ਅੰਮ੍ਰਿਤਸਰ :- ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਗੇ ਪੇਸ਼ ਹੋਏ। ਇਹ ਕਾਰਵਾਈ ਸ਼੍ਰੀਨਗਰ ਵਿਖੇ ਹੋਏ ਇੱਕ ਧਾਰਮਿਕ ਸਮਾਗਮ ਦੌਰਾਨ ਸਿੱਖ ਭਾਵਨਾਵਾਂ ਨੂੰ ਸੱਟ ਪਹੁੰਚਾਉਣ ਸਬੰਧੀ ਸ਼ਿਕਾਇਤਾਂ ਮੱਦੇਨਜ਼ਰ ਕੀਤੀ ਗਈ।