ਅੰਮ੍ਰਿਤਸਰ ਤੋਂ ਦਿੱਲੀ ਹੁੰਦੇ ਹੋਏ ਅਸਾਮ ਲਿਆਂਦਾ
ਜੱਲੂਪੁਰ ਖੇੜਾ ਵਿਖੇ ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਸੁਰੱਖਿਆ ਹੇਠ ਅੰਮ੍ਰਿਤਸਰ ਹਵਾਈ ਅੱਡੇ ਲਿਆਂਦਾ ਗਿਆ। ਉੱਥੋਂ ਉਨ੍ਹਾਂ ਨੂੰ ਦਿੱਲੀ ਲਿਜਾਇਆ ਗਿਆ, ਜਿੱਥੇ ਰਾਤ ਇਕ ਸੁਰੱਖਿਅਤ ਟਿਕਾਣੇ ’ਤੇ ਰੱਖਣ ਮਗਰੋਂ ਐਤਵਾਰ ਨੂੰ ਅਸਾਮ ਲਈ ਰਵਾਨਾ ਕੀਤਾ ਗਿਆ। ਅਸਾਮ ਪਹੁੰਚਣ ’ਤੇ ਪੁਲਿਸ ਟੀਮ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਲੈ ਗਈ।
ਅਦਾਲਤ ਨੇ ਤੈਅ ਕੀਤੀ ਸੀ ਤਿੰਨ ਘੰਟਿਆਂ ਦੀ ਮਿਆਦ
ਮਾਤਾ ਚਰਨ ਕੌਰ ਦੇ ਦੇਹਾਂਤ ਮਗਰੋਂ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਅਦਾਲਤ ਵਿੱਚ ਪਹੁੰਚ ਕੀਤੀ ਗਈ ਸੀ। ਅਦਾਲਤ ਨੇ ਉਨ੍ਹਾਂ ਨੂੰ ਨਿਰਧਾਰਤ ਸ਼ਰਤਾਂ ਤਹਿਤ ਸਿਰਫ਼ ਤਿੰਨ ਘੰਟਿਆਂ ਲਈ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਸੀ। ਇਸੇ ਮਨਜ਼ੂਰੀ ਦੇ ਆਧਾਰ ’ਤੇ ਉਨ੍ਹਾਂ ਨੂੰ ਅਸਾਮ ਤੋਂ ਪੰਜਾਬ ਲਿਆਂਦਾ ਗਿਆ।
ਮੁਲਾਕਾਤ ਲਈ ਵੀ ਲਾਗੂ ਸਨ ਪਾਬੰਦੀਆਂ
ਅਦਾਲਤੀ ਹੁਕਮਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸੰਸਕਾਰ ਦੌਰਾਨ ਸਿਰਫ਼ ਪਰਿਵਾਰਕ ਮੈਂਬਰਾਂ ਨੂੰ ਮਿਲਣ ਦੀ ਇਜਾਜ਼ਤ ਸੀ। ਸਮਰਥਕਾਂ ਜਾਂ ਹੋਰ ਬਾਹਰੀ ਵਿਅਕਤੀਆਂ ਨਾਲ ਮੁਲਾਕਾਤ ’ਤੇ ਪਾਬੰਦੀ ਸੀ। ਉਨ੍ਹਾਂ ਦੀ ਪੰਜਾਬ ਆਮਦ ਅਤੇ ਵਾਪਸੀ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।