ਨਵੀਂ ਦਿੱਲੀ :- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੰਜਾਬ ਪੁਲਸ ਨੇ ਹਰਿਆਣਾ ਦੇ ਰੋਹਤਕ ਤੋਂ ਕੋਮਲ ਉਰਫ਼ ਕੋਬਰਾ ਜਾਂਗੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ’ਤੇ ਦੋਸ਼ ਹੈ ਕਿ ਉਸ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਫ਼ੋਨ ਅਤੇ ਵ੍ਹਟਸਐਪ ਸੁਨੇਹਾ ਭੇਜ ਕੇ 7 ਕਰੋੜ ਰੁਪਏ ਦੀ ਮੰਗ ਕੀਤੀ ਸੀ। ਪੈਸੇ ਨਾ ਦੇਣ ਦੀ ਸੂਰਤ ਵਿੱਚ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਵਿਧਾਇਕ ਨੂੰ ਭੇਜਿਆ ਸੀ 7 ਕਰੋੜ ਰੁਪਏ ਮੰਗਣ ਵਾਲਾ ਸੁਨੇਹਾ
ਮਾਮਲੇ ਦੀ ਸ਼ੁਰੂਆਤ ਦਿੱਲੀ ਦੇ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਵੱਲੋਂ ਪੁਲਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਹੋਈ। ਸ਼ਿਕਾਇਤ ਅਨੁਸਾਰ 6 ਨਵੰਬਰ ਨੂੰ ਸ਼ਾਮ ਕਰੀਬ 6 ਵਜੇ ਉਨ੍ਹਾਂ ਦੇ ਮੋਬਾਈਲ ’ਤੇ ਇਕ ਅਣਜਾਣ ਨੰਬਰ ਤੋਂ ਫ਼ੋਨ ਆਇਆ। ਇਸ ਤੋਂ ਬਾਅਦ ਵ੍ਹਟਸਐਪ ਰਾਹੀਂ ਸੁਨੇਹਾ ਭੇਜਿਆ ਗਿਆ, ਜਿਸ ਵਿੱਚ 7 ਕਰੋੜ ਰੁਪਏ ਦੀ ਮੰਗ ਕਰਦਿਆਂ ਅਰਵਿੰਦ ਕੇਜਰੀ