ਅੰਮ੍ਰਿਤਸਰ :- ਅੰਮ੍ਰਿਤਸਰ ਮਹਿਲਾ ਕਾਂਗਰਸ (ਸ਼ਹਿਰੀ) ਨੂੰ ਉਸ ਵੇਲੇ ਝਟਕਾ ਲੱਗਿਆ ਜਦੋਂ ਜ਼ਿਲ੍ਹਾ ਪ੍ਰਧਾਨ ਸ਼ਿਵਾਨੀ ਸ਼ਰਮਾ ਨੇ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਅਲਕਾ ਲਾਂਬਾ ਨੂੰ ਭੇਜਿਆ ਗਿਆ ਹੈ। ਹਾਲਾਂਕਿ ਅਸਤੀਫ਼ੇ ਦੇ ਕਾਰਨਾਂ ਬਾਰੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਰਾਜਨੀਤਿਕ ਗਲਿਆਰਿਆਂ ਵਿੱਚ ਇਸ ਕਦਮ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪਾਰਟੀ ਅੰਦਰ ਇਸ ਫੈਸਲੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ ਅਤੇ ਅਗਲੇ ਕਦਮਾਂ ‘ਤੇ ਨਜ਼ਰ ਬਣੀ ਹੋਈ ਹੈ।

