ਚੰਡੀਗੜ੍ਹ :- ਰਾਜ ਚੋਣ ਕਮਿਸ਼ਨ ਨੇ ਤਰਨ ਤਾਰਨ ਦੇ ਕਾਰਜਕਾਰੀ ਅਧਿਕਾਰੀ ਰਣਦੀਪ ਸਿੰਘ ਬੜੈਚ ਤੋਂ ਮਜੀਠਾ ਨਗਰ ਕੌਂਸਲ ਦਾ ਵਾਧੂ ਚਾਰਜ ਵਾਪਸ ਲੈ ਲਿਆ ਹੈ। ਹੁਣ ਇਹ ਜ਼ਿੰਮੇਵਾਰੀ ਕਾਰਜਕਾਰੀ ਅਧਿਕਾਰੀ ਅਨਿਲ ਚੋਪੜਾ ਨੂੰ ਸੌਂਪੀ ਗਈ ਹੈ। ਇਹ ਫੈਸਲਾ ਉਸ ਵੇਲੇ ਆਇਆ ਜਦੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਬੜੈਚ ਖ਼ਿਲਾਫ਼ ਰਾਜ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਚੋਣ ਪ੍ਰਕਿਰਿਆ ਨਾਲ ਜੁੜੇ ਕੁਝ ਇਤਰਾਜ਼ ਉਠਾਏ ਗਏ ਸਨ। ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਤੁਰੰਤ ਤਬਦੀਲੀ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

