ਨਵੀਂ ਦਿੱਲੀ :- ਭਾਰਤੀ ਮੌਸਮ ਵਿਭਾਗ (IMD) ਨੇ ਲੋਕਾਂ ਨੂੰ ਅਗਲੇ ਚਾਰ ਦਿਨਾਂ ਲਈ ਸਾਵਧਾਨ ਕੀਤਾ ਹੈ। ਮਾਨਸੂਨ ਆਪਣੇ ਆਖਰੀ ਪੜਾਅ ਵਿੱਚ ਹੋਣ ਦੇ ਬਾਵਜੂਦ, ਬੰਗਾਲ ਦੀ ਖਾੜੀ ਵਿੱਚ ਘੱਟ ਦਬਾਅ ਵਾਲੇ ਖੇਤਰ ਦੇ ਬਣਨ ਨਾਲ 1 ਅਕਤੂਬਰ ਤੋਂ 4 ਅਕਤੂਬਰ ਤੱਕ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। IMD ਨੇ ਲੋਕਾਂ ਨੂੰ ਘਰਾਂ ਵਿੱਚ ਹੀ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ।
10 ਸੂਬਿਆਂ ਲਈ ਰੈੱਡ ਤੇ ਆਰੇਂਜ਼ ਅਲਰਟ:
ਮੌਸਮ ਵਿਭਾਗ ਨੇ ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਓਡੀਸ਼ਾ, ਗੁਜਰਾਤ, ਤਾਮਿਲਨਾਡੂ, ਕਰਨਾਟਕ, ਉੱਤਰ-ਪੂਰਬੀ ਰਾਜ (ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼), ਛੱਤੀਸਗੜ੍ਹ ਅਤੇ ਪੱਛਮੀ ਬੰਗਾਲ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਲਈ ਰੈੱਡ ਅਤੇ ਆਰੇਂਜ਼ ਅਲਰਟ ਜਾਰੀ ਕੀਤੇ ਹਨ।
ਹੋਰ ਸੂਬਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ:
ਇਨ੍ਹਾਂ ਸੂਬਿਆਂ ਤੋਂ ਇਲਾਵਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਉੱਤਰਾਖੰਡ, ਦਿੱਲੀ ਅਤੇ ਕੇਰਲ ਦੇ ਕੁਝ ਹਿੱਸਿਆਂ ‘ਤੇ ਵੀ ਭਾਰੀ ਮੀਂਹ ਅਤੇ ਤੇਜ਼ ਹਵਾਵਾਂ, ਤੂਫ਼ਾਨ, ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਅਤੇ ਮੌਸਮ ਦੀ ਨਿਗਰਾਨੀ ਕਰਨ ਦੀ ਸਲਾਹ ਦਿੱਤੀ ਹੈ।