ਅੰਮ੍ਰਿਤਸਰ :- ਪੰਜਾਬ ਵਿੱਚ ਹੜ੍ਹਾਂ ਨਾਲ ਵਧ ਰਹੇ ਸੰਕਟ ਦੇ ਮੱਦੇਨਜ਼ਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਦਾ ਦੌਰਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਿਰਦੇਸ਼ ‘ਤੇ ਹੋਇਆ, ਜਿਨ੍ਹਾਂ ਨੇ ਉਨ੍ਹਾਂ ਨੂੰ ਖ਼ੁਦ ਜ਼ਮੀਨੀ ਹਾਲਾਤ ਵੇਖਣ ਲਈ ਕਿਹਾ ਸੀ। ਅੰਮ੍ਰਿਤਸਰ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਤਬਾਹੀ ਦੀ ਵਿਸਥਾਰ ਰਿਪੋਰਟ ਸੌਂਪੀ।