ਅੰਮ੍ਰਿਤਸਰ :- ਪੰਜਾਬ ਸਰਕਾਰ ਨੇ ਆਈ.ਪੀ.ਐੱਸ. ਅਧਿਕਾਰੀ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਹੈ। ਉਹ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਥਾਂ ਇਹ ਅਹਿਮ ਜ਼ਿੰਮੇਵਾਰੀ ਸੰਭਾਲਣਗੇ। ਨਿਯੁਕਤੀ ਤੋਂ ਬਾਅਦ ਹਰਮਨਬੀਰ ਸਿੰਘ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੀ ਕਮਾਨ ਸੰਭਾਲਣਗੇ।

