ਇੱਕ ਨੌਜਵਾਨ ਨੇ ਅਮਨਦੀਪ ਸਿੰਘ ਦੇ ਸਿਰ ’ਤੇ ਭਾਰੀ ਪੱਥਰ ਮਾਰਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸਦੀ ਮੌਤ ਹੋ ਗਈ। ਹਮਲੇ ਵਿੱਚ ਉਸਦਾ ਭਰਾ ਨਵੀ ਵੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

ਸੁਖਬੀਰ ਬਾਦਲ ਵੱਲੋਂ ਦੁੱਖ ਪ੍ਰਗਟ

ਇਸ ਘਟਨਾ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਹਿਰਾ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਕਿ ਭਰੇ ਬਾਜ਼ਾਰ ਵਿੱਚ ਦਿਨ ਦਿਹਾੜੇ ਇੱਕ ਪੁਲਿਸ ਮੁਲਾਜ਼ਮ ਦੀ ਬੇਰਹਿਮ ਹੱਤਿਆ ਨੇ ਸੂਬੇ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਜ਼ਖ਼ਮੀ ਭਰਾ ਦੀ ਜਲਦ ਸਿਹਤਯਾਬੀ ਲਈ ਅਰਦਾਸ ਵੀ ਕੀਤੀ।

ਪੁਲਿਸ ਵੱਲੋਂ ਤਲਾਸ਼ ਮੁਹਿੰਮ ਤੇਜ਼

ਕੋਤਵਾਲੀ ਥਾਣੇ ਦੇ ਐਸਐਚਓ ਸੰਜੇ ਸੰਭਾਵਾਲ ਨੇ ਦੱਸਿਆ ਕਿ ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਫਰਾਰ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਟੀਮਾਂ ਤਾਇਨਾਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਸ਼ਹਿਰ ਵਿੱਚ ਡਰ ਅਤੇ ਗੁੱਸੇ ਦਾ ਮਾਹੌਲ

ਪੁਲਿਸ ਮੁਲਾਜ਼ਮ ਦੀ ਹੱਤਿਆ ਤੋਂ ਬਾਅਦ ਪਟਿਆਲਾ ਵਿੱਚ ਡਰ ਅਤੇ ਰੋਸ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵੱਲੋਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ।

ਰਾਜਸਥਾਨ – ਗਣਤੰਤਰ ਦਿਵਸ ਤੋਂ ਪਹਿਲਾਂ ਵੱਡਾ ਖ਼ਤਰਾ ਟਲਿਆ, ਨਾਗੌਰ ’ਚ 9,550 ਕਿਲੋ ਵਿਸਫੋਟਕ ਬਰਾਮਦ!

ਰਾਜਸਥਾਨ :- ਗਣਤੰਤਰ ਦਿਵਸ ਮੌਕੇ ਦੇਸ਼ ਭਰ ਵਿੱਚ ਚੱਲ ਰਹੀ ਉੱਚ ਪੱਧਰੀ ਸੁਰੱਖਿਆ ਵਿਵਸਥਾ ਦਰਮਿਆਨ ਰਾਜਸਥਾਨ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਨਾਗੌਰ ਜ਼ਿਲ੍ਹੇ ਵਿੱਚ ਕੀਤੀ ਗਈ ਇੱਕ ਗੁਪਤ ਕਾਰਵਾਈ ਦੌਰਾਨ ਪੁਲਿਸ ਨੇ ਭਾਰੀ ਮਾਤਰਾ ਵਿੱਚ ਗੈਰ-ਕਾਨੂੰਨੀ ਵਿਸਫੋਟਕ ਸਮੱਗਰੀ ਬਰਾਮਦ ਕਰਕੇ ਸੰਭਾਵਿਤ ਵੱਡੇ ਖ਼ਤਰੇ ਨੂੰ ਸਮੇਂ ਸਿਰ ਟਾਲ ਦਿੱਤਾ।

ਫਾਰਮ ਹਾਊਸ ’ਤੇ ਅਚਾਨਕ ਛਾਪਾ
ਜ਼ਿਲ੍ਹਾ ਵਿਸ਼ੇਸ਼ ਪੁਲਿਸ ਟੀਮ ਅਤੇ ਨਾਗੌਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਹਰਸੌਰ ਪਿੰਡ ਸਥਿਤ ਇੱਕ ਫਾਰਮ ਹਾਊਸ ਨੂੰ ਘੇਰ ਕੇ ਤਲਾਸ਼ੀ ਲਈ। ਛਾਪੇ ਦੌਰਾਨ ਪੁਲਿਸ ਨੂੰ ਉਥੋਂ 187 ਬੋਰੀਆਂ ਵਿੱਚ ਭਰ ਕੇ ਰੱਖਿਆ ਗਿਆ ਲਗਭਗ 9 ਹਜ਼ਾਰ 550 ਕਿਲੋਗ੍ਰਾਮ ਅਮੋਨੀਅਮ ਨਾਈਟ੍ਰੇਟ ਮਿਲਿਆ, ਜੋ ਕਾਫ਼ੀ ਸਮੇਂ ਤੋਂ ਗੁਪਤ ਤੌਰ ’ਤੇ ਸਟੋਰ ਕੀਤਾ ਗਿਆ ਸੀ।

ਡੈਟੋਨੇਟਰ ਅਤੇ ਫਿਊਜ਼ ਤਾਰਾਂ ਵੀ ਬਰਾਮਦ
ਪੁਲਿਸ ਅਧਿਕਾਰੀਆਂ ਮੁਤਾਬਕ ਸਿਰਫ਼ ਰਸਾਇਣਕ ਸਮੱਗਰੀ ਹੀ ਨਹੀਂ, ਸਗੋਂ ਵੱਡੀ ਮਾਤਰਾ ਵਿੱਚ ਡੈਟੋਨੇਟਰ ਅਤੇ ਫਿਊਜ਼ ਵਾਇਰਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜਿਸ ਨਾਲ ਇਸ ਸਟਾਕ ਦੀ ਸੰਵੇਦਨਸ਼ੀਲਤਾ ਹੋਰ ਵੱਧ ਜਾਂਦੀ ਹੈ। ਸੁਰੱਖਿਆ ਏਜੰਸੀਆਂ ਇਸਨੂੰ ਗੰਭੀਰ ਮਾਮਲਾ ਮੰਨਦਿਆਂ ਹਰ ਪੱਖੋਂ ਜਾਂਚ ਕਰ ਰਹੀਆਂ ਹਨ।

ਇੱਕ ਮੁਲਜ਼ਮ ਗ੍ਰਿਫ਼ਤਾਰ, ਪੁਰਾਣਾ ਅਪਰਾਧਿਕ ਰਿਕਾਰਡ
ਇਸ ਮਾਮਲੇ ਵਿੱਚ ਪੁਲਿਸ ਨੇ ਸੁਲੇਮਾਨ ਖਾਨ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਇਸ ਤਰ੍ਹਾਂ ਦੇ ਤਿੰਨ ਕੇਸ ਦਰਜ ਹਨ, ਜਿਸ ਕਾਰਨ ਪੁਲਿਸ ਨੂੰ ਸ਼ੱਕ ਹੈ ਕਿ ਇਹ ਕਾਰਵਾਈ ਕਿਸੇ ਵੱਡੇ ਗਿਰੋਹ ਨਾਲ ਜੁੜੀ ਹੋ ਸਕਦੀ ਹੈ।

ਰਾਜ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ
ਨਾਗੌਰ ਦੇ ਪੁਲਿਸ ਸੁਪਰਡੈਂਟ ਮ੍ਰਿਦੁਲ ਕਛਵਾ ਨੇ ਦੱਸਿਆ ਕਿ ਇਹ ਰਾਜਸਥਾਨ ਵਿੱਚ ਹੁਣ ਤੱਕ ਸਾਹਮਣੇ ਆਈ ਸਭ ਤੋਂ ਵੱਡੀ ਵਿਸਫੋਟਕ ਸਮੱਗਰੀ ਦੀ ਬਰਾਮਦਗੀ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਸੰਭਵ ਹੋ ਸਕੀ।

ਮਾਈਨਿੰਗ ਦਾ ਦਾਅਵਾ, ਜਾਂਚ ਏਜੰਸੀਆਂ ਸਾਵਧਾਨ
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦਲੀਲ ਦਿੱਤੀ ਹੈ ਕਿ ਅਮੋਨੀਅਮ ਨਾਈਟ੍ਰੇਟ ਮਾਈਨਿੰਗ ਕੰਮਾਂ ਲਈ ਸਪਲਾਈ ਕੀਤਾ ਜਾਣਾ ਸੀ, ਪਰ ਇਸਦੀ ਸੰਭਾਲ ਅਤੇ ਮਾਤਰਾ ਕਾਨੂੰਨੀ ਮਿਆਰਾਂ ਨਾਲ ਮੇਲ ਨਹੀਂ ਖਾਂਦੀ। ਵਿਸਫੋਟਕ ਪਦਾਰਥ ਦੇ ਪਿਛਲੇ ਸਮੇਂ ਵਿੱਚ ਹੋਏ ਗਲਤ ਇਸਤੇਮਾਲ ਨੂੰ ਦੇਖਦਿਆਂ ਪੁਲਿਸ ਨੇ ਕੇਂਦਰੀ ਜਾਂਚ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਹੈ।

ਵੱਡੀ ਸਾਜ਼ਿਸ਼ ਦੀ ਸੰਭਾਵਨਾ ਤੋਂ ਇਨਕਾਰ ਨਹੀਂ
ਪੁਲਿਸ ਨੇ ਵਿਸਫੋਟਕ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ। ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਸਮੱਗਰੀ ਕਿੱਥੋਂ ਲਿਆਂਦੀ ਗਈ, ਕਿੱਥੇ ਭੇਜਣੀ ਸੀ ਅਤੇ ਇਸ ਪਿੱਛੇ ਹੋਰ ਕੌਣ-ਕੌਣ ਸ਼ਾਮਲ ਹੈ। ਅਧਿਕਾਰੀਆਂ ਮੁਤਾਬਕ ਜਾਂਚ ਦੇ ਦਾਇਰੇ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਵੱਡੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾ ਸਕੇ।

ਰਾਜਧਾਨੀ ਦਿੱਲੀ ਗਣਤੰਤਰ ਦਿਵਸ ਮੌਕੇ ਫੌਜੀ ਛਾਵਣੀ ’ਚ ਤਬਦੀਲ, ਹਰ ਕੋਨੇ ’ਤੇ ਸਖ਼ਤ ਪਹਿਰਾ

ਨਵੀਂ ਦਿੱਲੀ :- ਗਣਤੰਤਰ ਦਿਵਸ ਦੇ ਮੁੱਖ ਸਮਾਰੋਹਾਂ ਨੂੰ ਲੈ ਕੇ ਰਾਜਧਾਨੀ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਬੇਹੱਦ ਸਖ਼ਤ ਕਰ ਦਿੱਤੇ ਗਏ ਹਨ। ਦਿੱਲੀ ਪੁਲਸ ਨੂੰ ਪੂਰੀ ਤਰ੍ਹਾਂ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਤੋਂ ਨਜਿੱਠਣ ਲਈ ਬਹੁ-ਪੱਧਰੀ ਸੁਰੱਖਿਆ ਜਾਲ ਤਿਆਰ ਕੀਤਾ ਗਿਆ ਹੈ। ਸ਼ਹਿਰ ਭਰ ਵਿੱਚ 30 ਹਜ਼ਾਰ ਤੋਂ ਵੱਧ ਪੁਲਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ, ਜਦਕਿ ਸਿਰਫ਼ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਹੀ ਲਗਭਗ 10 ਹਜ਼ਾਰ ਮੁਲਾਜ਼ਮ ਡਿਊਟੀ ਸੰਭਾਲ ਰਹੇ ਹਨ।

ਪਰੇਡ ਮਾਰਗ ਅਤੇ ਵੀ.ਆਈ.ਪੀ. ਇਲਾਕਿਆਂ ’ਚ ਖ਼ਾਸ ਚੌਕਸੀ
ਰਾਜਪਥ, ਇੰਡੀਆ ਗੇਟ ਅਤੇ ਆਸ-ਪਾਸ ਦੇ ਵੀ.ਆਈ.ਪੀ. ਖੇਤਰਾਂ ਵਿੱਚ ਦਿਨ-ਰਾਤ ਨਿਗਰਾਨੀ ਕੀਤੀ ਜਾ ਰਹੀ ਹੈ। ਹਰ ਦਾਖ਼ਲਾ ਮਾਰਗ ’ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਿਨਾਂ ਪਾਸ ਦੇ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ। ਪੁਲਸ ਦੇ ਨਾਲ ਨਾਲ ਅਰਧਸੈਨਾ ਬਲ ਵੀ ਮੋਰਚਾ ਸੰਭਾਲੇ ਹੋਏ ਹਨ।

ਏ.ਆਈ. ਤਕਨੀਕ ਨਾਲ ਲੈਸ ਹੋਈ ਦਿੱਲੀ ਪੁਲਸ
ਇਸ ਵਾਰ ਸੁਰੱਖਿਆ ਪ੍ਰਬੰਧਾਂ ਵਿੱਚ ਆਧੁਨਿਕ ਤਕਨੀਕ ਨੂੰ ਕੇਂਦਰੀ ਭੂਮਿਕਾ ਦਿੱਤੀ ਗਈ ਹੈ। ਨਵੀਂ ਦਿੱਲੀ ਖੇਤਰ ਵਿੱਚ 3 ਹਜ਼ਾਰ ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ ਹਨ, ਜੋ ਵੀਡੀਓ ਐਨਾਲਿਟਿਕਸ ਅਤੇ ਫੇਸ ਰਿਕੋਗਨੀਸ਼ਨ ਸਿਸਟਮ ਨਾਲ ਜੁੜੇ ਹੋਏ ਹਨ। ਇਨ੍ਹਾਂ ਕੈਮਰਿਆਂ ਦੀ ਲਾਈਵ ਨਿਗਰਾਨੀ ਲਈ 30 ਤੋਂ ਵੱਧ ਕੰਟਰੋਲ ਰੂਮ ਲਗਾਤਾਰ ਕੰਮ ਕਰ ਰਹੇ ਹਨ।

ਏ.ਆਈ. ਚਸ਼ਮਿਆਂ ਨਾਲ ਭੀੜ ’ਚ ਸ਼ੱਕੀ ਤੱਤਾਂ ਦੀ ਤੁਰੰਤ ਪਛਾਣ
ਪੁਲਸ ਕਰਮੀਆਂ ਨੂੰ ਖ਼ਾਸ ਤੌਰ ’ਤੇ ਏ.ਆਈ. ਗਲਾਸਿਜ਼ ਦਿੱਤੇ ਗਏ ਹਨ, ਜੋ ਭਾਰਤ ਵਿੱਚ ਹੀ ਤਿਆਰ ਕੀਤੇ ਗਏ ਹਨ। ਇਹ ਚਸ਼ਮੇ ਪੁਲਸ ਡੇਟਾਬੇਸ ਨਾਲ ਜੁੜੇ ਹੋਏ ਹਨ ਅਤੇ ਭੀੜ ਵਿੱਚ ਮੌਜੂਦ ਕਿਸੇ ਵੀ ਸ਼ੱਕੀ ਵਿਅਕਤੀ ਦੀ ਤੁਰੰਤ ਪਛਾਣ ਕਰਨ ਸਮਰੱਥ ਹਨ। ਜੇਕਰ ਕਿਸੇ ਦਾ ਚਿਹਰਾ ਅਪਰਾਧਿਕ ਰਿਕਾਰਡ ਨਾਲ ਮੇਲ ਖਾਂਦਾ ਹੈ ਤਾਂ ਸਿਸਟਮ ਤੁਰੰਤ ਅਲਰਟ ਜਾਰੀ ਕਰ ਦਿੰਦਾ ਹੈ।

ਛੱਤਾਂ ’ਤੇ ਨਿਸ਼ਾਨੇਬਾਜ਼, ਭੀੜ ਵਾਲੇ ਇਲਾਕਿਆਂ ’ਚ ਕੜੀ ਨਿਗਰਾਨੀ
ਸੁਰੱਖਿਆ ਯੋਜਨਾ ਦੇ ਤਹਿਤ ਨਵੀਂ ਦਿੱਲੀ, ਉੱਤਰੀ ਅਤੇ ਕੇਂਦਰੀ ਜ਼ਿਲ੍ਹਿਆਂ ਦੀਆਂ ਉੱਚੀਆਂ ਇਮਾਰਤਾਂ ’ਤੇ ਨਿਸ਼ਾਨੇਬਾਜ਼ ਤਾਇਨਾਤ ਕੀਤੇ ਗਏ ਹਨ। ਰੇਲਵੇ ਸਟੇਸ਼ਨ, ਬੱਸ ਅੱਡੇ, ਮਾਰਕੀਟਾਂ ਅਤੇ ਹੋਰ ਭੀੜਭਾੜ ਵਾਲੇ ਇਲਾਕਿਆਂ ਵਿੱਚ ਪੁਲਸ ਦੀ ਮੌਜੂਦਗੀ ਕਾਫ਼ੀ ਵਧਾ ਦਿੱਤੀ ਗਈ ਹੈ। ਹਰ ਆਉਣ-ਜਾਣ ਵਾਲੇ ’ਤੇ ਨਜ਼ਰ ਰੱਖੀ ਜਾ ਰਹੀ ਹੈ।

ਕਿਰਾਏਦਾਰਾਂ ਅਤੇ ਘਰੇਲੂ ਸਹਾਇਕਾਂ ਦੀ ਵੈਰੀਫਿਕੇਸ਼ਨ ਮੁਹਿੰਮ
ਦਿੱਲੀ ਪੁਲਸ ਵੱਲੋਂ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਿਰਾਏਦਾਰਾਂ, ਨੌਕਰਾਂ ਅਤੇ ਘਰੇਲੂ ਸਹਾਇਕਾਂ ਦੀ ਜਾਂਚ ਮੁਹਿੰਮ ਵੀ ਚਲਾਈ ਜਾ ਰਹੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਇਲਾਕੇ ਵਿੱਚ ਕਿਸੇ ਵੀ ਸ਼ੱਕੀ ਸਰਗਰਮੀ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦੇਣ।

ਗੁਆਂਢੀ ਰਾਜਾਂ ਨਾਲ ਤਾਲਮੇਲ, ਸਰਹੱਦਾਂ ’ਤੇ ਸਖ਼ਤੀ
ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਪੁਲਸ ਨੇ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਗੁਆਂਢੀ ਰਾਜਾਂ ਦੀ ਪੁਲਸ ਨਾਲ ਤਾਲਮੇਲ ਮੀਟਿੰਗਾਂ ਕੀਤੀਆਂ ਹਨ। ਦਿੱਲੀ ਦੀਆਂ ਸਰਹੱਦਾਂ ’ਤੇ ਵਾਧੂ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਘੁਸਪੈਠ ਨੂੰ ਰੋਕਿਆ ਜਾ ਸਕੇ।

ਨਾਗਰਿਕਾਂ ਲਈ ਹਦਾਇਤਾਂ ਜਾਰੀ
ਅਧਿਕਾਰੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਮਾਰੋਹ ਦੌਰਾਨ ਸੁਰੱਖਿਆ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਪਾਬੰਦੀਸ਼ੁਦਾ ਵਸਤੂ ਨਾਲ ਨਾ ਲਿਆਈ ਜਾਵੇ।

ਇਸ ਵਾਰ ਨਵਾਂ ਪ੍ਰਯੋਗ, ਬੈਠਕਾਂ ਨੂੰ ਭਾਰਤੀ ਨਦੀਆਂ ਦੇ ਨਾਮ
ਗਣਤੰਤਰ ਦਿਵਸ ਸਮਾਰੋਹ ਨਾਲ ਜੁੜੀ ਇੱਕ ਵਿਸ਼ੇਸ਼ ਗੱਲ ਇਹ ਵੀ ਹੈ ਕਿ ਦਰਸ਼ਕਾਂ ਲਈ ਬਣਾਈਆਂ ਗਈਆਂ ਬੈਠਕਾਂ ਨੂੰ ਇਸ ਵਾਰ ਦੇਸ਼ ਦੀਆਂ ਪ੍ਰਮੁੱਖ ਨਦੀਆਂ ਦੇ ਨਾਮ ਦਿੱਤੇ ਗਏ ਹਨ, ਜਿਸਨੂੰ ਭਾਰਤੀ ਸੱਭਿਆਚਾਰ ਨਾਲ ਜੋੜ ਕੇ ਇੱਕ ਨਵਾਂ ਸੰਦੇਸ਼ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।

ਰਾਏਕੋਟ ’ਚ ਚਾਈਨਾ ਡੋਰ ਨੇ ਲਈ ਮਹਿਲਾ ਦੀ ਜਾਨ, ਦੋ ਸਾਲਾ ਬੱਚਾ ਹੋਇਆ ਅਨਾਥ

ਲੁਧਿਆਣਾ :- ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਇਲਾਕੇ ਵਿੱਚ ਚਾਈਨਾ ਡੋਰ ਨੇ ਇਕ ਹੋਰ ਮਾਸੂਮ ਜਾਨ ਨਿਗਲ ਲਈ। ਫਲਾਈਓਵਰ ਪੁਲ ਨੇੜੇ ਸੜਕ ਉੱਤੇ ਉਸ ਵੇਲੇ ਹਾਹਾਕਾਰ ਮਚ ਗਈ ਜਦੋਂ ਸਕੂਟਰ ’ਤੇ ਸਵਾਰ ਇਕ ਮਹਿਲਾ ਚਾਈਨਾ ਡੋਰ ਦੀ ਲਪੇਟ ਵਿੱਚ ਆ ਗਈ ਅਤੇ ਗੰਭੀਰ ਜ਼ਖ਼ਮੀ ਹੋ ਗਈ।

ਸਕੂਟਰ ’ਤੇ ਜਾ ਰਹੀ ਸੀ ਮਹਿਲਾ, ਅਚਾਨਕ ਗਲੇ ’ਚ ਫਸੀ ਡੋਰ
ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਰਬਜੀਤ ਕੌਰ ਨਾਮੀ ਮਹਿਲਾ ਸਕੂਟਰ ’ਤੇ ਸਵਾਰ ਹੋ ਕੇ ਰਾਏਕੋਟ ਰੋਡ ਵੱਲ ਜਾ ਰਹੀ ਸੀ। ਜਿਵੇਂ ਹੀ ਉਹ ਫਲਾਈਓਵਰ ਪੁਲ ਨੇੜੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੁੱਜੀ ਤਾਂ ਅਚਾਨਕ ਚਾਈਨਾ ਡੋਰ ਉਸ ਦੇ ਗਲੇ ਨਾਲ ਟਕਰਾ ਗਈ, ਜਿਸ ਨਾਲ ਗਲਾ ਗੰਭੀਰ ਤੌਰ ’ਤੇ ਕੱਟ ਗਿਆ।

ਸੰਤੁਲਨ ਵਿਗੜਿਆ, ਸੜਕ ’ਤੇ ਡਿੱਗੀ ਮਹਿਲਾ
ਚਾਈਨਾ ਡੋਰ ਲੱਗਣ ਨਾਲ ਮਹਿਲਾ ਦਾ ਸੰਤੁਲਨ ਬਿਗੜ ਗਿਆ ਅਤੇ ਉਹ ਸਕੂਟਰ ਸਮੇਤ ਸੜਕ ’ਤੇ ਡਿੱਗ ਪਈ। ਹਾਦਸਾ ਇੰਨਾ ਭਿਆਨਕ ਸੀ ਕਿ ਮਹਿਲਾ ਮੌਕੇ ’ਤੇ ਹੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।

ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਟੁੱਟ ਗਈ ਆਸ
ਘਟਨਾ ਦੇ ਤੁਰੰਤ ਬਾਅਦ ਨੇੜੇ ਮੌਜੂਦ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਜ਼ਖ਼ਮੀ ਮਹਿਲਾ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ ਵਜੋਂ ਹੋਈ
ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ ਪਤਨੀ ਮਨਦੀਪ ਸਿੰਘ ਵਾਸੀ ਪਿੰਡ ਅਕਾਲਗੜ੍ਹ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਹ ਆਪਣੀ ਮਾਸੀ ਦੀ ਧੀ ਦੇ ਵਿਆਹ ਲਈ ਖਰੀਦਦਾਰੀ ਕਰਨ ਵਾਸਤੇ ਸਕੂਟਰ ’ਤੇ ਬਾਜ਼ਾਰ ਆਈ ਹੋਈ ਸੀ।

ਰਾਏਕੋਟ ਰੋਡ ’ਤੇ ਚਲਾਉਂਦੀ ਸੀ ਖਾਣੇ ਦੀ ਦੁਕਾਨ
ਜਾਣਕਾਰੀ ਅਨੁਸਾਰ ਸਰਬਜੀਤ ਕੌਰ ਰਾਏਕੋਟ ਰੋਡ ਉੱਤੇ ਖਾਣੇ ਦੀ ਇਕ ਛੋਟੀ ਦੁਕਾਨ ਚਲਾਉਂਦੀ ਸੀ ਅਤੇ ਆਪਣੇ ਪਰਿਵਾਰ ਦੀ ਆਰਥਿਕ ਜ਼ਿੰਮੇਵਾਰੀ ਸੰਭਾਲ ਰਹੀ ਸੀ।

ਦੋ ਸਾਲਾ ਮਾਸੂਮ ਬੱਚਾ ਛੱਡ ਗਈ ਪਿੱਛੇ
ਇਸ ਹਾਦਸੇ ਨੇ ਪੂਰੇ ਪਰਿਵਾਰ ਨੂੰ ਤਬਾਹ ਕਰ ਦਿੱਤਾ। ਮ੍ਰਿਤਕਾ ਆਪਣੇ ਪਿੱਛੇ ਦੋ ਸਾਲਾ ਮਾਸੂਮ ਬੱਚਾ ਛੱਡ ਗਈ ਹੈ, ਜਿਸ ਦੇ ਸਿਰ ਤੋਂ ਮਾਂ ਦਾ ਸਾਇਆ ਸਦਾ ਲਈ ਉੱਠ ਗਿਆ।

ਚਾਈਨਾ ਡੋਰ ਬਣੀ ਮੁੜ ਮੌਤ ਦਾ ਕਾਰਨ
ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਇਲਾਕੇ ਵਿੱਚ ਵੀ ਚਾਈਨਾ ਡੋਰ ਦੀ ਲਪੇਟ ਵਿੱਚ ਆ ਕੇ 15 ਸਾਲਾ ਤਰਨਜੋਤ ਸਿੰਘ ਦੀ ਮੌਤ ਹੋ ਗਈ ਸੀ, ਜੋ ਆਪਣੇ ਪਰਿਵਾਰ ਦੀ ਇਕਲੌਤੀ ਸੰਤਾਨ ਸੀ।

ਪ੍ਰਸ਼ਾਸਨ ਲਈ ਮੁੜ ਖੜ੍ਹੇ ਹੋਏ ਸਵਾਲ
ਲਗਾਤਾਰ ਵਾਪਰ ਰਹੀਆਂ ਮੌਤਾਂ ਦੇ ਬਾਵਜੂਦ ਚਾਈਨਾ ਡੋਰ ’ਤੇ ਪੂਰੀ ਤਰ੍ਹਾਂ ਰੋਕ ਨਾ ਲੱਗਣਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਿਹਾ ਹੈ। ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਖ਼ਤਰਨਾਕ ਡੋਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਹੋਰ ਪਰਿਵਾਰਾਂ ਦੇ ਘਰ ਉਜੜਨ ਤੋਂ ਬਚ ਸਕਣ।

ਕਪੂਰਥਲਾ ਨੇੜੇ ਸੜਕ ’ਤੇ ਖੜ੍ਹੀ ਕਾਰ ’ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚੀ ਹਲਚਲ

ਕਪੂਰਥਲਾ :- ਕਪੂਰਥਲਾ ਦੇ ਪਿੰਡ ਖੀਰਾਂਵਾਲੀ ਨੇੜੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸੜਕ ਕਿਨਾਰੇ ਖੜ੍ਹੀ ਇਕ ਕਾਰ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਸਵੇਰੇ ਰਾਹਗੀਰਾਂ ਵੱਲੋਂ ਗੱਡੀ ਵਿੱਚ ਇਕ ਵਿਅਕਤੀ ਨੂੰ ਬੇਹੋਸ਼ ਪਿਆ ਦੇਖਣ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ।

ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ’ਤੇ ਪੁੱਜੀ
ਮਾਮਲੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਬੰਧਤ ਦੀ ਪੁਲਸ ਟੀਮ ਤੁਰੰਤ ਮੌਕੇ ’ਤੇ ਪਹੁੰਚ ਗਈ। ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਖੀਰਾਂਵਾਲੀ ਨੇੜੇ ਸੜਕ ਉੱਤੇ ਖੜ੍ਹੀ ਕਾਰ ਅੰਦਰ ਇਕ ਨੌਜਵਾਨ ਬੇਹੋਸ਼ ਹਾਲਤ ਵਿੱਚ ਪਿਆ ਹੋਇਆ ਹੈ।

ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਨੌਜਵਾਨ
ਪੁਲਸ ਵੱਲੋਂ ਤੁਰੰਤ 108 ਐਂਬੂਲੈਂਸ ਨੂੰ ਸੱਦ ਕੇ ਨੌਜਵਾਨ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਪਰ ਉੱਥੇ ਮੌਜੂਦ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਮ੍ਰਿਤਕ ਦੀ ਪਛਾਣ ਹੋਈ ਸੋਨਮਪ੍ਰੀਤ ਸਿੰਘ ਵਜੋਂ
ਮ੍ਰਿਤਕ ਦੀ ਪਛਾਣ ਸੋਨਮਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ। ਲਾਸ਼ ਮਿਲਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ।

ਪਤਨੀ ਦੀ ਮੌਤ ਤੋਂ ਬਾਅਦ ਮਾਨਸਿਕ ਤੌਰ ’ਤੇ ਸੀ ਪ੍ਰੇਸ਼ਾਨ
ਪਰਿਵਾਰਕ ਮੈਂਬਰਾਂ ਨੇ ਪੁਲਸ ਨੂੰ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਸੋਨਮਪ੍ਰੀਤ ਸਿੰਘ ਦੀ ਪਤਨੀ ਦੀ ਮੌਤ ਹੋ ਚੁੱਕੀ ਸੀ, ਜਿਸ ਤੋਂ ਬਾਅਦ ਉਹ ਕਾਫ਼ੀ ਸਮੇਂ ਤੋਂ ਡਿਪ੍ਰੈਸ਼ਨ ਅਤੇ ਮਾਨਸਿਕ ਤਣਾਅ ਵਿੱਚ ਰਹਿੰਦਾ ਸੀ।

ਦਵਾਈ ਲੈ ਕੇ ਘਰ ਵਾਪਸ ਆ ਰਿਹਾ ਸੀ ਨੌਜਵਾਨ
ਪਰਿਵਾਰ ਮੁਤਾਬਕ ਬੀਤੀ ਰਾਤ ਉਹ ਕਪੂਰਥਲਾ ਤੋਂ ਦਵਾਈ ਲੈ ਕੇ ਆਪਣੇ ਪਿੰਡ ਵੱਲ ਵਾਪਸ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਕਾਰ ਸੜਕ ਕਿਨਾਰੇ ਖੜ੍ਹੀ ਮਿਲੀ, ਜਿਸ ਅੰਦਰੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ।

ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਹਵਾਲੇ
ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

ਧਾਰਾ 174 ਅਧੀਨ ਕਾਰਵਾਈ ਜਾਰੀ
ਪੁਲਸ ਵੱਲੋਂ ਮਾਮਲੇ ਵਿੱਚ ਧਾਰਾ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਫਿਲਹਾਲ ਕਿਸੇ ਕਿਸਮ ਦੀ ਸਾਜ਼ਿਸ਼ ਜਾਂ ਅਪਰਾਧਿਕ ਘਟਨਾ ਦੇ ਸਬੂਤ ਸਾਹਮਣੇ ਨਹੀਂ ਆਏ ਹਨ। ਪੁਲਸ ਹਰ ਪੱਖੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

77ਵੇਂ ਗਣਤੰਤਰ ਦਿਵਸ ਮੌਕੇ ਅਮਰੀਕਾ ਵੱਲੋਂ ਭਾਰਤ ਨੂੰ ਵਧਾਈ

ਅਮਰੀਕਾ :- ਭਾਰਤ ਦੇ 77ਵੇਂ ਗਣਤੰਤਰ ਦਿਵਸ ਦੇ ਮੌਕੇ ਸੰਯੁਕਤ ਰਾਜ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤੀ ਲੋਕਾਂ ਨੂੰ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਸਿਰਫ਼ ਕੂਟਨੀਤਕ ਹੀ ਨਹੀਂ, ਸਗੋਂ ਭਰੋਸੇ ਅਤੇ ਸਾਂਝੇ ਮੁੱਲਾਂ ’ਤੇ ਅਧਾਰਿਤ ਇਕ ਮਜ਼ਬੂਤ ਰਿਸ਼ਤਾ ਮੌਜੂਦ ਹੈ।

ਭਾਰਤ–ਅਮਰੀਕਾ ਰਿਸ਼ਤਿਆਂ ਨੂੰ ਦੱਸਿਆ ਇਤਿਹਾਸਕ ਬੰਧਨ
ਇਕ ਅਧਿਕਾਰਤ ਪ੍ਰੈਸ ਬਿਆਨ ਜਾਰੀ ਕਰਦਿਆਂ ਮਾਰਕੋ ਰੂਬੀਓ ਨੇ ਕਿਹਾ ਕਿ ਦੋਵੇਂ ਦੇਸ਼ ਇਕ ਅਜਿਹਾ ਇਤਿਹਾਸਕ ਬੰਧਨ ਸਾਂਝਾ ਕਰਦੇ ਹਨ, ਜੋ ਸਮੇਂ ਦੇ ਨਾਲ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਰਤ ਅਤੇ ਅਮਰੀਕਾ ਅੱਜ ਰੱਖਿਆ, ਊਰਜਾ, ਅਹੰਕਾਰਪੂਰਨ ਖਣਿਜ ਸਰੋਤਾਂ ਅਤੇ ਉੱਭਰਦੀਆਂ ਤਕਨਾਲੋਜੀਆਂ ਦੇ ਖੇਤਰ ਵਿੱਚ ਨੇੜਿਓਂ ਮਿਲ ਕੇ ਕੰਮ ਕਰ ਰਹੇ ਹਨ।

ਕਵਾਡ ਰਾਹੀਂ ਵਧੀ ਬਹੁ-ਪੱਧਰੀ ਸਾਂਝ
ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਚਤੁਰਭੁਜ ਸੁਰੱਖਿਆ ਸੰਵਾਦ ਕਵਾਡ ਰਾਹੀਂ ਦੋਵਾਂ ਦੇਸ਼ਾਂ ਵਿਚਕਾਰ ਬਹੁ-ਪੱਧਰੀ ਸਹਿਯੋਗ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਂਝ ਨੇ ਕੇਵਲ ਦੋਵੇਂ ਦੇਸ਼ਾਂ ਲਈ ਹੀ ਨਹੀਂ, ਸਗੋਂ ਪੂਰੇ ਹਿੰਦ-ਪ੍ਰਸ਼ਾਂਤ ਖੇਤਰ ਲਈ ਵੀ ਹਕੀਕਤੀ ਅਤੇ ਸਕਾਰਾਤਮਕ ਨਤੀਜੇ ਦਿੱਤੇ ਹਨ।

ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸਥਿਰਤਾ ’ਤੇ ਜ਼ੋਰ
ਰੂਬੀਓ ਨੇ ਕਿਹਾ ਕਿ ਭਾਰਤ–ਅਮਰੀਕਾ ਸਾਂਝ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਅਮਨ, ਸੁਰੱਖਿਆ ਅਤੇ ਆਰਥਿਕ ਸਥਿਰਤਾ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਅਨੁਸਾਰ ਦੋਵੇਂ ਦੇਸ਼ ਲੋਕਤੰਤਰਕ ਮੁੱਲਾਂ ਦੀ ਰੱਖਿਆ ਅਤੇ ਖੇਤਰੀ ਸਹਿਯੋਗ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਨ।

ਆਉਣ ਵਾਲੇ ਸਾਲ ਲਈ ਸਾਂਝੇ ਉਦੇਸ਼ਾਂ ’ਤੇ ਮਿਲ ਕੇ ਕੰਮ ਕਰਨ ਦੀ ਇੱਛਾ
ਆਪਣੇ ਸੰਦੇਸ਼ ਦੇ ਅੰਤ ਵਿੱਚ ਅਮਰੀਕੀ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਆਉਣ ਵਾਲੇ ਸਾਲ ਦੌਰਾਨ ਭਾਰਤ ਨਾਲ ਮਿਲ ਕੇ ਸਾਂਝੇ ਉਦੇਸ਼ਾਂ ਨੂੰ ਅੱਗੇ ਵਧਾਉਣ ਲਈ ਨਜ਼ਦੀਕੀ ਤੌਰ ’ਤੇ ਕੰਮ ਕਰਨ ਦੀ ਆਸ ਰੱਖਦੇ ਹਨ।

ਅਮਰੀਕੀ ਏਸ਼ੀਆ ਬਿਊਰੋ ਵੱਲੋਂ ਵੀ ਭਾਰਤ ਨੂੰ ਵਧਾਈ
ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਦੇ ਬਿਊਰੋ ਵੱਲੋਂ ਵੀ ਗਣਤੰਤਰ ਦਿਵਸ ਦੇ ਮੌਕੇ ਭਾਰਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਬਿਊਰੋ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅਮਰੀਕਾ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੇ ਇਤਿਹਾਸਕ ਦਿਨ ਦੇ ਜਸ਼ਨ ਵਿੱਚ ਭਾਰਤੀ ਲੋਕਾਂ ਨਾਲ ਖੜ੍ਹਾ ਹੈ।

ਭਾਰਤ–ਅਮਰੀਕਾ ਦੋਸਤੀ ਨੂੰ ਮਿਲੀ ਅੰਤਰਰਾਸ਼ਟਰੀ ਮੰਨਤਾ
ਗਣਤੰਤਰ ਦਿਵਸ ਮੌਕੇ ਅਮਰੀਕਾ ਵੱਲੋਂ ਆਇਆ ਇਹ ਸੰਦੇਸ਼ ਦੋਵੇਂ ਦੇਸ਼ਾਂ ਦੇ ਮਜ਼ਬੂਤ ਹੋ ਰਹੇ ਰਣਨੀਤਕ ਅਤੇ ਕੂਟਨੀਤਕ ਰਿਸ਼ਤਿਆਂ ਦੀ ਪੁਸ਼ਟੀ ਕਰਦਾ ਹੈ, ਜੋ ਆਉਣ ਵਾਲੇ ਸਮੇਂ ਵਿੱਚ ਗਲੋਬਲ ਸਥਿਰਤਾ ਲਈ ਅਹਿਮ ਮੰਨੇ ਜਾ ਰਹੇ ਹਨ।

ਰਿਪਬਲਿਕ ਡੇ 2026 ਮੌਕੇ ਪੰਜਾਬ ਪੁਲਿਸ ਦੇ 24 ਅਧਿਕਾਰੀਆਂ ਨੂੰ ਮੁੱਖ ਮੰਤਰੀ ਪਦਕਾਂ ਨਾਲ ਸਨਮਾਨ

ਚੰਡੀਗੜ੍ਹ :- ਰਿਪਬਲਿਕ ਡੇ 2026 ਦੇ ਸ਼ੁਭ ਮੌਕੇ ’ਤੇ ਪੰਜਾਬ ਪੁਲਿਸ ਦੇ 24 ਅਧਿਕਾਰੀਆਂ ਨੂੰ ਉਨ੍ਹਾਂ ਦੀ ਇਮਾਨਦਾਰ ਸੇਵਾ ਅਤੇ ਡਿਊਟੀ ਪ੍ਰਤੀ ਅਟੱਲ ਸਮਰਪਣ ਲਈ ਸਨਮਾਨਿਤ ਕੀਤਾ ਜਾਵੇਗਾ। ਇਹ ਐਲਾਨ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ, ਜਿਸ ਅਨੁਸਾਰ ਚੁਣੇ ਗਏ ਅਧਿਕਾਰੀਆਂ ਨੂੰ ਮੁੱਖ ਮੰਤਰੀ ਰੱਖਿਆਕ ਪਦਕ ਅਤੇ ਮੁੱਖ ਮੰਤਰੀ ਮੈਡਲ ਫਾਰ ਆਉਟਸਟੈਂਡਿੰਗ ਡਿਵੋਸ਼ਨ ਟੂ ਡਿਊਟੀ ਨਾਲ ਨਵਾਜਿਆ ਜਾਵੇਗਾ।

ਮੁੱਖ ਮੰਤਰੀ ਰੱਖਿਆਕ ਪਦਕ ਨਾਲ ਸਨਮਾਨਿਤ ਅਧਿਕਾਰੀ
ਮੁੱਖ ਮੰਤਰੀ ਰੱਖਿਆਕ ਪਦਕ ਹਾਸਲ ਕਰਨ ਵਾਲਿਆਂ ਵਿੱਚ ਡੀਐਸਪੀ ਹਰਵਿੰਦਰ ਸਿੰਘ, ਇੰਸਪੈਕਟਰ ਨਿਰਮਲ ਸਿੰਘ, ਏਐਸਆਈ (ਐਲਆਰ) ਬਲਬੀਰ ਚੰਦ, ਹੈਡ ਕਾਂਸਟੇਬਲ ਸੁਖਮਨਪ੍ਰੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਧਰਮਪਾਲ ਸਿੰਘ ਦੇ ਨਾਮ ਸ਼ਾਮਲ ਹਨ। ਇਹ ਸਨਮਾਨ ਉਨ੍ਹਾਂ ਦੀ ਮੁਸ਼ਕਲ ਹਾਲਾਤਾਂ ਵਿੱਚ ਨਿਭਾਈ ਗਈ ਡਿਊਟੀ ਅਤੇ ਜ਼ਿੰਮੇਵਾਰ ਭੂਮਿਕਾ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਤਾ ਜਾ ਰਿਹਾ ਹੈ।

ਆਉਟਸਟੈਂਡਿੰਗ ਡਿਵੋਸ਼ਨ ਟੂ ਡਿਊਟੀ ਮੈਡਲ ਲਈ 19 ਅਧਿਕਾਰੀ ਚੁਣੇ
ਇਸ ਦੇ ਨਾਲ ਹੀ ਮੁੱਖ ਮੰਤਰੀ ਮੈਡਲ ਫਾਰ ਆਉਟਸਟੈਂਡਿੰਗ ਡਿਵੋਸ਼ਨ ਟੂ ਡਿਊਟੀ ਨਾਲ ਏਆਈਜੀ ਬਲਜੀਤ ਸਿੰਘ, ਐਸਪੀ ਮਨਵਿੰਦਰ ਬੀਰ ਸਿੰਘ, ਐਸਪੀ ਦਵਿੰਦਰ ਕੁਮਾਰ, ਡੀਐਸਪੀ ਦਲਜੀਤ ਸਿੰਘ ਸਮੇਤ ਹੋਰ 15 ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਹ ਸਾਰੇ ਅਧਿਕਾਰੀ ਲੰਮੇ ਸਮੇਂ ਤੋਂ ਨਿਰੰਤਰ ਸੇਵਾ, ਅਨੁਸ਼ਾਸਨ ਅਤੇ ਲੋਕ-ਹਿਤੈਸ਼ੀ ਕਾਰਜਾਂ ਲਈ ਜਾਣੇ ਜਾਂਦੇ ਹਨ।

ਪੰਜਾਬ ਪੁਲਿਸ ਨੇ ਕੀਤੀ ਅਧਿਕਾਰੀਆਂ ਦੀ ਸਰਾਹਨਾ
ਪੰਜਾਬ ਪੁਲਿਸ ਹੈੱਡਕੁਆਰਟਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਪਦਕ ਸਿਰਫ਼ ਸਨਮਾਨ ਨਹੀਂ, ਸਗੋਂ ਉਹਨਾਂ ਅਧਿਕਾਰੀਆਂ ਦੀ ਸੱਚੀ ਸੇਵਾ, ਇਮਾਨਦਾਰੀ ਅਤੇ ਜਨਤਾ ਪ੍ਰਤੀ ਵਚਨਬੱਧਤਾ ਦੀ ਪਹਿਚਾਣ ਹਨ। ਇਹ ਉਪਲਬਧੀ ਪੂਰੇ ਪੁਲਿਸ ਬਲ ਲਈ ਪ੍ਰੇਰਣਾ ਬਣੇਗੀ।

ਰਾਸ਼ਟਰੀ ਪੱਧਰ ’ਤੇ ਵੀ ਪੰਜਾਬ ਪੁਲਿਸ ਨੂੰ ਮਾਣ
ਰਿਪਬਲਿਕ ਡੇ 2026 ਦੇ ਮੌਕੇ ਪੰਜਾਬ ਪੁਲਿਸ ਦੇ 18 ਅਧਿਕਾਰੀਆਂ ਨੂੰ ਦੇਸ਼ ਦੇ ਰਾਸ਼ਟਰੀ ਪੁਰਸਕਾਰਾਂ ਨਾਲ ਵੀ ਸਨਮਾਨਿਤ ਕੀਤਾ ਜਾਵੇਗਾ। ਇਹ ਪੁਰਸਕਾਰ ਉਨ੍ਹਾਂ ਦੀ ਲੰਬੀ ਅਤੇ ਬੇਮਿਸਾਲ ਸੇਵਾ ਨੂੰ ਮੰਨਤਾ ਦੇ ਤੌਰ ’ਤੇ ਦਿੱਤੇ ਜਾ ਰਹੇ ਹਨ।

ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਸੀਨੀਅਰ ਅਧਿਕਾਰੀ
ਰਾਸ਼ਟਰਪਤੀ ਮੈਡਲ ਫਾਰ ਡਿਸਟਿੰਗੁਇਸ਼ਡ ਸਰਵਿਸ ਨਾਲ ਸਨਮਾਨਿਤ ਹੋਣ ਵਾਲੇ ਅਧਿਕਾਰੀਆਂ ਵਿੱਚ ਵਿਭੂ ਰਾਜ ਆਈਪੀਐਸ, ਏਡੀਜੀਪੀ ਇਨਵੈਸਟਿਗੇਸ਼ਨ (ਲੋਕਪਾਲ) ਪੰਜਾਬ, ਲਕਸ਼ਮੀ ਕਾਂਤ ਯਾਦਵ ਆਈਪੀਐਸ, ਡਾਇਰੈਕਟਰ ਬੀਓਆਈ ਪੰਜਾਬ ਅਤੇ ਅਰੁਣ ਪਾਲ ਸਿੰਘ ਆਈਪੀਐਸ, ਏਡੀਜੀਪੀ ਜੇਲ੍ਹ ਵਿਭਾਗ ਪੰਜਾਬ ਦੇ ਨਾਮ ਸ਼ਾਮਲ ਹਨ।

ਸੂਬੇ ਲਈ ਮਾਣ ਦਾ ਪਲ
ਰਿਪਬਲਿਕ ਡੇ ਮੌਕੇ ਮਿਲਣ ਵਾਲੇ ਇਹ ਸਨਮਾਨ ਨਾ ਸਿਰਫ਼ ਸਬੰਧਿਤ ਅਧਿਕਾਰੀਆਂ ਲਈ, ਬਲਕਿ ਪੂਰੇ ਪੰਜਾਬ ਪੁਲਿਸ ਬਲ ਅਤੇ ਸੂਬੇ ਲਈ ਮਾਣ ਦੀ ਗੱਲ ਹਨ। ਇਹ ਪਦਕ ਸਾਫ਼ ਸੰਦੇਸ਼ ਦਿੰਦੇ ਹਨ ਕਿ ਇਮਾਨਦਾਰੀ, ਨਿਸ਼ਠਾ ਅਤੇ ਡਿਊਟੀ ਪ੍ਰਤੀ ਸਮਰਪਣ ਦੀ ਕਦਰ ਹਮੇਸ਼ਾਂ ਕੀਤੀ ਜਾਂਦੀ ਹੈ।

ਗਣਤੰਤਰ ਦਿਵਸ ਮੌਕੇ ਮੌਸਮ ਨੇ ਬਦਲਿਆ ਮਿਜ਼ਾਜ, ਪੰਜਾਬ ਸਮੇਤ 11 ਸੂਬਿਆਂ ਵਿੱਚ ਮੀਂਹ ਦੀ ਚੇਤਾਵਨੀ

ਚੰਡੀਗੜ੍ਹ :- ਦੇਸ਼ ਭਰ ਵਿੱਚ ਅੱਜ ਗਣਤੰਤਰ ਦਿਵਸ ਦੇ ਸਮਾਰੋਹ ਪੂਰੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਦਿੱਲੀ ਵਿੱਚ ਹੋ ਰਹੀ ਪਰੇਡ ਦੌਰਾਨ ਭਾਰਤ ਦੀ ਫੌਜੀ ਤਾਕਤ ਅਤੇ ਆਧੁਨਿਕ ਹਥਿਆਰਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਜਾ ਰਹੀ ਹੈ। ਇਸ ਦਰਮਿਆਨ ਮੌਸਮ ਨੇ ਅਚਾਨਕ ਕਰਵਟ ਲੈਂਦਿਆਂ ਕਈ ਰਾਜਾਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਮੌਸਮ ਵਿਭਾਗ ਵੱਲੋਂ 11 ਰਾਜਾਂ ਲਈ ਅਲਰਟ
ਭਾਰਤ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਪੰਜਾਬ ਸਮੇਤ ਬਿਹਾਰ, ਉੱਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਹਰਿਆਣਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਲੱਦਾਖ ਅਤੇ ਕੇਰਲ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

27 ਜਨਵਰੀ ਨੂੰ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ 27 ਜਨਵਰੀ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਕੁਝ ਥਾਵਾਂ ’ਤੇ ਬਿਜਲੀ ਡਿੱਗਣ ਅਤੇ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦੀ ਸੰਭਾਵਨਾ ਹੈ।

ਠੰਢ ਤੋਂ ਕੁਝ ਰਾਹਤ ਪਰ ਪੂਰੀ ਤਰ੍ਹਾਂ ਨਹੀਂ
ਪਿਛਲੇ ਦਿਨਾਂ ਦੌਰਾਨ ਪਈ ਕੜਾਕੇ ਦੀ ਠੰਢ ਤੋਂ ਬਾਅਦ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ। ਫਿਰੋਜ਼ਪੁਰ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਦਰਜ ਕੀਤਾ ਗਿਆ। ਹਾਲਾਂਕਿ ਮੌਸਮ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਇਹ ਰਾਹਤ ਕੁਝ ਸਮੇਂ ਲਈ ਹੀ ਹੈ।

ਪੱਛਮੀ ਗੜਬੜੀ ਫਿਰ ਹੋ ਰਹੀ ਸਰਗਰਮ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਸੋਮਵਾਰ ਤੋਂ ਇੱਕ ਨਵੀਂ ਪੱਛਮੀ ਗੜਬੜੀ ਉੱਤਰ–ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਅਸਰ ਹੇਠ 26 ਤੋਂ 28 ਜਨਵਰੀ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਬਣੀ ਹੋਈ ਹੈ।

ਤਾਪਮਾਨ ਵਿੱਚ ਆ ਸਕਦਾ ਹੈ ਉਤਰਾਅ–ਚੜ੍ਹਾਅ
ਮੌਸਮ ਵਿਭਾਗ ਅਨੁਸਾਰ ਮੀਂਹ ਅਤੇ ਹਵਾਵਾਂ ਕਾਰਨ ਤਾਪਮਾਨ ਵਿੱਚ ਫਿਰ ਬਦਲਾਅ ਦੇ ਅਸਾਰ ਹਨ। ਇਸ ਸਮੇਂ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਉੱਪਰ ਹੈ ਜੋ 18 ਤੋਂ 21 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।

ਲੋਕਾਂ ਲਈ ਸਾਵਧਾਨੀ ਦੀ ਅਪੀਲ
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਦਲਦੇ ਮੌਸਮ ਨੂੰ ਦੇਖਦਿਆਂ ਬਿਨਾਂ ਲੋੜ ਯਾਤਰਾ ਤੋਂ ਬਚਿਆ ਜਾਵੇ ਅਤੇ ਤੇਜ਼ ਹਵਾਵਾਂ ਜਾਂ ਬਾਰਿਸ਼ ਦੌਰਾਨ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕੀਤਾ ਜਾਵੇ।

ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ, ਸੈਰ-ਸਪਾਟੇ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ: ਮੁੱਖ ਮੰਤਰੀ ਮਾਨ

ਹੁਸ਼ਿਆਰਪੁਰ: ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ ਮੌਕੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਚਮਰੌੜ ਝੀਲ ‘ਤੇ ਫਿਲਮਾਂ ਦੀ ਸ਼ੂਟਿੰਗ ਅਤੇ ਡੈਸਟੀਨੇਸ਼ਨ ਵੈਡਿੰਗ ਨਾਲ ਵੀ ਰੋਜ਼ਗਾਰ ਦੇ ਮੌਕੇ ਵਧੇ ਹਨ। ਉਨ੍ਹਾਂ ਕਿਹਾ ਕਿ ਸਲੇਰਾਨ ਡੈਮ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ਨੂੰ ਟੱਕਰ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਖੰਡਰਾਂ ਦਾ ਰੂਪ ਧਾਰ ਚੁੱਕੇ 52 ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਕਿਰਾਏ ਰਾਹੀਂ ਇਕ ਕਰੋੜ ਰੁਪਏ ਦਾ ਮਹੀਨਾਵਾਰ ਮਾਲੀਆ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਸਨ, ਜਦਕਿ ਉਨ੍ਹਾਂ ਦੀ ਸਰਕਾਰ ਨੇ ਕਾਰਵਾਈ ਕਰਦਿਆਂ ਉਹੀ ਜਾਇਦਾਦਾਂ ਨੂੰ ਵਾਪਸ ਹਾਸਲ ਕੀਤਾ।

ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਅਸੀਂ ਸੂਬੇ ਵਿੱਚ ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਲਈ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੌਹਾਲ ਡੈਮ ਪ੍ਰੋਜੈਕਟ ਸਫ਼ਲਤਾਪੂਰਵਕ ਚੱਲ ਰਿਹਾ ਹੈ ਅਤੇ ਇਹ ਨਵੀਂ ਪਹਿਲ ਸੈਲਾਨੀਆਂ ਦੇ ਘੁੰਮਣ-ਫਿਰਨ ਲਈ ਇੱਕ ਹੋਰ ਆਕਰਸ਼ਕ ਸਥਾਨ ਉਪਲੱਬਧ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਲਗਭਗ 2.80 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ ਇਸ ਤੋਂ ਸਾਲਾਨਾ 18 ਲੱਖ ਰੁਪਏ ਤੋਂ ਵੱਧ ਮਾਲੀਆ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।

ਪ੍ਰੋਜੈਕਟ ਅਧੀਨ ਪ੍ਰਦਾਨ ਕੀਤੀਆਂ ਗਈਆਂ ਸਹੂਲਤਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਲਈ 16,000 ਵਰਗ ਫੁੱਟ ਵਿੱਚ ਫੈਲਿਆ ਵਿਸ਼ੇਸ਼ ਖੇਡ ਮੈਦਾਨ ਬਣਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੇ ਝੂਲੇ ਅਤੇ ਹੋਰ ਮਨੋਰੰਜਨ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੈਲਾਨੀਆਂ ਦੇ ਰਹਿਣ ਲਈ ਚਾਰ ਈਕੋ ਹੱਟਸ ਅਤੇ 80 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਕੈਫੇਟੇਰੀਆ ਵੀ ਬਣਾਇਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਲੇਰਾਨ ਡੈਮ ਦੇ ਸੁੰਦਰ ਦ੍ਰਿਸ਼ਾਂ ਦਾ ਆਨੰਦ ਲੈਣ ਲਈ ਇੱਕ ਵੱਡਾ ਐਂਫੀਥੀਏਟਰ ਵੀ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੰਜਾਬ ਵਿੱਚ ਈਕੋ ਟੂਰਿਜ਼ਮ ਨੂੰ ਵੱਡਾ ਹੁਲਾਰਾ ਦੇਣ ਵਿੱਚ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਵਾਤਾਵਰਣ ਸੰਵੇਦਨਸ਼ੀਲਤਾ ਅਤੇ ਜਾਗਰੂਕਤਾ ਨੂੰ ਧਿਆਨ ਵਿੱਚ ਰੱਖ ਕੇ ਵਿਕਸਤ ਕੀਤਾ ਗਿਆ ਹੈ, ਜਿਸ ਵਿੱਚ ਸੈਰ-ਸਪਾਟਾ ਅਤੇ ਮਨੋਰੰਜਕ ਗਤੀਵਿਧੀਆਂ ਲਈ ਵਾਤਾਵਰਣ-ਅਨੁਕੂਲ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਕੰਢੀ ਖੇਤਰਾਂ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਅਥਾਹ ਸੰਭਾਵਨਾਵਾਂ ਹਨ, ਜਿਨ੍ਹਾਂ ਨੂੰ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।

ਪਿਛਲੀਆਂ ਸਰਕਰਾਂ ਦੇ ਸਮਿਆਂ ਵਿੱਚ ਇਨ੍ਹਾਂ ਖੇਤਰਾਂ ਦੀ ਅਣਦੇਖੀ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀ ਲਗਾਤਾਰ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪੱਛੜੇ ਰਹੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁਣ ਇਨ੍ਹਾਂ ਖੇਤਰਾਂ, ਜੋ ਆਪਣੀ ਕੁਦਰਤੀ ਸੁੰਦਰਤਾ ਲਈ ਜਾਣੇ ਜਾਂਦੇ ਹਨ, ਵਿਖੇ ਅਣਵਰਤੀਆਂ ਸੈਰ-ਸਪਾਟਾ ਸੰਭਾਵਨਾਵਾਂ ਨੂੰ ਵਰਤੋਂ ਵਿੱਚ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਖੇਤਰ ਨੂੰ ਵਿਕਸਤ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ ਜਾਰੀ ਹਨ ਤਾਂ ਜੋ ਸੂਬੇ ਵਿੱਚ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਤਰ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਜੋ ਦੇਸ਼ ਭਰ ਅਤੇ ਵਿਦੇਸ਼ਾਂ ਤੋਂ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ, ਜੋ ਸਥਾਨਕ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਈ ਵੀ ਅਹਿਮ ਭੂਮਿਕਾ ਨਿਭਾਏਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਤੋਂ ਬਾਅਦ ਇਹ ਖੇਤਰ ਅੱਗੇ ਚੱਲ ਕੇ ਇੱਕ ਪ੍ਰਮੁੱਖ ਸੈਲਾਨੀ ਕੇਂਦਰ ਵਜੋਂ ਉਭਰੇਗਾ ਅਤੇ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਨਕਸ਼ੇ ‘ਤੇ ਮਜ਼ਬੂਤੀ ਨਾਲ ਕਾਬਜ਼ ਕਰਨ ਵਿੱਚ ਮਹੱਤਵਪੂਰਨ ਸਿੱਧ ਹੋਵੇਗਾ।

ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ 75 ਛੱਡੇ ਜਾਂ ਖਾਲੀ ਪਏ ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਲਗਭਗ ਇਕ ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਕੁਦਰਤ ਤੇ ਐਂਡਵੈਂਚਰ ਪ੍ਰੇਮੀਆਂ ਨੂੰ ਆਕਰਸ਼ਿਤ ਕਰਨ ਲਈ ਅਜਿਹੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਦਰਿਆਵਾਂ ਦੇ ਕਿਨਾਰੇ ਰੈਸਟੋਰੈਂਟ ਵੀ ਵਿਕਸਤ ਕੀਤੇ ਜਾ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਹ ਜਾਇਦਾਦਾਂ ਸੱਤਾ ਵਿੱਚ ਬੈਠੇ ਲੋਕਾਂ ਦੇ ਨਜ਼ਦੀਕੀਆਂ ਨੂੰ ਵੇਚ ਦਿੱਤੀਆਂ ਗਈਆਂ ਸਨ।
ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਇਨ੍ਹਾਂ ਖੇਤਰਾਂ ਨੂੰ ਯੋਜਨਾਬੱਧ ਅਤੇ ਢੁਕਵੇਂ ਢੰਗ ਨਾਲ ਵਿਕਸਤ ਕਰਕੇ ਸੈਰ-ਸਪਾਟਾ ਖੇਤਰ ਨੂੰ ਮਜ਼ਬੂਤੀ ਦੇਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਕੁਰਬਾਨੀ ਨੂੰ ਦਰਸਾਉਂਦੀ ਪੰਜਾਬ ਦੀ ਝਾਕੀ, ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਪਰੇਡ ਦਾ ਹਿੱਸਾ ਹੋਵੇਗੀ।

ਸਰਕਾਰ ਦੇ ਵਿਆਪਕ ਸ਼ਾਸਨ ਏਜੰਡੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2022 ਵਿੱਚ ਸੱਤਾ ਵਿੱਚ ਆਉਣ ਦੇ ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।, ਜਿਸ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ, ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਿੱਖਿਆ ਸੁਧਾਰ, ਟੇਲਾਂ ‘ਤੇ ਪਾਣੀ, ਪਿੰਡਾਂ ਦੀਆਂ ਸੜਕਾਂ ਦਾ ਨਿਰਮਾਣ ਅਤੇ ਸੜਕ ਸੁਰੱਖਿਆ ਫੋਰਸ ਵਰਗੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਆਉਣ ਵਾਲੇ ਬਜਟ ਵਿੱਚ ਵਿਵਸਥਾ ਕਰਕੇ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਆਪਣੇ ਵਾਅਦੇ ਨੂੰ ਵੀ ਪੂਰਾ ਕਰੇਗੀ। ਉਨ੍ਹਾਂ ਉਮੀਦ ਜਤਾਈ ਕਿ ਹਰ ਖੇਤਰ ਵਿੱਚ ਪੰਜਾਬ ਦੇ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਆਉਣ ਵਾਲੇ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਇੱਕ ਵਿਸ਼ੇਸ਼ ਪੈਕੇਜ ਦੇਵੇਗੀ, ਜਿਸਦਾ ਕਿ ਪੰਜਾਬ ਸੂਬਾ ਪੂਰੀ ਤਰ੍ਹਾਂ ਹੱਕਦਾਰ ਹੈ।

ਆਰਥਿਕ ਅਤੇ ਖੇਤੀਬਾੜੀ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਪਾਨੀ ਕੰਪਨੀ ਜੀਕਾ (ਜੀ.ਆਈ.ਸੀ.ਏ.) ਨਾਲ ਭਾਈਵਾਲੀ ਕੀਤੀ ਹੈ, ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੁਲਾਰਾ ਦੇਣ ਲਈ 1,300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਿਆਂ ਧਰਤੀ ਹੇਠਲੇ ਕੀਮਤੀ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ।
ਕਾਨੂੰਨ ਵਿਵਸਥਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਵਾਲੇ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਵਾਲ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੀ ਰੀੜ੍ਹ ਦੀ ਹੱਡੀ ਤੋੜਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਵਰਗੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਮਾਜਿਕ ਅਲ੍ਹਾਮਤਾਂ ਨੂੰ ਜੜ੍ਹੋਂ ਖਤਮ ਕਰਕੇ ਇੱਕ ਸ਼ਾਂਤੀਪੂਰਨ, ਪ੍ਰਗਤੀਸ਼ੀਲ ਤੇ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ‘ਤੇ ਐਂਟੀ-ਡਰੋਨ ਤਕਨਾਲੋਜੀ ਤਾਇਨਾਤ ਕੀਤੀ ਗਈ ਹੈ, ਜਿਸ ਦੇ ਨਸ਼ਿਆਂ ਅਤੇ ਹਥਿਆਰਾਂ ਦੀ ਆਮਦ ਨੂੰ ਰੋਕਣ ਵਿੱਚ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਸਰਹੱਦ ਪਾਰੋਂ ਅੱਤਵਾਦ ਅਤੇ ਨਾਰਕੋ-ਅੱਤਵਾਦ ਨੂੰ ਪੂਰੀ ਤਰ੍ਹਾਂ ਨੱਥ ਪਾਉਣਾ ਹੈ। ਇਹ ਕਹਿੰਦਿਆਂ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਇਸ ਤਕਨਾਲੋਜੀ ਨੂੰ ਅਪਣਾਇਆ ਹੈ, ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਫੰਡਾਂ ਦੀ ਹੇਰਾਫੇਰੀ ਅਤੇ ਗਬਨ ਦੀਆਂ ਸੰਭਾਵਨਾਵਾਂ ਨੂੰ ਖ਼ਤਮ ਕਰਕੇ ਜਨਤਕ ਫੰਡਾਂ ਦੀ ਵਰਤੋਂ ਪੂਰੀ ਸੂਝ-ਬੂਝ ਨਾਲ ਲੋਕ-ਪੱਖੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡਾ ਉਦੇਸ਼ ਸੂਬੇ ਦੀ ਤਰੱਕੀ ਅਤੇ ਇਥੋਂ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਰੋਕੇ ਹੋਏ ਫੰਡਾਂ ਨੂੰ ਤੁਰੰਤ ਜਾਰੀ ਕਰ ਦਿੰਦੀ ਹੈ ਤਾਂ ਪੰਜਾਬ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਰਫ਼ਤਾਰ ਮਿਲੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।