ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ। ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਮੀਟਿੰਗ ਦਾ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਲੋਕ ਭਲਾਈ ਨਾਲ ਜੁੜੇ ਕਈ ਮਹੱਤਵਪੂਰਨ ਪ੍ਰਸਤਾਵਾਂ ਅਤੇ ਪ੍ਰਸ਼ਾਸਨਿਕ ਮਾਮਲਿਆਂ ‘ਤੇ ਵਿਚਾਰ ਕੀਤਾ ਜਾਵੇਗਾ। ਨਾਲ ਹੀ ਕੁਝ ਨਵੀਆਂ ਨੀਤੀਆਂ ਅਤੇ ਫ਼ੈਸਲਿਆਂ ਨੂੰ ਵੀ ਕੈਬਨਿਟ ਦੀ ਮਨਜ਼ੂਰੀ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।


