ਅੰਮ੍ਰਿਤਸਰ :- ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀ ਇੱਕ ਹੋਰ ਸਾਜ਼ਿਸ਼ ਨੂੰ ਪੁਲਿਸ ਨੇ ਸਮੇਂ ਸਿਰ ਨਾਕਾਮ ਕਰ ਦਿੱਤਾ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਮਿਲਣ ’ਤੇ ਤੁਰੰਤ ਛਾਪੇਮਾਰੀ ਕੀਤੀ ਅਤੇ ਪਾਕਿਸਤਾਨ ਨਾਲ ਸਧੇ ਤੌਰ ’ਤੇ ਜੁੜੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਮਾਡਿਊਲ ਦਾ ਭੰਡਾਫੋੜ ਕਰ ਦਿੱਤਾ। ਕਾਰਵਾਈ ਦੌਰਾਨ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ ਸੱਤ ਉੱਚ ਦਰਜੇ ਦੇ ਪਿਸਤੌਲ ਬਰਾਮਦ ਕਰ ਲਏ ਗਏ ਹਨ, ਜਿਨ੍ਹਾਂ ਵਿੱਚ ਤਿੰਨ PX5 ਅਤੇ ਚਾਰ .30 ਬੋਰ ਦੇ ਹਥਿਆਰ ਸ਼ਾਮਲ ਹਨ।

