ਅੰਮ੍ਰਿਤਸਰ :- ਲਗਾਤਾਰ ਰਾਵੀ ਦਰਿਆ ਦਾ ਪਾਣੀ ਵਧਣ ਕਾਰਨ ਅਜਨਾਲਾ ਹਲਕੇ ਦੇ ਕਈ ਪਿੰਡ ਹੜ੍ਹਾਂ ਦੀ ਚਪੇਟ ਵਿੱਚ ਆ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ, ਦਿਨ-ਰਾਤ ਬਚਾਅ ਤੇ ਸਹਾਇਤਾ ਕਾਰਜਾਂ ਵਿੱਚ ਜੁਟਿਆ ਹੋਇਆ ਹੈ।
ਤਿੰਨ ਮੁੱਖ ਰਾਹਤ ਕੈਂਪ ਬਣੇ
ਪ੍ਰਸ਼ਾਸਨ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਦਾਣਾ ਮੰਡੀ ਅਜਨਾਲਾ, ਭਲਾ ਪਿੰਡ ਸ਼ੂਗਰ ਮਿਲ ਅਤੇ ਗੁਰਦੁਆਰਾ ਗੁਰੂ ਕਾ ਬਾਗ ਵਿੱਚ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
ਪਸ਼ੂਆਂ ਲਈ ਵੱਖਰਾ ਪ੍ਰਬੰਧ
ਪਸ਼ੂਆਂ ਦੇ ਚਾਰੇ ਅਤੇ ਦੇਖਭਾਲ ਲਈ ਦਾਣਾ ਮੰਡੀ ਅਜਨਾਲਾ ਵਿਖੇ ਖਾਸ ਰਾਹਤ ਕੈਂਪ ਬਣਾਇਆ ਗਿਆ ਹੈ। ਇੱਥੇ ਵੈਟਰਨਰੀ ਡਾਕਟਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਪਸ਼ੂਆਂ ਦੀ ਸੰਭਾਲ ਸਮੇਂ-ਸਿਰ ਹੋ ਸਕੇ।
ਹੈਲਪਲਾਈਨ ਨੰਬਰ ਜਾਰੀ
ਜ਼ਰੂਰਤਮੰਦ ਪਰਿਵਾਰ ਰਾਹਤ ਲਈ ਹੇਠਲੇ ਨੰਬਰਾਂ ਤੇ ਸੰਪਰਕ ਕਰ ਸਕਦੇ ਹਨ:
ਦਾਣਾ ਮੰਡੀ ਅਜਨਾਲਾ: 8437453157
ਭਲਾ ਪਿੰਡ ਸ਼ੂਗਰ ਮਿਲ: 7508043152
ਗੁਰਦੁਆਰਾ ਗੁਰੂ ਕਾ ਬਾਗ: 8264265504
“ਪ੍ਰਸ਼ਾਸਨ ਹਰ ਵੇਲੇ ਤਿਆਰ ਹੈ”
ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਪੀੜਤਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮਦਦ ਉਨ੍ਹਾਂ ਤੱਕ ਪਹੁੰਚਾਈ ਜਾ ਰਹੀ ਹੈ।