ਅੰਮ੍ਰਿਤਸਰ :- ਨਵੇਂ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਰਜ਼ੀ ਦੀ ਉਦਾਹਰਣ ਦੇ ਕੇ ਦਿੱਤੇ ਆਪਣੇ ਬਿਆਨ ‘ਤੇ ਖਿਮਾ ਮੰਗੀ ਹੈ। ਸੋਸ਼ਲ ਮੀਡੀਆ ਰਾਹੀਂ ਜਾਰੀ ਸੁਨੇਹੇ ‘ਚ ਉਨ੍ਹਾਂ ਨੇ ਕਿਹਾ ਕਿ ਅੱਜ ਆਲ ਇੰਡੀਆ ਕਸ਼ੱਤਰੀ ਟਾਂਕ ਪ੍ਰਤੀਨਿਧੀ ਸਭਾ ਦੇ ਨਿਰੰਜਣ ਸਿੰਘ ਰੱਖੜਾ, ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਦੀਪ ਸਿੰਘ, ਖੇਤਰੀ ਪ੍ਰਧਾਨ ਜਗਦੀਪ ਸਿੰਘ ਦੀ ਅਗਵਾਈ ਵਿੱਚ ਮਿਲਣ ਆਏ। ਇਹ ਸਾਰੇ ਮੇਰੇ ਜਾਣੂ ਤੇ ਸਨੇਹੀ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਜ਼ੀ ਨਾਲ ਜੁੜੀ ਇਕ ਉਦਾਹਰਣ ਦੇ ਕੇ ਦਿੱਤੇ ਮੇਰੇ ਬਿਆਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਗਈ। ਜੇ ਮੇਰੇ ਕਿਸੇ ਸ਼ਬਦ ਨਾਲ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ, ਤਾਂ ਇਹ ਮੈਨੂੰ ਕਦੇ ਮਨਜ਼ੂਰ ਨਹੀਂ। ਇਸ ਲਈ ਮੈਂ ਇਸ ਗਲਤੀ ਦਾ ਅਹਿਸਾਸ ਕਰਦਿਆਂ ਤਿਹ ਦਿਲੋਂ ਖਿਮਾ ਯਾਚਨਾ ਕਰਦਾ ਹਾਂ।
ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਸਾਰੇ ਸੱਜਣ ਮੇਰੇ ਆਪਣੇ ਹਨ ਅਤੇ ਉਨ੍ਹਾਂ ਨੇ ਪੰਥ ਅਤੇ ਪੰਜਾਬ ਦੇ ਹਿੱਤ ਲਈ ਮੇਰੇ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਹੈ।