ਖਡੂਰ ਸਾਹਿਬ :- ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਅਦਾਲਤ ਨੇ 12 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦੇ ਦਿੱਤਾ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
2013 ਦਾ ਦਰਜ ਮਾਮਲਾ
ਜਾਣਕਾਰੀ ਮੁਤਾਬਕ ਮਾਰਚ 2013 ਵਿੱਚ ਇਕ ਪੀੜਤਾ ਨੇ ਮਨਜਿੰਦਰ ਸਿੰਘ ਲਾਲਪੁਰਾ ਸਮੇਤ 11 ਲੋਕਾਂ ਵਿਰੁੱਧ ਬਦਸਲੂਕੀ ਦੇ ਦੋਸ਼ ਲਗਾਏ ਸਨ। ਇਸ ਮਾਮਲੇ ਨੂੰ SC/ST ਐਕਟ ਤਹਿਤ ਦਰਜ ਕੀਤਾ ਗਿਆ ਸੀ।
ਅੱਜ ਦੀ ਸੁਣਵਾਈ ਵਿੱਚ 9 ਮੁਲਜ਼ਮ ਹਾਜ਼ਰ
ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਮਨਜਿੰਦਰ ਸਿੰਘ ਲਾਲਪੁਰਾ ਸਮੇਤ 9 ਮੁਲਜ਼ਮ ਅਦਾਲਤ ਵਿੱਚ ਹਾਜ਼ਰ ਹੋਏ। ਸੁਣਵਾਈ ਪਿੱਛੋਂ ਅਦਾਲਤ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਦੋਸ਼ੀ ਕਰਾਰ ਸੁਣਾ ਦਿੱਤਾ।
12 ਸਤੰਬਰ ਨੂੰ ਸੁਣਾਈ ਜਾਵੇਗੀ ਸਜ਼ਾ
ਅਦਾਲਤੀ ਕਾਰਵਾਈ ਮੁਤਾਬਕ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ਹੋਵੇਗੀ। ਉਸ ਦਿਨ ਦੋਸ਼ੀ ਕਰਾਰ ਦਿੱਤੇ ਗਏ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ।