ਚੰਡੀਗੜ੍ਹ :- ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਲਈ ਵੱਡਾ ਝਟਕਾ ਲੱਗਾ ਹੈ। ਸਥਾਨਕ ਅਦਾਲਤ ਨੇ ਵੀਰਵਾਰ ਨੂੰ ਉਨ੍ਹਾਂ ਦੀ ਨਿਆਂਹਿਕ ਹਿਰਾਸਤ 6 ਸਤੰਬਰ ਤੱਕ ਵਧਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਮਾਮਲਾ ਅਸਮਾਨੁਪਾਤੀ ਸੰਪਤੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਦੋਸ਼ਾਂ ਨਾਲ ਸੰਬੰਧਤ ਹੈ।