ਚੰਡੀਗੜ੍ਹ :- ਸੂਬੇ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਮੌਸਮ ਵਿਭਾਗ ਵੱਲੋਂ ਅੱਗਲੇ ਦਿਨਾਂ ਵਿੱਚ ਵੀ ਜਿਆਦਾ ਬਰਸਾਤ ਦੇ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਾਰੇ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 27 ਅਗਸਤ ਤੋਂ 30 ਅਗਸਤ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਸੁਰੱਖਿਆ ਕਾਰਨਾਂ ਕਰਕੇ ਲਿਆ ਗਿਆ ਫੈਸਲਾ
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਭਾਰੀ ਮੀਂਹ ਕਾਰਨ ਸੜਕਾਂ ਅਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ, ਇਸ ਲਈ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।