ਚੰਡੀਗੜ੍ਹ :- ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਆਪਣੇ ਮੀਡੀਆ ਵਿੰਗ ਦੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਕਈ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ, ਜਦਕਿ ਕੁਝ ਪੁਰਾਣੇ ਮੈਂਬਰਾਂ ਨੂੰ ਵੀ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਇਹ ਐਲਾਨ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਕੀਤਾ ਗਿਆ ਹੈ, ਜਿਸਦਾ ਮਕਸਦ ਰਾਜ ਪੱਧਰ ‘ਤੇ ਮੀਡੀਆ ਨਾਲ ਸੰਚਾਰ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ।