Homeਪੰਜਾਬਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਲਈ ਇੱਕ ਦਿਨ ਦੀ ਜ਼ਮਾਨਤ ਮਿਲੀ

ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਲਈ ਇੱਕ ਦਿਨ ਦੀ ਜ਼ਮਾਨਤ ਮਿਲੀ

WhatsApp Group Join Now
WhatsApp Channel Join Now
ਅਸਾਮ :- ਅਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਿਲੀ ਹੈ। ਅੱਜ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ, ਜਿਸ ਦੌਰਾਨ ਅਦਾਲਤ ਨੇ ਉਨ੍ਹਾਂ ਨੂੰ 14 ਨਵੰਬਰ ਲਈ ਜ਼ਮਾਨਤ ਦਿੱਤੀ। ਇਸ ਦੀ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਨੇ ਦਿੱਤੀ।

 

ਦਾਦੀ ਦਾ 8 ਨਵੰਬਰ ਨੂੰ ਹੋਇਆ ਸੀ ਦੇਹਾਂਤ

ਵਕੀਲ ਕਰਮਵੀਰ ਸਿੰਘ ਮੁਤਾਬਕ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਪਰਿਵਾਰਕ ਰਸਮਾਂ ਅਨੁਸਾਰ 14 ਨਵੰਬਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਣਾ ਹੈ। ਇਸ ਤੋਂ ਅਗਲੇ ਦਿਨ 15 ਨਵੰਬਰ ਨੂੰ ਅਸਥੀਆਂ ਦਾ ਜਲ ਪ੍ਰਵਾਹ ਕੀਤਾ ਜਾਵੇਗਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਹੋਵੇਗਾ।

14 ਤੋਂ 17 ਨਵੰਬਰ ਤੱਕ ਮੰਗੀ ਸੀ ਰਾਹਤ

ਵਕੀਲ ਨੇ ਦੱਸਿਆ ਕਿ ਇਨ੍ਹਾਂ ਪਰਿਵਾਰਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ ਅਤੇ ਸੁਖਮਨਦੀਪ ਸਿੰਘ ਵੱਲੋਂ 14 ਤੋਂ 17 ਨਵੰਬਰ ਤੱਕ ਮਾਨਵੀ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਪਰਿਵਾਰਕ ਪ੍ਰੋਗਰਾਮਾਂ ਤਹਿਤ 17 ਨਵੰਬਰ ਨੂੰ ਭੋਗ ਅਤੇ ਅੰਤਿਮ ਅਰਦਾਸ ਰੱਖੀ ਗਈ ਹੈ।

ਵਕੀਲ ਨੇ ਮਾਮਲੇ ਨੂੰ ਪਰਿਵਾਰਕ ਦੱਸਿਆ

ਕਰਮਵੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਸਿਆਸੀ ਨਹੀਂ, ਸਗੋਂ ਪਰਿਵਾਰਕ ਅਤੇ ਮਾਨਵੀ ਆਧਾਰ ਨਾਲ ਜੁੜਿਆ ਹੋਇਆ ਹੈ। ਅਜਿਹੇ ਦੁੱਖ ਦੇ ਸਮੇਂ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਜ਼ਰੂਰੀ ਹੁੰਦੀ ਹੈ। ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle