ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚਣਗੇ CM ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਦਿੱਲੀ ਪਹੁੰਚਣਗੇ। PAC ਦੀ ਬੈਠਕ ਤੋਂ ਪਹਿਲਾਂ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਵੀ ਹੋਵੇਗੀ। ਇਸ ਦੌਰਾਨ ਪੰਜਾਬ ਵਿੱਚ ਚੋਣਾਂ ਦੀ ਤਿਆਰੀ, ਪਾਰਟੀ ਦੀ ਅਗਲੀ ਰਣਨੀਤੀ ਅਤੇ ਉਮੀਦਵਾਰਾਂ ਦੀ ਚੋਣ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ।
ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਂ ਐਲਾਨੇ ਸਨ
ਆਮ ਆਦਮੀ ਪਾਰਟੀ ਵੱਲੋਂ ਇਸ ਤੋਂ ਪਹਿਲਾਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ 40 ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਹੁਣ ਦੂਜੀ ਸੂਚੀ ਨੂੰ ਲੈ ਕੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ।
ਅੱਜ ਹੋਣ ਵਾਲੀ PAC ਦੀ ਬੈਠਕ ਤੋਂ ਬਾਅਦ ਇਹ ਸਪੱਸ਼ਟ ਹੋ ਸਕੇਗਾ ਕਿ ਪਾਰਟੀ ਦੂਜੀ ਸੂਚੀ ਜਾਰੀ ਕਰਦੀ ਹੈ ਜਾਂ ਉਮੀਦਵਾਰਾਂ ਦੇ ਐਲਾਨ ਲਈ ਹੋਰ ਸਮਾਂ ਲੈਂਦੀ ਹੈ।