ਅੰਮ੍ਰਿਤਸਰ :- ਦੇਹਾਤ ਵਿੱਚ ਵਧ ਰਹੀ ਅਪਰਾਧਿਕ ਗਤੀਵਿਧੀਆਂ ਅਤੇ ਗੈਂਗਸਟਰ ਵਿਰੁੱਧ ਚੱਲ ਰਹੀ ਕਾਰਵਾਈ ਵਿੱਚ ਕਮਜ਼ੋਰੀ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕਦਿਆਂ ਐੱਸ.ਐੱਸ.ਪੀ. ਮਨਿੰਦਰ ਸਿੰਘ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸੂਬੇ ਦੀ ਕਾਨੂੰਨ-ਵਿਵਸਥਾ ‘ਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਜ਼ੋਰ ਨੂੰ ਦਰਸਾਉਂਦੀ ਹੈ।

